NIA ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀ ਰਿੰਦਾ ਦੇ ਤਿੰਨ ਸਾਥੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Published: 

28 Mar 2025 12:49 PM

ਐਨਆਈਏ ਨੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਚਾਰ ਦਿਨਾਂ ਦੇ ਰਿਮਾਂਡ 'ਤੇ ਲੈ ਲਿਆ ਗਿਆ ਹੈ। ਉਹਨਾਂ ਵਿਰੁੱਧ ਪੰਜਾਬ ਅਤੇ ਦਿੱਲੀ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਹਰਜੋਤ ਸਿੰਘ ਉਰਫ਼ ਜੋਤ ਹੰਦਾਲ ਖ਼ਿਲਾਫ਼ 2021 ਵਿੱਚ ਕਪੂਰਥਲਾ ਜ਼ਿਲ੍ਹੇ ਦੇ ਸੁਭਾਨਪੁਰ ਥਾਣੇ ਵਿੱਚ ਕਤਲ ਸਮੇਤ ਹੋਰ ਮਾਮਲੇ ਦਰਜ ਹਨ।

NIA ਨੂੰ ਮਿਲੀ ਵੱਡੀ ਸਫਲਤਾ, ਅੱਤਵਾਦੀ ਰਿੰਦਾ ਦੇ ਤਿੰਨ ਸਾਥੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ
Follow Us On

NIA Arrests 3 Harwinder Rinda Associates:ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਗਪ੍ਰੀਤ ਸਿੰਘ, ਹਰਜੋਤ ਸਿੰਘ, ਅਤੇ ਜਸਕਰਨ ਸਿੰਘ ਵਜੋਂ ਹੋਈ ਹੈ। ਇਹਨਾਂ ‘ਤੇ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਹਨ।

ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਅੱਤਵਾਦੀ ਹਰਵਿੰਦਰ ਰਿੰਦਾ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਦਹਿਸ਼ਤ ਫੈਲਾਉਣ ਦੀ ਤਿਆਰੀ ਕਰ ਰਹੇ ਸਨ। ਇਨ੍ਹਾਂ ਦੀ ਪਛਾਣ ਯੁਗਪ੍ਰੀਤ ਉਰਫ ਯੁਵੀ ਨਿਹੰਗ, ਵਾਸੀ ਕਾਜ਼ੀਆਂ ਮੁਹੱਲਾ, ਹਰਜੋਤ ਸਿੰਘ ਉਰਫ ਜੋਤ ਹੰਦਾਲ, ਵਾਸੀ ਦੁਗਲਾ ਮੁਹੱਲਾ ਅਤੇ ਜਸਕਰਨ ਸਿੰਘ ਸ਼ਾਹ, ਵਾਸੀ ਅਗੋਟੀਆਂ ਮੁਹੱਲਾ, ਥਾਣਾ ਰਾਹੋਂ, ਜ਼ਿਲ੍ਹਾ ਐਸਬੀਐਸ ਨਗਰ ਵਜੋਂ ਹੋਈ ਹੈ।

ਐਨਆਈਏ ਨੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਚਾਰ ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਗਿਆ ਹੈ। ਉਹਨਾਂ ਵਿਰੁੱਧ ਪੰਜਾਬ ਅਤੇ ਦਿੱਲੀ ਵਿੱਚ ਕਈ ਅਪਰਾਧਿਕ ਮਾਮਲੇ ਦਰਜ ਹਨ। ਹਰਜੋਤ ਸਿੰਘ ਉਰਫ਼ ਜੋਤ ਹੰਦਾਲ ਖ਼ਿਲਾਫ਼ 2021 ਵਿੱਚ ਕਪੂਰਥਲਾ ਜ਼ਿਲ੍ਹੇ ਦੇ ਸੁਭਾਨਪੁਰ ਥਾਣੇ ਵਿੱਚ ਕਤਲ ਸਮੇਤ ਹੋਰ ਮਾਮਲੇ ਦਰਜ ਹਨ। ਜਸਕਰਨ ਸਿੰਘ ਸ਼ਾਹ ਨੂੰ ਨਸ਼ੀਲੇ ਟੀਕਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਉੱਤੇ 2022 ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਐਨਆਈਏ ਨੂੰ ਜਾਣਕਾਰੀ ਮਿਲੀ ਸੀ ਕਿ ਇਹ ਅਪਰਾਧੀ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ। ਹਾਲਾਂਕਿ, ਐਨਆਈਏ ਨੇ ਅਜੇ ਤੱਕ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਉਹਨਾਂ ਨੂੰ ਕਿਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।