AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਦਿਆਰਥੀ ਅੰਦੋਲਨ ਦੇ ਵਿਚਕਾਰ ਨਰੇਸ਼ ਪਾਲ ਗੰਗਵਾਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਹਨ ਦੇਸ਼ ਦੇ ਨਵੇਂ ਸਿੱਖਿਆ ਸਕੱਤਰ

ਦੇਸ਼ ਦੇ ਵੱਖ-ਵੱਖ ਰਾਜਾਂ ਸਮੇਤ ਜੰਤਰ-ਮੰਤਰ 'ਤੇ ਵਿਦਿਆਰਥੀਆਂ ਵੱਲੋਂ ਪੇਪਰ ਲੀਕ ਦੇ ਗੰਭੀਰ ਮੁੱਦੇ ਨੂੰ ਲੈ ਕੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਵੱਡੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਕੇਂਦਰ ਸਰਕਾਰ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਦੇਰ ਰਾਤ ਜਾਰੀ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਵਿਨੀਤ ਜੋਸ਼ੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਵਿਦਿਆਰਥੀ ਅੰਦੋਲਨ ਦੇ ਵਿਚਕਾਰ ਨਰੇਸ਼ ਪਾਲ ਗੰਗਵਾਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਜਾਣੋ ਕੌਣ ਹਨ ਦੇਸ਼ ਦੇ ਨਵੇਂ ਸਿੱਖਿਆ ਸਕੱਤਰ
tv9-punjabi
| Published: 24 Jul 2026 16:51 PM IST
Share

ਦੇਸ਼ ਦੇ ਵੱਖ-ਵੱਖ ਰਾਜਾਂ ਸਮੇਤ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਵੱਲੋਂ ਪੇਪਰ ਲੀਕ ਦੇ ਗੰਭੀਰ ਮੁੱਦੇ ਨੂੰ ਲੈ ਕੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਵੱਡੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਕੇਂਦਰ ਸਰਕਾਰ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਦੇਰ ਰਾਤ ਜਾਰੀ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਵਿਨੀਤ ਜੋਸ਼ੀ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਜੋਸ਼ੀ ਨੂੰ ਹੁਣ ਪੰਚਾਇਤੀ ਰਾਜ ਮੰਤਰਾਲੇ ਵਿੱਚ ਸਕੱਤਰ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੀ ਜਗ੍ਹਾ ‘ਤੇ ਨਰੇਸ਼ ਗੰਗਵਾਰ ਨੂੰ ਉੱਚ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਓ ਜਾਣਦੇ ਹਾਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੰਭਾਲਣ ਵਾਲੇ ਆਈ.ਏ.ਐੱਸ. ਨਰੇਸ਼ ਗੰਗਵਾਰ ਬਾਰੇ।

ਕੌਣ ਹਨ ਨਰੇਸ਼ ਪਾਲ ਗੰਗਵਾਰ?

ਨਰੇਸ਼ ਪਾਲ ਗੰਗਵਾਰ 1994 ਬੈਚ ਦੇ ਰਾਜਸਥਾਨ ਕੈਡਰ ਦੇ ਸੀਨੀਅਰ ਆਈ.ਏ.ਐੱਸ. (IAS) ਅਧਿਕਾਰੀ ਹਨ। ਇਸ ਨਵੀਂ ਨਿਯੁਕਤੀ ਤੋਂ ਪਹਿਲਾਂ ਉਹ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰਾਲੇ ਦੇ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵਿੱਚ ਸਕੱਤਰ ਦੇ ਅਹੁਦੇ ‘ਤੇ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ, ਗੰਗਵਾਰ ਨੇ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਿੱਚ ਵਧੀਕ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਵੀ ਸੰਭਾਲੀ ਹੈ, ਜਿੱਥੇ ਉਨ੍ਹਾਂ ਨੇ ਪ੍ਰਦੂਸ਼ਣ ਕੰਟਰੋਲ ਅਤੇ ਖ਼ਤਰਨਾਕ ਪਦਾਰਥਾਂ ਦੇ ਸੁਚੱਜੇ ਪ੍ਰਬੰਧਨ ਨਾਲ ਸਬੰਧਤ ਮਾਮਲਿਆਂ ਦੀ ਦੇਖ-ਰੇਖ ਕੀਤੀ।

ਇੰਜੀਨੀਅਰਿੰਗ ਅਤੇ ਅਰਥ ਸ਼ਾਸਤਰ ਦੀ ਪੜ੍ਹਾਈ

ਜੇਕਰ ਉਨ੍ਹਾਂ ਦੀ ਵਿੱਦਿਅਕ ਯੋਗਤਾ ਦੀ ਗੱਲ ਕਰੀਏ ਤਾਂ ਆਈ.ਏ.ਐੱਸ. ਅਧਿਕਾਰੀ ਨਰੇਸ਼ ਪਾਲ ਗੰਗਵਾਰ ਪੇਸ਼ੇ ਤੋਂ ਇੰਜੀਨੀਅਰ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਆਈ.ਆਈ.ਟੀ. ਰੁੜਕੀ ਤੋਂ ਇਲੈਕਟ੍ਰੌਨਿਕਸ ਅਤੇ ਕਮਿਊਨੀਕੇਸ਼ਨ ਵਿੱਚ ਬੀ.ਟੈਕ. (BTech) ਦੀ ਡਿਗਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਆਈ.ਆਈ.ਟੀ. ਦਿੱਲੀ (IIT Delhi) ਤੋਂ ਕਮਿਊਨੀਕੇਸ਼ਨ ਅਤੇ ਰਡਾਰ ਇੰਜੀਨੀਅਰਿੰਗ ਵਿੱਚ ਐੱਮ.ਟੈਕ. (MTech) ਪੂਰੀ ਕੀਤੀ। ਉਨ੍ਹਾਂ ਨੇ ਰਾਜਸਥਾਨ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਐੱਮ.ਏ. (MA) ਦੀ ਪੜ੍ਹਾਈ ਵੀ ਕੀਤੀ ਹੋਈ ਹੈ।

ਸੋਲਰ ਐਨਰਜੀ ਪਾਲਿਸੀ ਬਣਾਉਣ ‘ਚ ਨਿਭਾਈ ਪ੍ਰਮੁੱਖ ਭੂਮਿਕਾ

ਆਪਣੇ ਸ਼ਾਨਦਾਰ ਕਰੀਅਰ ਦੌਰਾਨ ਨਰੇਸ਼ ਪਾਲ ਗੰਗਵਾਰ ਨੇ ਰਾਜਸਥਾਨ ਸਰਕਾਰ ਵਿੱਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ, ਊਰਜਾ, ਖੇਤੀਬਾੜੀ, ਉਦਯੋਗ ਅਤੇ ਸੂਚਨਾ ਤਕਨਾਲੋਜੀ ਵਿਭਾਗਾਂ ਵਿੱਚ ਪ੍ਰਮੁੱਖ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਦਿੱਤੀਆਂ। ਉਹ ਜੈਪੁਰ ਡਿਸਕੌਮ (DISCOM) ਦੇ ਚੇਅਰਮੈਨ ਅਤੇ ਰਾਜਸਥਾਨ ਰਾਜ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (CMD) ਦੇ ਪਦ ‘ਤੇ ਵੀ ਤਾਇਨਾਤ ਰਹੇ। ਮੌਜੂਦਾ ਸਮੇਂ ਵਿੱਚ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਘਰ-ਘਰ ਸੋਲਰ ਪੈਨਲ ਵਰਤੇ ਜਾ ਰਹੇ ਹਨ। ਨਰੇਸ਼ ਪਾਲ ਗੰਗਵਾਰ ਨੇ ਸਾਲ 2010 ਤੋਂ 2014 ਦਰਮਿਆਨ ਨੈਸ਼ਨਲ ਸੋਲਰ ਮਿਸ਼ਨ ਦੇ ਆਰੰਭਿਕ ਦੌਰ ਵਿੱਚ ਰਾਜਸਥਾਨ ਦੀ ਪਹਿਲੀ ਸੋਲਰ ਐਨਰਜੀ ਪਾਲਿਸੀ ਤਿਆਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਸੀ।

ਹੋਰ ਅਹਿਮ ਨਿਯੁਕਤੀਆਂ

ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ (ACC) ਨੇ ਕਰਨਾਟਕ ਕੈਡਰ ਦੇ 1996 ਬੈਚ ਦੇ ਆਈ.ਏ.ਐੱਸ. ਅਧਿਕਾਰੀ ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਵਿੱਚ ਵਧੀਕ ਸਕੱਤਰ ਟੀ.ਕੇ. ਅਨਿਲ ਕੁਮਾਰ ਨੂੰ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਹੈ। ਹਾਲਾਂਕਿ, ਕੇਂਦਰ ਸਰਕਾਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਵਿੱਚ ਤਬਾਦਲਿਆਂ ਦੇ ਕਿਸੇ ਖਾਸ ਕਾਰਨ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।

Follow Us
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ
Lawrence Bishnoi ਦਾ ਸਭ ਤੋਂ ਵੱਡਾ ਦੁਸ਼ਮਣ ਕੌਣ? Digital Don Shahzad Bhatti ਦੀ ਪੂਰੀ ਕਹਾਣੀ...
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ
ਗਰਲਫਰੈਂਡ ਦੀ Kiss ਨਾਲ ਸੱਜੀ ਕਾਰ, ਵਾਇਰਲ ਹੋਈਆਂ ਤਸਵੀਰਾਂ ਤਾਂ ਪੁਲਿਸ ਨੇ ਕੱਟਿਆ ਚਾਲਾਨ...
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ
2027 ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਸਾਣ... ਪਰ MP ਅਮਰ ਸਿੰਘ ਕਰ ਰਹੇ ਕੁਝ ਹੋਰ ਹੀ ਦਾਅਵੇ...
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...