PoK ‘ਚ ਰਚੀ ਗਈ ਸਾਜ਼ਿਸ਼, ਚੀਨ ਤੋਂ ਮੰਗਵਾਈਆਂ ਗੋਲੀਆਂ, ਪੁੰਛ ਅੱਤਵਾਦੀ ਹਮਲੇ ਦੀ ਪਲਾਨਿੰਗ ਦੀ ਪੂਰੀ ਕਹਾਣੀ
Poonch Terrorist Attack: ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪਾਕਿਸਤਾਨ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਚੀਨ ਦੀ ਮਿਲੀਭੁਗਤ ਦਾ ਵੀ ਪਤਾ ਚੱਲ ਰਿਹਾ ਹੈ। ਘਟਨਾ ਵਾਲੀ ਥਾਂ ਤੋਂ ਚੀਨੀ ਗੋਲੀਆਂ ਬਰਾਮਦ ਹੋਈਆਂ ਹਨ।
ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ਨੂੰ ਨਿਸ਼ਾਨਾ ਬਣਾ ਕੇ ਉਸ ‘ਤੇ ਗ੍ਰੇਨੇਡ ਸੁੱਟ ਦਿੱਤਾ। ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ । ਦਰਅਸਲ, ਇਸ ਦੀ ਸਾਜ਼ਿਸ਼ ਸਰਹੱਦ ਪਾਰ ਤੋਂ ਪਾਕਿਸਤਾਨ ਵਿਚ ਰਚੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਆਰਮੀ ਚੀਫ ਜਨਰਲ ਸਈਦ ਅਸੀਮ ਮੁਨੀਰ ਨੇ 15 ਦਿਨ ਪਹਿਲਾਂ ਐਲਓਸੀ ਦਾ ਦੌਰਾ ਕੀਤਾ ਸੀ। ਉਦੋਂ ਹੀ ਇਸ ਸਾਜ਼ਿਸ਼ ਦਾ ਬਲੂਪ੍ਰਿੰਟ ਤਿਆਰ ਕੀਤਾ ਗਿਆ ਸੀ।
ਦੱਸਿਆ ਗਿਆ ਹੈ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੇ ਪਾਕਿਸਤਾਨੀ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬੈਠਕ ‘ਚ ਕਰਨਲ ਸੁਲਤਾਨ ਨੂੰ ਜੰਮੂ-ਕਸ਼ਮੀਰ ‘ਚ ਹੋਏ ਵੱਡੇ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਇਸ ਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੇ ਤਰੀਕੇ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਕਰਨ ਲਈ ਚੀਨ ਦੀਆਂ ਬਣੀਆਂ ਗੋਲੀਆਂ ਦੀ ਵਰਤੋਂ ਕੀਤੀ ਹੈ। ਇਨ੍ਹਾਂ ਚੀਨੀ ਗੋਲੀਆਂ ਦੀ ਵਰਤੋਂ ਅੱਤਵਾਦੀਆਂ ਨੇ ਡਾਂਗਰੀ ‘ਚ ਟਾਰਗੇਟ ਕਿਲਿੰਗ ‘ਚ ਵੀ ਕੀਤੀ ਸੀ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਚੀਨ ਅੱਤਵਾਦੀਆਂ ਨੂੰ ਗੋਲਾ-ਬਾਰੂਦ ਸਪਲਾਈ ਕਰ ਰਿਹਾ ਹੈ। ਦੋਵੇਂ ਦੇਸ਼ ਮਿਲ ਕੇ ਭਾਰਤ ਵਿਰੁੱਧ ਸਾਜ਼ਿਸ਼ ਰਚ ਰਹੇ ਹਨ।

ਫੌਜ ਨੇ ਵੱਡੇ ਪੱਧਰ ‘ਤੇ ਸ਼ੁਰੂਕੀਤੀ ਤਲਾਸ਼ੀ ਮੁਹਿੰਮ
ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲਾਂ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਸਨਿਫਰ ਡੌਗ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੰਟਰੋਲ ਰੇਖਾ ‘ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਅਤੇ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।ਇੱਧਰ, ਸ਼ਹੀਦ ਹੋਏ ਜਵਾਨਾਂ ਦੀ ਪਛਾਣ ਲਾਂਸ ਨਾਇਕ ਦੇਵਾਸ਼ੀਸ਼ ਬਾਸਵਾਲ, ਹੌਲਦਾਰ ਮਨਦੀਪ ਸਿੰਘ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ ਅਤੇ ਸਿਪਾਹੀ ਸੇਵਕ ਸਿੰਘ ਵਜੋਂ ਹੋਈ ਹੈ। ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਸ਼ੁੱਕਰਵਾਰ ਨੂੰ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਅੱਤਵਾਦੀ ਘਟਨਾ ਤੋਂ ਬਾਅਦ ਭੀਮਬੇਰ ਗਲੀ-ਪੁੰਛ ਰੋਡ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਮੇਂਢਰ ਦੇ ਰਸਤੇ ਪੁੰਛ ਜਾਣ ਦੀ ਸਲਾਹ ਦਿੱਤੀ ਗਈ ਹੈ। ਇਹ ਵੀ ਪੜ੍ਹੋ – G-20 ਬੈਠਕ ਤੋਂ ਪਹਿਲਾਂ J&K ਚ ਅੱਤਵਾਦੀ ਹਮਲਾ, ਜਾਂਚ ਲਈ ਅੱਜ ਪੁੰਛ ਪਹੁੰਚੇਗੀ NIA ਦੀ ਟੀਮ, ਤਲਾਸ਼ੀ ਮੁਹਿੰਮ ਜਾਰੀJ&K | Bomb Disposal Squad and Special Operations Group (SOG) of police at the spot at Bhimber Gali in Poonch where five soldiers lost their lives in a terror attack yesterday.
(Visuals deferred by unspecified time) pic.twitter.com/8GRcspjYQN — ANI (@ANI) April 21, 2023ਇਹ ਵੀ ਪੜ੍ਹੋ