AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

ਨੇਪਾਲ ਹੜ੍ਹ ਵਿੱਚ 332 ਦੀ ਮੌਤ, 300 ਤੋਂ ਵੱਧ ਭਾਰਤੀ ਲਾਪਤਾ, ਕਿਸ ਰਾਜ ਤੋਂ ਕਿੰਨੇ? ਦੂਤਾਵਾਸ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

Indian Missing in Nepal Flood : ਨੇਪਾਲ ਦੇ ਹਿਮਾਲੀਅਨ ਖੇਤਰ ਵਿੱਚ ਆਏ ਭਿਆਨਕ ਹੜ੍ਹ ਕਾਰਨ 300 ਤੋਂ ਵੱਧ ਭਾਰਤੀ ਲਾਪਤਾ ਹਨ। ਇਨ੍ਹਾਂ ਵਿੱਚ ਕੈਲਾਸ਼ ਮਾਨਸਰੋਵਰ ਦੇ ਸ਼ਰਧਾਲੂ ਵੀ ਸ਼ਾਮਲ ਹਨ। ਭਾਰਤ ਦੇ ਕਿਹੜੇ ਸੂਬੇ ਤੋਂ ਕਿੰਨੇ ਲੋਕ ਲਾਪਤਾ ਹਨ।

ਨੇਪਾਲ ਹੜ੍ਹ ਵਿੱਚ 332 ਦੀ ਮੌਤ, 300 ਤੋਂ ਵੱਧ ਭਾਰਤੀ ਲਾਪਤਾ, ਕਿਸ ਰਾਜ ਤੋਂ ਕਿੰਨੇ? ਦੂਤਾਵਾਸ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
tv9-punjabi
| Updated On: 27 Aug 2026 17:06 PM IST
Share

ਨੇਪਾਲ ਦੇ ਹਿਮਾਲੀਅਨ ਸਰਹੱਦੀ ਖੇਤਰ ਵਿੱਚ ਅਚਾਨਕ ਆਏ ਹੜ੍ਹ ਦਾ ਮੰਜਰ ਬਹੁਤ ਵਿਨਾਸ਼ਕਾਰੀ ਹੈ। ਭਾਰਤੀਆਂ ਲਈ ਚਿੰਤਾ ਦੀ ਗੱਲ ਇਹ ਹੈ ਕਿ ਲਾਪਤਾ ਲੋਕਾਂ ਵਿੱਚ 300 ਤੋਂ ਵੱਧ ਭਾਰਤੀ ਵੀ ਸ਼ਾਮਲ ਹਨ। ਇਹ ਜਾਣਕਾਰੀ ਨੇਪਾਲ ਦੇ ਵਿਦੇਸ਼ ਮੰਤਰੀ ਸ਼ਿਸ਼ਿਰ ਖਨਾਲ ਨੇ ਦਿੱਤੀ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਇਸ ਸਮੇਂ ਬਚਾਅ ਕਾਰਜ ਚੱਲ ਰਹੇ ਹਨ।

ਬੁੱਧਵਾਰ ਨੂੰ ਨੇਪਾਲ-ਤਿੱਬਤ ਸਰਹੱਦ ਦੇ ਨੇੜੇ ਜ਼ਮੀਨ ਖਿਸਕਣ ਕਾਰਨ ਇਹ ਹੜ੍ਹ ਆਇਆ, ਜਿਸ ਨਾਲ ਪਾਣੀ, ਗਾਦ ਅਤੇ ਵੱਡੇ ਪੱਥਰਾਂ ਦਾ ਭਾਰੀ ਵਹਾਅ ਭੋਟੇਕੋਸ਼ੀ ਅਤੇ ਤ੍ਰਿਸ਼ੂਲੀ ਨਦੀ ਪ੍ਰਣਾਲੀਆਂ ਵਿੱਚ ਵਹਿ ਵਹਿਣ ਲੱਗੇ। ਇਸ ਖਤਰਨਾਕ ਆਫ਼ਤ ਨੇ ਨੇਪਾਲ ਵਿੱਚ ਘੱਟੋ-ਘੱਟ 332 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਸੈਂਕੜੇ ਅਜੇ ਵੀ ਲਾਪਤਾ ਹਨ। ਤਬਾਹੀ ਦਾ ਪੈਮਾਨਾ ਇੰਨਾ ਵੱਡਾ ਹੈ ਕਿ ਬਚਾਅ ਟੀਮਾਂ ਲਈ ਬਹੁਤ ਸਾਰੇ ਪ੍ਰਭਾਵਿਤ ਖੇਤਰਾਂ ਤੱਕ ਪਹੁੰਚਣਾ ਮੁਸ਼ਕਲ ਹੋ ਗਿਆ ਹੈ। ਸੜਕਾਂ ਅਤੇ ਪੁਲ ਵਹਿ ਗਏ ਹਨ। ਸੰਚਾਰ ਅਤੇ ਬਿਜਲੀ ਸੰਪਰਕ ਪੂਰੀ ਤਰ੍ਹਾਂ ਠੱਪ ਹੋ ਗਏ ਹਨ।

ਤਾਮਿਲਨਾਡੂ ਦੇ 37 ਸੈਲਾਨੀ, ਈਸ਼ਾ ਫਾਊਂਡੇਸ਼ਨ ਦੇ 77 ਮੈਂਬਰ ਲਾਪਤਾ

ਨੇਪਾਲੀ ਅਧਿਕਾਰੀਆਂ ਨੇ ਦੱਸਿਆ ਕਿ ਮਾਨਸਰੋਵਰ ਯਾਤਰਾ ਲਈ ਨੇਪਾਲ ਗਏ ਕਈ ਸ਼ਰਧਾਲੂਆਂ ਸਮੇਤ 130 ਤੋਂ ਵੱਧ ਭਾਰਤੀ ਉੱਥੇ ਅਚਾਨਕ ਆਏ ਹੜ੍ਹ ਨਾਲ ਭਾਰੀ ਤਬਾਹੀ ਮਚਣ ਅਤੇ ਪ੍ਰਭਾਵਿਤ ਖੇਤਰਾਂ ਨਾਲ ਸੰਪਰਕ ਕੱਟਣ ਤੋਂ ਬਾਅਦ ਲਾਪਤਾ ਹਨ। ਕਾਠਮੰਡੂ ਵਿੱਚ ਭਾਰਤੀ ਦੂਤਾਵਾਸ ਅਤੇ ਤਾਮਿਲਨਾਡੂ, ਕੇਰਲਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਓਡੀਸ਼ਾ ਸਮੇਤ ਕਈ ਰਾਜਾਂ ਨੇ ਪ੍ਰਭਾਵਿਤ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਹੈਲਪਲਾਈਨਾਂ ਸ਼ੁਰੂ ਕੀਤੀਆਂ ਹਨ।

ਸਮਰਾਟ ਟੂਰਸ ਐਂਡ ਟ੍ਰੈਵਲ ਏਜੰਸੀ ਨੇ ਦੱਸਿਆ ਕਿ ਘੱਟੋ-ਘੱਟ 59 ਕੈਲਾਸ਼ ਮਾਨਸਰੋਵਰ ਯਾਤਰਾ ‘ਤੇ ਗਏ ਸ਼ਰਧਾਲੂ ਹਨ। ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਸੰਚਾਰ ਸੰਪਰਕ ਕਰਕੇ ਭਾਰਤੀ ਨਾਗਰਿਕਾਂ ਬਾਰੇ ਇਸ ਸਮੇਂ ਬਹੁਤ ਘੱਟ ਜਾਣਕਾਰੀ ਉਪਲਬਧ ਹੈ।

ਤਾਮਿਲਨਾਡੂ:

ਰਾਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਤਾਮਿਲਨਾਡੂ ਦੇ 57 ਸੈਲਾਨੀਆਂ ਵਿੱਚੋਂ 37 ਅਜੇ ਵੀ ਲਾਪਤਾ ਹਨ, ਜਦੋਂ ਕਿ 20 ਹੋਰ ਦੇ ਸੁਰੱਖਿਅਤ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਸੈਲਾਨੀ ਹਿਮਾਲਿਆ ਦੇ ਇੱਕ ਮੰਦਰ ਦੀ ਯਾਤਰਾ ਕਰ ਰਹੇ ਸਨ। ਕੋਇੰਬਟੂਰ ਸਥਿਤ ਗੈਰ-ਮੁਨਾਫ਼ਾ ਸੰਗਠਨ ਈਸ਼ਾ ਫਾਊਂਡੇਸ਼ਨ ਨੇ ਦਾਅਵਾ ਕੀਤਾ ਹੈ ਕਿ ਇਮੀਗ੍ਰੇਸ਼ਨ ਸੈਂਟਰ ਵਿੱਚ ਮੌਜੂਦ ਉਸਦੇ 77 ਮੈਂਬਰ ਲਾਪਤਾ ਹਨ। ਫਾਊਂਡੇਸ਼ਨ ਦੇ ਸੰਸਥਾਪਕ ਸਦਗੁਰੂ ਨੇ ਕਿਹਾ ਕਿ ਇਮੀਗ੍ਰੇਸ਼ਨ ਦਫ਼ਤਰ ਵਿੱਚ ਮੌਜੂਦ ਕਿਸੇ ਵੀ ਵਿਅਕਤੀ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ।

ਉਨ੍ਹਾਂ ਕਿਹਾ ਕਿ 495 ਲੋਕ ਸੁਰੱਖਿਅਤ ਵਾਪਸ ਆ ਗਏ ਹਨ। ਨੇਪਾਲ ਸਰਕਾਰ ਨੇ ਬਾਅਦ ਵਿੱਚ ਕਿਹਾ ਕਿ ਸਬੰਧਤ ਇਮੀਗ੍ਰੇਸ਼ਨ ਕੇਂਦਰ ਦੇ ਸਟਾਫ ਨਾਲ ਸੰਪਰਕ ਨਹੀਂ ਹੋ ਸਕਿਆ ਹੈ।

ਉੱਤਰ ਪ੍ਰਦੇਸ਼:

ਉੱਤਰ ਪ੍ਰਦੇਸ਼ ਦੇ ਬਹੁਤ ਸਾਰੇ ਲੋਕਾਂ ਦੇ ਨੇਪਾਲ ਵਿੱਚ ਫਸੇ ਹੋਣ ਦਾ ਖਦਸ਼ਾ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਆਪਣੇ ਸਾਥੀਆਂ ਨਾਲ ਸੜਕ ਰਾਹੀਂ ਨੇਪਾਲ ਗਏ ਸਨ ਅਤੇ ਪੋਖਰਾ ਵਿੱਚ ਫਸੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨੇ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, “ਮੌਜੂਦਾ ਸਥਿਤੀ ਦੇ ਕਾਰਨ, ਅਸੀਂ ਕੱਲ੍ਹ ਕਾਠਮੰਡੂ ਪਹੁੰਚਾਂਗੇ ਅਤੇ ਅਤੇ ਉੱਥੋਂ ਦਿੱਲੀ ਲਈ ਉਡਾਣ ਭਰਾਂਗੇ।” ਸਾਨੂੰ ਆਪਣੇ ਵਾਹਨ ਉੱਥੇ ਛੱਡਣੇ ਪੈਣਗੇ ਕਿਉਂਕਿ ਸੜਕ ਯਾਤਰਾ ਸੰਭਵ ਨਹੀਂ ਹੈ।

ਰਾਹਤ ਕਮਿਸ਼ਨਰ ਦਫ਼ਤਰ ਨੇ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਉੱਤਰ ਪ੍ਰਦੇਸ਼ ਦੇ ਲੋਕਾਂ ਲਈ ਇੱਕ ਸਲਾਹ ਜਾਰੀ ਕੀਤੀ ਹੈ। ਇਸ ਵਿੱਚ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਰਾਜ ਦਾ ਕੋਈ ਵੀ ਨੇਪਾਲ ਵਿੱਚ ਫਸਿਆ ਹੋਇਆ ਹੈ ਜਾਂ ਸਹਾਇਤਾ ਦੀ ਲੋੜ ਹੈ ਤਾਂ ਉਹ ਤੁਰੰਤ ਰਾਜ ਦੀ ਹੈਲਪਲਾਈਨ ਨੰਬਰ 1070 ‘ਤੇ ਸੰਪਰਕ ਕਰਨ।

ਮਹਾਰਾਸ਼ਟਰ:

ਅਧਿਕਾਰੀਆਂ ਨੇ ਦੱਸਿਆ ਕਿ ਅਚਾਨਕ ਆਏ ਹੜ੍ਹਾਂ ਕਾਰਨ ਮਹਾਰਾਸ਼ਟਰ ਦੇ 7 ਸੈਲਾਨੀ ਨੇਪਾਲ ਵਿੱਚ ਫਸ ਗਏ ਸਨ, ਅਤੇ ਤਾਜ਼ਾ ਜਾਣਕਾਰੀ ਦੇ ਅਨੁਸਾਰ, ਉਨ੍ਹਾਂ ਵਿੱਚੋਂ ਚਾਰ ਸੁਰੱਖਿਅਤ ਹਨ। ਉਨ੍ਹਾਂ ਨੇ ਬੁੱਧਵਾਰ ਰਾਤ ਨੂੰ ਕਿਹਾ ਕਿ ਬਾਕੀ 3 ਸੈਲਾਨੀਆਂ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇੱਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਰਾਜ ਆਫ਼ਤ ਪ੍ਰਬੰਧਨ ਅਧਿਕਾਰੀਆਂ ਨੇ ਚਾਰ ਸੈਲਾਨੀਆਂ ਨਾਲ ਸੰਪਰਕ ਸਥਾਪਿਤ ਕੀਤਾ ਹੈ, 2ਦੋ ਮੁੰਬਈ ਅਤੇ 2 ਪੁਣੇ ਤੋਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਮਹਾਰਾਸ਼ਟਰ ਦੇ ਉਨ੍ਹਾਂ ਲੋਕਾਂ ਦੀ ਸੂਚੀ ਤਿਆਰ ਕਰ ਰਹੇ ਹਨ ਜਿਨ੍ਹਾਂ ਦੇ ਹੜ੍ਹਾਂ ਕਾਰਨ ਨੇਪਾਲ ਵਿੱਚ ਫਸੇ ਹੋਣ ਦਾ ਸ਼ੱਕ ਹੈ।

ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਸਕੱਤਰੇਤ ਵਿਖੇ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, ਜਿਸ ਨਾਲ ਟੋਲ-ਫ੍ਰੀ ਹੈਲਪਲਾਈਨ ਨੰਬਰ 1070 ਜਾਂ +91-9321587143 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਲੋਕ ਈਮੇਲ ਰਾਹੀਂ ਵੀ ਸੰਪਰਕ ਕਰ ਸਕਦੇ ਹਨ।

ਕੇਰਲਮ:

ਰਾਜ ਅਧਿਕਾਰੀਆਂ ਨੇ ਦੱਸਿਆ ਕਿ ਨੇਪਾਲ ਦੀ ਯਾਤਰਾ ਕਰਨ ਵਾਲੇ 36 ਲੋਕਾਂ ਦਾ ਇੱਕ ਸਮੂਹ ਸੁਰੱਖਿਅਤ ਹੈ ਅਤੇ ਅਚਾਨਕ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਤੋਂ ਦੂਰ ਹੈ। ਕੇਰਲਮ ਸਰਕਾਰ ਨੇ ਨੇਪਾਲ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਰਾਜ ਦੇ ਲੋਕਾਂ ਨੂੰ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਸਰਕਾਰੀ ਸੰਗਠਨ ਨੋਰਕਾ-ਰੂਟਸ ਰਾਹੀਂ ਇੱਕ ਹੈਲਪਡੈਸਕ ਸਥਾਪਤ ਕੀਤਾ ਹੈ।

ਨੋਰਕਾ-ਰੂਟਸ ਰਾਜ ਸਰਕਾਰ ਦੇ ਗੈਰ-ਨਿਵਾਸੀ ਕੇਰਲਮ ਮਾਮਲਿਆਂ ਦੇ ਵਿਭਾਗ ਦੀ ਲਾਗੂ ਕਰਨ ਵਾਲੀ ਏਜੰਸੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਸਹਾਇਤਾ ਦੀ ਲੋੜ ਹੈ ਉਹ ਟੋਲ-ਫ੍ਰੀ ਨੰਬਰ 18004253939 ‘ਤੇ ਨੋਰਕਾ ਗਲੋਬਲ ਸੰਪਰਕ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਵਿਦੇਸ਼ਾਂ ਤੋਂ +91-8802012345 ‘ਤੇ ਮਿਸਡ ਕਾਲ ਦੇ ਸਕਦੇ ਹਨ।

ਮੁੱਖ ਮੰਤਰੀ ਦਫ਼ਤਰ ਨੇ ਨੇਪਾਲ ਦੀ ਯਾਤਰਾ ਕਰ ਰਹੇ ਮਲਿਆਲੀ ਲੋਕਾਂ ਨਾਲ ਸੰਪਰਕ ਕਰਨ ਵਿੱਚ ਅਸਮਰੱਥ ਪਰਿਵਾਰਾਂ ਨੂੰ 9447111844 ਜਾਂ 9747132147 ‘ਤੇ ਜਾਣਕਾਰੀ ਦੇਣ ਦੀ ਬੇਨਤੀ ਕੀਤੀ ਹੈ।

ਸਿੱਕਮ:

ਸਿਕਮ ਸਰਕਾਰ ਨੇ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਇੱਕ ਹੈਲਪਲਾਈਨ ਵੀ ਸ਼ੁਰੂ ਕੀਤੀ ਹੈ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਨੇਪਾਲ ਵਿੱਚ ਆਏ ਹੜ੍ਹਾਂ ਵਿੱਚ ਫਸੇ ਜਾਂ ਪ੍ਰਭਾਵਿਤ ਹੋ ਸਕਦੇ ਹਨ। ਸਿੱਕਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (SSDMA) ਨੇ ਕਿਹਾ, “ਸਿੱਕਿਮ ਨਿਵਾਸੀਆਂ, ਜਿਨ੍ਹਾਂ ਦੇ ਪਰਿਵਾਰਕ ਮੈਂਬਰ ਜਾਂ ਰਿਸ਼ਤੇਦਾਰ ਇਸ ਸਮੇਂ ਨੇਪਾਲ ਵਿੱਚ ਹਨ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ, ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਸੰਬੰਧਿਤ ਜਾਣਕਾਰੀ ਲਈ ਹੈਲਪਲਾਈਨ ਨੰਬਰ 03592-201145, 03592-202461, ਅਤੇ 03592-202256 ‘ਤੇ ਸੰਪਰਕ ਕਰਨ।”

ਕਾਠਮੰਡੂ ਸਥਿਤ ਭਾਰਤੀ ਦੂਤਾਵਾਸ ਨੇ ਅਚਾਨਕ ਆਏ ਹੜ੍ਹਾਂ ਤੋਂ ਪ੍ਰਭਾਵਿਤ ਭਾਰਤੀ ਨਾਗਰਿਕਾਂ ਨਾਲ ਸਬੰਧਤ ਸਹਾਇਤਾ ਅਤੇ ਜਾਣਕਾਰੀ ਲਈ ਐਮਰਜੈਂਸੀ ਨੰਬਰ ਜਾਰੀ ਕੀਤੇ ਹਨ। ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਕਿਹਾ ਕਿ ਲੋਕ +977 985 131 6807 ਜਾਂ +977 970 910 7500 ‘ਤੇ ਸੰਪਰਕ ਕਰ ਸਕਦੇ ਹਨ।

ਓਡੀਸ਼ਾ:

ਅਧਿਕਾਰੀਆਂ ਨੇ ਦੱਸਿਆ ਕਿ ਓਡੀਸ਼ਾ ਸਰਕਾਰ ਨੇ ਨਵੀਂ ਦਿੱਲੀ ਵਿੱਚ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ ਅਤੇ ਨੇਪਾਲ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਕਾਰਨ ਫਸੇ ਜਾਂ ਮੁਸੀਬਤ ਵਿੱਚ ਫਸੇ ਰਾਜ ਦੇ ਲੋਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।

ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਹੈਲਪਲਾਈਨ ਨੰਬਰ +91-7428135044, +91-8527580245, ਅਤੇ 011-23012807 ਹਨ।

ਓਡੀਸ਼ਾ ਫੈਮਿਲੀ ਡਾਇਰੈਕਟੋਰੇਟ ਦੇ ਸਪੈਸ਼ਲ ਡਿਊਟੀ ਅਫਸਰ (OSD) ਪ੍ਰੀਤੀਸ਼ ਪਾਂਡਾ ਨੂੰ ਇਸ ਕੰਮ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ। ਇੱਕ ਸਰਕਾਰੀ ਅਧਿਕਾਰੀ ਨੇ ਕਿਹਾ, “ਸਾਡੇ ਕੋਲ ਇਸ ਸਮੇਂ ਰਾਜ ਦੇ ਕਿਸੇ ਵੀ ਵਿਅਕਤੀ ਦੇ ਲਾਪਤਾ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਹੈ।”

ਉਤਰਾਖੰਡ:

ਉੱਤਰਾਖੰਡ ਰਾਜ ਆਫ਼ਤ ਪ੍ਰਬੰਧਨ ਅਥਾਰਟੀ (USDMA) ਨੇ ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਵਿੱਚ ਫਸੇ ਜਾਂ ਪ੍ਰਭਾਵਿਤ ਲੋਕਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਅਧਿਕਾਰੀਆਂ ਦੇ ਅਨੁਸਾਰ, ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (SEOC) ਨੰਬਰ 0135-2710334, 2710335, 2664314, 2664315, 2664316, ਅਤੇ 8218867005 ਤੋਂ ਇਲਾਵਾ, ਲੋਕ ਟੋਲ-ਫ੍ਰੀ ਨੰਬਰ 1070 ‘ਤੇ ਵੀ ਸੰਪਰਕ ਕਰ ਸਕਦੇ ਹਨ।

ਅਧਿਕਾਰੀਆਂ ਨੇ ਕਿਹਾ ਕਿ ਜੇਕਰ ਉੱਤਰਾਖੰਡ ਦਾ ਕੋਈ ਵੀ ਵਿਅਕਤੀ ਨੇਪਾਲ ਵਿੱਚ ਫਸਿਆ ਹੋਇਆ ਹੈ ਜਾਂ ਕਿਸੇ ਬਾਰੇ ਜਾਣਕਾਰੀ ਦੇਣਾ ਚਾਹੁੰਦਾ ਹੈ, ਤਾਂ ਉਹ ਇਨ੍ਹਾਂ ਹੈਲਪਲਾਈਨ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ।

ਛੱਤੀਸਗੜ੍ਹ:

ਅਧਿਕਾਰੀਆਂ ਨੇ ਕਿਹਾ ਕਿ ਛੱਤੀਸਗੜ੍ਹ ਸਰਕਾਰ ਨੇ ਅਚਾਨਕ ਆਏ ਹੜ੍ਹਾਂ ਕਾਰਨ ਨੇਪਾਲ ਵਿੱਚ ਫਸੇ ਰਾਜ ਦੇ ਲੋਕਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ ਦੇ ਲੋਕ ਸਹਾਇਤਾ ਅਤੇ ਜਾਣਕਾਰੀ ਲਈ ਆਫ਼ਤ ਪ੍ਰਬੰਧਨ ਹੈਲਪਲਾਈਨ ਨੰਬਰ 1070 ਜਾਂ +91-771-2223471 ‘ਤੇ ਸੰਪਰਕ ਕਰ ਸਕਦੇ ਹਨ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...