Nuh Violence: 104 FIR ਦਰਜ, 216 ਗ੍ਰਿਫਤਾਰ, 8 ਅਗਸਤ ਤੱਕ ਇੰਟਰਨੈੱਟ ਬੰਦ, ਨੂਹ ਹਿੰਸਾ ਨਾਲ ਜੁੜੇ ਵੱਡੇ ਅਪਡੇਟ
Haryana Nuh Violence: 31 ਜੁਲਾਈ ਨੂੰ ਨੂਹ ਵਿੱਚ ਭੜਕੀ ਹਿੰਸਾ ਦੀ ਅੱਗ ਹਰਿਆਣਾ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਫੈਲ ਗਈ ਸੀ। ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 216 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 104 ਐਫਆਈਆਰ ਦਰਜ ਕੀਤੀਆਂ ਗਈਆਂ ਹਨ।
Rioters burnt approx 100+ vehicles in yesterday’s violence in Nuh, #Mewat. pic.twitter.com/yFkOkOWYv1
— Nikhil Choudhary (@NikhilCh_) August 1, 2023
- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਫਿਰਕੂ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 216 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ 80 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਹੁਣ ਤੱਕ 104 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ 31 ਜੁਲਾਈ ਨੂੰ ਨੂਹ ‘ਚ ਹਿੰਸਾ ਹੋਈ ਸੀ।
- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨੂਹ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੂਸ ਦੌਰਾਨ ਤਣਾਅ ਪੈਦਾ ਹੋਣ ਦੀ ਸੰਭਾਵਨਾ ਬਾਰੇ ਕੋਈ ਖ਼ੁਫ਼ੀਆ ਜਾਣਕਾਰੀ ਨਹੀਂ ਸੀ।
- ਨੂਹ ਹਿੰਸਾ ‘ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ ਨੇ ਕਿਹਾ ਕਿ ਹਰਿਆਣਾ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ‘ਚ ਅਸਫਲ ਰਹੀ ਹੈ। ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਮੌਜੂਦਾ ਸਰਕਾਰ ਅਜਿਹਾ ਕਰਨ ਵਿੱਚ ਨਾਕਾਮ ਰਹੀ ਹੈ। ਇਸ ਹਿੰਸਾ ਤੋਂ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋਏ ਹਨ।
- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਕਿਸੇ ਵੀ ਕੀਮਤ ‘ਤੇ ਖਰਾਬ ਨਹੀਂ ਹੋਣ ਦੇਣਗੇ। ਨੂਹ ਕਾਂਡ ਦੇ ਹਰ ਦੋਸ਼ੀ ਨੂੰ ਸਜ਼ਾ ਦਿੱਤੀ ਜਾਵੇਗੀ।
- ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਨੂਹ ਹਿੰਸਾ ਪਿੱਛੇ ਵੱਡੀ ਸਾਜ਼ਿਸ਼ ਹੈ, ਇਹ ਅਚਾਨਕ ਨਹੀਂ ਵਾਪਰੀ, ਅਸੀਂ ਜਾਂਚ ਕਰ ਰਹੇ ਹਾਂ। ਸਾਰਿਆਂ ਦੇ ਹੱਥਾਂ ਵਿੱਚ ਡੰਡੇ ਸਨ ਅਤੇ ਇੰਨੇ ਹਥਿਆਰ ਕਿੱਥੋਂ ਆਏ? ਇੱਕ ਵੀ ਦੰਗਾਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
- ਨੂਹ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਨੀਵਾਰ ਨੂੰ ਨਲਹਾਰ ਮੈਡੀਕਲ ਕਾਲਜ ਦੇ ਨੇੜੇ 2.6 ਏਕੜ ਜ਼ਮੀਨ ਸਮੇਤ 12 ਵੱਖ-ਵੱਖ ਥਾਵਾਂ ‘ਤੇ ਨਾਜਾਇਜ਼ ਉਸਾਰੀਆਂ ‘ਤੇ ਬੁਲਡੋਜ਼ਰ ਚਲਾ ਦਿੱਤਾ। ਉਪ ਮੰਡਲ ਮੈਜਿਸਟਰੇਟ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਹ ਨਾਜਾਇਜ਼ ਉਸਾਰੀਆਂ ਸਨ।
- ਹਿੰਸਾ ਕਾਰਨ ਗੁਰੂਗ੍ਰਾਮ ਅਤੇ ਨੂਹ ਤੋਂ ਮਜ਼ਦੂਰਾਂ ਦਾ ਪਲਾਇਨ ਹੋਇਆ। ਗੁਰੂਗ੍ਰਾਮ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਉਨ੍ਹਾਂ ਮਜ਼ਦੂਰਾਂ ਨੂੰ ਉਨ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਉਨ੍ਹਾਂ ਸੈਕਟਰ 58 ਅਤੇ 70 ਨੇੜੇ ਝੁੱਗੀਆਂ ਦਾ ਦੌਰਾ ਕੀਤਾ। ਯਾਦਵ ਨੇ ਕਿਹਾ ਕਿ ਇੱਥੇ ਸਥਿਤੀ ਹੁਣ ਸ਼ਾਂਤੀਪੂਰਨ ਹੈ ਅਤੇ ਘਬਰਾਉਣ ਦੀ ਲੋੜ ਨਹੀਂ ਹੈ।
- ਹਰਿਆਣਾ ਦੇ ਡੀਜੀਪੀ ਪੀਕੇ ਅਗਰਵਾਲ ਨੇ ਹਿੰਸਾ ਵਿੱਚ ਪਾਕਿਸਤਾਨੀ ਸਬੰਧਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇੱਥੇ ਸਥਿਤੀ ਦਾ ਜਾਇਜ਼ਾ ਲਿਆ ਹੈ। ਦਰਜ ਕੀਤੇ ਗਏ ਕੇਸਾਂ ਦੀ ਜਾਂਚ ਅਤੇ ਕਾਨੂੰਨ ਵਿਵਸਥਾ ਦੇ ਹੋਰ ਮੁੱਦਿਆਂ ਬਾਰੇ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਜਾਂਚ ਦੀ ਗਤੀ ਨੂੰ ਤੇਜ਼ ਕੀਤਾ ਜਾ ਸਕੇ ਅਤੇ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ।
