PM ਮੋਦੀ ਦੀ ਅਗਵਾਈ ਵਿੱਚ NITI ਆਯੋਗ ਦੀ ਬੈਠਕ ਜਾਰੀ, 9 ਸਾਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਬਾਈਕਾਟ

Updated On: 

27 May 2023 12:30 PM

NITI Aayog Meeting: ਨੀਤੀ ਆਯੋਗ ਦੀ ਅੱਠਵੀਂ ਮੀਟਿੰਗ ਦਿੱਲੀ ਵਿੱਚ ਬੈਠਕ ਜਾਰੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਟਿੰਗ ਦੀ ਅਗਵਾਈ ਕਰ ਰਹੇ ਹਨ। ਮੀਟਿੰਗ ਵਿੱਚ 9 ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਨਹੀਂ ਹੋਏ।

PM ਮੋਦੀ ਦੀ ਅਗਵਾਈ ਵਿੱਚ NITI ਆਯੋਗ ਦੀ ਬੈਠਕ ਜਾਰੀ, 9 ਸਾਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਬਾਈਕਾਟ
Follow Us On

NITI Aayog Meeting: ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 9ਵੀਂ ਬੈਠਕ ਜਾਰੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਨੀਤੀ ਆਯੋਗ ਦੀ ਬੈਠਕ ਹੋ ਰਹੀ ਹੈ। ਕਈ ਮੁੱਖ ਮੰਤਰੀਆਂ ਨੇ ਸੰਸਦ ਭਵਨ ਦੇ ਉਦਘਾਟਨ ਤੋਂ ਪਹਿਲਾਂ ਹੋਈ ਇਸ ਮੀਟਿੰਗ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਦਿੱਲੀ, ਬਿਹਾਰ, ਤੇਲੰਗਾਨਾ, ਪੱਛਮੀ ਬੰਗਾਲ ਸਮੇਤ ਹੋਰ ਵਿਰੋਧੀ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਪੀਐਮ ਮੋਦੀ ਦੀ ਅਗਵਾਈ ਵਾਲੀ ਬੈਠਕ ਵਿੱਚ ਸ਼ਾਮਲ ਨਹੀਂ ਹੋਏ। ਮੀਟਿੰਗ ਵਿੱਚ ਅੱਠ ਨੁਕਾਤੀ ਵਿਸ਼ੇਸ਼ ਮੁੱਦਿਆਂ ਤੇ ਚਰਚਾ ਕੀਤੀ ਜਾਵੇਗੀ।

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕੇਰਲ ਦੇ ਮੁੱਖ ਮੰਤਰੀ ਪਿਨਾਰਈ ਵਿਜਯਨ, ਕਰਨਾਟਕ ਦੇ ਨਵੇਂ ਮੁੱਖ ਮੰਤਰੀ ਸਿੱਧਰਮਈਆ ਵੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਕਾਂਗਰਸ ਸ਼ਾਸਤ ਸੂਬਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਨੀਤੀ ਆਯੋਗ ਦੀ ਬੈਠਕ ‘ਚ 8 ਮੁੱਦਿਆਂ ‘ਤੇ ਚਰਚਾ

ਦਿਨ ਭਰ ਚੱਲਣ ਵਾਲੀ ਨੀਤੀ ਆਯੋਗੀ ਦੀ ਬੈਠਕ ਦੌਰਾਨ ਅੱਠ ਖਾਸ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਨ੍ਹਾਂ ਵਿੱਚ 2047 ਵਿੱਚ ਵਿਕਸਤ ਭਾਰਤ, MSMEs, ਬੁਨਿਆਦੀ ਢਾਂਚੇ ਅਤੇ ਨਿਵੇਸ਼ ‘ਤੇ ਜ਼ੋਰ, ਪਾਲਣਾ ਨੂੰ ਘਟਾਉਣਾ, ਮਹਿਲਾ ਸਸ਼ਕਤੀਕਰਨ, ਸਿਹਤ ਅਤੇ ਪੋਸ਼ਣ, ਹੁਨਰ ਵਿਕਾਸ, ਅਤੇ ਸਮਾਜਿਕ ਬੁਨਿਆਦੀ ਢਾਂਚਾ ਅਤੇ ਸੈਕਟਰ ਦੇ ਵਿਕਾਸ ਲਈ ਗਤੀ ਸ਼ਾਮਲ ਹੈ। ਇਸ ਮੀਟਿੰਗ ਵਿੱਚ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਮੰਤਰੀ ਅਤੇ ਉਪ ਰਾਜਪਾਲ ਹਿੱਸਾ ਲੈਣਗੇ।

ਬੈਠਕ ‘ਚ 2047 ਤੱਕ ਵਿਕਸਿਤ ਭਾਰਤ ‘ਤੇ ਚਰਚਾ

ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਅਤੇ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਹੋਣ ਦੇ ਨਾਤੇ, ਭਾਰਤ ਆਰਥਿਕ ਵਿਕਾਸ ਦੇ ਉਸ ਰਾਹ ‘ਤੇ ਹੈ ਜਿੱਥੋਂ ਇਹ ਅਗਲੇ 25 ਸਾਲਾਂ ਵਿੱਚ ਹੋਰ ਵੀ ਤੇਜ਼ੀ ਨਾਲ ਵਿਕਾਸ ਕਰ ਸਕਦਾ ਹੈ, ਸਰਕਾਰ ਦੁਆਰਾ ਪ੍ਰਦਾਨ ਕੀਤੀ ਗਈ ਜਾਣਕਾਰੀ ਅਨੁਸਾਰ। 8ਵੀਂ ਗਵਰਨਿੰਗ ਕੌਂਸਲ ਦੀ ਬੈਠਕ ‘ਚ 2047 ਤੱਕ ਵਿਕਸਿਤ ਭਾਰਤ ਲਈ ਅਜਿਹਾ ਰੋਡਮੈਪ ਬਣਾਉਣ ‘ਤੇ ਚਰਚਾ ਹੋਵੇਗੀ, ਜਿਸ ‘ਚ ਕੇਂਦਰ ਅਤੇ ਸੂਬੇ ਮਿਲ ਕੇ ਟੀਮ ਇੰਡੀਆ ਦੇ ਰੂਪ ‘ਚ ਕੰਮ ਕਰ ਸਕਣ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ