Parliament monsoon session: ਬੇਭਰੋਸਗੀ ਮਤੇ ਦੇ ਬਹਾਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਵਿਰੋਧੀ ਧਿਰ, ਅੱਜ ਹੋਵੇਗੀ ਅਹਿਮ ਮੀਟਿੰਗ
No confidence motion: ਮਨੀਪੁਰ ਦੇ ਮੁੱਦੇ 'ਤੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ਨੂੰ ਘੇਰ ਰਹੀ ਹੈ ਅਤੇ ਸੰਸਦ ਦੇ ਦੋਵਾਂ ਸਦਨਾਂ 'ਚ ਲਗਾਤਾਰ ਹੰਗਾਮਾ ਹੋ ਰਿਹਾ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਅਹਿਮ ਮੀਟਿੰਗਾਂ ਹੋਣਗੀਆਂ, ਜਿਥੇ ਬੇਭਰੋਸਗੀ ਮਤੇ ਨੂੰ ਲੈ ਕੇ ਮੰਥਨ ਹੋ ਸਕਦਾ ਹੈ।
ਕਾਂਗਰਸ ਦੀ ਅਗਵਾਈ ਵਾਲੀ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ (No confidence motion) ਲਿਆਉਣ ਦੀ ਤਿਆਰੀ ਕਰ ਰਹੀ ਹੈ। ਮਣੀਪੁਰ ‘ਤੇ ਚਰਚਾ ਲਈ ਬੇਭਰੋਸਗੀ ਨੂੰ ਹਥਿਆਰ ਵਜੋਂ ਵਰਤਿਆ ਜਾਵੇਗਾ।
ਇਹੀ ਕਾਰਨ ਹੈ ਕਿ ਕਾਂਗਰਸ ਵੱਲੋਂ ਵ੍ਹਿਪ ਜਾਰੀ ਕਰਕੇ ਕਾਂਗਰਸ ਸੰਸਦੀ ਦਲ ਦੇ ਸਾਰੇ ਲੋਕ ਸਭਾ ਮੈਂਬਰਾਂ ਨੂੰ ਕਿਹਾ ਗਿਆ ਹੈ ਕਿ ਉਹ ਅੱਜ ਯਾਨੀ 26 ਜੁਲਾਈ ਨੂੰ ਸੀਪੀਪੀ ਦਫ਼ਤਰ ਵਿੱਚ ਹਾਜ਼ਰ ਹੋਣ। ਦੱਸਿਆ ਗਿਆ ਹੈ ਕਿ ਦਫਤਰ ‘ਚ ਮੀਟਿੰਗ ਹੋਵੇਗੀ, ਜਿਸ ‘ਚ ਕੁਝ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਦਰਅਸਲ, ਵਿਰੋਧੀ ਪਾਰਟੀਆਂ ਦੇ ਗੱਠਜੋੜ I.N.D.I.A ਦੀ ਮੀਟਿੰਗ ਹੋਣੀ ਹੈ। ਇਸ ਵਿੱਚ ਜੇਕਰ ਇਹ ਮੰਨ ਲਿਆ ਜਾਵੇ ਕਿ ਸਾਰੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ ਪੀਐਮ ਮੋਦੀ (PM Narendra Modi) ਮਨੀਪੁਰ ਉੱਤੇ ਬੋਲਣ ਲਈ ਤਿਆਰ ਨਹੀਂ ਹਨ ਅਤੇ ਇਸ ਮੁੱਦੇ ਉੱਤੇ ਚਰਚਾ ਨਹੀਂ ਹੋ ਰਹੀ ਹੈ। ਫਿਰ ਪ੍ਰਧਾਨ ਮੰਤਰੀ ਨੂੰ ਸਦਨ ਵਿੱਚ ਬੁਲਾਉਣ ਅਤੇ ਮਨੀਪੁਰ ‘ਤੇ ਲੰਮੀ ਚਰਚਾ ਕਰਨ ਲਈ ਆਖਰੀ ਹਥਿਆਰ ਵਜੋਂ ਮੋਦੀ ਸਰਕਾਰ ਵਿਰੁੱਧ ਮਤਾ ਲਿਆਂਦਾ ਜਾਵੇਗਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਸਭ ਤੋਂ ਪਹਿਲਾਂ ਸਵੇਰੇ 10 ਵਜੇ ਮੀਟਿੰਗ ਕਰਨਗੇ। ਫਿਰ ਇਸ ਨੂੰ ਲੋਕ ਸਭਾ ਵਿਚ ਤਿਆਰ ਕੀਤਾ ਜਾਵੇਗਾ।


