AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਕਿਸਤਾਨ ਨੇ ਜੰਮੂ-ਕਸ਼ਮੀਰ ‘ਚ ਟਾਰਗੇਟ ਕਰਕੇ ਸਿੱਖ ਭਾਈਚਾਰੇ ‘ਤੇ ਹਮਲਾ ਕੀਤਾ – ਵਿਦੇਸ਼ ਸੱਕਤਰ

India-Pak Tension: ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, ਦੁਨੀਆ ਵਿੱਚ ਪਾਕਿਸਤਾਨ ਦੀ ਪਛਾਣ ਕੀ ਹੈ ਮੈਨੂੰ ਇਹ ਯਾਦ ਦਿਵਾਉਣ ਦੀ ਜ਼ਰੂਰਤ ਨਹੀਂ ਹੈ। ਓਸਾਮਾ ਬਿਨ ਲਾਦੇਨ ਕਿੱਥੇ ਮਿਲਿਆ ਸੀ ਅਤੇ ਉਸਨੂੰ ਸ਼ਹੀਦ ਕਿਸਨੇ ਕਿਹਾ ਸੀ? ਪਾਕਿਸਤਾਨ ਵੱਡੀ ਗਿਣਤੀ ਵਿੱਚ ਸੰਯੁਕਤ ਰਾਸ਼ਟਰ ਦੁਆਰਾ ਨਾਮਜ਼ਦ ਅੱਤਵਾਦੀਆਂ ਅਤੇ ਕਈ ਦੇਸ਼ਾਂ ਦੁਆਰਾ ਪਾਬੰਦੀਸ਼ੁਦਾ ਅੱਤਵਾਦੀਆਂ ਦਾ ਘਰ ਵੀ ਹੈ। ਪਿਛਲੇ ਕੁਝ ਦਿਨਾਂ ਵਿੱਚ, ਪਾਕਿਸਤਾਨ ਦੇ ਰੱਖਿਆ ਮੰਤਰੀ ਅਤੇ ਸਾਬਕਾ ਵਿਦੇਸ਼ ਮੰਤਰੀ ਨੇ ਆਪਣੇ ਦੇਸ਼ ਦੇ ਅੱਤਵਾਦੀ ਸਮੂਹਾਂ ਨਾਲ ਸਬੰਧਾਂ ਨੂੰ ਸਵੀਕਾਰ ਕੀਤਾ ਹੈ।

ਪਾਕਿਸਤਾਨ ਨੇ ਜੰਮੂ-ਕਸ਼ਮੀਰ 'ਚ ਟਾਰਗੇਟ ਕਰਕੇ ਸਿੱਖ ਭਾਈਚਾਰੇ 'ਤੇ ਹਮਲਾ ਕੀਤਾ - ਵਿਦੇਸ਼ ਸੱਕਤਰ
ਪਾਕਿਸਤਾਨ ਨੇ ਜੰਮੂ-ਕਸ਼ਮੀਰ ਚ ਟਾਰਗੇਟ ਕਰਕੇ ਸਿੱਖ ਭਾਈਚਾਰੇ ‘ਤੇ ਹਮਲਾ ਕੀਤਾ: MEA
tv9-punjabi
| Updated On: 08 May 2025 19:13 PM IST

ਸ਼ੁੱਕਰਵਾਰ ਨੂੰ ਵਿਦੇਸ਼ ਮੰਤਰਾਲੇ ਦੀ ਇੱਕ ਪ੍ਰੈਸ ਕਾਨਫਰੰਸ ਵਿੱਚ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਇਹ ਵੀ ਅਜੀਬ ਹੈ ਕਿ ਨਾਗਰਿਕਾਂ ਦੇ ਅੰਤਿਮ ਸੰਸਕਾਰ ਉਨ੍ਹਾਂ ਦੇ ਰਾਸ਼ਟਰੀ ਝੰਡਿਆਂ ਵਿੱਚ ਲਪੇਟੇ ਹੋਏ ਤਾਬੂਤਾਂ ਨਾਲ ਅਤੇ ਸਰਕਾਰੀ ਸਨਮਾਨਾਂ ਨਾਲ ਕੀਤੇ ਜਾ ਰਹੇ ਸਨ। ਇਨ੍ਹਾਂ ਸਹੂਲਤਾਂ ਵਿੱਚ ਮਾਰੇ ਗਏ ਲੋਕ ਅੱਤਵਾਦੀ ਸਨ। ਪਾਕਿਸਤਾਨ ਵਿੱਚ ਅੱਤਵਾਦੀਆਂ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਦੇਣਾ ਇੱਕ ਰਿਵਾਜ ਹੋ ਸਕਦਾ ਹੈ, ਪਰ ਇਹ ਸਾਡੇ ਲਈ ਜਿਆਦਾ ਮਾਇਨੇ ਨਹੀਂ ਰੱਖਦਾ।

ਪਹਿਲਗਾਮ ਅੱਤਵਾਦੀ ਹਮਲੇ ਅਤੇ ਅੱਤਵਾਦੀ ਕੈਂਪਾਂ ‘ਤੇ ਭਾਰਤੀ ਹਮਲੇ ਤੋਂ ਬਾਅਦ, ਪਾਕਿਸਤਾਨ ਬੌਖਲਾ ਗਿਆ ਹੈ ਅਤੇ ਡ੍ਰੋਨ ਅਤੇ ਮਿਜ਼ਾਈਲਾਂ ਨਾਲ ਭਾਰਤ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਨੇ ਆਰੋਪ ਲਗਾਇਆ ਹੈ ਕਿ ਭਾਰਤ ਨੇ ਆਮ ਨਾਗਰਿਕਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਇਆ। ਭਾਰਤ ਨੇ ਪਾਕਿਸਤਾਨ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਭਾਰਤ ਨੇ ਸਿਰਫ਼ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਪਾਕਿਸਤਾਨ ‘ਤੇ ਜੰਮੂ-ਕਸ਼ਮੀਰ ਦੇ ਗੁਰਦੁਆਰੇ ‘ਤੇ ਹਮਲਾ ਕਰਨ ਦਾ ਆਰੋਪ ਲਗਾਇਆ।

ਪਾਕਿਸਤਾਨ ਨੇ ਗੁਰਦੁਆਰੇ ਤੇ ਹਮਲਾ ਕੀਤਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, ਕੱਲ੍ਹ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਸਿੱਖ ਭਾਈਚਾਰੇ ਤੇ ਹਮਲਾ ਕੀਤਾ। ਪੁੰਛ ਵਿੱਚ ਇੱਕ ਗੁਰਦੁਆਰੇ ਤੇ ਹਮਲਾ ਹੋਇਆ। ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਇਆ ਗਿਆ, ਜੋ ਹਮਲੇ ਦੀ ਲਪੇਟ ਵਿੱਚ ਆ ਗਏ ਅਤੇ ਤਿੰਨ ਲੋਕ ਮਾਰੇ ਗਏ। ਪੁੰਛ ਵਿੱਚ 16 ਨਾਗਰਿਕ ਮਾਰੇ ਗਏ ਹਨ ਅਤੇ ਕਈ ਹੋਰ ਜ਼ਖਮੀ ਹੋਏ ਹਨ।

ਭਾਰਤ ਸਿਰਫ਼ ਜਵਾਬੀ ਕਾਰਵਾਈ ਕਰ ਰਿਹਾ ਹੈ

ਪ੍ਰੈਸ ਕਾਨਫਰੰਸ ਵਿੱਚ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਪਾਕਿਸਤਾਨ ਦੁਨੀਆ ਨੂੰ ਗੁੰਮਰਾਹ ਕਰ ਰਿਹਾ ਹੈ। ਭਾਰਤ ਸਿਰਫ਼ ਜਵਾਬੀ ਕਾਰਵਾਈ ਕਰ ਰਿਹਾ ਹੈ। ਭਾਰਤ ਨੇ ਸਿਰਫ਼ ਅੱਤਵਾਦੀ ਟਿਕਾਣਿਆਂ ਨੂੰ ਟਾਰਗੇਟ ਕੀਤਾ ਸੀ। ਪਹਿਲਗਾਮ ਵਿੱਚ ਹੋਏ ਹਮਲੇ ਦੀ ਜ਼ਿੰਮੇਵਾਰੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਇੱਕ ਅੱਤਵਾਦੀ ਸੰਗਠਨ ਨੇ ਲਈ ਸੀ। ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰੈਸ ਰਿਲੀਜ਼ ਵਿੱਚ ਟੀਆਰਐਫ ਦਾ ਨਾਂ ਲੈਣ ਦਾ ਵਿਰੋਧ ਕੀਤਾ ਸੀ। ਪਹਿਲਗਾਮ ਤੇ ਹਮਲਾ ਉਕਸਾਵੇ ਦੀ ਜੜ੍ਹ ਹੈ ਅਤੇ ਭਾਰਤੀ ਫੌਜ ਨੇ ਕੱਲ੍ਹ ਇਸਦਾ ਜਵਾਬ ਦਿੱਤਾ ਸੀ।

ਤੁਸੀਂ ਜਨਮ ਤੋਂ ਹੀ ਝੂਠ ਬੋਲਣਾ ਸ਼ੁਰੂ ਕਰ ਦਿੱਤਾ …

ਪਾਕਿਸਤਾਨ ਦੇ ਇਸ ਕੂੜ ਪ੍ਰਚਾਰ ‘ਤੇ ਕਿ ਉਸਨੇ ਭਾਰਤੀ ਜਹਾਜ਼ਾਂ ਨੂੰ ਡੇਗ ਦਿੱਤਾ ਹੈ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, “…ਇਸ ਵਿੱਚ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ। ਆਖ਼ਰਕਾਰ, ਇਹ ਇੱਕ ਅਜਿਹਾ ਦੇਸ਼ ਹੈ ਜਿਸਨੇ ਆਪਣੇ ਜਨਮ ਤੋਂ ਹੀ ਝੂਠ ਬੋਲਣਾ ਸ਼ੁਰੂ ਕਰ ਦਿੱਤਾ ਸੀ।”

ਉਨ੍ਹਾਂ ਕਿਹਾ ਕਿ 1947 ਵਿੱਚ ਜਦੋਂ ਪਾਕਿਸਤਾਨੀ ਫੌਜ ਨੇ ਜੰਮੂ-ਕਸ਼ਮੀਰ ‘ਤੇ ਦਾਅਵਾ ਕੀਤਾ, ਤਾਂ ਉਨ੍ਹਾਂ ਨੇ ਕਿਸੇ ਅਣਜਾਣ ਨੂੰ ਨਹੀਂ ਸਗੋਂ ਸੰਯੁਕਤ ਰਾਸ਼ਟਰ ਨੂੰ ਝੂਠ ਬੋਲਿਆ ਸੀ ਕਿ ਸਾਡਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ… ਤਾਂ ਇਹ ਯਾਤਰਾ 75 ਸਾਲ ਪਹਿਲਾਂ ਸ਼ੁਰੂ ਹੋਈ…”

ਅੱਤਵਾਦ ਦਾ ਗੜ੍ਹ ਹੈ ਪਾਕਿਸਤਾਨ : ਵਿਦੇਸ਼ ਸਕੱਤਰ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, ਪਾਕਿਸਤਾਨ ਅੱਤਵਾਦ ਤੋਂ ਪੱਲਾ ਝਾੜ ਰਿਹਾ ਹੈ ਪਰ ਇਹ ਅੱਤਵਾਦ ਦਾ ਕੇਂਦਰ ਹੈ। ਦੁਨੀਆ ਵਿੱਚ ਹੋਏ ਕਈ ਅੱਤਵਾਦੀ ਹਮਲਿਆਂ ਵਿੱਚ ਪਾਕਿਸਤਾਨ ਦਾ ਹੱਥ ਰਿਹਾ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਅਤੇ ਸਾਬਕਾ ਵਿਦੇਸ਼ ਮੰਤਰੀ ਨੇ ਅੱਤਵਾਦ ਨਾਲ ਪਾਕਿਸਤਾਨ ਦੇ ਸਬੰਧਾਂ ਨੂੰ ਸਵੀਕਾਰ ਕੀਤਾ ਹੈ। ਪਹਿਲਗਾਮ ਹਮਲੇ ਦੀ ਨਿਰਪੱਖ ਜਾਂਚ ਦੀ ਪਾਕਿਸਤਾਨ ਦੀ ਮੰਗ ਵੀ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਭਾਰਤ ਨੇ ਪਠਾਨਕੋਟ ਅਤੇ ਮੁੰਬਈ ਹਮਲਿਆਂ ਦੇ ਸਾਰੇ ਸਬੂਤ ਦਿੱਤੇ ਪਰ ਪਾਕਿਸਤਾਨ ਨੇ ਕੋਈ ਕਾਰਵਾਈ ਨਹੀਂ ਕੀਤੀ।

ਇਸ ਤਸਵੀਰ ਰਾਹੀਂ ਭਾਰਤ ਦਾ ਪਾਕਿਸਤਾਨ ਤੇ ਹਮਲਾ

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿੱਚ ਪਾਕਿਸਤਾਨੀ ਫੌਜ ਦੀ ਸ਼ਮੂਲੀਅਤ ਬਾਰੇ ਗੱਲ ਕੀਤੀ। ਪ੍ਰੈਸ ਕਾਨਫਰੰਸ ਵਿੱਚ, ਉਨ੍ਹਾਂ ਨੇ ਹੇਠਾਂ ਦਿੱਤੀ ਤਸਵੀਰ ਦਿਖਾਉਂਦਿਆਂ ਕਿਹਾ ਕਿ ਇਹ ਬਹੁਤ ਅਜੀਬ ਹੈ ਕਿ ਪਾਕਿਸਤਾਨ ਦੇ ਰਾਸ਼ਟਰੀ ਝੰਡੇ ਵਿੱਚ ਲਪੇਟੇ ਹੋਏ ਤਾਬੂਤਾਂ ਵਿੱਚ ਅੰਤਿਮ ਸੰਸਕਾਰ ਕੀਤੇ ਜਾ ਰਹੇ ਹਨ ਅਤੇ ਸਰਕਾਰੀ ਸਨਮਾਨ ਦਿੱਤੇ ਜਾ ਰਹੇ ਹਨ। ਅੱਤਵਾਦੀਆਂ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਦੇਣਾ ਸ਼ਾਇਦ ਪਾਕਿਸਤਾਨ ਵਿੱਚ ਇੱਕ ਪਰੰਪਰਾ ਹੈ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...