PM ਮੋਦੀ ਦੀ ਅਗਵਾਈ ਵਿੱਚ NITI ਆਯੋਗ ਦੀ ਬੈਠਕ ਜਾਰੀ, 9 ਸਾਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਬਾਈਕਾਟ
NITI Aayog Meeting: ਨੀਤੀ ਆਯੋਗ ਦੀ ਅੱਠਵੀਂ ਮੀਟਿੰਗ ਦਿੱਲੀ ਵਿੱਚ ਬੈਠਕ ਜਾਰੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਦੀ ਅਗਵਾਈ ਕਰ ਰਹੇ ਹਨ। ਮੀਟਿੰਗ ਵਿੱਚ 9 ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਨਹੀਂ ਹੋਏ।
NITI Aayog Meeting: ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 9ਵੀਂ ਬੈਠਕ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਨੀਤੀ ਆਯੋਗ ਦੀ ਬੈਠਕ ਹੋ ਰਹੀ ਹੈ। ਕਈ ਮੁੱਖ ਮੰਤਰੀਆਂ ਨੇ ਸੰਸਦ ਭਵਨ ਦੇ ਉਦਘਾਟਨ ਤੋਂ ਪਹਿਲਾਂ ਹੋਈ ਇਸ ਮੀਟਿੰਗ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਦਿੱਲੀ, ਬਿਹਾਰ, ਤੇਲੰਗਾਨਾ, ਪੱਛਮੀ ਬੰਗਾਲ ਸਮੇਤ ਹੋਰ ਵਿਰੋਧੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਪੀਐਮ ਮੋਦੀ ਦੀ ਅਗਵਾਈ ਵਾਲੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ। ਮੀਟਿੰਗ ਵਿੱਚ ਅੱਠ ਨੁਕਾਤੀ ਵਿਸ਼ੇਸ਼ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ, ਕਰਨਾਟਕ ਦੇ ਨਵੇਂ ਮੁੱਖ ਮੰਤਰੀ ਸਿੱਧਰਮਈਆ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਕਾਂਗਰਸ ਸ਼ਾਸਤ ਸੂਬਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਮੀਟਿੰਗ ਵਿੱਚ ਸ਼ਾਮਲ ਹੋਣਗੇ।


