Independence Day 2023: ਪੀਐੱਮ ਨੇ ਸੋਸ਼ਲ ਮੀਡੀਆ ‘ਤੇ ਡੀਪੀ ਬਦਲੀ, ਆਜ਼ਾਦੀ ਦਿਵਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਰ ਘਰ ਤਿਰੰਗਾ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਡੀਪੀ ਵਿੱਚ ਤਿਰੰਗੇ ਦੀ ਤਸਵੀਰ ਲਗਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਲਾਲ ਕਿਲ੍ਹੇ ਤੋਂ 10ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕਰਨਗੇ।
Independence Day 2023: ਭਾਰਤ ਸੁਤੰਤਰਤਾ 77ਵਾਂ ਆਜ਼ਾਦੀ ਦਿਵਸ (Independence Day) ਮਨਾ ਰਿਹਾ ਹੈ। ਭਾਰਤ ਸਮੇਤ ਦੁਨੀਆ ਭਰ ਦੇ ਲੋਕ ਆਪਣੇ-ਆਪਣੇ ਤਰੀਕੇ ਨਾਲ ਇਸ ਸ਼ੁਭ ਤਿਉਹਾਰ ਨੂੰ ਮਨਾਉਣ ਦੀਆਂ ਤਿਆਰੀਆਂ ‘ਚ ਜੁਟੇ ਹੋਏ ਹਨ। ਇਸ ਦੇ ਨਾਲ ਹੀ 13 ਅਗਸਤ ਤੋਂ ਦੇਸ਼ ਭਰ ‘ਚ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਹੋ ਗਈ ਹੈ।
ਇਸ ਕੜੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਡਿਸਪਲੇ ਪ੍ਰੋਫਾਈਲ (ਡੀਪੀ) ਬਦਲ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਡੀਪੀ ਵਿੱਚ ਰਾਸ਼ਟਰੀ ਝੰਡੇ ਯਾਨੀ ਤਿਰੰਗੇ ਦੀ ਤਸਵੀਰ ਲਗਾਈ ਹੈ।


