AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਨੇਪਾਲ ‘ਚ ਫਿਰ ਚੱਲਣਗੇ 200 ਤੇ 500 ਦੇ ਭਾਰਤੀ ਨੋਟ, ਸਰਕਾਰ ਨੇ ਤੈਅ ਕੀਤੀ ਸੀਮਾ; ਜਾਣੋ ਨਵੀਆਂ ਸ਼ਰਤਾਂ

ਭਾਰਤ, ਨੇਪਾਲ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਨੇਪਾਲ ਵਿੱਚ ਸਭ ਤੋਂ ਵੱਧ ਸੈਲਾਨੀ ਵੀ ਭਾਰਤ ਤੋਂ ਹੀ ਆਉਂਦੇ ਹਨ। ਇਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਨੇਪਾਲੀ ਨਾਗਰਿਕ ਭਾਰਤ ਵਿੱਚ ਰੋਜ਼ਗਾਰ, ਪੜ੍ਹਾਈ ਅਤੇ ਵਪਾਰ ਕਰਦੇ ਹਨ। ਅਜਿਹੇ ਵਿੱਚ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਨੇਪਾਲ ਸਰਕਾਰ ਨੇ ਇੱਕ ਨਵਾਂ ਨੋਟਿਸ ਜਾਰੀ ਕੀਤਾ ਹੈ।

ਨੇਪਾਲ 'ਚ ਫਿਰ ਚੱਲਣਗੇ 200 ਤੇ 500 ਦੇ ਭਾਰਤੀ ਨੋਟ, ਸਰਕਾਰ ਨੇ ਤੈਅ ਕੀਤੀ ਸੀਮਾ; ਜਾਣੋ ਨਵੀਆਂ ਸ਼ਰਤਾਂ
tv9-punjabi
| Published: 26 Jul 2026 11:46 AM IST
Share

ਭਾਰਤ, ਨੇਪਾਲ ਦਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਨੇਪਾਲ ਵਿੱਚ ਸਭ ਤੋਂ ਵੱਧ ਸੈਲਾਨੀ ਵੀ ਭਾਰਤ ਤੋਂ ਹੀ ਆਉਂਦੇ ਹਨ। ਇਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਨੇਪਾਲੀ ਨਾਗਰਿਕ ਭਾਰਤ ਵਿੱਚ ਰੋਜ਼ਗਾਰ, ਪੜ੍ਹਾਈ ਅਤੇ ਵਪਾਰ ਕਰਦੇ ਹਨ। ਅਜਿਹੇ ਵਿੱਚ ਦੋਵਾਂ ਦੇਸ਼ਾਂ ਦੇ ਮਜ਼ਬੂਤ ਸਬੰਧਾਂ ਅਤੇ ਆਵਾਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਨੇਪਾਲ ਸਰਕਾਰ ਨੇ ਇੱਕ ਨਵਾਂ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਅਨੁਸਾਰ ਨੇਪਾਲੀ ਨਾਗਰਿਕ ਅਤੇ ਵਿਦੇਸ਼ੀ ਸੈਲਾਨੀ 5,000 ਅਮਰੀਕੀ ਡਾਲਰ ਤੱਕ ਦੀ ਰਕਮ ਬਿਨਾਂ ਕਿਸੇ ਕਸਟਮ ਘੋਸ਼ਣਾ ਦੇ ਨੇਪਾਲ ਲਿਆ ਸਕਦੇ ਹਨ। ਹਾਲਾਂਕਿ, ਜੇਕਰ ਇਹ ਰਕਮ 5,000 ਡਾਲਰ ਤੋਂ ਵੱਧ ਹੁੰਦੀ ਹੈ, ਤਾਂ ਇਸ ਦੀ ਜਾਣਕਾਰੀ ਕਸਟਮ ਅਧਿਕਾਰੀਆਂ ਨੂੰ ਦੇਣੀ ਲਾਜ਼ਮੀ ਹੋਵੇਗੀ।

200 ਅਤੇ 500 ਦੇ ਭਾਰਤੀ ਨੋਟਾਂ ‘ਤੇ ਮਿਲੀ ਵੱਡੀ ਛੋਟ

ਨੇਪਾਲ ਨੇ ਭਾਰਤੀ ਅਤੇ ਨੇਪਾਲੀ ਨਾਗਰਿਕਾਂ ਨੂੰ 200 ਅਤੇ 500 ਰੁਪਏ ਦੇ ਭਾਰਤੀ ਨੋਟ 25,000 ਰੁਪਏ ਦੀ ਕੁੱਲ ਸੀਮਾ ਤੱਕ ਦੇਸ਼ ਵਿੱਚ ਲਿਆਉਣ ਜਾਂ ਲੈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਇਸ ਲਈ ਇਹ ਸ਼ਰਤ ਰੱਖੀ ਗਈ ਹੈ ਕਿ ਇਹ ਨੋਟ 9 ਨਵੰਬਰ 2016 ਨੂੰ ਜਾਂ ਉਸ ਤੋਂ ਬਾਅਦ ਜਾਰੀ ਕੀਤੇ ਗਏ ਹੋਣੇ ਚਾਹੀਦੇ ਹਨ। ਇਸ ਦੇ ਨਾਲ ਹੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 2016 ਦੀ ਨੋਟਬੰਦੀ ਤੋਂ ਪਹਿਲਾਂ ਜਾਰੀ ਕੀਤੇ ਗਏ 500 ਅਤੇ 1,000 ਰੁਪਏ ਦੇ ਪੁਰਾਣੇ ਭਾਰਤੀ ਨੋਟਾਂ ‘ਤੇ ਨੇਪਾਲ ਵਿੱਚ ਪੂਰੀ ਤਰ੍ਹਾਂ ਜਾਰੀ ਰਹੇਗਾ।

ਨਵੇਂ ਨਿਯਮਾਂ ਵਿੱਚ ਕੀ-ਕੀ ਹੋਏ ਬਦਲਾਅ?

ਨਵੇਂ ਨਿਯਮਾਂ ਦੀ ਵਿਆਖਿਆ ਕਰਦੇ ਹੋਏ ਨੇਪਾਲ ਰਾਸ਼ਟਰ ਬੈਂਕ (NRB) ਦੇ ਬੁਲਾਰੇ ਗੁਰੂ ਪ੍ਰਸਾਦ ਪੌਡੇਲ ਨੇ ਸ਼ਨੀਵਾਰ ਨੂੰ ਦੱਸਿਆ ਕਿ ਨੇਪਾਲੀ ਨਾਗਰਿਕ ਭਾਰਤ ਤੋਂ ਇਲਾਵਾ ਕਿਸੇ ਵੀ ਤੀਜੇ ਦੇਸ਼ ਤੋਂ ਨੇਪਾਲ ਵਿੱਚ ਭਾਰਤੀ ਕਰੰਸੀ ਨਹੀਂ ਲਿਆ ਸਕਦੇ। ਇਸੇ ਤਰ੍ਹਾਂ, ਉਹ ਭਾਰਤ ਨੂੰ ਛੱਡ ਕੇ ਨੇਪਾਲ ਤੋਂ ਕਿਸੇ ਹੋਰ ਦੇਸ਼ ਵਿੱਚ ਭਾਰਤੀ ਕਰੰਸੀ ਨਹੀਂ ਲੈ ਕੇ ਜਾ ਸਕਦੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਨਵੇਂ ਪ੍ਰਬੰਧ ਨਾਲ ਨੇਪਾਲ ਆਉਣ ਵਾਲੇ ਭਾਰਤੀ ਸੈਲਾਨੀਆਂ ਅਤੇ ਭਾਰਤ ਨਾਲ ਵਪਾਰ-ਕਾਰੋਬਾਰ ਕਰਨ ਵਾਲੇ ਨੇਪਾਲੀ ਨਾਗਰਿਕਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਮੁਤਾਬਕ ਇਹ ਕਦਮ ਦੋਵਾਂ ਗੁਆਂਢੀ ਦੇਸ਼ਾਂ ਵਿਚਾਲੇ ਭਾਰਤੀ ਮੁਦਰਾ ਦੀ ਆਵਾਜਾਈ ‘ਤੇ ਲੱਗੀਆਂ ਪਾਬੰਦੀਆਂ ਨੂੰ ਨਰਮ ਕਰਦਾ ਹੈ, ਜਿਨ੍ਹਾਂ ਵਿਚਕਾਰ ਖੁੱਲ੍ਹੀ ਸਰਹੱਦ ਅਤੇ ਲੋਕਾਂ ਦੇ ਆਪਸੀ ਗੂੜ੍ਹੇ ਸਬੰਧ ਹਨ।

5,000 ਡਾਲਰ ਦੀ ਸੀਮਾ ਅਤੇ ਨੋਟਬੰਦੀ ਦਾ ਪਿਛੋਕੜ

ਨੋਟਿਸ ਵਿੱਚ ਇਹ ਵੀ ਸਾਫ਼ ਕੀਤਾ ਗਿਆ ਹੈ ਕਿ ਨੇਪਾਲੀ ਨਾਗਰਿਕ ਅਤੇ ਵਿਦੇਸ਼ੀ ਸੈਲਾਨੀ ਬਿਨਾਂ ਕਸਟਮ ਘੋਸ਼ਣਾ ਦੇ 5,000 ਅਮਰੀਕੀ ਡਾਲਰ ਜਾਂ ਇਸ ਦੇ ਬਰਾਬਰ ਦੀ ਕੋਈ ਹੋਰ ਵਿਦੇਸ਼ੀ ਮੁਦਰਾ ਨੇਪਾਲ ਲਿਆ ਸਕਦੇ ਹਨ। ਪਰ ਜੇਕਰ ਰਕਮ 5,000 ਅਮਰੀਕੀ ਡਾਲਰ ਤੋਂ ਵੱਧ ਹੈ, ਤਾਂ ਕਸਟਮ ਵਿਭਾਗ ਕੋਲ ਉਸ ਦਾ ਐਲਾਨ ਕਰਨਾ ਲਾਜ਼ਮੀ ਹੋਵੇਗਾ।

ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ 8 ਨਵੰਬਰ 2016 ਨੂੰ 500 ਅਤੇ 1,000 ਰੁਪਏ ਦੇ ਪੁਰਾਣੇ ਨੋਟ ਬੰਦ ਕਰ ਦਿੱਤੇ ਸਨ। ਉਨ੍ਹਾਂ ਦੀ ਜਗ੍ਹਾ 500 ਰੁਪਏ ਦੇ ਨਵੇਂ ਨੋਟ ਅਤੇ 2,000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਗਏ ਸਨ (ਜਿਨ੍ਹਾਂ ਨੂੰ ਬਾਅਦ ਵਿੱਚ ਚਲਣ ਤੋਂ ਬਾਹਰ ਕਰ ਦਿੱਤਾ ਗਿਆ ਸੀ)। ਭਾਰਤ ਵਿੱਚ ਹੋਈ ਨੋਟਬੰਦੀ ਤੋਂ ਬਾਅਦ ਨੇਪਾਲ ਨੇ ਵੀ ਪੁਰਾਣੇ ਭਾਰਤੀ ਨੋਟਾਂ ਦੀ ਵਰਤੋਂ ਅਤੇ ਉਨ੍ਹਾਂ ਦੀ ਆਵਾਜਾਈ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਸੀ, ਜਿਸ ਨੂੰ ਹੁਣ ਨਵੇਂ ਨਿਯਮਾਂ ਤਹਿਤ ਸੁਚਾਰੂ ਬਣਾਇਆ ਗਿਆ ਹੈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...