AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦੋਸਤੀ ‘ਚ ਧੋਖਾ! ਪੈਰਾ ਓਲੰਪਿਕ ਖਿਡਾਰੀ ਨੇ ਹੀ ਕੀਤੀ ਸੀ ਗੋਲਡ ਮੈਡਲ ਜੇਤੂ ਚਿਰਾਗ ਤਿਆਗੀ ਦੀ ਹੱਤਿਆ, ਵਜ੍ਹਾ ਜਾਣ ਕੇ ਰਹਿ ਜਾਵੋਗੇ ਹੈਰਾਨ

Chirag Tyagi Murder Case New Revelations: ਗਾਜ਼ਿਆਬਾਦ ਵਿੱਚ ਗੋਲਡ ਮੈਡਲ ਜੇਤੂ ਪੈਰਾ ਐਥਲੀਟ ਚਿਰਾਗ ਤਿਆਗੀ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਉਨ੍ਹਾਂ ਦੇ ਸਾਥੀ ਪੈਰਾ ਖਿਡਾਰੀ ਯਸ਼ ਖਟੀਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਨੇ ਕਬੂਲ ਕੀਤਾ ਹੈ ਕਿ ਸ਼ਿਕਾਇਤ ਕਾਰਨ ਖੇਡ ਤੋਂ ਬਾਹਰ ਹੋਣ ਦਾ ਬਦਲਾ ਲੈਣ ਲਈ ਉਸ ਨੇ ਚਿਰਾਗ ਦੀ ਹੱਤਿਆ ਕੀਤੀ ਸੀ।

ਦੋਸਤੀ 'ਚ ਧੋਖਾ! ਪੈਰਾ ਓਲੰਪਿਕ ਖਿਡਾਰੀ ਨੇ ਹੀ ਕੀਤੀ ਸੀ ਗੋਲਡ ਮੈਡਲ ਜੇਤੂ ਚਿਰਾਗ ਤਿਆਗੀ ਦੀ ਹੱਤਿਆ, ਵਜ੍ਹਾ ਜਾਣ ਕੇ ਰਹਿ ਜਾਵੋਗੇ ਹੈਰਾਨ
ਗੋਲਡ ਮੈਡਲ ਜੇਤੂ ਚਿਰਾਗ ਤਿਆਗੀ
tv9-punjabi
| Updated On: 31 May 2026 10:35 AM IST
Share

Ghaziabad News: ਅੰਤਰਰਾਸ਼ਟਰੀ ਮੰਚ ‘ਤੇ ਦੇਸ਼ ਦਾ ਤਿਰੰਗਾ ਲਹਿਰਾਉਣ ਦਾ ਸੁਪਨਾ ਦੇਖਣ ਵਾਲੇ 24 ਸਾਲਾ ਹੋਨਹਾਰ ਪੈਰਾ ਐਥਲੀਟ ਚਿਰਾਗ ਤਿਆਗੀ ਦੀ ਬੇਰਹਿਮੀ ਨਾਲ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਸਨੀਖੇਜ਼ ਕਤਲ ਕਾਂਡ ਦਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਚਿਰਾਗ ਦੇ ਪੁਰਾਣੇ ਦੋਸਤ ਅਤੇ ਸਾਥੀ ਪੈਰਾ ਖਿਡਾਰੀ ਯਸ਼ ਖਟੀਕ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਾਬੂ ਕੀਤੇ ਗਏ ਦੋਸ਼ੀ ਨੇ ਕਬੂਲ ਕੀਤਾ ਹੈ ਕਿ ਖੇਡ ਨਾਲ ਜੁੜੇ ਪੁਰਾਣੇ ਵਿਵਾਦ ਅਤੇ ਸ਼ਿਕਾਇਤ ਦਾ ਬਦਲਾ ਲੈਣ ਲਈ ਉਸ ਨੇ ਚਿਰਾਗ ਨੂੰ ਬਹੁਤ ਨੇੜੇ ਤੋਂ ਗੋਲੀ ਮਾਰੀ ਸੀ।

ਪੁੱਛਗਿੱਛ ਦੌਰਾਨ ਦੋਸ਼ੀ ਯਸ਼ ਖਟੀਕ ਨੇ ਦੱਸਿਆ ਕਿ ਉਹ ਅਤੇ ਚਿਰਾਗ ਪੁਰਾਣੇ ਸਾਥੀ ਸਨ ਅਤੇ ਸਕੂਲ ਦੇ ਦਿਨਾਂ ਵਿੱਚ ਬਲਾਈਂਡ ਕੈਟੇਗਰੀ ਹੇਠ ਇਕੱਠੇ ਐਥਲੈਟਿਕਸ ਦੀ ਪ੍ਰੈਕਟਿਸ ਕਰਦੇ ਸਨ। ਕੁਝ ਸਮਾਂ ਪਹਿਲਾਂ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਚਿਰਾਗ ਨੇ ਯਸ਼ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਕਾਰਨ ਯਸ਼ ਦੀ ਯੋਗਤਾ ਰੱਦ ਹੋ ਗਈ ਅਤੇ ਉਹ ਖੇਡ ਮੁਕਾਬਲੇ ਤੋਂ ਬਾਹਰ ਹੋ ਗਿਆ। ਇਸ ਗੱਲ ਨੂੰ ਲੈ ਕੇ ਯਸ਼ ਦੇ ਮਨ ਵਿੱਚ ਬਦਲੇ ਦੀ ਭਾਵਨਾ ਪੈਦਾ ਹੋ ਗਈ। ਪੁਲਿਸ ਮੁਤਾਬਕ, ਉਸ ਨੇ ਇੱਕ ਪਿਸਤੌਲ ਦਾ ਇੰਤਜ਼ਾਮ ਕੀਤਾ ਅਤੇ ਮੌਕਾ ਮਿਲਣ ‘ਤੇ ਚਿਰਾਗ ਨੂੰ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ।

ਦੋ ਦਿਨ ਪਹਿਲਾਂ ਜਿੱਤਿਆ ਸੀ ਗੋਲਡ, ਜਾਪਾਨ ਜਾਣ ਦੀ ਤਿਆਰੀ

ਚਿਰਾਗ ਤਿਆਗੀ ਗਾਜ਼ਿਆਬਾਦ ਦੇ ਮੁਰਾਦਨਗਰ ਇਲਾਕੇ ਦੇ ਬਸੰਤਪੁਰ ਸੈਂਥਲੀ ਪਿੰਡ ਦੇ ਰਹਿਣ ਵਾਲੇ ਸਨ। ਉਹ ਦੇਸ਼ ਦੇ ਉਭਰਦੇ ਹੋਏ ਪੈਰਾ ਖਿਡਾਰੀਆਂ ਵਿੱਚੋਂ ਇੱਕ ਸਨ। ਸਿਰਫ਼ ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਬੈਂਗਲੁਰੂ ਵਿੱਚ ਰਾਸ਼ਟਰੀ ਪੈਰਾ ਐਥਲੈਟਿਕਸ ਮੁਕਾਬਲੇ ਦੀ 400 ਮੀਟਰ ਦੌੜ ਵਿੱਚ ਸੋਨੇ ਦਾ ਤਗਮਾ ਜਿੱਤਿਆ ਸੀ। ਇਸ ਜਿੱਤ ਤੋਂ ਬਾਅਦ ਉਨ੍ਹਾਂ ਦੀ ਚੋਣ ਇਸੇ ਸਾਲ ਅਕਤੂਬਰ ਵਿੱਚ ਜਾਪਾਨ ਵਿੱਚ ਹੋਣ ਵਾਲੇ ਪੈਰਾ ਏਸ਼ੀਅਨ ਗੇਮਜ਼ ਲਈ ਹੋ ਗਈ ਸੀ। ਜਿੱਥੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਸੀ, ਉੱਥੇ ਇਸ ਹਾਦਸੇ ਨਾਲ ਪੂਰੀ ਦੁਨੀਆ ਉੱਜੜ ਗਈ।

ਘਰ ਤੋਂ ਹੋਸਟਲ ਜਾਣ ਦੀ ਗੱਲ ਕਹਿ ਕੇ ਨਿਕਲੇ ਸਨ ਚਿਰਾਗ

ਬੁੱਧਵਾਰ ਸਵੇਰੇ ਚਿਰਾਗ ਆਪਣੇ ਘਰ ਤੋਂ ਹੋਸਟਲ ਜਾਣ ਦੀ ਗੱਲ ਕਹਿ ਕੇ ਨਿਕਲੇ ਸਨ। ਕਾਫੀ ਸਮਾਂ ਤੱਕ ਸੰਪਰਕ ਨਾ ਹੋਣ ਕਾਰਨ ਪਰਿਵਾਰ ਚਿੰਤਤ ਹੋ ਗਿਆ। ਇਸੇ ਦੌਰਾਨ ਪੁਲਿਸ ਨੂੰ ਸਾਈ ਕੁੰਜ (ਸਾਈ ਉਪਵਨ) ਇਲਾਕੇ ਵਿੱਚ ਦੁਪਹਿਰ 3 ਵਜੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਮੌਕੇ ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਚਿਰਾਗ ਦੀ ਲਾਸ਼ ਦੀ ਪਹਿਚਾਣ ਕੀਤੀ। ਚਿਰਾਗ ਦੇ ਕਜ਼ਨ ਆਸ਼ੀਸ਼ ਤਿਆਗੀ ਨੇ ਸ਼ੁਰੂ ਤੋਂ ਹੀ ਕਤਲ ਦੀ ਸ਼ੰਕਾ ਜਤਾਉਂਦੇ ਹੋਏ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ।

ਪੁਲਿਸ ਦੀ ਕਾਰਵਾਈ ਅਤੇ ਜਾਂਚ

ਗਾਜ਼ਿਆਬਾਦ ਦੇ ਪੁਲਿਸ ਡਿਪਟੀ ਕਮਿਸ਼ਨਰ (DCP) ਧਵਲ ਜੈਸਵਾਲ ਨੇ ਦੱਸਿਆ ਕਿ ਦੋਸ਼ੀ ਯਸ਼ ਖਟੀਕ ਨੂੰ ਹਿਰਾਸਤ ਵਿੱਚ ਲੈ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕਤਲ ਵਿੱਚ ਵਰਤੀ ਗਈ ਪਿਸਤੌਲ ਦੀ ਬਰਾਮਦਗੀ ਲਈ ਪੁਲਿਸ ਦੀਆਂ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਇਸ ਪੱਖ ਤੋਂ ਵੀ ਜਾਂਚ ਕਰ ਰਹੀ ਹੈ ਕਿ ਕੀ ਇਸ ਘਟਨਾ ਵਿੱਚ ਯਸ਼ ਦੇ ਨਾਲ ਕੋਈ ਹੋਰ ਵੀ ਸ਼ਾਮਲ ਸੀ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Source: TV9Hindi.com

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...