ਦੇਸ਼ ‘ਚ ਸੜਕਾਂ ਦਾ ਜਾਲ ਵਿਸਤਾਰ ਕਰਨਗੇ ਨਿਤਿਨ ਗਡਕਰੀ, ਪਿਛਲੇ ਸਮੇਂ ਨਾਲੋਂ ਵਧਿਆ ਬਜਟ

tv9-punjabi
Updated On: 

01 Feb 2025 20:35 PM

Union Budget 2025: ਕੇਂਦਰ ਸਰਕਾਰ ਨੇ ਆਮ ਬਜਟ 2025-26 ਵਿੱਚ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੂੰ ਹੁਲਾਰਾ ਦਿੱਤਾ ਹੈ। ਸਰਕਾਰ ਨੇ ਪਿਛਲੇ ਬਜਟ ਦੇ ਮੁਕਾਬਲੇ ਇਸ ਵਾਰ ਮੰਤਰਾਲੇ ਦੇ ਬਜਟ ਵਿੱਚ ਵਾਧਾ ਕੀਤਾ ਹੈ। ਆਓ ਜਾਣਦੇ ਹਾਂ ਵਿੱਤ ਮੰਤਰੀ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਆਪਣੇ ਖਜ਼ਾਨੇ ਵਿੱਚੋਂ ਕੀ ਦਿੱਤਾ।

ਦੇਸ਼ ਚ ਸੜਕਾਂ ਦਾ ਜਾਲ ਵਿਸਤਾਰ ਕਰਨਗੇ ਨਿਤਿਨ ਗਡਕਰੀ, ਪਿਛਲੇ ਸਮੇਂ ਨਾਲੋਂ ਵਧਿਆ ਬਜਟ

ਕੇਂਦਰੀ ਮੰਤਰੀ ਨਿਤਿਨ ਗਡਕਰੀ

Follow Us On

ਕੇਂਦਰ ਸਰਕਾਰ ਨੇ ਚਾਲੂ ਵਿੱਤੀ ਸਾਲ ਦਾ ਆਮ ਬਜਟ ਪੇਸ਼ ਕੀਤਾ ਹੈ, ਜਿਸ ਵਿੱਚ ਸਾਰੇ ਸੈਕਟਰਾਂ ਲਈ ਵੱਖਰਾ ਬਜਟ ਜਾਰੀ ਕੀਤਾ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਲਈ 2,87,333.16 ਕਰੋੜ ਰੁਪਏ ਜਾਰੀ ਕੀਤੇ ਹਨ। ਜੋ ਕਿ ਪਿਛਲੇ ਬਜਟ ਨਾਲੋਂ 2.41 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਪਿਛਲੇ ਬਜਟ ਵਿੱਚ ਸਰਕਾਰ ਨੇ ਇਸ ਸੈਕਟਰ ਲਈ 2,80,518.80 ਕਰੋੜ ਰੁਪਏ ਰੱਖੇ ਸਨ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਦੇਸ਼ ਵਿੱਚ ਕਈ ਨਵੇਂ ਹਾਈਵੇਅ ਤੇ ਸੜਕਾਂ ਦਾ ਨਿਰਮਾਣ ਕਰਨਗੇ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਲਗਾਤਾਰ ਅੱਠਵੀਂ ਵਾਰ ਬਜਟ ਪੇਸ਼ ਕੀਤਾ। ਉਨ੍ਹਾਂ ਔਰਤਾਂ, ਕਿਸਾਨਾਂ ਅਤੇ ਨੌਜਵਾਨਾਂ ਦੇ ਵਿਕਾਸ ਨੂੰ ਸਰਕਾਰ ਦੀ ਤਰਜੀਹ ਕਰਾਰ ਦਿੱਤਾ। ਕਈ ਐਲਾਨ ਕੀਤੇ ਗਏ, ਜਿਸ ਵਿੱਚ ਕੈਂਸਰ ਦੀਆਂ ਦਵਾਈਆਂ ਤੋਂ ਲੈ ਕੇ ਮੋਬਾਈਲ ਫੋਨ ਤੱਕ ਹਰ ਚੀਜ਼ ਸਸਤੀ ਹੋ ਗਈ ਤੇ ਬਾਹਰੋਂ ਆਉਣ ਵਾਲੀਆਂ ਗੱਡੀਆਂ ਸਮੇਤ ਕੁਝ ਚੀਜ਼ਾਂ ਮਹਿੰਗੀਆਂ ਹੋ ਗਈਆਂ। ਇਸ ਸਭ ਦੇ ਵਿਚਕਾਰ ਸਰਕਾਰ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਬਜਟ ਵਿੱਚ ਵੀ ਵਾਧਾ ਕੀਤਾ ਹੈ। ਇਸ ਤੋਂ ਇਲਾਵਾ ਵਿੱਤ ਮੰਤਰੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਲਈ ਸਾਲਾਨਾ ਆਧਾਰ ‘ਤੇ 1,693.71 ਕਰੋੜ ਰੁਪਏ ਤੋਂ ਵਧਾ ਕੇ 1,878.03 ਕਰੋੜ ਰੁਪਏ ਕਰ ਦਿੱਤਾ ਹੈ।

NHAI ‘ਤੇ ਲੋਨ

ਮੌਜੂਦਾ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ NHAI ਦਾ ਕੁੱਲ ਕਰਜ਼ਾ 3.35 ਲੱਖ ਕਰੋੜ ਰੁਪਏ ਹੋਣ ਦਾ ਅਨੁਮਾਨ ਸੀ, ਜੋ ਕਿ ਵਿੱਤੀ ਸਾਲ 25 ਦੀ ਤੀਜੀ ਤਿਮਾਹੀ ਦੇ ਅੰਤ ਵਿੱਚ ਲਗਭਗ 2.76 ਲੱਖ ਕਰੋੜ ਰੁਪਏ ਸੀ। ਹਾਈਵੇਅ ਡਿਵੈਲਪਰ ਦੇ ਕਰਜ਼ੇ ਨੂੰ ਘਟਾਉਣ ਲਈ ਅਗਲੇ ਵਿੱਤੀ ਸਾਲ ਲਈ NHAI ਦੁਆਰਾ ਉਧਾਰ ਲੈਣ ਲਈ ਬਜਟ 2025-26 ਵਿੱਚ ਕੋਈ ਵਿਵਸਥਾ ਨਹੀਂ ਕੀਤੀ ਗਈ ਹੈ।

ਆਰਥਿਕਤਾ ਲਈ ਵਧੀਆ ਬਜਟ- ਨਿਤਿਨ ਗਡਕਰੀ

ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਬਜਟ ਦੀ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਬਾਕੀ ਸਭ ਦੀ ਤਰ੍ਹਾਂ ਇਸ ਵਾਰ ਵੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਖੇਤਰ ਨੂੰ ਪਹਿਲ ਦਿੱਤੀ ਹੈ, ਜਿਸ ਨਾਲ ਸੜਕੀ ਖੇਤਰ ਨੂੰ ਫਾਇਦਾ ਹੋਵੇਗਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਧੰਨਵਾਦ ਕੀਤਾ ਹੈ।