Parliament monsoon session: ਬੇਭਰੋਸਗੀ ਮਤੇ ਦੇ ਬਹਾਨੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ‘ਚ ਵਿਰੋਧੀ ਧਿਰ, ਅੱਜ ਹੋਵੇਗੀ ਅਹਿਮ ਮੀਟਿੰਗ
No confidence motion: ਮਨੀਪੁਰ ਦੇ ਮੁੱਦੇ 'ਤੇ ਵਿਰੋਧੀ ਧਿਰ ਲਗਾਤਾਰ ਕੇਂਦਰ ਸਰਕਾਰ ਨੂੰ ਘੇਰ ਰਹੀ ਹੈ ਅਤੇ ਸੰਸਦ ਦੇ ਦੋਵਾਂ ਸਦਨਾਂ 'ਚ ਲਗਾਤਾਰ ਹੰਗਾਮਾ ਹੋ ਰਿਹਾ ਹੈ। ਅੱਜ ਇਸ ਮੁੱਦੇ ਨੂੰ ਲੈ ਕੇ ਅਹਿਮ ਮੀਟਿੰਗਾਂ ਹੋਣਗੀਆਂ, ਜਿਥੇ ਬੇਭਰੋਸਗੀ ਮਤੇ ਨੂੰ ਲੈ ਕੇ ਮੰਥਨ ਹੋ ਸਕਦਾ ਹੈ।
ਅੱਜ ਹੋਵੇਗਾ ਬੈਠਕਾ ਦਾ ਦੌਰ
ਸੂਤਰਾਂ ਮੁਤਾਬਕ ਵਿਰੋਧੀ ਧਿਰ ਵੱਲੋਂ ਲਿਆਂਦੇ ਜਾਣ ਵਾਲੇ ਬੇਭਰੋਸਗੀ ਮਤੇ ਲਈ ਸਵੇਰੇ 10.30 ਵਜੇ ਮੀਟਿੰਗ ਸੱਦੀ ਗਈ ਹੈ। ਦੱਸਿਆ ਗਿਆ ਹੈ ਕਿ ਵਿਰੋਧੀ ਧਿਰ ਬੁੱਧਵਾਰ ਨੂੰ ਹੀ ਲੋਕ ਸਭਾ ‘ਚ ਮੋਦੀ ਸਰਕਾਰ ਖਿਲਾਫ ਬੇਭਰੋਸਗੀ ਮਤੇ ਲਿਆ ਸਕਦੀ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਵੇਰੇ 10.30 ਵਜੇ ਜਿੱਥੇ ਸੋਨੀਆ ਗਾਂਧੀ ਨਾਲ ਕਾਂਗਰਸ ਦੇ ਸੰਸਦ ਮੈਂਬਰਾਂ ਦੀ ਬੈਠਕ ਹੋਵੇਗੀ, ਉੱਥੇ ਹੀ ਸਵੇਰੇ 10 ਵਜੇ ਖੜਗੇ ਦੇ ਕਮਰੇ ‘ਚ ਵਿਰੋਧੀ ਗਠਜੋੜ I.N.D.I.A ਦੀ ਬੈਠਕ ਹੋਵੇਗੀ।ਸਦਨ ਦੀ ਕਾਰਵਾਈ ‘ਚ ਵਿਘਨ
ਦਰਅਸਲ, ਵਿਰੋਧੀ ਧਿਰ ਮੰਗ ਕਰ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਨੀਪੁਰ ਹਿੰਸਾ ‘ਤੇ ਸੰਸਦ ‘ਚ ਚਰਚਾ ਕਰਨੀ ਚਾਹੀਦੀ ਹੈ। ਇਸ ਮੰਗ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ ਅਤੇ ਪਿਛਲੇ ਚਾਰ ਦਿਨਾਂ ਤੋਂ ਸਦਨ ਦੀ ਕਾਰਵਾਈ ਵਿੱਚ ਵਾਰ-ਵਾਰ ਵਿਘਨ ਪੈ ਰਿਹਾ ਹੈ। ਮਨੀਪੁਰ ਵਿੱਚ ਹਿੰਸਾ (Manipur Voilence) ਮਈ ਮਹੀਨੇ ਤੋਂ ਸ਼ੁਰੂ ਹੋਈ ਸੀ ਜੋ ਅਜੇ ਵੀ ਜਾਰੀ ਹੈ। ਹਾਲ ਹੀ ਵਿੱਚ ਮਨੀਪੁਰ ਵਿੱਚ ਦੋ ਔਰਤਾਂ ਦੇ ਜਿਨਸੀ ਸ਼ੋਸ਼ਣ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ 4 ਮਈ ਦੀ ਹੈ। ਇਸ ਮੁੱਦੇ ਨੂੰ ਲੈ ਕੇ ਸਰਕਾਰ ‘ਤੇ ਦਬਾਅ ਬਣਾਇਆ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
