AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

NEET ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਹੋਵੇ, ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਨਹੀਂ ਹੋਣ ਦੇਵਾਂਗੇ: ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ NDA ਸੰਸਦੀ ਪਾਰਟੀ ਦੀ ਮੀਟਿੰਗ ਦੌਰਾਨ NEET ਪੇਪਰ ਲੀਕ ਸੰਬੰਧੀ ਇੱਕ ਮਹੱਤਵਪੂਰਨ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ।

NEET ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਹੋਵੇ, ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਨਹੀਂ ਹੋਣ ਦੇਵਾਂਗੇ: ਪ੍ਰਧਾਨ ਮੰਤਰੀ ਮੋਦੀ
anand-prakash-pandey
| Updated On: 21 Jul 2026 11:43 AM IST
Share

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ NDA ਸੰਸਦੀ ਪਾਰਟੀ ਦੀ ਮੀਟਿੰਗ ਦੌਰਾਨ NEET ਪੇਪਰ ਲੀਕ ਸੰਬੰਧੀ ਇੱਕ ਮਹੱਤਵਪੂਰਨ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ ਤੇ ਪੇਪਰ ਲੀਕ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਸਾਂਝੀ ਕੀਤੀ।

ਰਿਜੀਜੂ ਨੇ ਕਿਹਾ ਕਿ ਮੀਟਿੰਗ ਦੌਰਾਨ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ। NEET ਪੇਪਰ ਲੀਕ ਦੇ ਸੰਬੰਧ ‘ਚ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤੀ, ਸਜ਼ਾ ਤੇ ਇੱਕ ਫੁਲਪਰੂਫ਼ ਸਿਸਟੀ ਦੀ ਗੱਲ ਕਹੀ। ਉਨ੍ਹਾਂ ਟਿੱਪਣੀ ਕੀਤੀ ਕਿ ਸਰਕਾਰ ਵਿਦਿਆਰਥੀਆਂ ਦੀਆਂ ਚਿੰਤਾਵਾਂ ਪ੍ਰਤੀ ਬਹੁਤ ਸੰਵੇਦਨਸ਼ੀਲ ਹੈ। NEET ਪੇਪਰ ਲੀਕ ਮਾਮਲੇ ਦੇ ਸਬੰਧ ‘ਚ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੁਬਾਰਾ ਪ੍ਰੀਖਿਆ ਕਰਵਾਈ ਗਈ ਤੇ ਨਤੀਜੇ ਐਲਾਨਣ ‘ਚ ਕੋਈ ਦੇਰੀ ਨਹੀਂ ਕੀਤੀ ਗਈ। ਭਵਿੱਖ ‘ਚ ਪੇਪਰ ਲੀਕ ਨੂੰ ਰੋਕਣ ਲਈ ਸਖ਼ਤ ਉਪਾਅ ਕੀਤੇ ਜਾਣੇ ਚਾਹੀਦੇ ਹਨ।

“NEET ਮੁੱਦੇ ‘ਤੇ ਕੋਈ ਪੱਖਪਾਤੀ ਰਾਜਨੀਤੀ ਨਹੀਂ ਹੋਣੀ ਚਾਹੀਦੀ”

ਪੀਐਮ ਮੋਦੀ ਨੇ ਕਿਹਾ ਕਿ ਦੋਸ਼ੀਆਂ ਨੂੰ ਸਭ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਹ ਸਿਰਫ਼ ਇੱਕ ਰਾਜ ਨਾਲ ਸਬੰਧਤ ਮੁੱਦਾ ਨਹੀਂ ਹੈ, ਸਗੋਂ ਪੂਰੇ ਦੇਸ਼ ਨਾਲ ਸਬੰਧਤ ਹੈ। ਇਸ ‘ਚ ਕੋਈ ਪੱਖਪਾਤੀ ਰਾਜਨੀਤੀ ਸ਼ਾਮਲ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਫ੍ਰੀ ਟ੍ਰੇਡ ਐਗਰੀਮੈਂਟ’ਤੇ ਚਰਚਾ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਿਆ ਜਾਵੇਗਾ ਤੇ ਉਨ੍ਹਾਂ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਰਿਜੀਜੂ ਨੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਮਾਰਗਦਰਸ਼ਨ ਪ੍ਰਦਾਨ ਕੀਤਾ ਤੇ ਹਾਲ ਹੀ ਦੇ ਮਹੀਨਿਆਂ ‘ਚ ਦੇਸ਼ ਨੇ ਪ੍ਰਾਪਤ ਕੀਤੀਆਂ ਸਫਲਤਾਵਾਂ ਨੂੰ ਉਜਾਗਰ ਕੀਤਾ।

NEET ਪੇਪਰ ਲੀਕ ਨੂੰ ਲੈ ਕੇ ਵਿਦਿਆਰਥੀਆਂ ਦਾ ਵਿਰੋਧ

NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਜੰਤਰ-ਮੰਤਰ ‘ਤੇ ਲਗਭਗ ਇੱਕ ਮਹੀਨੇ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਹ ਵਿਰੋਧ ਪ੍ਰਦਰਸ਼ਨ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਕਰ ਰਹੇ ਹਨ। ਕੁਝ ਵਿਰੋਧੀ ਪਾਰਟੀਆਂ ਦੇ ਨਾਲ-ਨਾਲ ਵੱਡੀ ਗਿਣਤੀ ‘ਚ ਵਿਦਿਆਰਥੀ ਇਸ ਦਾ ਜ਼ੋਰਦਾਰ ਸਮਰਥਨ ਕਰ ਰਹੇ ਹਨ। ਸੋਮਵਾਰ ਨੂੰ, CJP ਸਮਰਥਕ ਜੰਤਰ-ਮੰਤਰ ਤੋਂ ਸੰਸਦ ਵੱਲ ਮਾਰਚ ਕਰ ਰਹੇ ਸਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ। ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਹਿੰਸਕ ਝੜਪ ਹੋਈ, ਜਿਸ ਕਾਰਨ ਵਿਦਿਆਰਥੀਆਂ ਤੇ ਪੁਲਿਸ ਕਰਮਚਾਰੀਆਂ ਸਮੇਤ ਕਈ ਲੋਕ ਜ਼ਖਮੀ ਹੋ ਗਏ।

ਹਿੰਸਕ ਪ੍ਰਦਰਸ਼ਨ ਵਿਚਕਾਰ, ਕਾਕਰੋਚ ਜਨਤਾ ਪਾਰਟੀ ਦੇ ਇੱਕ ਵਫ਼ਦ ਨੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ, CJP ਨੇ ਸਰਕਾਰ ਨੂੰ ਤਿੰਨ ਮੁੱਖ ਮੰਗਾਂ ਪੇਸ਼ ਕੀਤੀਆਂ। ਇਨ੍ਹਾਂ ‘ਚ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫਾ, ਸੋਨਮ ਵਾਂਗਚੁਕ ਦੀ ਹਸਪਤਾਲ ਤੋਂ ਰਿਹਾਈ ਤੇ ਖੁਦਕੁਸ਼ੀ ਨਾਲ ਮਰਨ ਵਾਲੇ NEET ਵਿਦਿਆਰਥੀਆਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦਾ ਮੁਆਵਜ਼ੇ ਦੀਆਂ ਮੰਗਾਂ ਸ਼ਾਮਲ ਹਨ। ਹਾਲਾਂਕਿ ਸਰਕਾਰ ਨੇ ਇਨ੍ਹਾਂ ਮੰਗਾਂ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ, CJP ਨੇ ਕਿਹਾ ਕਿ ਨੱਡਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਉੱਚ ਲੀਡਰਸ਼ਿਪ ਨਾਲ ਇਸ ਮਾਮਲੇ ‘ਤੇ ਚਰਚਾ ਕਰਨਗੇ।

Follow Us
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?
TV9 ਫੈਸਟੀਵਲ ਆਫ਼ ਇੰਡੀਆ 2026 ਵਿੱਚ MD ਅਤੇ CEO ਬਰੁਣ ਦਾਸ ਨੇ ਕੀ ਕਿਹਾ?...
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ
TV9 ਫੈਸਟੀਵਲ ਆਫ਼ ਇੰਡੀਆ 2026 ਦੀ ਸ਼ਾਨਦਾਰ ਸ਼ੁਰੂਆਤ, ਸੱਭਿਆਚਾਰ, ਸੰਗੀਤ ਅਤੇ ਦੁਰਗਾ ਪੂਜਾ ਦਾ ਸੰਗਮ...
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ
ਦਿੱਲੀ ਪੁਲਿਸ ਨੇ CJP ਤਿਰੰਗਾ ਮਾਰਚ ਤੋਂ ਪਹਿਲਾਂ ਸੁਰੱਖਿਆ ਵਧਾਈ, ਕਨਾਟ ਪਲੇਸ ਵਿੱਚ ਧਾਰਾ 163 ਲਾਗੂ...
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ
Navratri 2026: ਨਰਾਤਿਆਂ ਦੇ ਛੇਵੇਂ ਦਿਨ ਮਾਂ ਕਾਤਿਆਯਨੀ ਨੂੰ ਕਿਵੇਂ ਕਰੀਏ ਪ੍ਰਸੰਨ? ਜਾਣੋ ਪੂਜਾ ਵਿਧੀ...
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ
ਵਾਦੀਆਂ ਵਿੱਚ ਬਰਫ਼ਬਾਰੀ: ਕਸ਼ਮੀਰ ਅਤੇ ਹਿਮਾਚਲ ਵਿੱਚ ਪਰਤੀ ਜੰਨਤ ਵਰਗ੍ਹੀ ਖੂਬਸੂਰਤੀ, ਵਧੀ ਸੈਲਾਨੀਆਂ ਦੀ ਆਮਦ...
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...