Watch Video: ਲਾਈਵ ਦੇਖਿਆ ਮੌਤ ਦਾ ਤਾਂਡਵ, ਟਰੱਕ ਨੇ ਕਾਰ ਨੂੰ ਮਾਰੀ ਦਿਲ ਦਹਿਲਾਉਣ ਵਾਲੀ ਟੱਕਰ, ਪਰਿਵਾਰ ਦੇ ਚਾਰ ਦੀ ਮੌਤ
Truck hits Eeco in heart-wrenching collision: ਜੰਮੂ-ਕਸ਼ਮੀਰ ਦੇ ਡੋਡਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਤੇਜ਼ ਰਫਤਾਰ 'ਤੇ ਆ ਰਹੇ ਇਕ ਟਰੱਕ ਨੇ ਈਕੋ ਕਾਰ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਇੱਕ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ।

Truck hits Eeco in heart-wrenching collision: ਜੰਮੂ-ਕਸ਼ਮੀਰ ਦੇ ਡੋਡਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਤੇਜ਼ ਰਫਤਾਰ ‘ਤੇ ਆ ਰਹੇ ਇਕ ਟਰੱਕ (Truck) ਨੇ ਈਕੋ ਕਾਰ ਨੂੰ ਬੁਰੀ ਤਰ੍ਹਾਂ ਟੱਕਰ ਮਾਰ ਦਿੱਤੀ। ਇਸ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ। ਫਿਲਹਾਲ ਉਹ ਸਰਕਾਰੀ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਪਰ ਉਨ੍ਹਾਂ ਦੀ ਹਾਲਤ ਵੀ ਬਹੁਤ ਗੰਭੀਰ ਹੈ।
ਇਸ ਵੀਡੀਓ (Video) ‘ਚ ਦੇਖਿਆ ਜਾ ਸਕਦਾ ਹੈ ਕਿ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਈਕੋ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਦੇ ਪਰਖੱਚੇ ਉਡ ਗਏ। ਇਸ ਦੇ ਨਾਲ ਹੀ ਟੱਕਰ ਹੋਣ ਕਾਰਨ ਇਸ ਵਿੱਚ ਬੈਠੇ ਯਾਤਰੀ ਬਾਹਰ ਵੱਲ ਨੂੰ ਲਟਕ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰ ‘ਚ ਡਰਾਈਵਰ ਸਮੇਤ 7 ਲੋਕ ਸਵਾਰ ਸਨ।
जम्मू-कश्मीर के डोडा में तेज रफ्तार से आ रहे ट्रक ने ईको कार में मारी जोरदार टक्कर, एक ही परिवार के चार लोगों की मौत; तीन गंभीर रूप से घायल#JammuKashmir #Donda #Accident #TruckandcarAccident pic.twitter.com/MzfZOEyOcI
— Khursheed (@khursheed_09) September 22, 2023
ਇਹ ਵੀ ਪੜ੍ਹੋ
ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ
ਪੁਲਿਸ ਅਧਿਕਾਰੀਆਂ (Police officers) ਨੇ ਦੱਸਿਆ ਕਿ ਡੋਡਾ ਜ਼ਿਲੇ ਦਾ ਰਹਿਣ ਵਾਲਾ ਇਹ ਪਰਿਵਾਰ ਈਕੋ ਕਾਰ ‘ਚ ਡੋਡਾ ਤੋਂ ਸ਼੍ਰੀਨਗਰ ਜਾ ਰਿਹਾ ਸੀ। ਜਦੋਂ ਡਰਾਈਵਰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਲੇਵਿਡੋਰਾ ਕਾਜ਼ੀਗੁੰਡ ਇਲਾਕੇ ਨੇੜੇ ਹਾਈਵੇਅ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਪੁਲਿਸ ਨੇ ਅੱਗੇ ਦੱਸਿਆ ਕਿ ਹਾਦਸੇ ‘ਚ ਸਾਰੇ 7 ਮੈਂਬਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਚਾਰ ਗੰਭੀਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਵੱਲੋਂ ਡਰਾਈਵਰ ਗ੍ਰਿਫ਼ਤਾਰ
ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੇ ਹਾਦਸੇ ਤੋਂ ਤੁਰੰਤ ਬਾਅਦ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਅਤੇ ਡਰਾਈਵਰ ਨੂੰ ਵੀ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿੱਚ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ 206 ਨੰਬਰ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।