PoK ‘ਚ ਰਚੀ ਗਈ ਸਾਜ਼ਿਸ਼, ਚੀਨ ਤੋਂ ਮੰਗਵਾਈਆਂ ਗੋਲੀਆਂ, ਪੁੰਛ ਅੱਤਵਾਦੀ ਹਮਲੇ ਦੀ ਪਲਾਨਿੰਗ ਦੀ ਪੂਰੀ ਕਹਾਣੀ

Updated On: 

21 Apr 2023 12:19 PM

Poonch Terrorist Attack: ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਪਾਕਿਸਤਾਨ ਦੀ ਸਾਜ਼ਿਸ਼ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਚੀਨ ਦੀ ਮਿਲੀਭੁਗਤ ਦਾ ਵੀ ਪਤਾ ਚੱਲ ਰਿਹਾ ਹੈ। ਘਟਨਾ ਵਾਲੀ ਥਾਂ ਤੋਂ ਚੀਨੀ ਗੋਲੀਆਂ ਬਰਾਮਦ ਹੋਈਆਂ ਹਨ।

Follow Us On

ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨੇ ਫੌਜ ਦੇ ਇਕ ਟਰੱਕ ਨੂੰ ਨਿਸ਼ਾਨਾ ਬਣਾ ਕੇ ਉਸ ‘ਤੇ ਗ੍ਰੇਨੇਡ ਸੁੱਟ ਦਿੱਤਾ। ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ ਸਨ। ਇਸ ਅੱਤਵਾਦੀ ਹਮਲੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ । ਦਰਅਸਲ, ਇਸ ਦੀ ਸਾਜ਼ਿਸ਼ ਸਰਹੱਦ ਪਾਰ ਤੋਂ ਪਾਕਿਸਤਾਨ ਵਿਚ ਰਚੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਆਰਮੀ ਚੀਫ ਜਨਰਲ ਸਈਦ ਅਸੀਮ ਮੁਨੀਰ ਨੇ 15 ਦਿਨ ਪਹਿਲਾਂ ਐਲਓਸੀ ਦਾ ਦੌਰਾ ਕੀਤਾ ਸੀ। ਉਦੋਂ ਹੀ ਇਸ ਸਾਜ਼ਿਸ਼ ਦਾ ਬਲੂਪ੍ਰਿੰਟ ਤਿਆਰ ਕੀਤਾ ਗਿਆ ਸੀ।

ਦੱਸਿਆ ਗਿਆ ਹੈ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੇ ਪਾਕਿਸਤਾਨੀ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਬੈਠਕ ‘ਚ ਕਰਨਲ ਸੁਲਤਾਨ ਨੂੰ ਜੰਮੂ-ਕਸ਼ਮੀਰ ‘ਚ ਹੋਏ ਵੱਡੇ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਇਸ ਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੇ ਤਰੀਕੇ ‘ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਕਰਨ ਲਈ ਚੀਨ ਦੀਆਂ ਬਣੀਆਂ ਗੋਲੀਆਂ ਦੀ ਵਰਤੋਂ ਕੀਤੀ ਹੈ। ਇਨ੍ਹਾਂ ਚੀਨੀ ਗੋਲੀਆਂ ਦੀ ਵਰਤੋਂ ਅੱਤਵਾਦੀਆਂ ਨੇ ਡਾਂਗਰੀ ‘ਚ ਟਾਰਗੇਟ ਕਿਲਿੰਗ ‘ਚ ਵੀ ਕੀਤੀ ਸੀ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਚੀਨ ਅੱਤਵਾਦੀਆਂ ਨੂੰ ਗੋਲਾ-ਬਾਰੂਦ ਸਪਲਾਈ ਕਰ ਰਿਹਾ ਹੈ। ਦੋਵੇਂ ਦੇਸ਼ ਮਿਲ ਕੇ ਭਾਰਤ ਵਿਰੁੱਧ ਸਾਜ਼ਿਸ਼ ਰਚ ਰਹੇ ਹਨ।

ਫੌਜ ਨੇ ਵੱਡੇ ਪੱਧਰ ‘ਤੇ ਸ਼ੁਰੂਕੀਤੀ ਤਲਾਸ਼ੀ ਮੁਹਿੰਮ

ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਟਾ-ਡੋਰੀਆ ਖੇਤਰ ਦੇ ਸੰਘਣੇ ਜੰਗਲਾਂ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਡਰੋਨ ਅਤੇ ਸਨਿਫਰ ਡੌਗ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕੰਟਰੋਲ ਰੇਖਾ ‘ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ ਅਤੇ ਰਾਜੌਰੀ ਅਤੇ ਪੁੰਛ ਜ਼ਿਲ੍ਹਿਆਂ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।

ਇੱਧਰ, ਸ਼ਹੀਦ ਹੋਏ ਜਵਾਨਾਂ ਦੀ ਪਛਾਣ ਲਾਂਸ ਨਾਇਕ ਦੇਵਾਸ਼ੀਸ਼ ਬਾਸਵਾਲ, ਹੌਲਦਾਰ ਮਨਦੀਪ ਸਿੰਘ, ਲਾਂਸ ਨਾਇਕ ਕੁਲਵੰਤ ਸਿੰਘ, ਸਿਪਾਹੀ ਹਰਕਿਸ਼ਨ ਸਿੰਘ ਅਤੇ ਸਿਪਾਹੀ ਸੇਵਕ ਸਿੰਘ ਵਜੋਂ ਹੋਈ ਹੈ। ਫੌਜ ਮੁਖੀ ਜਨਰਲ ਮਨੋਜ ਪਾਂਡੇ ਨੇ ਸ਼ੁੱਕਰਵਾਰ ਨੂੰ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਅੱਤਵਾਦੀ ਘਟਨਾ ਤੋਂ ਬਾਅਦ ਭੀਮਬੇਰ ਗਲੀ-ਪੁੰਛ ਰੋਡ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਮੇਂਢਰ ਦੇ ਰਸਤੇ ਪੁੰਛ ਜਾਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ – G-20 ਬੈਠਕ ਤੋਂ ਪਹਿਲਾਂ J&K ਚ ਅੱਤਵਾਦੀ ਹਮਲਾ, ਜਾਂਚ ਲਈ ਅੱਜ ਪੁੰਛ ਪਹੁੰਚੇਗੀ NIA ਦੀ ਟੀਮ, ਤਲਾਸ਼ੀ ਮੁਹਿੰਮ ਜਾਰੀ

PAFF ਨੇ ਲਈ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ

ਅਧਿਕਾਰੀਆਂ ਮੁਤਾਬਕ NIA ਦੀ ਇੱਕ ਟੀਮ ਜਾਂਚ ਲਈ ਅੱਤਵਾਦੀ ਹਮਲੇ ਵਾਲੀ ਥਾਂ ਦਾ ਦੌਰਾ ਕਰੇਗੀ। ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨ ਜੰਮੂ-ਕਸ਼ਮੀਰ ‘ਚ ਅੱਤਵਾਦ ਵਿਰੋਧੀ ਮੁਹਿੰਮ ‘ਚ ਤਾਇਨਾਤ ਰਾਸ਼ਟਰੀ ਰਾਈਫਲਜ਼ ਦੇ ਸਨ। ਅੱਤਵਾਦੀਆਂ ਨੇ ਖਰਾਬ ਮੌਸਮ ਦਾ ਫਾਇਦਾ ਉਠਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਜੈਸ਼ ਸਮਰਥਿਤ ਅੱਤਵਾਦੀ ਸਮੂਹ ਪੀਪਲਜ਼ ਐਂਟੀ ਫਾਸਿਸਟ ਫਰੰਟ (ਪੀਏਐਫਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਅਧਿਕਾਰੀਆਂ ਨੂੰ ਇਸ ਘਟਨਾ ਵਿੱਚ ਚਾਰ ਅੱਤਵਾਦੀਆਂ ਦੇ ਸ਼ਾਮਲ ਹੋਣ ਦਾ ਸ਼ੱਕ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ