Bihar: ਸਾਸਾਰਾਮ ‘ਚ ਨਹੀਂ ਰੁਕ ਰਹੀ ਹਿੰਸਾ, ਸਵੇਰੇ ਤੜਕੇ ਬੰਬ ਧਮਾਕਾ; ਸੁਰੱਖਿਆ ਦੇ ਪ੍ਰਬੰਧ ਕੀਤੇ ਸਖਤ
Police ਨੇ ਹੁਣ ਤੱਕ 109 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਧਿਕਾਰੀਆਂ ਨੂੰ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਾਸਾਰਾਮ। ਬਿਹਾਰ ਸ਼ਰੀਫ ਅਤੇ ਸਾਸਾਰਾਮ ਵਿੱਚ ਰਾਮ ਨੌਮੀ (Ram Naomi) ਦੇ ਜਲੂਸ ਦੌਰਾਨ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਦੌਰਾਨ ਸੋਮਵਾਰ ਸਵੇਰੇ ਸਾਸਾਰਾਮ ਵਿੱਚ ਬੰਬ ਧਮਾਕੇ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਵੇਰੇ 4 ਵਜੇ ਮੋਚੀ ਟੋਲਾ ਇਲਾਕੇ ਦੀ ਚੇਡੀਲਾਲ ਗਲੀ ‘ਚ ਇਕ ਘਰ ਦੇ ਉਪਰਲੇ ਹਿੱਸੇ ‘ਤੇ ਬੰਬ ਸੁੱਟਿਆ ਗਿਆ। ਹਾਲਾਂਕਿ ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।
ਬੰਬ ਧਮਾਕੇ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਪੈਦਾ ਹੋ ਗਿਆ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ (Police) ਬਲ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ ‘ਤੇ ਬੰਬ ਨਿਰੋਧਕ ਦਸਤਾ ਤੁਰੰਤ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਪੁਲਿਸ ਅਧਿਕਾਰੀ ਬੰਬ ਸੁੱਟਣ ਵਾਲੇ ਵਿਅਕਤੀ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।


