ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ‘ਚ ਕਾਂਗਰਸ, ਸਪਾ-ਟੀਐੱਮਸੀ ਦਾ ਮਿਲਿਆ ਸਮਰਥਨ

Updated On: 

09 Dec 2024 17:11 PM

No Confidence Motion Against : ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਹੁਣ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ। ਕਈ ਸੰਸਦ ਮੈਂਬਰਾਂ ਨੇ ਇਸ ਲਈ ਆਪਣੀ ਸਹਿਮਤੀ ਵੀ ਪ੍ਰਗਟਾਈ ਹੈ।

ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਚ ਕਾਂਗਰਸ, ਸਪਾ-ਟੀਐੱਮਸੀ ਦਾ ਮਿਲਿਆ ਸਮਰਥਨ

ਜਗਦੀਪ ਧਨਖੜ, ਰਾਜਸਭਾ ਦੇ ਚੇਅਰਮੈਨ

Follow Us On

ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਦੋਵਾਂ ਸਦਨਾਂ ਦੀ ਕਾਰਵਾਈ ਸੁਚਾਰੂ ਢੰਗ ਨਾਲ ਨਹੀਂ ਚੱਲ ਰਹੀ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਸਪੀਕਰ ‘ਤੇ ਪੱਖਪਾਤੀ ਹੋਣ ਦਾ ਦੋਸ਼ ਲਗਾ ਰਹੇ ਹਨ। ਪਰ ਹੁਣ ਸੂਤਰਾਂ ਦਾ ਕਹਿਣਾ ਹੈ ਕਿ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਹੁਣ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ। ਕਈ ਸੰਸਦ ਮੈਂਬਰਾਂ ਨੇ ਇਸ ਲਈ ਆਪਣੀ ਸਹਿਮਤੀ ਵੀ ਪ੍ਰਗਟਾਈ ਹੈ।

ਪਰ ਹੁਣ ਸੂਤਰਾਂ ਦਾ ਕਹਿਣਾ ਹੈ ਕਿ ਸੰਸਦ ਦੇ ਉਪਰਲੇ ਸਦਨ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਹੁਣ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ। ਕਈ ਸੰਸਦ ਮੈਂਬਰਾਂ ਨੇ ਇਸ ਲਈ ਆਪਣੀ ਸਹਿਮਤੀ ਵੀ ਪ੍ਰਗਟਾਈ ਹੈ।

ਸੂਤਰਾਂ ਮੁਤਾਬਕ ਵਿਰੋਧੀ ਪਾਰਟੀਆਂ ਦੇ ਗਠਜੋੜ ਵਾਲੇ INDIA ਅਲਾਇੰਸ ਵੱਲੋਂ ਰਾਜ ਸਭਾ ਦੇ ਚੇਅਰਮੈਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਉਨ੍ਹਾਂ ‘ਤੇ ਸਦਨ ‘ਚ ਪੱਖਪਾਤੀ ਤਰੀਕੇ ਨਾਲ ਕੰਮ ਕਰਨ ਦਾ ਆਰੋਪ ਲਗਾਇਆ ਹੈ। ਵਿਰੋਧੀ ਪਾਰਟੀਆਂ ਸੰਵਿਧਾਨ ਦੀ ਧਾਰਾ 67 (ਬੀ) ਤਹਿਤ ਬੇਭਰੋਸਗੀ ਮਤਾ ਪੇਸ਼ ਕਰਨਗੀਆਂ।

ਤ੍ਰਿਣਮੂਲ ਕਾਂਗਰਸ ਪਾਰਟੀ (ਟੀਐਮਸੀ), ਆਮ ਆਦਮੀ ਪਾਰਟੀ (ਆਪ), ਸਮਾਜਵਾਦੀ ਪਾਰਟੀ (ਐਸਪੀ) ਸਮੇਤ ਇੰਡਿਆ ਗਠਜੋੜ ਦੀਆਂ ਸਾਰੀਆਂ ਪਾਰਟੀਆਂ ਨੇ ਬੇਭਰੋਸਗੀ ਮਤੇ ਦੇ ਸਮਰਥਨ ਵਿੱਚ ਆਪਣੇ ਦਸਤਖਤ ਦਿੱਤੇ ਹਨ।

ਕੇਂਦਰ ਵਿਚ ਸੱਤਾਧਾਰੀ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਦੇ ਸੰਸਦ ਮੈਂਬਰਾਂ ਨੇ ਕਾਂਗਰਸ ਅਤੇ ਇਸ ਦੇ ਸੀਨੀਅਰ ਨੇਤਾਵਾਂ ‘ਤੇ ਵਿਦੇਸ਼ੀ ਸੰਗਠਨਾਂ ਅਤੇ ਲੋਕਾਂ ਦੇ ਜ਼ਰੀਏ ਦੇਸ਼ ਦੀ ਸਰਕਾਰ ਅਤੇ ਆਰਥਿਕਤਾ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ। ਨਾਲ ਹੀ ਇਸ ਮੁੱਦੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਰਾਜ ਸਭਾ ‘ਚ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ, ਜਿਸ ਕਾਰਨ ਕਾਰਵਾਈ ਨੂੰ ਵਾਰ-ਵਾਰ ਮੁਲਤਵੀ ਕਰਨਾ ਪਿਆ।

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਉਠਾਏ ਸਵਾਲ

ਸੰਸਦ ਮੈਂਬਰਾਂ ਦੇ ਹੰਗਾਮੇ ਦਰਮਿਆਨ ਕਾਂਗਰਸ ਦੇ ਰਾਜੀਵ ਸ਼ੁਕਲਾ ਨੇ ਆਸਨ ਤੋਂ ਸਵਾਲ ਪੁੱਛਿਆ ਕਿ ਸੱਤਾਧਾਰੀ ਪਾਰਟੀ ਦੇ ਮੈਂਬਰਾਂ ਨੂੰ ਕਿਸ ਨਿਯਮਾਂ ਤਹਿਤ ਬੋਲਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ, ਉਹ ਆਪਣੀਆਂ ਸਾਰੀਆਂ ਗੱਲਾਂ ਰੱਖ ਰਹੇ ਹਨ। ਇਸ ਦੌਰਾਨ ਉਨ੍ਹਾਂ ਦੇ ਮਾਈਕ ਵੀ ਖੁੱਲ੍ਹੇ ਰਹਿੰਦੇ ਹਨ। ਇਨ੍ਹਾਂ ਦੀਆਂ ਫੋਟੋਆਂ ਵੀ ਲਗਾਤਾਰ (ਰਾਜ ਸਭਾ ਟੀਵੀ ‘ਤੇ) ਦਿਖਾਈਆਂ ਜਾ ਰਹੀਆਂ ਹਨ। ਇਹ ਸਭ ਬਿਲਕੁੱਲ ਗਲਤ ਹੈ। ਰੌਲਾ-ਰੱਪਾ ਅਤੇ ਹੰਗਾਮਾ ਨਹੀਂ ਦਿਖਾਇਆ ਜਾਂਦਾ ਹੈ, ਪਰ ਇਨ੍ਹਾਂ ਨੂੰ ਦਿਖਾਇਆ ਜਾ ਰਿਹਾ ਹੈ।

ਇਕ ਹੋਰ ਕਾਂਗਰਸੀ ਸੰਸਦ ਮੈਂਬਰ ਦਿਗਵਿਜੇ ਸਿੰਘ ਨੇ ਵੀ ਚੇਅਰਮੈਨ ‘ਤੇ ਪੱਖਪਾਤ ਦਾ ਆਰੋਪ ਲਾਇਆ ਅਤੇ ਸਵਾਲ ਕੀਤਾ ਕਿ ਉਨ੍ਹਾਂ ਨੇ ਕਿਸ ਨਿਯਮ ਤਹਿਤ ਇਸ ਮੁੱਦੇ ‘ਤੇ ਚਰਚਾ ਸ਼ੁਰੂ ਕੀਤੀ ਸੀ।

ਜਦੋਂ ਕਿ ਇਸ ਤੋਂ ਪਹਿਲਾਂ ਸਵੇਰੇ ਰਾਜ ਸਭਾ ਵਿਚ ਨਿਯਮ 267 ਦੇ ਤਹਿਤ ਸਾਰੇ ਸੂਚੀਬੱਧ ਕੰਮਕਾਜ ਨੂੰ ਮੁਲਤਵੀ ਕਰਨ ਅਤੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਦੀ ਮੰਗ ਕਰਨ ਵਾਲੇ ਨੋਟਿਸ ਨੂੰ ਰੱਦ ਕਰ ਦਿੱਤਾ।

ਵਾਜਪਾਈ ਨੂੰ ਮੌਕਾ ਮਿਲਣ ਤੇ ਭੜਕੀ ਵਿਰੋਧੀ ਧਿਰ

ਹਾਲਾਂਕਿ ਸਿਫਰ ਕਾਲ ਦੌਰਾਨ ਜਦੋਂ ਭਾਜਪਾ ਦੇ ਲਕਸ਼ਮੀਕਾਂਤ ਵਾਜਪਾਈ ਨੂੰ ਬੋਲਣ ਦਾ ਮੌਕਾ ਮਿਲਿਆ ਤਾਂ ਉਨ੍ਹਾਂ ਨੇ ਰਾਸ਼ਟਰੀ ਸੁਰੱਖਿਆ ਦੇ ਮੁੱਦੇ ‘ਤੇ ਬੋਲਣਾ ਸ਼ੁਰੂ ਕਰ ਦਿੱਤਾ। ਇਸ ‘ਤੇ ਕਾਂਗਰਸ ਦੇ ਜੈਰਾਮ ਰਮੇਸ਼ ਨੇ ਉਨ੍ਹਾਂ ਦੀ ਟਿੱਪਣੀ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਜਦੋਂ ਚੇਅਰਮੈਨ ਨੇ ਨਿਯਮ 267 ਦੇ ਤਹਿਤ ਸਾਰੇ ਨੋਟਿਸ ਰੱਦ ਕਰ ਦਿੱਤੇ ਹਨ ਤਾਂ ਫਿਰ ਇਸ ਵਿਚ ਦੱਸੇ ਗਏ ਮੁੱਦਿਆਂ ਨੂੰ ਉਠਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਕੁਝ ਗਲਤ ਹੋ ਰਿਹਾ ਹੈ। ਤੁਸੀਂ ਚੇਅਰਮੈਨ ਹੋ। ਤੁਸੀਂ ਸਦਨ ਦੇ ਰਾਖੇ ਹੋ। ਕਿਰਪਾ ਕਰਕੇ ਪਾਰਟੀ ਨਾ ਬਣੋ।

ਇਸ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਹੰਗਾਮਾ ਕਰਨ ਅਤੇ ਆਸਨ ਦੇ ਸਾਹਮਣੇ ਆ ਜਾਣ ਵਾਲੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇਹ ਗੱਲਾਂ ਸ਼ੋਭਾ ਨਹੀਂ ਦਿੰਦੀਆਂ। ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਕਿਹਾ, ਮੈਂ ਲੰਬੇ ਸਮੇਂ ਤੋਂ ਆਪਣਾ ਹੱਥ ਚੁੱਕਿਆ ਸੀ। ਜਦੋਂ ਸਦਨ ਦੇ ਆਗੂ ਨੇ ਕੁਝ ਕਿਹਾ ਪਰ ਮੈਂ ਉਨ੍ਹਾਂ ਨਾਲ ਸਹਿਮਤ ਨਹੀਂ ਹੋਇਆ। ਮੈਂ ਉਂਗਲ ਚੁੱਕ ਕੇ ਤੁਹਾਡਾ ਧਿਆਨ ਖਿੱਚਣ ਦੀ ਕੋਸ਼ਿਸ਼ ਕੀਤੀ, ਪਰ ਤੁਸੀਂ ਮੈਨੂੰ ਮੌਕਾ ਨਹੀਂ ਦਿੱਤਾ। ਤੁਸੀਂ ਮੰਤਰੀ ਨੂੰ ਬੁਲਾ ਲਿਆ, ਇਹ ਚੰਗਾ ਨਹੀਂ ਹੈ।

ਇਸ ‘ਤੇ ਧਨਖੜ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੂੰ ਉਨ੍ਹਾਂ ਉੱਤੇ ਆਰੋਪ ਲਗਾਉਣ ਦੀ ਬਜਾਏ ਆਪਣੇ ਵਿਚਾਰ ਪੇਸ਼ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ, ਤੁਸੀਂ ਹਮੇਸ਼ਾ ਕਹਿੰਦੇ ਹੋ ਕਿ ਮੈਂ ਮੰਤਰੀ ਦਾ ਪੱਖ ਲੈਂਦਾ ਹਾਂ। ਮੈਂ ਸਦਨ ਦੇ ਨੇਤਾ ਦਾ ਪੱਖ ਲੈਂਦਾ ਹਾਂ। ਇਹ ਤੁਹਾਡੇ ਮੁੰਹ ਤੋਂ ਸ਼ੋਭਾ ਨਹੀਂ ਦਿੰਦਾ ਹੈ। ਤੁਸੀਂ ਮੇਰੇ ‘ਤੇ ਇਲਜ਼ਾਮ ਕਿਉਂ ਲਗਾ ਰਹੇ ਹੋ?”

Exit mobile version