Nepal PM in India: ਭਾਰਤ-ਨੇਪਾਲ ਪਾਰਟਨਰਸ਼ਿਪ ਹਿੱਟ ਹੈ, ਪੀਐਮ ਪ੍ਰਚੰਡ ਦੇ ਨਾਲ ਸਾਂਝੇ ਬਿਆਨ ਵਿੱਚ ਬੋਲੇ ਪੀਐਮ ਮੋਦੀ

Updated On: 

01 Jun 2023 16:12 PM

ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ 'ਪ੍ਰਚੰਡ' ਭਾਰਤ ਦੇ ਚਾਰ ਦਿਨਾਂ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਹੈਦਰਾਬਾਦ ਹਾਊਸ 'ਚ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਦੋਵੇਂ ਨੇਤਾ ਏਕੀਕ੍ਰਿਤ ਚੈੱਕ ਪੋਸਟ ਦਾ ਨੀਂਹ ਪੱਥਰ ਰੱਖਣਗੇ।

Nepal PM in India: ਭਾਰਤ-ਨੇਪਾਲ ਪਾਰਟਨਰਸ਼ਿਪ ਹਿੱਟ ਹੈ, ਪੀਐਮ ਪ੍ਰਚੰਡ ਦੇ ਨਾਲ ਸਾਂਝੇ ਬਿਆਨ ਵਿੱਚ ਬੋਲੇ ਪੀਐਮ ਮੋਦੀ
Follow Us On

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narender Modi) ਨੇ ਵੀਰਵਾਰ ਨੂੰ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ (Pushap Kamal Dahal Prachand) ਨਾਲ ਮੁਲਾਕਾਤ ਕੀਤੀ। ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਹਿਲ ‘ਪ੍ਰਚੰਡ’ ਚਾਰ ਦਿਨਾਂ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਵੀਰਵਾਰ ਨੂੰ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਦੁਵੱਲੀ ਗੱਲਬਾਤ ਹੋਈ।

ਦੋਵਾਂ ਦੇਸ਼ਾਂ ਦੇ ਨੇਤਾਵਾਂ ਨੇ ਦੁਵੱਲੀ ਗੱਲਬਾਤ ਦਾ ਸਾਂਝਾ ਬਿਆਨ ਜਾਰੀ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ-ਨੇਪਾਲ ਪਾਰਟਨਰਸ਼ਿਪ ਹਿੱਟ ਹੈ। ਪੀਐਮ ਮੋਦੀ ਨੇ ਕਿਹਾ, ਅੱਜ ਟਰਾਂਜ਼ਿਟ ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ ਹਨ। ਅਸੀਂ ਫਿਜੀਕਲ ਕੂਨੈਕਟੀਵਿਟੀ ਵਧਾਉਣ ਲਈ ਨਵੇਂ ਰੇਲ ਲਿੰਕ ਸਥਾਪਿਤ ਕੀਤੇ ਹਨ।

ਹੋਰ ਮਜ਼ਬੂਤ ​ਕਰਾਂਗੇ ਧਾਰਮਿਕ ਅਤੇ ਸੱਭਿਆਚਾਰਕ ਸਬੰਧ – ਮੋਦੀ

ਪੀਐਮ ਮੋਦੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਅਤੇ ਨੇਪਾਲ ਦਰਮਿਆਨ ਅੱਜ ਲਾਂਗ ਟਰਮ ਪਾਵਰ ਟ੍ਰੇਡ ਸਮਝੌਤਾ ਹੋਇਆ ਹੈ। ਇਸ ਨਾਲ ਸਾਡੇ ਦੇਸ਼ਾਂ ਦਾ ਬਿਜਲੀ ਖੇਤਰ ਮਜ਼ਬੂਤ ​​ਹੋਵੇਗਾ। ਭਾਰਤ ਅਤੇ ਨੇਪਾਲ ਦਰਮਿਆਨ ਧਾਰਮਿਕ ਅਤੇ ਸੱਭਿਆਚਾਰਕ ਸਬੰਧ ਬਹੁਤ ਪੁਰਾਣੇ ਅਤੇ ਮਜ਼ਬੂਤ ​​ਹਨ। ਅਸੀਂ ਇਸ ਨੂੰ ਹੋਰ ਮਜ਼ਬੂਤ ​​ਕਰਾਂਗੇ। ਸਾਂਝਾ ਬਿਆਨ ਜਾਰੀ ਕਰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਅਸੀਂ ਫੈਸਲਾ ਕੀਤਾ ਹੈ ਕਿ ਰਾਮਾਇਣ ਸਰਕਟ ਨਾਲ ਜੁੜੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ।

ਇਸ ਦੇ ਨਾਲ ਹੀ ਹੈਦਰਾਬਾਦ ਹਾਊਸ ‘ਚ ਮੁਲਾਕਾਤ ਤੋਂ ਬਾਅਦ ਦੋਹਾਂ ਨੇਤਾਵਾਂ ਨੇ ਊਰਜਾ, ਸੰਪਰਕ ਅਤੇ ਵਪਾਰ ‘ਤੇ ਚਰਚਾ ਕੀਤੀ। ਦੱਸ ਦਈਏ ਕਿ ਦਸੰਬਰ 2022 ‘ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪ੍ਰਚੰਡ ਦੀ ਇਹ ਪਹਿਲੀ ਦੁਵੱਲੀ ਵਿਦੇਸ਼ ਯਾਤਰਾ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਭਾਰਤ-ਨੇਪਾਲ ਸਰਹੱਦ ‘ਤੇ ਏਕੀਕ੍ਰਿਤ ਚੈੱਕ ਪੋਸਟ ਦਾ ਨੀਂਹ ਪੱਥਰ ਵੀ ਰੱਖਣਗੇ।

ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

ਦੱਸ ਦਈਏ ਕਿ ਇਸ ਨੂੰ ਬਣਾਉਣ ਲਈ 150 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ। ਇਸ ਵਿੱਚ ਟਰਮੀਨਲ ਬਿਲਡਿੰਗ ਤੋਂ ਲੈ ਕੇ ਪ੍ਰਵੇਸ਼ ਦੁਆਰ ਇੰਡੀਆ-ਨੇਪਾਲ, ਸਟਾਫ ਬੈਰਕਾਂ ਅਤੇ ਕਾਰਗੋ ਪਾਰਕਿੰਗ ਤੱਕ ਬਹੁਤ ਕੁਝ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ, ਨੇਪਾਲ ਦੇ ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨੇ ਵਿਜ਼ਟਰ ਬੁੱਕ ਵਿੱਚ ਵੀ ਲਿਖਿਆ।

ਅਜੀਤ ਡੋਭਾਲ ਨਾਲ ਮਿਲ ਚੁੱਕੇ ਹਨ ਨੇਪਾਲ ਦੇ ਪ੍ਰਧਾਨ ਮੰਤਰੀ

ਭਾਰਤ ਦੇ ਚਾਰ ਦਿਨਾਂ ਦੌਰੇ ‘ਤੇ ਆਏ ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Dhobhal) ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੂਤਘਰ ‘ਚ ਇਕ ਪ੍ਰੋਗਰਾਮ ‘ਚ ਕਿਹਾ ਕਿ ਨੇਪਾਲ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਹੈ।

ਦੱਸ ਦੇਈਏ ਕਿ ਨੇਪਾਲ ਦੀ ਭਾਰਤ ਦੇ ਪੰਜ ਰਾਜਾਂ ਨਾਲ ਸਰਹੱਦ ਸਾਂਝੀ ਹੈ। ਇਨ੍ਹਾਂ ਵਿੱਚ ਸਿੱਕਮ, ਪੱਛਮੀ ਬੰਗਾਲ, ਬਿਹਾਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸ਼ਾਮਲ ਹਨ। ਅਜਿਹੇ ‘ਚ ਨੇਪਾਲ ਭਾਰਤ ਲਈ ਬਹੁਤ ਮਹੱਤਵਪੂਰਨ ਹੈ। ਪੀਐਮ ਮੋਦੀ ਅਤੇ ਨੇਪਾਲ ਦੇ ਪੀਐਮ ਪ੍ਰਚੰਡ ਦੀ ਦੁਵੱਲੀ ਗੱਲਬਾਤ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸੰਪਰਕ, ਅਰਥਵਿਵਸਥਾ ਅਤੇ ਊਰਜਾ ਦੇ ਖੇਤਰ ਵਿੱਚ ਸਹਿਯੋਗ ਬਾਰੇ ਚਰਚਾ ਹੋਣ ਦੀ ਉਮੀਦ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version