AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਲਸ਼ਕਰ-ਏ-ਤੋਇਬਾ ਦੀ ਨਵੀਂ ਚਾਲ ਆਈ ਸਾਹਮਣੇ, ਹੁਣ ਡਰੋਨਾਂ ਨਾਲ ਪਾਕਿਸਤਾਨ ਭੇਜੇਗਾ ਅੱਤਵਾਦੀ

Dropping Terrorist by Drones: ਭਾਰਤੀ ਫੌਜ ਦੀ ਵਧਦੀ ਚੌਕਸੀ ਕਾਰਨ ਪਾਕਿਸਤਾਨ ਤੋਂ ਘੁਸਪੈਠ ਕਰਨ ਵਾਲੇ ਅੱਤਵਾਦੀ ਸਰਹੱਦ 'ਤੇ ਹੀ ਮਾਰੇ ਜਾ ਰਹੇ ਹਨ। ਹੁਣ ਲਸ਼ਕਰ-ਏ-ਤੋਇਬਾ ਇਸ ਨਾਲ ਨਜਿੱਠਣ ਲਈ ਨਵੀਂ ਸਾਜ਼ਿਸ਼ ਘੜ ਰਿਹਾ ਹੈ।

ਲਸ਼ਕਰ-ਏ-ਤੋਇਬਾ ਦੀ ਨਵੀਂ ਚਾਲ ਆਈ ਸਾਹਮਣੇ, ਹੁਣ ਡਰੋਨਾਂ ਨਾਲ ਪਾਕਿਸਤਾਨ ਭੇਜੇਗਾ ਅੱਤਵਾਦੀ
(Photo Credit: Social Media)
abhishek-thakur
| Updated On: 16 Sep 2023 14:08 PM IST
Share
ਭਾਰਤ ‘ਚ ਡਰੋਨਾਂ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜਣ ਦੀ ਗੱਲ ਹੁਣ ਪੁਰਾਣੀ ਹੋ ਚੁੱਕੀ ਹੈ। ਹੁਣ ਲਸ਼ਕਰ ਆਪਣੇ ਅੱਤਵਾਦੀਆਂ ਨੂੰ ਭਾਰਤ ਭੇਜਣ ਲਈ ਡਰੋਨ ਦੀ ਵਰਤੋਂ ਦਾ ਪ੍ਰੀਖਣ ਕਰ ਰਿਹਾ ਹੈ। ਭਾਰਤ ‘ਚ ਦਹਿਸ਼ਤ ਫੈਲਾਉਣ ਲਈ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਹਮੇਸ਼ਾ ਆਪਣੇ ਅੱਤਵਾਦੀਆਂ ਨੂੰ ਇੱਥੇ ਭੇਜਣ ਦੀ ਕੋਸ਼ਿਸ਼ ਕਰਦਾ ਹੈ। ਪਰ ਜਿਸ ਪੱਧਰ ‘ਤੇ ਭਾਰਤੀ ਫੌਜ ਸਰਹੱਦ ‘ਤੇ ਨਜ਼ਰ ਰੱਖ ਰਹੀ ਹੈ, ਉਸ ਨਾਲ ਇਸ ਅੱਤਵਾਦੀ ਸੰਗਠਨ ਦੇ ਮਨਸੂਬੇ ਸਫਲ ਨਹੀਂ ਹੋ ਰਹੇ ਹਨ। ਅੱਤਵਾਦੀ ਸੰਗਠਨ ਵੱਲੋਂ ਭੇਜੇ ਗਏ ਸਾਰੇ ਅੱਤਵਾਦੀਆਂ ਨੂੰ ਕਿਸੇ ਵੀ ਹਾਲਤ ਵਿੱਚ ਇੱਥੇ ਖਤਮ ਕੀਤਾ ਜਾ ਰਿਹਾ ਹੈ। ਇਸ ਕਾਰਨ ਭਾਰਤੀ ਫੌਜ ਦੀਆਂ ਅੱਖਾਂ ਵਿੱਚ ਘੱਟਾ ਪਾ ਕੇ ਅੱਤਵਾਦੀ ਸੰਗਠਨ ਹੁਣ ਡਰੋਨਾਂ ਰਾਹੀਂ ਅੱਤਵਾਦੀਆਂ ਨੂੰ ਭਾਰਤੀ ਖੇਤਰ ‘ਚ ਸੁੱਟਣ ਦੀ ਸਮਰੱਥਾ ਦੀ ਪਰਖ ਕਰ ਰਿਹਾ ਹੈ, ਜੋ 70 ਕਿਲੋਗ੍ਰਾਮ ਭਾਰ ਚੁੱਕ ਸਕਦਾ ਹੈ।

ਲਸ਼ਕਰ-ਏ-ਤੋਇਬਾ ਰਚ ਰਿਹਾ ਵੱਡੀ ਸਾਜ਼ਿਸ਼

ਇਸ ਸਮੇਂ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜੋ ਲਸ਼ਕਰ-ਏ-ਤੋਇਬਾ ਦੇ ਡਰੋਨ ਸਿਖਲਾਈ ਕੈਂਪ ਦੇ ਅੰਦਰ ਦਾ ਹੈ। ਇਸ ਵੀਡੀਓ ‘ਚ ਇਕ ਵੱਡਾ ਡਰੋਨ ਅੱਤਵਾਦੀਆਂ ਨੂੰ ਲਿਜਾਣ ਅਤੇ ਉਨ੍ਹਾਂ ਨੂੰ ਪਾਣੀ ‘ਚ ਸੁੱਟਣ ਦੀ ਆਪਣੀ ਸਮਰੱਥਾ ਨੂੰ ਪਰਖਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਸੰਗਠਨ ਦੀ ਯੋਜਨਾ ਪੰਜਾਬ ਅਤੇ ਜੰਮੂ-ਕਸ਼ਮੀਰ ਦੀ ਸਰਹੱਦ ‘ਤੇ ਅੱਤਵਾਦੀਆਂ ਨੂੰ ਭਾਰਤ ‘ਚ ਸੁੱਟਣ ਦੀ ਹੈ। ਇਸ ਵੀਡੀਓ ਦੇ ਜਾਰੀ ਹੋਣ ਤੋਂ ਬਾਅਦ ਸਰੱਹਦ ਤੇ ਤੈਨਾਤ ਫੌਜੀ ਹੋਰ ਚੌਕਸ ਹੋ ਗਏ ਹਨ। ਦੱਸ ਦਈਏ ਕਿ ਪਿਛਲੇ ਮਹੀਨੇ ਪੰਜਾਬ ਵਿੱਚ ਇਸੇ ਤਰ੍ਹਾਂ ਦੇ ਡਰੋਨ ਦੀ ਵਰਤੋਂ ਕਰਕੇ ਇੱਕ ਅੱਤਵਾਦੀ ਮਾਰਿਆ ਗਿਆ ਸੀ।

ਡਰੋਨ ਦੀ ਵਰਤੋਂ ਹਥਿਆਰ ਤੇ ਨਸ਼ੇ ਸਪਲਾਈ ਲਈ ਹੁੰਦੀ

ਹੁਣ ਤੱਕ ਅੱਤਵਾਦੀ ਡਰੋਨਾਂ ਦੀ ਵਰਤੋਂ ਕਰਕੇ ਪੰਜਾਬ, ਰਾਜਸਥਾਨ, ਗੁਜਰਾਤ ਅਤੇ ਜੰਮੂ ਕਸ਼ਮੀਰ ਵਿੱਚ ਹਥਿਆਰ ਅਤੇ ਨਸ਼ੀਲੇ ਪਦਾਰਥ ਸੁੱਟਦੇ ਸਨ। ਫੌਜ ਵੱਲੋਂ ਪਾਕਿਸਤਾਨੀ ਡਰੋਨ ਨੂੰ ਡੇਗਣ ਦੀ ਖਬਰ ਹਰ ਦੂਜੇ ਦਿਨ ਸੁਣਨ ਨੂੰ ਮਿਲਦੀ ਹੈ। ਪਰ ਹੁਣ ਜਿਸ ਤਰ੍ਹਾਂ ਦੀ ਵੀਡੀਓ ਸਾਹਮਣੇ ਆਈ ਹੈ, ਉਸ ਤੋਂ ਸਾਡੇ ਸੁਰੱਖਿਆ ਬਲਾਂ ਨੂੰ ਹੋਰ ਸਾਵਧਾਨ ਰਹਿਣ ਦੀ ਲੋੜ ਹੈ। ਕਿਉਂਕਿ ਇਸ ਡਰੋਨ ਰਾਹੀਂ ਅੱਤਵਾਦੀ ਕਿਤੇ ਵੀ ਦਹਿਸ਼ਤ ਪੈਦਾ ਕਰ ਸਕਦੇ ਹਨ ਅਤੇ ਆਪਣੇ ਦੇਸ਼ ਵਾਪਸ ਆ ਸਕਦੇ ਹਨ।

70 ਕਿਲੋ ਦੇ ਨਾਲ 60 ਕਿਲੋਮੀਟਰ ਦਾ ਸਫਰ ਤੈਅ ਕਰ ਸਕਦਾ

ਤੁਹਾਨੂੰ ਦੱਸ ਦੇਈਏ ਕਿ ਇਹ ਡਰੋਨ ਕਾਫੀ ਆਧੁਨਿਕ ਹੈ। ਇਹ ਡਰੋਨ ਪਾਕਿਸਤਾਨੀ ਅੱਤਵਾਦੀ ਸੰਗਠਨ ਕੋਲ ਕਿਵੇਂ ਆਇਆ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ। ਜੇਕਰ ਇਸ ਡਰੋਨ ਦੀਆਂ ਵਿਸ਼ੇਸ਼ਤਾਵਾਂ ਦੀ ਗੱਲ ਕਰੀਏ ਤਾਂ ਇਹ 70 ਕਿਲੋਗ੍ਰਾਮ ਤੱਕ ਦਾ ਪੇਲੋਡ ਲੈ ਜਾ ਸਕਦਾ ਹੈ। ਇਸ ਡਰੋਨ ਦੇ ਜ਼ਰੀਏ 60 ਕਿਲੋਮੀਟਰ ਦੇ ਦਾਇਰੇ ‘ਚ ਮਨੁੱਖੀ ਅੱਤਵਾਦੀਆਂ ਅਤੇ ਹਥਿਆਰਾਂ ਨੂੰ ਆਸਾਨੀ ਨਾਲ ਪਹੁੰਚਾਇਆ ਜਾ ਸਕਦਾ ਹੈ। ਰੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਸਹਿਯੋਗ ਤੋਂ ਬਿਨਾਂ ਉਨ੍ਹਾਂ ਨੂੰ ਅਜਿਹੇ ਡਰੋਨ ਨਹੀਂ ਮਿਲ ਸਕਦੇ ਸਨ।

Follow Us
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...