ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ SC ਨੇ ਸਖ਼ਤ, ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਹੈ ਜਵਾਬ

ਮਹਿਲਾ ਪਹਿਲਵਾਨਾਂ ਦਾ ਮਾਮਲਾ Supreme Court ਤੱਕ ਪਹੁੰਚ ਗਿਆ ਹੈ। ਉਸ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਸ਼ੁੱਕਰਵਾਰ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਮਾਮਲੇ 'ਤੇ ਸ਼ੁੱਕਰਵਾਰ ਨੂੰ ਮੁੜ ਸੁਣਵਾਈ ਹੋਵੇਗੀ।

ਮਹਿਲਾ ਪਹਿਲਵਾਨਾਂ ਦੀ ਪਟੀਸ਼ਨ ‘ਤੇ SC ਨੇ ਸਖ਼ਤ, ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਹੈ ਜਵਾਬ
Follow Us
tv9-punjabi
| Published: 25 Apr 2023 12:37 PM
ਨਵੀਂ ਦਿੱਲੀ। ਮਹਿਲਾ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ (Indian Wrestling Federation) ਦੇ ਪ੍ਰਧਾਨ ਬ੍ਰਜ ਭੂਸ਼ਣ ਸ਼ਰਨ ਸਿੰਘ ‘ਤੇ ਦੋਸ਼ ਲਾਏ ਹਨ। ਜਨਵਰੀ ਵਿੱਚ ਜੰਤਰ-ਮੰਤਰ ਵਿਖੇ ਮਹਿਲਾ ਪਹਿਲਵਾਨਾਂ ਨੇ ਵੀ ਪ੍ਰਦਰਸ਼ਨ ਕੀਤਾ। ਤਿੰਨ ਮਹੀਨਿਆਂ ਬਾਅਦ ਫਿਰ ਤੋਂ ਇਨ੍ਹਾਂ ਭਾਰਤੀ ਖਿਡਾਰੀਆਂ ਨੂੰ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ। ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ।

‘ਦਿੱਲੀ ਪੁਲਿਸ ਨਹੀਂ ਲੈ ਰਹੀ ਸ਼ਿਕਾਇਤ’

ਦਰਅਸਲ, ਪਹਿਲਵਾਨਾਂ ਦਾ ਇਲਜ਼ਾਮ ਸੀ ਕਿ ਉਹ ਐਫਆਈਆਰ ਦਰਜ ਕਰਵਾਉਣ ਲਈ ਦਿੱਲੀ ਪੁਲਿਸ ਕੋਲ ਪਹੁੰਚੇ ਸਨ ਪਰ ਉਨ੍ਹਾਂ ਦੀ ਸ਼ਿਕਾਇਤ ਨਹੀਂ ਲਈ ਗਈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਸ਼ੁੱਕਰਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ। ਸ਼ੁੱਕਰਵਾਰ ਨੂੰ ਜਵਾਬ ਮਿਲਣ ਤੋਂ ਬਾਅਦ ਅਦਾਲਤ ਦੁਬਾਰਾ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ਨੂੰ ਸੀਲਬੰਦ ਲਿਫਾਫੇ ‘ਚ ਰੱਖਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ (Supreme Court) ਦੇ ਸੀਜੇਆਈ ਚੰਦਰਚੂੜ ਨੇ ਕਿਹਾ ਕਿ ਪਟੀਸ਼ਨਕਰਤਾ ਮਹਿਲਾ ਖਿਡਾਰੀ ਭਾਰਤ ਦੀ ਨੁਮਾਇੰਦਗੀ ਕਰਦੀਆਂ ਹਨ। ਇਹ ਬਹੁਤ ਗੰਭੀਰ ਮਾਮਲਾ ਹੈ।

‘ਪਟੀਸ਼ਨਰ ਦੀ ਪਛਾਣ ਦੱਸਣ ਦੀ ਲੋੜ ਨਹੀਂ’

ਸੀਜੇਆਈ ਨੇ ਕਿਹਾ ਹੈ ਕਿ 156/03 ਦੇ ਤਹਿਤ ਵੀ ਤੁਸੀਂ ਐਫਆਈਆਰ ਦੀ ਮੰਗ ਕਰ ਸਕਦੇ ਹੋ। ਸਿੱਬਲ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ। ਅਸੀਂ ਕਈ ਵਾਰ ਕੋਸ਼ਿਸ਼ ਕੀਤੀ ਹੈ। ਸਿੱਬਲ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਜਾਣਬੁੱਝ ਕੇ ਟਾਲ-ਮਟੋਲ ਕਰ ਰਹੀ ਹੈ। CJI ਨੇ ਪੁੱਛਿਆ, ਤੁਹਾਨੂੰ ਪਟੀਸ਼ਨਰ ਦੀ ਪਛਾਣ ਦੱਸਣ ਦੀ ਲੋੜ ਨਹੀਂ ਹੈ।

ਜੰਤਰ ਮੰਤਰ ‘ਤੇ ਹੜਤਾਲ ਲਗਾਤਾਰ ਜਾਰੀ

ਦਿੱਲੀ ਦੇ ਜੰਤਰ-ਮੰਤਰ (Jantar Mantar) ‘ਤੇ ਮਹਿਲਾ ਪਹਿਲਵਾਨਾਂ ਦੀ ਹੜਤਾਲ ਦਾ ਅੱਜ ਤੀਜਾ ਦਿਨ ਹੈ। ਪਹਿਲੀ ਵਾਰ ਜਦੋਂ ਹੰਗਾਮਾ ਹੋਇਆ ਤਾਂ ਖੇਡ ਮੰਤਰਾਲੇ ਨੇ ਜਾਂਚ ਕਮੇਟੀ ਬਣਾਈ ਸੀ। ਇਸ ਵਿੱਚ ਬਬੀਤਾ ਫੋਗਾਟ ਵੀ ਹੈ। ਉਨ੍ਹਾਂ ਕਿਹਾ ਹੈ ਕਿ ਜਾਂਚ ਸਹੀ ਢੰਗ ਨਾਲ ਨਹੀਂ ਹੋਈ ਹੈ। ਮੈਨੂੰ ਰਿਪੋਰਟ ਪੜ੍ਹਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਫਿਲਹਾਲ ਇਹ ਮਾਮਲਾ ਹੁਣ ਸੁਪਰੀਮ ਕੋਰਟ ਚ ਹੈ। ਅਦਾਲਤ ਨੇ ਤੁਰੰਤ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ (Vinesh Phogat) ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹਜ਼ਾਰਾਂ ਲੜਕੀਆਂ ਦਾ ਸ਼ੋਸ਼ਣ ਹੋਇਆ। ਸੱਤ ਮਹਿਲਾ ਪਹਿਲਵਾਨਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਕਪਿਲ ਸਿੱਬਲ ਸੁਪਰੀਮ ਕੋਰਟ ਵਿੱਚ ਆਪਣੀ ਤਰਫ਼ੋਂ ਬੋਲ ਰਹੇ ਹਨ

ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ
YouTuber Armaan Malik ਨੂੰ ਹੋਵੇਗੀ ਜੇਲ੍ਹ? 2 ਵੱਡੇ ਮਾਮਲਿਆਂ ਵਿੱਚ ਫਸੇ...
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!
Independence Day 2025: India- PAK ਵੰਡ ਦੇ ਚਸ਼ਮਦੀਦ ਗਵਾਹ ਨੂੰ ਸੁਣ ਕੇ ਰਹਿ ਜਾਓਗੇ ਹੈਰਾਨ!...
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!
Labubu Doll: ਭਾਰਤੀ ਸਿੰਘ ਦੇ ਪਿੱਛੇ ਪਈ ਲਬੂਬੂ ਡੌਲ, ਮੁੜ ਤੋਂ ਗਿਫਟ 'ਚ ਮਿਲੀ ਸ਼ੈਤਾਨੀ ਗੁੱਡੀ!...
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ....
Harjot Singh: ਧਾਰਮਿਕ ਸਜਾ ਪੂਰੀ ਕਰਨ ਤੋਂ ਬਾਅਦ ਕੀ ਬੋਲੇ ਮੰਤਰੀ ਹਰਜੋਤ ਸਿੰਘ? ਵੇਖੋ.......