AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੱਦਬੰਦੀ ਬਿੱਲ: ਸਟਾਲਿਨ ਤੇ ਸ਼ਰਦ ਪਵਾਰ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼, ਖੜਗੇ ਸਮੇਤ INDIA ਬਲਾਕ ਦੇ ਆਗੂ ਚੇਨਈ ਰਵਾਨਾ

ਹੱਦਬੰਦੀ ਬਿੱਲ ਨੂੰ ਲੈ ਕੇ ਦੇਸ਼ ਦੀ ਸਿਆਸਤ ਵਿੱਚ ਭਾਰੀ ਘਮਾਸਾਨ ਮਚਿਆ ਹੋਇਆ ਹੈ। ਇਸ ਸਿਆਸੀ ਹਲਚਲ ਵਿਚਕਾਰ ਵਿਰੋਧੀ ਧਿਰ ਹੁਣ ਡੀ.ਐੱਮ.ਕੇ. (DMK) ਮੁਖੀ ਐੱਮ.ਕੇ. ਸਟਾਲਿਨ ਅਤੇ ਐੱਨ.ਸੀ.ਪੀ. (ਸ਼ਰਦ ਪਵਾਰ ਧੜੇ) ਦੇ ਮੁਖੀ ਸ਼ਰਦ ਪਵਾਰ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁੱਟ ਗਿਆ ਹੈ।

ਹੱਦਬੰਦੀ ਬਿੱਲ: ਸਟਾਲਿਨ ਤੇ ਸ਼ਰਦ ਪਵਾਰ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼, ਖੜਗੇ ਸਮੇਤ INDIA ਬਲਾਕ ਦੇ ਆਗੂ ਚੇਨਈ ਰਵਾਨਾ
tv9-punjabi
| Published: 29 Nov 2026 11:45 AM IST
Share

ਹੱਦਬੰਦੀ ਬਿੱਲ ਨੂੰ ਲੈ ਕੇ ਦੇਸ਼ ਦੀ ਸਿਆਸਤ ਵਿੱਚ ਭਾਰੀ ਘਮਾਸਾਨ ਮਚਿਆ ਹੋਇਆ ਹੈ। ਇਸ ਸਿਆਸੀ ਹਲਚਲ ਵਿਚਕਾਰ ਵਿਰੋਧੀ ਧਿਰ ਹੁਣ ਡੀ.ਐੱਮ.ਕੇ. ਮੁਖੀ ਐੱਮ.ਕੇ. ਸਟਾਲਿਨ ਅਤੇ ਐੱਨ.ਸੀ.ਪੀ. (ਸ਼ਰਦ ਪਵਾਰ ਧੜੇ) ਦੇ ਮੁਖੀ ਸ਼ਰਦ ਪਵਾਰ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਵਿੱਚ ਜੁੱਟ ਗਿਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੋਨੀਆ ਗਾਂਧੀ ਸਮੇਤ ‘ਇੰਡੀਆ’ ਗੱਠਜੋੜ ਦੇ ਕਈ ਸੀਨੀਅਰ ਆਗੂ ਚੇਨਈ ਲਈ ਰਵਾਨਾ ਹੋ ਗਏ ਹਨ, ਜਿੱਥੇ ਐੱਮ.ਕੇ. ਸਟਾਲਿਨ ਨਾਲ ਹੱਦਬੰਦੀ ਦੇ ਮੁੱਦੇ ‘ਤੇ ਅਹਿਮ ਬੈਠਕ ਕੀਤੀ ਜਾਵੇਗੀ। ਇਸ ਤੋਂ ਬਾਅਦ ਖੜਗੇ ਮੁੰਬਈ ਲਈ ਰਵਾਨਾ ਹੋਣਗੇ, ਜਿੱਥੇ ਰਾਤ 8 ਵਜੇ ਸ਼ਰਦ ਪਵਾਰ ਨਾਲ ਮੁਲਾਕਾਤ ਕਰਕੇ ਗੱਲਬਾਤ ਕੀਤੀ ਜਾਵੇਗੀ। ਕਾਂਗਰਸ ਦੀ ਪੂਰੀ ਕੋਸ਼ਿਸ਼ ਹੈ ਕਿ ਇਨ੍ਹਾਂ ਦੋਵਾਂ ਦਿੱਗਜ ਆਗੂਆਂ ਨੂੰ ਮਨਾਇਆ ਜਾਵੇ ਤਾਂ ਜੋ ਸੰਸਦ ਵਿੱਚ ਐੱਨ.ਡੀ.ਏ. ਨੂੰ ਬੈਕਫੁੱਟ ‘ਤੇ ਲਿਆਂਦਾ ਜਾ ਸਕੇ।

ਚੇਨਈ ਵਿੱਚ ਸਟਾਲਿਨ ਨਾਲ ਮੁਲਾਕਾਤ ਕਰਨ ਲਈ ਦੁਪਹਿਰ 2 ਵਜੇ ਦਾ ਸਮਾਂ ਤੈਅ ਕੀਤਾ ਗਿਆ ਹੈ। ਖੜਗੇ ਅਤੇ ਸੋਨੀਆ ਗਾਂਧੀ ਦੇ ਨਾਲ ਰਾਹੁਲ ਗਾਂਧੀ, ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ, ਮੀਸਾ ਭਾਰਤੀ ਅਤੇ ਰਾਜੀਵ ਰਾਏ ਵੀ ਇਸ ਵਫ਼ਦ ਵਿੱਚ ਮੌਜੂਦ ਹਨ।

ਕਾਂਗਰਸ ਦੇ ਸੀਨੀਅਰ ਆਗੂ ਇਨ੍ਹਾਂ ਆਗੂਆਂ ਨੂੰ ਹੱਦਬੰਦੀ ਬਿੱਲ ਦਾ ਸਮਰਥਨ ਕਰਨ ਦੇ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਹੱਦਬੰਦੀ ਦੇ ਕਦਮ ‘ਤੇ ਐੱਨ.ਸੀ.ਪੀ. (ਐੱਸ.ਪੀ.) ਇਸ ਵੇਲੇ ਸਰਕਾਰ ਦਾ ਸਮਰਥਨ ਕਰ ਰਹੀ ਹੈ। ਮਮਤਾ ਬੈਨਰਜੀ ਅਤੇ ਕਾਂਗਰਸ ਸ਼ਾਸਿਤ ਤਿੰਨ ਸੂਬਿਆਂ ਦੇ ਮੁੱਖ ਮੰਤਰੀ ਵੀ ਇਸ ਮੁਹਿੰਮ ਵਿੱਚ ਉਨ੍ਹਾਂ ਦੇ ਨਾਲ ਜਾਣਗੇ। ਖੜਗੇ ਚੇਨਈ ਜਾਣ ਲਈ ਦਿੱਲੀ ਤੋਂ ਰਵਾਨਾ ਵੀ ਹੋ ਚੁੱਕੇ ਹਨ। ਦੂਜੇ ਪਾਸੇ, ਐੱਮ.ਕੇ. ਸਟਾਲਿਨ ਨੇ ਇਸ ਬਿੱਲ ‘ਤੇ ਆਪਣਾ ਰੁਖ਼ ਸਪੱਸ਼ਟ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਇਸ ਲਈ ਉਹ ਇਸ ਬਿੱਲ ਦਾ ਸਮਰਥਨ ਕਰਨਗੇ।

DMK ਅਤੇ NCP-SP ਨੇ ਹੱਦਬੰਦੀ ਬਿੱਲ ਦੇ ਸਮਰਥਨ ਦੇ ਦਿੱਤੇ ਸੰਕੇਤ

ਡੀ.ਐੱਮ.ਕੇ. (DMK) ਅਤੇ ਐੱਨ.ਸੀ.ਪੀ.-ਐੱਸ.ਪੀ. (NCP-SP) ਨੇ ਹੱਦਬੰਦੀ ਦੇ ਸੋਧੇ ਹੋਏ ਪ੍ਰਸਤਾਵਾਂ ਦਾ ਸਮਰਥਨ ਕਰਨ ਦੇ ਸਪੱਸ਼ਟ ਸੰਕੇਤ ਦਿੱਤੇ ਹਨ। ਲੋਕ ਸਭਾ ਵਿੱਚ 22 ਸੰਸਦ ਮੈਂਬਰਾਂ ਵਾਲੀ ਡੀ.ਐੱਮ.ਕੇ. ਨੇ ਸੂਬਿਆਂ ਵਿੱਚ ਸੰਸਦ ਦੀਆਂ ਸੀਟਾਂ 50 ਫ਼ੀਸਦੀ ਵਧਾਉਣ ਦੇ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਹਾਲਾਂਕਿ, ਪਾਰਟੀ ਨੇ ਇਹ ਸ਼ਰਤ ਵੀ ਸਪੱਸ਼ਟ ਕੀਤੀ ਹੈ ਕਿ ਤਮਿਲਨਾਡੂ ਦੀ ਮੌਜੂਦਾ 7.18 ਫ਼ੀਸਦੀ ਪ੍ਰਤੀਨਿਧਤਾ ਹਿੱਸੇਦਾਰੀ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ।

ਇਸ ਦੇ ਨਾਲ ਹੀ ‘ਇੰਡੀਆ’ ਗੱਠਜੋੜ ਦਾ ਹਿੱਸਾ ਰਹੀ ਐੱਨ.ਸੀ.ਪੀ.-ਐੱਸ.ਪੀ., ਜਿਸ ਦੇ ਲੋਕ ਸਭਾ ਵਿੱਚ 8 ਸੰਸਦ ਮੈਂਬਰ ਹਨ, ਨੇ ਵੀ ਸੋਧੇ ਹੋਏ ਪ੍ਰਸਤਾਵਾਂ ਦੇ ਹੱਕ ਵਿੱਚ ਜਾਣ ਦੇ ਸੰਕੇਤ ਦਿੱਤੇ ਹਨ। ਖ਼ਾਸ ਗੱਲ ਇਹ ਹੈ ਕਿ ਇਹ ਪਾਰਟੀ ਸ਼ਨੀਵਾਰ ਨੂੰ ਹੋਈ ‘ਇੰਡੀਆ’ ਗੱਠਜੋੜ ਦੀ ਅਹਿਮ ਬੈਠਕ ਵਿੱਚ ਵੀ ਸ਼ਾਮਲ ਨਹੀਂ ਹੋਈ ਸੀ। ਸੰਵਿਧਾਨਕ ਸੋਧ ਲਈ ਲੋੜੀਂਦਾ ਦੋ-ਤਿਹਾਈ ਬਹੁਮਤ ਜੁਟਾਉਣ ਦੀਆਂ ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਡੀ.ਐੱਮ.ਕੇ., ਵਾਈ.ਐੱਸ.ਆਰ.ਸੀ.ਪੀ. (YSRCP) ਅਤੇ ਐੱਨ.ਸੀ.ਪੀ.-ਐੱਸ.ਪੀ. ਦੇ ਸਮਰਥਨ ਦੇ ਸੰਕੇਤਾਂ ਨਾਲ ਵੱਡੀ ਮਜ਼ਬੂਤੀ ਮਿਲੀ ਹੈ। ਇਸ ਸਮੀਕਰਨ ਨਾਲ ਲੋਕ ਸਭਾ ਵਿੱਚ ਐੱਨ.ਡੀ.ਏ. ਦਾ ਅਨੁਮਾਨਿਤ ਅੰਕੜਾ ਕਰੀਬ 354 ਸੰਸਦ ਮੈਂਬਰਾਂ ਤੱਕ ਪਹੁੰਚ ਗਿਆ ਹੈ।

ਹਾਲਾਂਕਿ, ਜੇਕਰ ਵੋਟਿੰਗ ਪ੍ਰਕਿਰਿਆ ਵਿੱਚ ਸਾਰੇ 540 ਮੌਜੂਦਾ ਮੈਂਬਰ ਹਿੱਸਾ ਲੈਂਦੇ ਹਨ, ਤਾਂ ਇਹ ਅੰਕੜਾ ਅਜੇ ਵੀ ਦੋ-ਤਿਹਾਈ ਬਹੁਮਤ ਲਈ ਲੋੜੀਂਦੀਆਂ 360 ਵੋਟਾਂ ਦੇ ਅੰਕੜੇ ਤੋਂ ਕੁਝ ਘੱਟ ਰਹਿ ਜਾਂਦਾ ਹੈ। ਵਿਰੋਧੀ ਧਿਰ ਨੇ ਮਹਿਲਾ ਰਾਖਵੇਂਕਰਨ ਦਾ ਤਾਂ ਸਮਰਥਨ ਕੀਤਾ ਹੈ, ਪਰ ਇਸ ਨੂੰ ਹੱਦਬੰਦੀ ਨਾਲ ਜੋੜਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਵਿਰੋਧੀ ਪਾਰਟੀਆਂ ਦੀ ਮੰਗ ਹੈ ਕਿ ਹੱਦਬੰਦੀ ਦੀ ਪੂਰੀ ਪ੍ਰਕਿਰਿਆ ਮਰਦਮਸ਼ੁਮਾਰੀ (ਜਨਗਣਨਾ) ਦੇ ਤਾਜ਼ਾ ਅੰਕੜਿਆਂ ਦੇ ਆਧਾਰ ‘ਤੇ ਹੀ ਕਰਵਾਈ ਜਾਵੇ।

ਕੀ 850 ਹੋ ਜਾਣਗੀਆਂ ਲੋਕ ਸਭਾ ਦੀਆਂ ਸੀਟਾਂ?

ਪ੍ਰਸਤਾਵਿਤ ਵਿਧਾਨਕ ਪੈਕੇਜ ਵਿੱਚ ਸੰਵਿਧਾਨ (132ਵੀਂ ਸੋਧ) ਬਿੱਲ, 2026, ਹੱਦਬੰਦੀ (ਦੂਜਾ) ਬਿੱਲ, 2026 ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਜੁੜੇ ਕਾਨੂੰਨਾਂ ਵਿੱਚ ਸੋਧਾਂ ਸ਼ਾਮਲ ਹਨ। ਇਨ੍ਹਾਂ ਪ੍ਰਸਤਾਵਾਂ ਤਹਿਤ ਲੋਕ ਸਭਾ ਦੀ ਵੱਧ ਤੋਂ ਵੱਧ ਮੈਂਬਰ ਗਿਣਤੀ ਵਧਾ ਕੇ 850 ਕਰਨ ਦੀ ਤਜਵੀਜ਼ ਰੱਖੀ ਗਈ ਹੈ। ਇਸ ਨਵੇਂ ਢਾਂਚੇ ਵਿੱਚ ਵੱਖ-ਵੱਖ ਸੂਬਿਆਂ ਤੋਂ ਵੱਧ ਤੋਂ ਵੱਧ 815 ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ 35 ਸੰਸਦ ਮੈਂਬਰ ਚੁਣੇ ਜਾ ਸਕਣਗੇ।

ਸੋਧੇ ਹੋਏ ਪ੍ਰਸਤਾਵਾਂ ਵਿੱਚ ਹਰੇਕ ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਸੰਸਦੀ ਸੀਟਾਂ ਦੀ ਗਿਣਤੀ ਵਿੱਚ 50 ਫ਼ੀਸਦੀ ਵਾਧਾ ਕਰਨ ਦੀ ਵਿਵਸਥਾ ਵੀ ਰੱਖੀ ਗਈ ਹੈ। ਇਸ ਦੇ ਨਾਲ ਹੀ ਸੂਬਿਆਂ ਦੀਆਂ ਵਿਧਾਨ ਸਭਾ ਸੀਟਾਂ ਦੀ ਗਿਣਤੀ ਵੀ ਇਸੇ ਅਨੁਪਾਤ ਵਿੱਚ ਵਧਾਈ ਜਾਵੇਗੀ। ਇਸ ਸਮੁੱਚੇ ਵਿਧਾਨਕ ਪੈਕੇਜ ਦਾ ਮੁੱਖ ਮਕਸਦ ‘ਨਾਰੀ ਸ਼ਕਤੀ ਵੰਦਨ ਐਕਟ’ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਕਰਨਾ ਹੈ, ਜਿਸ ਤਹਿਤ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਰਾਖਵੇਂਕਰਨ ਦੀ ਵਿਵਸਥਾ ਕੀਤੀ ਗਈ ਹੈ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...