SCO Summit 2023: SCO ਮੀਟਿੰਗ ‘ਚ ਹਿੱਸਾ ਲੈਣ ਗੋਆ ਪਹੁੰਚੇ ਬਿਲਾਵਲ ਭੁੱਟੋ, PM ਸ਼ਾਹਬਾਜ਼ ਬੋਲੇ- ਖੇਤਰ ”ਚ ਸ਼ਾਂਤੀ ਲਈ ਵਚਨਬੱਧ
ਗੋਆ 'ਚ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ (SCO) ਦੀ ਬੈਠਕ ਹੋਣ ਜਾ ਰਹੀ ਹੈ। ਇਸ ਵਿੱਚ ਹਿੱਸਾ ਲੈਣ ਲਈ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੀ ਭਾਰਤ ਪਹੁੰਚ ਚੁੱਕੇ ਹਨ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਗੋਆ ਪਹੁੰਚ ਗਏ ਹਨ। ਉਹ ਸ਼ੰਘਾਈ ਕਾਰਪੋਰੇਸ਼ਨ ਆਰਗੇਨਾਈਜ਼ੇਸ਼ਨ (ਐਸਸੀਓ) ਵਿੱਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟਵੀਟ ਕੀਤਾ, ‘ਮੈਂ ਗੋਆ ਜਾ ਰਿਹਾ ਹਾਂ। ਐਸਸੀਓ ਵਿੱਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਕਰਾਂਗਾ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਮੇਰਾ ਫੈਸਲਾ ਐਸਸੀਓ ਦੇ ਚਾਰਟਰ ਪ੍ਰਤੀ ਪਾਕਿਸਤਾਨ ਦੀ ਮਜ਼ਬੂਤ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਮੈਂ ਮਿੱਤਰ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਉਸਾਰੂ ਚਰਚਾ ਦੀ ਉਮੀਦ ਕਰ ਰਿਹਾ ਹਾਂ।
ਹਾਲਾਂਕਿ, ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਦੇ ਨਾਲ ਐਸਸੀਓ ਮੀਟਿੰਗ ਤੋ ਇਲਾਵਾ ਬੈਠਕ ਹੋਣ ਦੀ ਸੰਭਾਵਨਾ ਘੱਟ ਹੈ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਹੈ ਕਿ ਜੈਸ਼ੰਕਰ ਅਤੇ ਭੁੱਟੋ ਵਿਚਾਲੇ ਦੁਵੱਲੀ ਗੱਲਬਾਤ ਦੀ ਕੋਈ ਉਮੀਦ ਨਹੀਂ ਹੈ। ਦਰਅਸਲ, ਭਾਰਤ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਜਦੋਂ ਤੱਕ ਪਾਕਿਸਤਾਨ ਅੱਤਵਾਦ ‘ਤੇ ਲਗਾਮ ਨਹੀਂ ਲਗਾਉਂਦਾ, ਉਦੋਂ ਤੱਕ ਉਸ ਨਾਲ ਕੋਈ ਦੁਵੱਲੀ ਗੱਲਬਾਤ ਨਹੀਂ ਹੋਵੇਗੀ। ਭਾਰਤ ਦਾ ਕਹਿਣਾ ਹੈ ਕਿ ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ।
ਗੋਆ ਵਿੱਚ ਹੋ ਰਹੀ ਮੀਟਿੰਗ
ਪਿਛਲੀ ਵਾਰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ 2011 ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕੋਈ ਪਾਕਿਸਤਾਨੀ ਵਿਦੇਸ਼ ਮੰਤਰੀ ਭਾਰਤ ਆ ਰਿਹਾ ਹੈ। ਉਸ ਸਮੇਂ ਪਾਕਿਸਤਾਨ ਦੀ ਤਤਕਾਲੀ ਵਿਦੇਸ਼ ਮੰਤਰੀ ਹਿਨਾ ਰੱਬਾਨੀ ਖਾਰ ਭਾਰਤ ਦੌਰੇ ‘ਤੇ ਆਈ ਸੀ। ਦੋ ਦਿਨਾਂ ਤੱਕ ਚੱਲਣ ਵਾਲੀ ਐਸਸੀਓ ਦੀ ਮੀਟਿੰਗ ਗੋਆ ਵਿੱਚ ਹੋ ਰਹੀ ਹੈ।
ਕਿਹੜੇ ਮੁੱਦਿਆਂ ‘ਤੇ ਚਰਚਾ ਕਰਨਗੇ ਬਿਲਾਵਲ ?
ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਬਿਲਾਵਲ ਭੁੱਟੋ ਦੇ ਭਾਰਤ ਦੌਰੇ ਦੌਰਾਨ ਦੁਵੱਲੀ ਗੱਲਬਾਤ ਨਹੀਂ ਹੋਵੇਗੀ। ਐਸਸੀਓ ਦੀ ਮੀਟਿੰਗ ਵਿੱਚ ਸਥਾਨਕ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਬਿਲਾਵਲ ਭੁੱਟੋ ਜਲਵਾਯੂ ਤਬਦੀਲੀ ਅਤੇ ਪਾਕਿਸਤਾਨ ਵਿੱਚ ਹੜ੍ਹਾਂ ਦੌਰਾਨ ਹੋਏ ਨੁਕਸਾਨ ਬਾਰੇ ਗੱਲ ਕਰ ਸਕਦੇ ਹਨ। ਉਹ ਐਸਸੀਓ ਮੈਂਬਰ ਦੇਸ਼ਾਂ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦੇਣਗੇ।
ਇਸ ਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਭਾਰਤ ਵਿੱਚ ਐਸਸੀਓ ਕੌਂਸਲ ਆਫ਼ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਫੈਸਲਾ ਐਸਸੀਓ ਚਾਰਟਰ ਅਤੇ ਬਹੁਪੱਖੀਵਾਦ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਸੀਂ ਖੇਤਰ ਵਿੱਚ ਸ਼ਾਂਤੀ ਲਈ ਆਪਣੀਆਂ ਸਾਂਝੀਆਂ ਕਦਰਾਂ-ਕੀਮਤਾਂ ਨੂੰ ਅੱਗੇ ਵਧਾਉਣ ਲਈ ਆਪਣੀ ਭੂਮਿਕਾ ਨਿਭਾਉਣ ਲਈ ਵਚਨਬੱਧ ਹਾਂ।
ਇਹ ਵੀ ਪੜ੍ਹੋ
Pakistan’s decision to attend SCO Council of Foreign Minister’s meeting in India reflects our commitment to the SCO Charter & multilateralism. We are committed to playing our part to advance our shared values of peace & stability in the region. We are all for win win
— Shehbaz Sharif (@CMShehbaz) May 4, 2023
ਦਰਅਸਲ, ਪਹਿਲਾਂ ਇਹ ਚਰਚਾ ਸੀ ਕਿ ਬਿਲਾਵਲ ਇਸ ਬੈਠਕ ‘ਚ ਹਿੱਸਾ ਨਹੀਂ ਲੈਣਗੇ। ਪਰ ਸੁਰੱਖਿਆ ਅਦਾਰਿਆਂ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣਾ ਜ਼ਰੂਰੀ ਹੈ।