ਹਰਿਆਣਾ ਦੇ ਨੂਹ ਦੀ ਅੱਗ ਪਹੁੰਚੀ ਰਾਜਸਥਾਨ, ਭਿਵਾੜੀ 'ਚ ਤੋੜੀਆਂ ਗਈਆਂ ਦੁਕਾਨਾਂ, ਮਾਲ 'ਚ ਵੜ੍ਹੇ ਦੰਗਾਕਾਰੀ | nuh mewat violance reached bhiwadi rajasthan bajrang dal close meat shop entered in mall know full detail in punjabi Punjabi news - TV9 Punjabi

ਨੂਹ ਦੰਗੇ ‘ਚ ਹੁਣ ਤੱਕ 5 ਦੀ ਮੌਤ, ਰਾਜਸਥਾਨ ਦੇ ਭਿਵਾੜੀ ‘ਚ ਤੋੜੀਆਂ ਗਈਆਂ ਦੁਕਾਨਾਂ, ਮਾਲ ‘ਚ ਵੜ੍ਹੇ ਦੰਗਾਕਾਰੀ

Updated On: 

01 Aug 2023 21:42 PM

ਹਰਿਆਣਾ ਦੀ ਨੂਹ ਦੀ ਅੱਗ ਰਾਜਸਥਾਨ ਤੱਕ ਪਹੁੰਚ ਗਈ ਹੈ। ਭਿਵਾੜੀ 'ਚ ਕੁਝ ਲੋਕਾਂ ਨੇ ਦੁਕਾਨਾਂ ਦੀ ਭੰਨਤੋੜ ਕੀਤੀ ਹੈ। ਪੁਲਿਸ ਨੇ ਇਸ ਮਾਮਲੇ 'ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਨੂਹ ਦੰਗੇ ਚ ਹੁਣ ਤੱਕ 5 ਦੀ ਮੌਤ, ਰਾਜਸਥਾਨ ਦੇ ਭਿਵਾੜੀ ਚ ਤੋੜੀਆਂ ਗਈਆਂ ਦੁਕਾਨਾਂ, ਮਾਲ ਚ ਵੜ੍ਹੇ ਦੰਗਾਕਾਰੀ
Follow Us On

ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ ਹਿੰਸਾ ਦੀ ਅੱਗ ਹੁਣ ਰਾਜਸਥਾਨ ਤੱਕ ਪਹੁੰਚ ਗਈ ਹੈ। ਰਾਜਸਥਾਨ ਦੇ ਭਿਵਾੜੀ ਵਿੱਚ ਮੀਟ ਦੀਆਂ ਦੁਕਾਨਾਂ ਵਿੱਚ ਭੰਨਤੋੜ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅੱਧੀ ਦਰਜਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮੰਗਲਵਾਰ ਨੂੰ ਭਿਵਾੜੀ ‘ਚ ਅਲਵਰ ਬਾਈਪਾਸ ‘ਤੇ ਸਥਿਤ ਮੀਟ ਦੀਆਂ ਦੁਕਾਨਾਂ ‘ਤੇ ਭੰਨਤੋੜ ਕੀਤੀ ਗਈ। ਇਸ ਦੌਰਾਨ ਭੰਨਤੋੜ ਹੁੰਦੀ ਦੇਖ ਦੁਕਾਨਾਂ ਵਿੱਚ ਬੈਠੇ ਲੋਕ ਆਪਣੀ ਜਾਨ ਬਚਾਉਣ ਲਈ ਮੌਕੇ ਤੋਂ ਭੱਜ ਗਏ। ਬਦਮਾਸ਼ਾਂ ਨੇ ਨਾ ਸਿਰਫ਼ ਦੁਕਾਨਾਂ ਦੀ ਭੰਨਤੋੜ ਕੀਤੀ, ਸਗੋਂ ਅੰਦਰ ਰੱਖਿਆ ਸਾਰਾ ਸਾਮਾਨ ਵੀ ਇਧਰ-ਉਧਰ ਖਿਲਾਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ, ਮੀਟ ਦੀਆਂ ਦੁਕਾਨਾਂ ਦੇ ਅੱਗੇ ਟੀਨ ਦੇ ਸ਼ੈੱਡ ਲੱਗੇ ਹੋਏ ਸਨ, ਜਿਨ੍ਹਾਂ ਨੂੰ ਤੋੜ ਕੇ ਹੇਠਾਂ ਸੁੱਟ ਦਿੱਤਾ ਗਿਆ। ਦੰਗਾਕਾਰੀਆਂ ਦੀ ਸੂਚਨਾ ਮਿਲਦੇ ਹੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੂੰ ਆਉਂਦੀ ਦੇਖ ਬਦਮਾਸ਼ ਜੈਨੇਸਿਸ ਸ਼ਾਪਿੰਗ ਮਾਲ ਦੇ ਅੰਦਰ ਦਾਖਲ ਹੋ ਗਏ। ਪੁਲਿਸ ਨੇ ਤੁਰੰਤ ਮਾਲ ਨੂੰ ਚਾਰੇ ਪਾਸਿਓਂ ਘੇਰ ਲਿਆ। ਫਿਲਹਾਲ ਪੁਲਿਸ ਨੇ ਅੱਧੀ ਦਰਜਨ ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਖਬਰ ਲਿੱਖੇ ਜਾਣ ਤੱਕ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਮੌਜੂਦ ਸਨ ਅਤੇ ਮਾਲ ‘ਚ ਤਲਾਸ਼ੀ ਮੁਹਿੰਮ ਜਾਰੀ ਸੀ।

ਨੂਹ ਹਿੰਸਾ ਵਿੱਚ 5 ਲੋਕਾਂ ਦੀ ਮੌਤ

ਰਾਜਸਥਾਨ ਦੇ ਭਿਵਾੜੀ ‘ਚ ਦੁਕਾਨਾਂ ਦੀ ਭੰਨਤੋੜ ਦੀ ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਹਰਿਆਣਾ ਦੇ ਨੂਹ ‘ਚ ਤਣਾਅ ਦਾ ਮਾਹੌਲ ਹੈ। ਨੂਹ ਵਿੱਚ ਇੱਕ ਸ਼ੋਭਾ ਯਾਤਰਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਤੋਂ ਬਾਅਦ ਦੋਵਾਂ ਭਾਈਚਾਰਿਆਂ ਵਿਚਾਲੇ ਪੱਥਰਬਾਜ਼ੀ ਹੋਈ। ਨੂਹ ‘ਚ ਹੋਈ ਹਿੰਸਾ ‘ਚ ਦੋ ਹੋਮ ਗਾਰਡਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਦਰਜਨ ਭਰ ਪੁਲਿਸ ਕਰਮਚਾਰੀ ਜ਼ਖਮੀ ਵੀ ਹੋਏ ਹਨ। ਨੂਹ ਦੀ ਅੱਗ ਹੌਲੀ-ਹੌਲੀ ਉਸਦੇ ਆਸ-ਪਾਸ ਦੇ ਇਲਾਕਿਆਂ ਤੱਕ ਪਹੁੰਚ ਰਹੀ ਹੈ। ਨੂਹ ਦੇ ਨਾਲ ਲੱਗਦੇ ਸੋਹਨਾ ਵਿੱਚ ਵੀ ਹਿੰਸਾ ਦੀਆਂ ਖਬਰਾਂ ਆਈਆਂ ਹਨ।

ਕੇਂਦਰ ਤੋਂ ਮੰਗੀਆਂ ਰੈਪਿਡ ਐਕਸ਼ਨ ਫੋਰਸ ਦੀਆਂ 20 ਕੰਪਨੀਆਂ

ਨੂੰਹ ਵਿੱਚ ਹੋਈ ਹਿੰਸਾ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੇਂਦਰੀ ਬਲਾਂ ਦੀਆਂ 15 ਕੰਪਨੀਆਂ ਹਰਿਆਣਾ ਭੇਜੀਆਂ ਜਾ ਰਹੀਆਂ ਹਨ। ਰਾਜ ਸਰਕਾਰ ਨੇ ਕੇਂਦਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਰੈਪਿਡ ਐਕਸ਼ਨ ਫੋਰਸ ਦੀਆਂ 20 ਕੰਪਨੀਆਂ ਨੂੰ ਇੱਕ ਹਫ਼ਤੇ ਲਈ ਭੇਜਣ ਦੀ ਬੇਨਤੀ ਕੀਤੀ ਹੈ। ਇਸ ਦੇ ਲਈ ਕੇਂਦਰੀ ਗ੍ਰਹਿ ਸਕੱਤਰ ਨੂੰ ਪੱਤਰ ਲਿਖਿਆ ਗਿਆ ਹੈ।

ਉੱਧਰ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੱਸਿਆ ਹੈ ਕਿ ਨੂਹ ਸਥਿਤ ਸ਼ਿਵ ਮੰਦਿਰ ਤੋਂ ਕਰੀਬ 2500 ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਇਸ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਸਥਿਤੀ ‘ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਨੂਹ ਅਤੇ ਗੁਰੂਗ੍ਰਾਮ ‘ਚ ਕਰਫਿਊ ਲਗਾ ਦਿੱਤਾ ਹੈ। ਨੂਹ ਅਤੇ ਫਰੀਦਾਬਾਦ ‘ਚ ਬੁੱਧਵਾਰ ਤੱਕ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version