India Canada issue: ਖਾਲਿਸਤਾਨੀ ਸਮਰਥਕਾਂ ‘ਤੇ NIA ਦਾ ਐਕਸ਼ਨ, ਕੈਨੇਡਾ-ਦੁਬਈ ਸਣੇ 5 ਦੇਸ਼ਾਂ ‘ਚ ਬੈਠੇ ਹੋਰ 19 ਖਾਲਿਸਤਾਨੀਆਂ ਦੀ ਲਿਸਟ ਤਿਆਰ
NIA ਲਗਾਤਾਰ ਖਾਲਿਸਤਾਨੀਆਂ ਅੱਤਵਾਦੀਆਂ ਖਿਲਾਫ ਐਕਸ਼ਨ ਲੈ ਰਹੀ ਹੈ ਤੇ ਹੁਣ ਮੁੜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਇਨ੍ਹਾਂ ਅੱਤਵਾਦੀਆਂ ਦੀ ਨਵੀਂ ਸੁਚੀ ਤਿਆਰ ਕੀਤੀ ਹੈ, ਜਿਸ ਵਿੱਚ 19 ਲੋਕਾਂ ਦੇ ਨਾਂਅ ਸ਼ਾਮਿਲ ਕੀਤੇ ਹਨ। ਲਿਸਟ ਵਿੱਚ ਜਿਨ੍ਹਾਂ ਦੇ ਨਾਂਅ ਸ਼ਾਮਿਲ ਕੀਤੇ ਹਨ ਉਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਕੁਰਕ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਲੋਕ ਵਿਦੇਸ਼ਾਂ ਚ ਬੈਠਕੇ ਭਾਰਤ ਖਿਲਾਫ ਸਾਜਿਸ਼ਾਂ ਰਚਦੇ ਰਹਿੰਦੇ ਹਨ।
ਨਵੀਂ ਦਿੱਲੀ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਅਤੇ ਖਾਲਿਸਤਾਨੀ ਅੱਤਵਾਦੀ (Khalistani terrorists) ਗੁਰਪਤਵੰਤ ਸਿੰਘ ਪੰਨੂ ਦੀਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਚ ਜਾਇਦਾਦਾਂ ਜ਼ਬਤ ਕਰਨ ਤੋਂ ਬਾਅਦ NIA ਨੇ ਖਾਲਿਸਤਾਨੀ ਸਮਰਥਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਐਨਆਈਏ ਦੀ ਸੂਚੀ ਵਿੱਚ 19 ਖਾਲਿਸਤਾਨੀ ਸਮਰਥਕਾਂ ਦੇ ਨਾਮ ਸ਼ਾਮਲ ਹਨ ਅਤੇ ਜਿਹੜੇ ਭਾਰਤ ਤੋਂ ਭੱਜ ਕੇ ਵਿਦੇਸ਼ਾਂ ਵਿੱਚ ਲੁਕੇ ਹੋਏ ਹਨ, ਉਹ ਦੇਸ਼ ਵਿਰੁੱਧ ਸਾਜ਼ਿਸ਼ ਰਚਦੇ ਹਨ। ਇਨ੍ਹਾਂ ਸਾਰੇ ਵਿਅਕਤੀਆਂ ਦੀਆਂ ਜਾਇਦਾਦਾਂ ਕੁਰਕ ਕਰਨ ਦੀ ਤਿਆਰੀ ਚੱਲ ਰਹੀ ਹੈ।
ਸਾਰੇ ਖਾਲਿਸਤਾਨੀ ਸਮਰਥਕ ਜਿਨ੍ਹਾਂ ਦੇ ਨਾਂ ਇਸ ਸੂਚੀ ਵਿਚ ਦਰਜ ਹਨ, ਕੈਨੇਡਾ, ਅਮਰੀਕਾ, ਯੂ.ਕੇ., ਆਸਟ੍ਰੇਲੀਆ (Australia) ਅਤੇ ਦੁਬਈ ਵਰਗੇ ਦੇਸ਼ਾਂ ਵਿਚ ਬੈਠ ਕੇ ਭਾਰਤ ਦੇ ਖਿਲਾਫ ਵਿਉਂਤਬੰਦੀ ਕਰਦੇ ਹਨ। ਇੰਨਾ ਹੀ ਨਹੀਂ ਇਨ੍ਹਾਂ ਸਾਰੇ ਲੋਕਾਂ ਦੇ ਨਾਂ ਭਾਰਤ ‘ਚ ਭਗੌੜਿਆਂ ਦੀ ਸੂਚੀ ‘ਚ ਦਰਜ ਹਨ।
ਲਿਸਟ ‘ਚ ਇਹ ਨਾਂਅ ਹਨ ਸ਼ਾਮਿਲ
ਇਸ ਸੂਚੀ ਵਿੱਚ ਪਰਮਜੀਤ ਸਿੰਘ ਪੰਮਾ, (Paramjit Singh Pamma) ਕੁਲਵੰਤ ਮੁਠੱਡਾ, ਸੁਖਪਾਲ ਸਿੰਘ, ਸਰਬਜੀਤ ਬਨੂੜ, ਕੁਲਵੰਤ, ਗੁਰਪ੍ਰੀਤ ਸਿੰਘ, ਹਰਜਾਪ, ਹਰਪ੍ਰੀਤ ਸਿੰਘ, ਰਣਜੀਤ ਨੀਟਾ, ਗੁਰਮੀਤ ਸਿੰਘ, ਜਸਮੀਤ ਹਕੀਮਜ਼ਾਦਾ, ਗੁਰਜੰਟ ਢਿੱਲੋਂ, ਲਖਬੀਰ ਰੋਡੇ, ਅਮਰਦੀਪ ਪੁਰੇਵਾਲ, ਜਤਿੰਦਰ ਗਰੇਵਾਲ, ਡੀ. ਐਸ ਹਿੰਮਤ ਸਿੰਘ, ਵਧਾਵਾ ਸਿੰਘ (ਬੱਬਰ ਚਾਚਾ) ਅਤੇ ਜੇ ਧਾਲੀਵਾਲ ਦੇ ਨਾਮ ਸ਼ਾਮਲ ਹਨ।