Operation Mahadev: ਕਸ਼ਮੀਰ ਵਿੱਚ 3 ਅੱਤਵਾਦੀ ਢੇਰ, ਮਾਰਿਆ ਗਿਆ ਪਹਿਲਗਾਮ ਹਮਲੇ ਵਿੱਚ ਸ਼ਾਮਲ ਮੂਸਾ ਸੁਲੇਮਾਨੀ
Jammu Kashmir Entcounter: ਸ਼੍ਰੀਨਗਰ ਵਿੱਚ, ਫੌਜ ਨੇ ਸੋਮਵਾਰ ਨੂੰ ਲਿਡਵਾਸ ਖੇਤਰ ਵਿੱਚ ਆਪ੍ਰੇਸ਼ਨ ਮਹਾਦੇਵ ਸ਼ੁਰੂ ਕੀਤਾ। ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਆਪ੍ਰੇਸ਼ਨ ਤਹਿਤ ਫੌਜ ਨੂੰ ਵੱਡੀ ਸਫਲਤਾ ਮਿਲੀ ਹੈ। ਹੁਣ ਤੱਕ 3 ਅੱਤਵਾਦੀ ਮਾਰੇ ਗਏ ਹਨ।
ਮਾਰਿਆ ਗਿਆ ਪਹਿਲਗਾਮ ਹਮਲੇ ਵਿੱਚ ਸ਼ਾਮਲ ਸੁਲੇਮਾਨੀ
ਜੰਮੂ-ਕਸ਼ਮੀਰ ਵਿੱਚ ਆਪ੍ਰੇਸ਼ਨ ਮਹਾਦੇਵ ਵਿੱਚ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ। ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪਹਿਲਗਾਮ ਅੱਤਵਾਦੀ ਹਮਲਿਆਂ ਵਿੱਚ ਸ਼ਾਮਲ ਸੁਲੇਮਾਨ ਢੇਰ ਕਰ ਦਿੱਤਾ ਗਿਆ ਹੈ। ਉਸ ‘ਤੇ 20 ਲੱਖ ਰੁਪਏ ਦਾ ਇਨਾਮ ਸੀ। 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਮਲਾ ਹੋਇਆ ਸੀ ਜਿਸ ਵਿੱਚ 26 ਨਿਰਦੋਸ਼ ਲੋਕ ਮਾਰੇ ਗਏ ਸਨ।
ਸ਼੍ਰੀਨਗਰ ਦੇ ਹਰਵਾਨ ਦੇ ਲਿਡਵਾਸ ਖੇਤਰ ਵਿੱਚ ਸੋਮਵਾਰ ਨੂੰ ਅੱਤਵਾਦੀਆਂ ਖਿਲਾਫ਼ ਆਪ੍ਰੇਸ਼ਨ ਮਹਾਦੇਵ ਸ਼ੁਰੂ ਕੀਤਾ ਗਿਆ ਸੀ। ਇਸ ਆਪ੍ਰੇਸ਼ਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਹਾਲਾਂਕਿ, ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ, ਆਪ੍ਰੇਸ਼ਨ ਮਹਾਦੇਵ ਦੇ ਤਹਿਤ 3 ਅੱਤਵਾਦੀ ਮਾਰੇ ਗਏ ਹਨ।
ਭਾਰਤੀ ਫੌਜ ਦੇ ਚਿਨਾਰ ਕੋਰ ਦੇ ਅਨੁਸਾਰ, ਲਿਡਵਾਸ ਖੇਤਰ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ। ਇਸ ਦੌਰਾਨ, ਅਧਿਕਾਰੀਆਂ ਨੇ ਕਿਹਾ ਕਿ ਪੁਲਿਸ, ਫੌਜ ਅਤੇ ਸੀਆਰਪੀਐਫ ਦੀ ਇੱਕ ਸਾਂਝੀ ਟੀਮ ਨੇ ਮੁਲਨਾਰ ਦੇ ਜੰਗਲੀ ਖੇਤਰ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਸ਼੍ਰੀਨਗਰ ਵਿੱਚ ਫੌਜ ਦਾ ‘ਆਪ੍ਰੇਸ਼ਨ ਮਹਾਦੇਵ’
ਇਹ ਵੀ ਪੜ੍ਹੋ
3 ਅੱਤਵਾਦੀ ਢੇਰ
ਅਧਿਕਾਰੀਆਂ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲ ਸ਼ੱਕੀ ਜਗ੍ਹਾ ‘ਤੇ ਪਹੁੰਚੇ, ਉੱਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸਦਾ ਸੁਰੱਖਿਆ ਬਲਾਂ ਨੇ ਢੁਕਵਾਂ ਜਵਾਬ ਦਿੱਤਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਹੁਣ ਸੁਰੱਖਿਆ ਬਲਾਂ ਨੂੰ ਇਸ ਮੁਕਾਬਲੇ ਵਿੱਚ ਵੱਡੀ ਸਫਲਤਾ ਮਿਲੀ ਹੈ। 3 ਅੱਤਵਾਦੀ ਮਾਰੇ ਗਏ ਹਨ। ਕਾਰਵਾਈ ਅਜੇ ਵੀ ਜਾਰੀ ਹੈ। ਜਿੱਥੇ ਤਿੰਨ ਅੱਤਵਾਦੀ ਮਾਰੇ ਗਏ ਹਨ। ਇਸ ਦੇ ਨਾਲ ਹੀ 2 ਅੱਤਵਾਦੀ ਜ਼ਖਮੀ ਦੱਸੇ ਜਾ ਰਹੇ ਹਨ। ਡਰੋਨ ਰਾਹੀਂ ਤਿੰਨਾਂ ਦੀਆਂ ਲਾਸ਼ਾਂ ਦੇਖੀਆਂ ਗਈਆਂ ਹਨ।
ਸੂਤਰਾਂ ਅਨੁਸਾਰ, ਤਿੰਨੋਂ ਵਿਦੇਸ਼ੀ ਅੱਤਵਾਦੀ ਦੱਸੇ ਜਾ ਰਹੇ ਹਨ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ, ਜਿੱਥੇ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ। ਅੱਤਵਾਦੀਆਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਪਹਿਲਗਾਮ ਹਮਲੇ ਦੇ ਹੋ ਸਕਦੇ ਹਨ ਸ਼ੱਕੀ
ਇਸ ਕਾਰਵਾਈ ਤਹਿਤ ਤਿੰਨ ਅੱਤਵਾਦੀ ਮਾਰੇ ਗਏ ਹਨ। ਇਹ ਗੱਲ ਸਾਹਮਣੇ ਆਈ ਹੈ ਕਿ ਇਹ ਤਿੰਨ ਅੱਤਵਾਦੀ ਪਹਿਲਗਾਮ ਹਮਲੇ ਦੇ ਸ਼ੱਕੀ ਹੋ ਸਕਦੇ ਹਨ। 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਵਿੱਚ ਅੱਤਵਾਦੀਆਂ ਨੇ 26 ਨਿਹੱਥੇ ਲੋਕਾਂ ‘ਤੇ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਦਿੱਤਾ ਸੀ। ਇਸ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਵਿਰੁੱਧ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ।
Chinar Corps of the Indian Army launches anti-terror Operation Mahadev in the general area of Lidwas in Jammu & Kashmir pic.twitter.com/6vyf9z1FrW
— ANI (@ANI) July 28, 2025
ਪਾਕਿਸਤਾਨ ਨੂੰ ਅੱਤਵਾਦ ਵਿਰੁੱਧ ਸਬਕ ਸਿਖਾਉਣ ਲਈ, ਭਾਰਤ ਨੇ 7 ਮਈ ਦੀ ਰਾਤ ਨੂੰ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਇਸ ਕਾਰਵਾਈ ਤਹਿਤ ਪਾਕਿਸਤਾਨ ਦੇ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਤਬਾਹ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਾਕਿਸਤਾਨ ਨੇ ਭਾਰਤ ‘ਤੇ ਹਮਲਾ ਕਰਨ ਦੀ ਅਸਫਲ ਕੋਸ਼ਿਸ਼ ਵੀ ਕੀਤੀ। 10 ਮਈ ਨੂੰ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋਈ ਸੀ। ਇਸ ਤੋਂ ਬਾਅਦ, ਆਪ੍ਰੇਸ਼ਨ ਮਹਾਦੇਵ ਤਹਿਤ ਸੋਮਵਾਰ ਨੂੰ ਮਾਰੇ ਗਏ ਅੱਤਵਾਦੀਆਂ ਦੇ ਬਾਰੇ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਪਹਿਲਗਾਮ ਹਮਲੇ ਦੇ ਸ਼ੱਕੀ ਹੋ ਸਕਦੇ ਹਨ।
ਜਾਰੀ ਕੀਤੇ ਗਏ ਸਕੈਚ
ਪਹਿਲਗਾਮ ਹਮਲੇ ਤੋਂ ਬਾਅਦ ਤਿੰਨ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ, ਆਪ੍ਰੇਸ਼ਨ ਮਹਾਦੇਵ ਤਹਿਤ ਮਾਰੇ ਗਏ ਅੱਤਵਾਦੀਆਂ ਨੂੰ ਹੁਣ ਪਹਿਲਗਾਮ ਦੇ ਸ਼ੱਕੀ ਕਿਹਾ ਜਾ ਰਿਹਾ ਹੈ। ਹਾਲਾਂਕਿ, ਇਸਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।
