Bihar: ਸਾਸਾਰਾਮ ‘ਚ ਨਹੀਂ ਰੁਕ ਰਹੀ ਹਿੰਸਾ, ਸਵੇਰੇ ਤੜਕੇ ਬੰਬ ਧਮਾਕਾ; ਸੁਰੱਖਿਆ ਦੇ ਪ੍ਰਬੰਧ ਕੀਤੇ ਸਖਤ

Updated On: 

03 Apr 2023 14:14 PM IST

Police ਨੇ ਹੁਣ ਤੱਕ 109 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅਧਿਕਾਰੀਆਂ ਨੂੰ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Bihar: ਸਾਸਾਰਾਮ ਚ ਨਹੀਂ ਰੁਕ ਰਹੀ ਹਿੰਸਾ, ਸਵੇਰੇ ਤੜਕੇ ਬੰਬ ਧਮਾਕਾ; ਸੁਰੱਖਿਆ ਦੇ ਪ੍ਰਬੰਧ ਕੀਤੇ ਸਖਤ
Follow Us On
ਸਾਸਾਰਾਮ। ਬਿਹਾਰ ਸ਼ਰੀਫ ਅਤੇ ਸਾਸਾਰਾਮ ਵਿੱਚ ਰਾਮ ਨੌਮੀ (Ram Naomi) ਦੇ ਜਲੂਸ ਦੌਰਾਨ ਹਿੰਸਾ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਦੌਰਾਨ ਸੋਮਵਾਰ ਸਵੇਰੇ ਸਾਸਾਰਾਮ ਵਿੱਚ ਬੰਬ ਧਮਾਕੇ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸਵੇਰੇ 4 ਵਜੇ ਮੋਚੀ ਟੋਲਾ ਇਲਾਕੇ ਦੀ ਚੇਡੀਲਾਲ ਗਲੀ ‘ਚ ਇਕ ਘਰ ਦੇ ਉਪਰਲੇ ਹਿੱਸੇ ‘ਤੇ ਬੰਬ ਸੁੱਟਿਆ ਗਿਆ। ਹਾਲਾਂਕਿ ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਬੰਬ ਧਮਾਕੇ ਦੀ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਪੈਦਾ ਹੋ ਗਿਆ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ (Police) ਬਲ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਣ ‘ਤੇ ਬੰਬ ਨਿਰੋਧਕ ਦਸਤਾ ਤੁਰੰਤ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਜਿਸ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਪੁਲਿਸ ਅਧਿਕਾਰੀ ਬੰਬ ਸੁੱਟਣ ਵਾਲੇ ਵਿਅਕਤੀ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਰਾਮ ਨੌਮੀ ਦੇ ਜਲੂਸ ਦੌਰਾਨ ਹੋਈ ਹਿੰਸਾ

ਬਿਹਾਰਸ਼ਰੀਫ ਅਤੇ ਸਾਸਾਰਾਮ ‘ਚ ਰਾਮ ਨੌਮੀ ਦੇ ਜਲੂਸ ਦੌਰਾਨ ਹੋਈ ਹਿੰਸਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋਵਾਂ ਸ਼ਹਿਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਦੀਆਂ ਕਈ ਟੀਮਾਂ ਇਲਾਕੇ ‘ਚ ਗਸ਼ਤ ਕਰ ਰਹੀਆਂ ਹਨ। ਪੁਲਿਸ ਨੇ ਹੁਣ ਤੱਕ 109 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਿਹਾਰ (Bihar) ਦੇ ਸੀਐਮ ਨਿਤੀਸ਼ ਕੁਮਾਰ ਨੇ ਖੁਦ ਅਧਿਕਾਰੀਆਂ ਤੋਂ ਜਾਣਕਾਰੀ ਲਈ ਹੈ। ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਦੇ ਨਾਲ-ਨਾਲ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਲਾਕੇ ਵਿੱਚ ਇੰਟਰਨੈੱਟ ਸੇਵਾ ਮੁਅੱਤਲ

ਪ੍ਰਸ਼ਾਸਨ ਨੇ ਇਲਾਕੇ ਵਿੱਚ ਇੰਟਰਨੈੱਟ (Internet) ਸੇਵਾ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਾਸਾਰਾਮ ਦੇ ਸਾਰੇ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਟੀਮ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਹਿੰਸਾ ਦੌਰਾਨ ਜਾਨ ਗੁਆਉਣ ਵਾਲੇ ਵਿਅਕਤੀ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਤੇਜਸਵੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ

ਇਸ ਦੇ ਨਾਲ ਹੀ ਉਪ ਮੁੱਖ ਮੰਤਰੀ ਤੇਜਸਵੀ ਯਾਦਵ (Tejashwi Yadav) ਨੇ ਕਿਹਾ ਹੈ ਕਿ ਹਰ ਹੰਗਾਮਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਹਿੰਸਾ ਲਈ ਜੋ ਵੀ ਜ਼ਿੰਮੇਵਾਰ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਭਾਜਪਾ ‘ਤੇ ਨਿਸ਼ਾਨਾ ਸਾਧਦੇ ਹੋਏ ਤੇਜਸਵੀ ਨੇ ਕਿਹਾ ਹੈ ਕਿ ਅਸੀਂ ਭਾਈਚਾਰਕ ਸਾਂਝ ਨੂੰ ਤੋੜਨ ਦੇ ਭਾਜਪਾ ਦੇ ਕਿਸੇ ਵੀ ‘ਪ੍ਰਯੋਗ’ ਦਾ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਭਵਿੱਖ ਵਿੱਚ ਵੀ ਦਿੰਦੇ ਰਹਿਣਗੇ। ਤੇਜਸਵੀ ਨੇ ਕਿਹਾ ਕਿ ਸੂਬਾ ਸਰਕਾਰ ਸੰਘੀ ਦੀ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ