ਚੇਤਾਵਨੀਆਂ ਦੇ ਬਾਵਜੂਦ, ਪਾਕਿਸਤਾਨ ਨੇ ਸਾਡੇ ਫੌਜੀ ਟਿਕਾਣਿਆਂ ‘ਤੇ ਹਮਲਾ ਕੀਤੇ, ਅੱਜ ਭਾਰਤ ਨੇ ਜਵਾਬ ਦਿੱਤਾ: ਕਰਨਲ ਸੋਫੀਆ
ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਅੱਤਵਾਦੀ ਟਿਕਾਣਿਆਂ ਵਿਰੁੱਧ ਕਾਰਵਾਈ ਕੀਤੀ ਸੀ। ਅੱਤਵਾਦੀਆਂ ਦਾ ਸਮਰਥਨ ਦੇਣ ਦੇ ਬਾਵਜੂਦ ਭਾਰਤ ਦੀ ਕਾਰਵਾਈ ਦੇ ਬਾਵਜੂਦ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ ਅਤੇ ਡ੍ਰੋਨ ਅਤੇ ਮਿਜ਼ਾਈਲਾਂ ਨਾਲ ਭਾਰਤ 'ਤੇ ਹਮਲਾ ਕੀਤਾ।

ਕਰਨਲ ਸੋਫੀਆ ਕੁਰੈਸ਼ੀ ਨੇ 7 ਮਈ ਨੂੰ ਆਪ੍ਰੇਸ਼ਨ ਸਿੰਦੂਰ ਤੇ ਪ੍ਰੈਸ ਬ੍ਰੀਫਿੰਗ ਦੌਰਾਨ ਕਿਹਾ ਕਿ ਭਾਰਤ ਨੇ ਆਪਣੀ ਪ੍ਰਤੀਕਿਰਿਆ ਨੂੰ ਕੇਂਦ੍ਰਿਤ, ਮਾਪਿਆ ਹੋਇਆ ਅਤੇ ਗੈਰ-ਵਧਾਊ ਦੇਣ ਵਾਲਾ ਦੱਸਿਆ ਸੀ। ਇਹ ਵੀ ਦੱਸਿਆ ਗਿਆ ਕਿ ਪਾਕਿਸਤਾਨੀ ਫੌਜੀ ਅਦਾਰਿਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਇਹ ਵੀ ਦੁਹਰਾਇਆ ਗਿਆ ਕਿ ਜੇਕਰ ਭਾਰਤ ਵਿੱਚ ਫੌਜੀ ਟਿਕਾਣਿਆਂ ਤੇ ਕੋਈ ਹਮਲਾ ਹੁੰਦਾ ਹੈ, ਤਾਂ ਢੁਕਵਾਂ ਜਵਾਬ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ 7-8 ਮਈ ਦੀ ਰਾਤ ਨੂੰ ਪਾਕਿਸਤਾਨ ਨੇ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਵਿੱਚ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸ਼ਾਮਲ ਹਨ। ਇਹਨਾਂ ਨੂੰ ਏਕੀਕ੍ਰਿਤ ਕਾਊਂਟਰ ਯੂਏਐਸ ਗਰਿੱਡ ਅਤੇ ਏਅਰ ਡਿਫੈਂਸ ਸਿਸਟਮ ਦੁਆਰਾ ਨਾਕਾਮ ਕਰ ਦਿੱਤਾ ਗਿਆ। ਇਨ੍ਹਾਂ ਹਮਲਿਆਂ ਦਾ ਮਲਬਾ ਕਈ ਥਾਵਾਂ ਤੋਂ ਬਰਾਮਦ ਕੀਤਾ ਜਾ ਰਿਹਾ ਹੈ, ਜੋ ਪਾਕਿਸਤਾਨੀ ਹਮਲਿਆਂ ਨੂੰ ਸਾਬਤ ਕਰਦਾ ਹੈ।
ਭਾਰਤ ਸਿਰਫ਼ ਜਵਾਬੀ ਕਾਰਵਾਈ ਕਰ ਰਿਹਾ ਹੈ
ਪ੍ਰੈਸ ਕਾਨਫਰੰਸ ਵਿੱਚ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੁਨੀਆ ਨੂੰ ਗੁੰਮਰਾਹ ਕਰ ਰਿਹਾ ਹੈ। ਭਾਰਤ ਸਿਰਫ਼ ਜਵਾਬੀ ਕਾਰਵਾਈ ਕਰ ਰਿਹਾ ਹੈ। ਭਾਰਤ ਨੇ ਸਿਰਫ਼ ਅੱਤਵਾਦੀ ਟਿਕਾਣਿਆਂ ਨੂੰ ਟਾਰਗੇਟ ਕੀਤਾ ਸੀ। ਪਹਿਲਗਾਮ ਵਿੱਚ ਹੋਏ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਇੱਕ ਅੱਤਵਾਦੀ ਸੰਗਠਨ ਨੇ ਲਈ ਸੀ। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰੈਸ ਰਿਲੀਜ਼ ਵਿੱਚ ਟੀਆਰਐਫ ਦਾ ਨਾਂ ਲੈਣ ਦਾ ਵਿਰੋਧ ਕੀਤਾ ਸੀ। ਪਹਿਲਗਾਮ ਤੇ ਹਮਲਾ ਉਕਸਾਵੇ ਦੀ ਜੜ੍ਹ ਹੈ ਅਤੇ ਭਾਰਤੀ ਫੌਜ ਨੇ ਕੱਲ੍ਹ ਇਸਦਾ ਜਵਾਬ ਦਿੱਤਾ ਸੀ।
ਪਾਕਿਸਤਾਨ ਨੇ ਸਰਹੱਦ ਤੇ ਗੋਲੀਬਾਰੀ ਤੇਜ਼ ਕਰ ਦਿੱਤੀ ਹੈ
ਵਿੰਗ ਕਮਾਂਡਰ ਵਿਓਮਿਕਾ ਸਿੰਘ ਨੇ ਕਿਹਾ, ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉਰੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ ਵਿੱਚ ਮੋਰਟਾਰ ਅਤੇ ਭਾਰੀ ਕੈਲਿਬਰ ਆਰਟਿਲਰੀ ਨਾਲ ਕੰਟਰੋਲ ਰੇਖਾ ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਦੀ ਤੀਬਰਤਾ ਵਧਾ ਦਿੱਤੀ ਹੈ। ਪਾਕਿਸਤਾਨੀ ਗੋਲੀਬਾਰੀ ਕਾਰਨ 16 ਮਾਸੂਮ ਲੋਕਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਵਿੱਚ ਤਿੰਨ ਔਰਤਾਂ ਅਤੇ ਪੰਜ ਬੱਚੇ ਸ਼ਾਮਲ ਹਨ। ਭਾਰਤ ਨੂੰ ਪਾਕਿਸਤਾਨ ਵੱਲੋਂ ਮੋਰਟਾਰ ਅਤੇ ਆਰਟਿਲਰੀ ਦੀ ਗੋਲੀਬਾਰੀ ਰੋਕਣ ਲਈ ਜਵਾਬੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ।
ਭਾਰਤ ਨੇ ਦਿੱਤਾ ਪਾਕਿਸਤਾਨ ਦੇ ਅਸਫਲ ਹਮਲੇ ਦਾ ਜਵਾਬ
ਕਰਨਲ ਸੋਫੀਆ ਕੁਰੈਸ਼ੀ ਨੇ ਕਿਹਾ, ਅੱਜ ਸਵੇਰੇ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਹਮਲੇ ਦੇ ਜਵਾਬ ਵਿੱਚ ਕਾਰਵਾਈ ਕੀਤੀ ਹੈ। ਭਾਰਤ ਦੀ ਪ੍ਰਤੀਕ੍ਰਿਆ ਪਾਕਿਸਤਾਨ ਵਾਂਗ ਹੀ ਸਮਾਨ ਖੇਤਰ ਵਿੱਚ ਅਤੇ ਸਮਾਨ ਤੀਬਰਤਾ ਦੇ ਨਾਲ ਰਹੀ ਹੈ, ਲਾਹੌਰ ਵਿੱਚ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਬੇਅਸਰ ਕਰ ਦਿੱਤਾ ਗਿਆ ਹੈ।