ਇਕ ਦੇਸ਼, ਇਕ ਚੋਣ ਦੇ ਮੁੱਦੇ ‘ਤੇ ਚਰਚਾ ਕਰਨ ਲਈ ਵਿਸ਼ੇਸ਼ ਸੈਸ਼ਨ, ਨਵੇਂ ਮੁੱਦੇ ਤੇ ਹੋਣੀ ਚਾਹੀਦੀ ਹੈ ਚਰਚਾ- ਪ੍ਰਹਿਲਾਦ ਜੋਸ਼ੀ

Published: 

01 Sep 2023 12:36 PM

ਕੇਂਦਰ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਨੂੰ ਲੈ ਕੇ ਵਿਰੋਧੀ ਪਾਰਟੀਆਂ 'ਚ ਹੜਕੰਪ ਮਚ ਗਿਆ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਨਵੇਂ ਵਿਸ਼ਿਆਂ 'ਤੇ ਚਰਚਾ ਹੋਣੀ ਚਾਹੀਦੀ ਹੈ।

ਇਕ ਦੇਸ਼, ਇਕ ਚੋਣ ਦੇ ਮੁੱਦੇ ਤੇ ਚਰਚਾ ਕਰਨ ਲਈ ਵਿਸ਼ੇਸ਼ ਸੈਸ਼ਨ, ਨਵੇਂ ਮੁੱਦੇ ਤੇ ਹੋਣੀ ਚਾਹੀਦੀ ਹੈ ਚਰਚਾ- ਪ੍ਰਹਿਲਾਦ ਜੋਸ਼ੀ
Follow Us On

ਕੇਂਦਰ ਸਰਕਾਰ ਨੇ ਅੱਜ ਇੱਕ ਦੇਸ਼, ਇੱਕ ਚੋਣ ਨੂੰ ਲੈ ਕੇ ਇੱਕ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਦੀ ਅਗਵਾਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰਨਗੇ। ਇਸ ਤੋਂ ਪਹਿਲਾਂ ਕੱਲ੍ਹ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਸੀ। ਉਦੋਂ ਤੋਂ ਹੀ ਸੰਸਦ ‘ਚ ਚਰਚਾ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ, ਜਿਸ ‘ਤੇ ਅੱਜ ਵਿਰਾਮ ਲਗਾ ਦਿੱਤਾ ਗਿਆ ਹੈ। ਪ੍ਰਹਿਲਾਦ ਜੋਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਪੱਸ਼ਟ ਕੀਤਾ ਹੈ ਕਿ ਇਕ ਦੇਸ਼, ਇਕ ਚੋਣ ‘ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

ਇਕ ਦੇਸ਼, ਇਕ ਚੋਣ ‘ਤੇ ਗੱਲ ਕਰਦੇ ਹੋਏ ਪ੍ਰਹਿਲਾਦ ਜੋਸ਼ੀ ਨੇ ਕਿਹਾ, ”ਅੱਜ ਕੇਂਦਰ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ‘ਚ ਇਕ ਦੇਸ਼, ਇਕ ਚੋਣ ‘ਤੇ ਇਕ ਕਮੇਟੀ ਬਣਾਈ ਹੈ। ਨਵੇਂ ਮੁੱਦੇ ਆਉਂਦੇ ਰਹਿੰਦੇ ਹਨ, ਚਰਚਾ ਹੋਣੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੱਲ੍ਹ ਤੋਂ ਅਜਿਹਾ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਨੂੰ ਘਬਰਾਉਣ ਦੀ ਕੀ ਲੋੜ ਹੈ?

ਬਣਾਈ ਗਈ ਨਵੀਂ ਕਮੇਟੀ

ਮੋਦੀ ਸਰਕਾਰ ਨੇ ਵਨ ਨੇਸ਼ਨ-ਵਨ ਇਲੈਕਸ਼ਨ ਲਈ ਇਕ ਕਮੇਟੀ ਬਣਾਈ ਹੈ ਜੋ ਇਸ ‘ਤੇ ਆਪਣੀ ਰਿਪੋਰਟ ਦੇਵੇਗੀ। ਅਜੇ ਤੱਕ ਕੋਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਅੱਜ ਸ਼ਾਮ ਤੱਕ ਰਿਲੀਜ਼ ਹੋਣ ਦੀ ਸੰਭਾਵਨਾ ਹੈ। ਪਰ ਇਹ ਕਮੇਟੀ ਕਦੋਂ ਤੱਕ ਆਪਣੀ ਰਿਪੋਰਟ ਪੇਸ਼ ਕਰੇਗੀ, ਇਸ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਕਦੋਂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ ?

ਕੇਂਦਰ ਸਰਕਾਰ ਨੇ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਐਲਾਨ ਕੀਤਾ ਹੈ। ਇਸ ਸੈਸ਼ਨ ਵਿੱਚ ਕੁੱਲ ਪੰਜ ਮੀਟਿੰਗਾਂ ਹੋਣਗੀਆਂ। ਸਿਆਸੀ ਸਲਾਹਕਾਰਾਂ ਦਾ ਮੰਨਣਾ ਹੈ ਕਿ ਸਰਕਾਰ ਦਾ ਇਹ ਫੈਸਲਾ ਮਾਸਟਰ ਸਟ੍ਰੋਕ ਹੈ। ਜੇਕਰ ਇਹ ਕਾਨੂੰਨ ਦੇਸ਼ ਵਿੱਚ ਲਾਗੂ ਹੋ ਜਾਂਦਾ ਹੈ ਤਾਂ ਰਾਜ ਅਤੇ ਕੇਂਦਰੀ ਚੋਣਾਂ ਇੱਕੋ ਸਮੇਂ ਹੋਣਗੀਆਂ।