ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Coromandel Train Accident: ਆਖ਼ਰ ਕਿਵੇਂ 3 ਟ੍ਰੇਨਾਂ ਆਪਸ ‘ਚ ਟਕਰਾਈਆਂ ਅਤੇ ਕੋਰੋਮੰਡਲ ਐਕਸਪ੍ਰੈਸ ਹੋਈ ਹਾਦਸੇ ਦਾ ਸ਼ਿਕਾਰ, ਜਾਣੋ ਕਾਰਨ

Odisha Train Accident: ਓਡੀਸ਼ਾ ਰੇਲ ਹਾਦਸੇ 'ਚ 230 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 900 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਜਦਕਿ ਜ਼ਖਮੀਆਂ ਲਈ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।

Coromandel Train Accident: ਆਖ਼ਰ ਕਿਵੇਂ 3 ਟ੍ਰੇਨਾਂ ਆਪਸ 'ਚ ਟਕਰਾਈਆਂ ਅਤੇ ਕੋਰੋਮੰਡਲ ਐਕਸਪ੍ਰੈਸ ਹੋਈ ਹਾਦਸੇ ਦਾ ਸ਼ਿਕਾਰ, ਜਾਣੋ ਕਾਰਨ
Follow Us
tv9-punjabi
| Updated On: 03 Jun 2023 07:02 AM IST
Odisha Coromandel Train Accident: ਓਡੀਸ਼ਾ ਦੇ ਬਾਲਾਸੋਰ ‘ਚ ਬਹਿਨਾਗਾ ਨੇੜੇ ਇਕ ਭਿਆਨਕ ਰੇਲ ਹਾਦਸਾ (Train Accident) ਵਾਪਰਿਆ। ਤਿੰਨ ਟ੍ਰੇਨਾਂ (ਹਾਵੜਾ-ਚੇਨਈ ਕੋਰੋਮੰਡਲ ਐਕਸਪ੍ਰੈਸ, ਯਸ਼ਵੰਤਪੁਰ-ਹਾਵੜਾ ਐਕਸਪ੍ਰੈਸ ਅਤੇ ਮਾਲ ਗੱਡੀ) ਆਪਸ ਵਿੱਚ ਟਕਰਾ ਗਈਆਂ। ਇਸ ਹਾਦਸੇ ‘ਚ 230 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 900 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਸ ਘਟਨਾ ਤੋਂ ਬਾਅਦ ਹਰ ਕਿਸੇ ਦੇ ਮਨ ਵਿੱਚ ਇੱਕ ਹੀ ਸਵਾਲ ਹੈ ਕਿ ਇਹ ਦਰਦਨਾਕ ਘਟਨਾ ਕਿਵੇਂ ਵਾਪਰੀ? ਕਿਉਂਕਿ ਸ਼ੁਰੂ ਵਿੱਚ ਕਿਹਾ ਜਾ ਰਿਹਾ ਸੀ ਕਿ ਕੋਰੋਮੰਡਲ ਐਕਸਪ੍ਰੈਸ (Coromandel Express) ਮਾਲ ਗੱਡੀ ਨਾਲ ਟਕਰਾ ਗਈ। ਪਰ ਜਾਂਚ ਤੋਂ ਬਾਅਦ ਰੇਲਵੇ ਨੇ ਦੱਸਿਆ ਕਿ ਆਹਮੋ-ਸਾਹਮਣੇ ਦੀ ਬਜਾਏ ਤਿੰਨ ਟ੍ਰੇਨਾਂ ਨਾਲ-ਨਾਲ ਟਕਰਾ ਗਈਆਂ। ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।

ਕਿਵੇਂ 3 ਟ੍ਰੇਨਾਂ ਆਪਸ ‘ਚ ਟਕਰਾਈਆਂ?

ਦਿੱਲੀ ਰੇਲਵੇ ਹੈੱਡਕੁਆਰਟਰ ਮੁਤਾਬਕ ਕੋਰੋਮੰਡਲ ਐਕਸਪ੍ਰੈਸ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਲਈ ਰਵਾਨਾ ਹੋਈ ਸੀ। ਜਦੋਂ ਰੇਲਗੱਡੀ ਓਡੀਸ਼ਾ ਦੇ ਬਹਾਨਗਾ ਬਾਜ਼ਾਰ ਸਟੇਸ਼ਨ ‘ਤੇ ਪਹੁੰਚੀ ਤਾਂ ਯਸ਼ਵੰਤਪੁਰ-ਹਾਵੜਾ ਐਕਸਪ੍ਰੈਸ ਉਲਟ ਦਿਸ਼ਾ ਤੋਂ ਆ ਰਹੀ ਸੀ। ਸੁਪਰਪਾਸਟ ਕੋਰੋਮੰਡਲ ਐਕਸਪ੍ਰੈਸ ਤੇਜ਼ ਰਫਤਾਰ ਨਾਲ ਚੱਲ ਰਹੀ ਸੀ। ਹਾਲਾਂਕਿ ਜਸਵੰਤਪੁਰ-ਹਾਵੜਾ ਐਕਸਪ੍ਰੈਸ ਦੀ ਰਫ਼ਤਾਰ ਜ਼ਿਆਦਾ ਨਹੀਂ ਸੀ। ਜਿਵੇਂ ਕਿ ਦੋਵੇਂ ਟ੍ਰੇਨਾਂ ਇੱਕ ਦੂਜੇ ਦੇ ਕੋਲ ਤੋਂ ਲੰਘ ਰਹੀਆਂ ਸਨ।

ਕੋਰੋਮੰਡਲ ਐਕਸਪ੍ਰੈਸ ਇਸ ਤਰ੍ਹਾਂ ਪਟੜੀ ਤੋਂ ਉਤਰੀ

ਇਸ ਦੌਰਾਨ ਯਸ਼ਵੰਤਪੁਰ-ਹਾਵੜਾ ਐਕਸਪ੍ਰੈਸ ਪਟੜੀ ਤੋਂ ਉਤਰ ਗਈ ਅਤੇ ਕੋਰੋਮੰਡਲ ਐਕਸਪ੍ਰੈਸ ਨੂੰ ਪਾਸੇ ਤੋਂ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਤੇਜ਼ ਰਫਤਾਰ ਕੋਰੋਮੰਡਲ ਐਕਸਪ੍ਰੈਸ ਵੀ ਪਟੜੀ ਤੋਂ ਉਤਰ ਗਈ। ਰੇਲਵੇ ਅਧਿਕਾਰੀਆਂ ਮੁਤਾਬਕ ਕੋਰੋਮੰਡਲ ਐਕਸਪ੍ਰੈੱਸ ਦੇ ਅੱਗੇ ਟ੍ਰੈਕ ‘ਤੇ ਇਕ ਹੋਰ ਮਾਲ ਗੱਡੀ ਖੜ੍ਹੀ ਸੀ। ਪਟੜੀ ਤੋਂ ਉਤਰੀ ਕੋਰੋਮੰਡਲ ਐਕਸਪ੍ਰੈਸ ਨੇ ਉਸ ਮਾਲ ਗੱਡੀ ਨੂੰ ਵੀ ਟੱਕਰ ਮਾਰ ਦਿੱਤੀ।

ਕੋਰੋਮੰਡਲ ਐਕਸਪ੍ਰੈਸ ਦਾ ਇੰਜਣ ਮਾਲ ਗੱਡੀ ਤੇ ਚੜ੍ਹਿਆ

ਇਸ ਤੋਂ ਬਾਅਦ ਅਜਿਹਾ ਹੋਇਆ ਕਿ ਕੋਰੋਮੰਡਲ ਐਕਸਪ੍ਰੈਸ ਦਾ ਇੰਜਣ ਮਾਲ ਗੱਡੀ ਦੇ ਉੱਪਰ ਚੜ੍ਹ ਗਿਆ। ਰੇਲਵੇ ਨੇ ਦੱਸਿਆ ਕਿ ਜਿਸ ਰਫ਼ਤਾਰ ਨਾਲ ਕੋਰੋਮੰਡਲ ਐਕਸਪ੍ਰੈਸ ਅਤੇ ਯਸਵੰਤਪੁਰ ਐਕਸਪ੍ਰੈਸ ਦੋਵੇਂ ਟ੍ਰੇਨਾਂ ਆਹਮੋ-ਸਾਹਮਣੇ ਚੱਲ ਰਹੀਆਂ ਸਨ। ਇਸ ਤੋਂ ਬਾਅਦ ਰੇਲਵੇ ਇੰਜੀਨੀਅਰ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।

ਕੋਈ ਰੇਲਗੱਡੀ ਆਹਮੋ-ਸਾਹਮਣੇ ਨਹੀਂ ਟਕਰਾਈ

ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਕੋਈ ਟ੍ਰੇਨ ਆਹਮੋ-ਸਾਹਮਣੇ ਨਹੀਂ ਟਕਰਾਈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਯਸ਼ਵੰਤਪੁਰ ਐਕਸਪ੍ਰੈਸ ਰੇਲਗੱਡੀ ਪਟੜੀ ਤੋਂ ਕਿਵੇਂ ਉਤਰੀ। ਹਾਦਸੇ ਤੋਂ ਬਾਅਦ ਰੇਲਵੇ ਜਾਂਚ ਕਮੇਟੀ ਦੇ ਮੈਂਬਰ ਵੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੀ ਜਾਂਚ ਰਿਪੋਰਟ ਤੋਂ ਬਾਅਦ ਹੀ ਸ਼ਾਇਦ ਇਸ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...