Independence Day 2023: ਪੀਐੱਮ ਨੇ ਸੋਸ਼ਲ ਮੀਡੀਆ ‘ਤੇ ਡੀਪੀ ਬਦਲੀ, ਆਜ਼ਾਦੀ ਦਿਵਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ

Updated On: 

13 Aug 2023 14:47 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਹਰ ਘਰ ਤਿਰੰਗਾ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਡੀਪੀ ਵਿੱਚ ਤਿਰੰਗੇ ਦੀ ਤਸਵੀਰ ਲਗਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਲਾਲ ਕਿਲ੍ਹੇ ਤੋਂ 10ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕਰਨਗੇ।

Independence Day 2023: ਪੀਐੱਮ ਨੇ ਸੋਸ਼ਲ ਮੀਡੀਆ ਤੇ ਡੀਪੀ ਬਦਲੀ, ਆਜ਼ਾਦੀ ਦਿਵਸ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Follow Us On

Independence Day 2023: ਭਾਰਤ ਸੁਤੰਤਰਤਾ 77ਵਾਂ ਆਜ਼ਾਦੀ ਦਿਵਸ (Independence Day) ਮਨਾ ਰਿਹਾ ਹੈ। ਭਾਰਤ ਸਮੇਤ ਦੁਨੀਆ ਭਰ ਦੇ ਲੋਕ ਆਪਣੇ-ਆਪਣੇ ਤਰੀਕੇ ਨਾਲ ਇਸ ਸ਼ੁਭ ਤਿਉਹਾਰ ਨੂੰ ਮਨਾਉਣ ਦੀਆਂ ਤਿਆਰੀਆਂ ‘ਚ ਜੁਟੇ ਹੋਏ ਹਨ। ਇਸ ਦੇ ਨਾਲ ਹੀ 13 ਅਗਸਤ ਤੋਂ ਦੇਸ਼ ਭਰ ‘ਚ ‘ਹਰ ਘਰ ਤਿਰੰਗਾ’ ਮੁਹਿੰਮ ਸ਼ੁਰੂ ਹੋ ਗਈ ਹੈ।

ਇਸ ਕੜੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ਦੀ ਡਿਸਪਲੇ ਪ੍ਰੋਫਾਈਲ (ਡੀਪੀ) ਬਦਲ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਡੀਪੀ ਵਿੱਚ ਰਾਸ਼ਟਰੀ ਝੰਡੇ ਯਾਨੀ ਤਿਰੰਗੇ ਦੀ ਤਸਵੀਰ ਲਗਾਈ ਹੈ।

ਮੀਡੀਆ ਖਾਤੇ ਦੀ ਡੀਪੀ ਬਦਲਣ ਦੀ ਅਪੀਲ

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ (ਨਰਿੰਦਰ ਮੋਦੀ) ਨੇ ਵੀ ਹਰ ਘਰ ਤਿਰੰਗਾ ਮੁਹਿੰਮ ਤਹਿਤ ਲੋਕਾਂ ਨੂੰ ਆਪਣੇ ਸੋਸ਼ਲ ਮੀਡੀਆ (Social media) ਅਕਾਊਂਟ ਦੇ ਡੀਪੀ ਵਿੱਚ ਤਿਰੰਗੇ ਦੀ ਤਸਵੀਰ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਅਤੇ ਕਿਹਾ, ‘ਹਰ ਘਰ ਤਿਰੰਗਾ ਲਹਿਰ ਦੀ ਭਾਵਨਾ ਨਾਲ, ਆਓ ਅਸੀਂ ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਡੀਪੀ ਬਦਲੀਏ ਅਤੇ ਇਸ ਵਿਲੱਖਣ ਕੋਸ਼ਿਸ਼ ਲਈ ਆਪਣਾ ਸਮਰਥਨ ਦੇਈਏ। ਇਸ ਨਾਲ ਸਾਡੇ ਪਿਆਰੇ ਦੇਸ਼ ਅਤੇ ਸਾਡੇ ਵਿਚਕਾਰ ਸਬੰਧ ਹੋਰ ਗੂੜ੍ਹੇ ਹੋਣਗੇ।

‘ਹਰ ਘਰ ਤਿਰੰਗਾ’ ਵੈੱਬਸਾਈਟ’

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਵੈੱਬਸਾਈਟ ‘ਤੇ ਜਾ ਕੇ ਰਾਸ਼ਟਰੀ ਝੰਡੇ ਨਾਲ ਆਪਣੀਆਂ ਤਸਵੀਰਾਂ ਅਪਲੋਡ ਕਰਨ ਦੀ ਵੀ ਅਪੀਲ ਕੀਤੀ। ਪ੍ਰਧਾਨ ਮੰਤਰੀ ਦੀ ਇਸ ਅਪੀਲ ਦਾ ਸੋਸ਼ਲ ਮੀਡੀਆ ‘ਤੇ ਵੀ ਕਾਫੀ ਅਸਰ ਦਿਖਾਈ ਦੇ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਡੀਪੀ ਬਦਲਣ ਦੀ ਅਪੀਲ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀਪੀ ਬਦਲ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਲਾਲ ਕਿਲੇ ‘ਤੇ ਵੀ ਆਜ਼ਾਦੀ ਦਿਵਸ 2023 ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਲਾਲ ਕਿਲ੍ਹੇ ਤੋਂ 10ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕਰਨਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ