ਹਵਾ ਪ੍ਰਦੂਸ਼ਣ ‘ਤੇ 7 ਸੂਬਿਆਂ ਨੂੰ NGT ਦਾ ਨੋਟਿਸ, ਪਰਾਲੀ ਹੀ ਪ੍ਰਦੂਸ਼ਣ ਦਾ ਮੁੱਖ ਕਾਰਨ, ਪੰਜਾਬ-ਹਰਿਆਣਾ ਸਮੇਤ ਹੋਰ ਸੂਬੇ 2 ਦਿਨਾਂ ‘ਚ ਦੇਣ ਜਵਾਬ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕੱਲ੍ਹ ਪੰਜਾਬ ਦੇ ਮੁੱਖ ਸਕੱਤਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੈਂਬਰ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਸੀ। ਅੱਜ NGT ਨੇ ਇਸ ਮਾਮਲੇ ਵਿੱਚ ਸੁਣਵਾਈ ਕਰਦਿਆਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਦਿੱਲੀ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਨੂੰ ਨੋਟਿਸ ਜਾਰੀ ਕੀਤੇ ਹਨ। ਜਿਸ ਵਿੱਚ ਇਨ੍ਹਾਂ ਸੂਬਿਆਂ ਤੋਂ 10 ਨਵੰਬਰ ਤੱਕ ਜਵਾਬ ਮੰਗਿਆ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ 50 ਫੀਸਦੀ ਤੱਕ ਘਟਾਉਣ ਦਾ ਟੀਚਾ ਰੱਖਿਆ ਹੈ।
Photo Credit: Tv9 Hindi.com
15 ਸਤੰਬਰ ਤੋਂ 30 ਨਵੰਬਰ ਤੱਕ ਹੁੰਦਾ ਹੈ ਪਰਾਲੀ ਸਾੜਨ ਦਾ ਸਮਾਂ
ਐਨਜੀਟੀ ਬੈਂਚ ਨੇ ਕਿਹਾ ਕਿ ਪਰਾਲੀ ਸਾੜਨ ਦਾ ਸਮਾਂ ਮੁੱਖ ਤੌਰ ‘ਤੇ 15 ਸਤੰਬਰ ਤੋਂ 30 ਨਵੰਬਰ ਤੱਕ ਹੁੰਦਾ ਹੈ। ਇਸ ਸਮੇਂ ਦੌਰਾਨ, ਸਬੰਧਤ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਦੀ ਪਛਾਣ ਕਰਕੇ ਅਤੇ ਜੁਰਮਾਨੇ ਲਗਾਉਣ ਸਮੇਤ ਸੁਧਾਰਾਤਮਕ ਉਪਾਅ ਅਪਣਾ ਕੇ ਚੌਕਸ ਰਹਿਣ ਦੀ ਲੋੜ ਹੈ। ਐਨਜੀਟੀ ਬੈਂਚ ਨੇ ਐਨਸੀਆਰ ਅਤੇ ਆਸਪਾਸ ਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ ਦੀ ਰਿਪੋਰਟ ਵੀ ਰਿਕਾਰਡ ਕੀਤੀ ਸੀ। ਜਿਸ ਵਿੱਚ 2022 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਅਸਲ ਗਣਨਾ ਅਤੇ ਇਸ ਸਮੇਂ ਦੌਰਾਨ ਇਨ੍ਹਾਂ ਨੂੰ ਘਟਾਉਣ ਦੇ ਟੀਚੇ ਦਿੱਤੇ ਗਏ ਸਨ। ਟ੍ਰਿਬਿਊਨਲ ਨੇ ਪੀਪੀਸੀਬੀ ਨੂੰ ਖੇਤਰ-ਵਾਰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਯੋਜਨਾ ਤਿਆਰ ਕਰਨ ਅਤੇ ਰਿਕਾਰਡ ‘ਤੇ ਰੱਖਣ ਦੇ ਨਿਰਦੇਸ਼ ਦਿੱਤੇ।ਸੰਗਰੂਰ ‘ਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ
ਦੱਸ ਦੇਈਏ ਕਿ ਪੰਜਾਬ ਵਿੱਚ ਸਭ ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਸੰਗਰੂਰ ਵਿੱਚ ਸਾਹਮਣੇ ਆਏ ਹਨ। ਇੱਥੇ, 2020 ਵਿੱਚ 9,705, 2021 ਵਿੱਚ 8,006 ਅਤੇ 2022 ਵਿੱਚ 5,239 ਖੇਤਾਂ ਵਿੱਚ ਅੱਗ ਦਰਜ ਕੀਤੀ ਗਈ ਸੀ। ਮੋਗਾ ਵਿੱਚ 2020 ਵਿੱਚ 5,843, 2021 ਵਿੱਚ 6,515 ਅਤੇ 2022 ਵਿੱਚ 3,609 ਖੇਤਾਂ ਵਿੱਚ ਅੱਗ ਲੱਗੀਆਂ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਵਿੱਚ 2020 ਵਿੱਚ 6,947, 2021 ਵਿੱਚ 6,288 ਅਤੇ 2022 ਵਿੱਚ 4,295 ਘਟਨਾਵਾਂ ਵਾਪਰੀਆਂ ਹਨ।Loading...
Unable to load recommendations.
Follow Us
