ਸੰਸਦ ਹਮਲੇ ਦੇ 23 ਸਾਲ: ਰਾਸ਼ਟਰਪਤੀ ਮੁਰਮੂ, ਪੀਐਮ ਮੋਦੀ ਅਤੇ ਰਾਹੁਲ ਗਾਂਧੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

Updated On: 

13 Dec 2024 13:36 PM

Parliament Attack :ਸੰਸਦ 'ਤੇ ਹੋਏ ਹਮਲੇ ਨੂੰ ਅੱਜ 23 ਸਾਲ ਪੂਰੇ ਹੋ ਗਏ ਹਨ। ਇਸ ਸਬੰਧੀ ਅੱਜ ਸੰਸਦ ਭਵਨ ਵਿੱਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੀਐਮ ਮੋਦੀ ਅਤੇ ਸਾਰੇ ਵਿਰੋਧੀ ਨੇਤਾਵਾਂ ਨੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।

ਸੰਸਦ ਹਮਲੇ ਦੇ 23 ਸਾਲ: ਰਾਸ਼ਟਰਪਤੀ ਮੁਰਮੂ, ਪੀਐਮ ਮੋਦੀ ਅਤੇ ਰਾਹੁਲ ਗਾਂਧੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਰਾਸ਼ਟਰਪਤੀ, PM, ਰਾਹੁਲ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Follow Us On

ਸੰਸਦ ‘ਤੇ ਹਮਲੇ ਨੂੰ 23 ਸਾਲ ਹੋ ਚੁੱਕੇ ਹਨ। ਇਸ ਹਮਲੇ ਵਿੱਚ ਕਈ ਜਵਾਨ ਸ਼ਹੀਦ ਹੋ ਗਏ ਸਨ। ਦਿੱਲੀ ਪੁਲਿਸ, ਸੀਆਰਪੀਐਫ ਅਤੇ ਸੰਸਦ ਦੇ ਚੌਕੀ ਅਤੇ ਵਾਰਡ ਸਟਾਫ ਦੇ 9 ਮੈਂਬਰ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਅੱਤਵਾਦੀਆਂ ਨੂੰ ਰੋਕਦਿਆਂ ਸ਼ਹੀਦ ਹੋ ਗਏ। ਇਨ੍ਹਾਂ ਜਵਾਨਾਂ ਨੂੰ ਹਰ ਸਾਲ 13 ਦਸੰਬਰ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਅੱਜ ਵੀ ਸੰਸਦ ਭਵਨ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪੀਐਮ ਮੋਦੀ ਸਮੇਤ ਦੇਸ਼ ਦੇ ਸਾਰੇ ਨੇਤਾਵਾਂ ਨੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ।

ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਵਿਚ ਲਿਖਿਆ ਕਿ ਮੈਂ ਉਨ੍ਹਾਂ ਨਾਇਕਾਂ ਨੂੰ ਆਪਣੀ ਨਿਮਰ ਸ਼ਰਧਾਂਜਲੀ ਭੇਟ ਕਰਦੀ ਹਾਂ। ਜਿਨ੍ਹਾਂ ਨੇ 2001 ਵਿੱਚ ਅੱਜ ਦੇ ਦਿਨ ਸਾਡੀ ਸੰਸਦ ਦੀ ਰੱਖਿਆ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਦੀ ਹਿੰਮਤ ਅਤੇ ਨਿਰਸਵਾਰਥ ਸੇਵਾ ਸਾਨੂੰ ਪ੍ਰੇਰਨਾ ਦਿੰਦੀ ਰਹੇਗੀ। ਕੌਮ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਤਹਿ ਦਿਲੋਂ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਮੈਂ ਅੱਤਵਾਦ ਨਾਲ ਲੜਨ ਲਈ ਭਾਰਤ ਦੇ ਅਟੱਲ ਸੰਕਲਪ ਨੂੰ ਦੁਹਰਾਉਂਦਾ ਹਾਂ। ਸਾਡਾ ਦੇਸ਼ ਅੱਤਵਾਦੀ ਤਾਕਤਾਂ ਵਿਰੁੱਧ ਇਕਜੁੱਟ ਹੈ।

ਪੀਐਮ ਮੋਦੀ ਨੇ ਦਿੱਤੀ ਸ਼ਰਧਾਂਜਲੀ

ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ, ਪੀਐਮ ਮੋਦੀ ਨੇ ਐਕਸ ‘ਤੇ ਲਿਖਿਆ ਕਿ ਉਨ੍ਹਾਂ ਨੇ 2001 ਦੇ ਸੰਸਦ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਸਾਡੇ ਦੇਸ਼ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਅਸੀਂ ਉਨ੍ਹਾਂ ਦੀ ਹਿੰਮਤ ਅਤੇ ਸਮਰਪਣ ਲਈ ਹਮੇਸ਼ਾ ਧੰਨਵਾਦੀ ਰਹਾਂਗੇ।

ਖੜਗੇ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ

ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਟਵਿੱਟਰ ‘ਤੇ ਲਿਖਿਆ, ”ਅਸੀਂ ਉਨ੍ਹਾਂ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ ਜਿਨ੍ਹਾਂ ਨੇ 2001 ‘ਚ ਇਸ ਦਿਨ ਹੋਏ ਅੱਤਵਾਦੀ ਹਮਲੇ ਖਿਲਾਫ਼ ਸੰਸਦ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਦੀ ਅਦੁੱਤੀ ਹਿੰਮਤ ਅਤੇ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ।

ਖੜਗੇ ਨੇ ਅੱਗੇ ਲਿਖਿਆ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਨਾਲ ਖੜੇ ਹਾਂ ਅਤੇ ਅੱਤਵਾਦ ਨਾਲ ਲੜਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਾਂ। ਭਾਰਤ ਆਪਣੇ ਸ਼ਹੀਦ ਨਾਇਕਾਂ ਦੀ ਯਾਦ ਦਾ ਸਨਮਾਨ ਕਰਦੇ ਹੋਏ ਅੱਤਵਾਦ ਵਿਰੁੱਧ ਮਜ਼ਬੂਤ ​​ਅਤੇ ਇਕਜੁੱਟ ਹੈ।

ਸੰਸਦ ‘ਤੇ ਅੱਤਵਾਦੀਆਂ ਨੇ ਕੀਤਾ ਸੀ ਹਮਲਾ

13 ਦਸੰਬਰ 2001 ਦੀ ਸਵੇਰ ਨੂੰ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੇ ਸੰਸਦ ਕੰਪਲੈਕਸ ‘ਤੇ ਹਮਲਾ ਕੀਤਾ ਸੀ। ਜਿਸ ਵਿੱਚ ਨੌਂ ਲੋਕ ਮਾਰੇ ਗਏ ਸਨ। ਸੁਰੱਖਿਆ ਬਲਾਂ ਨੇ ਸਾਰੇ ਪੰਜਾਂ ਅੱਤਵਾਦੀਆਂ ਨੂੰ ਵੀ ਮਾਰ ਮੁਕਾਇਆ ਸੀ।

ਪਿਛਲੇ ਸਾਲ ਵੀ ਸੰਸਦ ਦੀ ਸੁਰੱਖਿਆ ਵਿੱਚ ਹੋਈ ਸੀ ਚੂਕ

2001 ਦੇ ਹਮਲੇ ਤੋਂ ਬਾਅਦ ਸੰਸਦ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ। ਪਰ ਪਿਛਲੇ ਸਾਲ ਇਸ ਦਿਨ ਯਾਨੀ 13 ਦਸੰਬਰ 2023 ਨੂੰ ਸੰਸਦ ਭਵਨ ਦੀ ਸੁਰੱਖਿਆ ਵਿੱਚ ਢਿੱਲ ਸਾਹਮਣਏ ਸੀ। ਲੋਕ ਸਭਾ ਦੀ ਕਾਰਵਾਈ ਦੌਰਾਨ ਦੋ ਨੌਜਵਾਨਾਂ ਸਾਗਰ ਸ਼ਰਮਾ ਅਤੇ ਮਨੋਰੰਜਨ ਡੀ. ਨੇ ਦਰਸ਼ਕ ਗੈਲਰੀ ਤੋਂ ਸਦਨ ਦੇ ਅੰਦਰ ਛਾਲ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੈਨ ਰਾਹੀਂ ਪੀਲਾ ਧੂੰਆਂ ਫੈਲਾ ਦਿੱਤਾ ਸੀ। ਜਿਸ ਤੋਂ ਬਾਅਦ ਇਸ ਮਾਮਲੇ ‘ਚ ਕਈ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।