ਕਾਲੀਆਂ ਜੈਕਟਾਂ ਪਾ ਕੇ ਵਿਰੋਧੀਆਂ ਦਾ ਸੰਸਦ ਭਵਨ ‘ਚ ਪ੍ਰਦਰਸ਼ਨ; ਰਾਹੁਲ-ਪ੍ਰਿਅੰਕਾ ਵੀ ਹੋਏ ਸ਼ਾਮਲ

Updated On: 

05 Dec 2024 13:25 PM

MPs Protest in Parliament on Adani: ਅਮਰੀਕੀ ਵਕੀਲਾਂ ਵੱਲੋਂ ਅਡਾਨੀ ਸਮੂਹ ਦੇ ਮੁਖੀ ਗੌਤਮ ਅਡਾਨੀ ਅਤੇ ਕੰਪਨੀ ਦੇ ਹੋਰ ਅਧਿਕਾਰੀਆਂ 'ਤੇ ਧੋਖਾਧੜੀ ਅਤੇ ਰਿਸ਼ਵਤਖੋਰੀ ਵਰਗੇ ਗੰਭੀਰ ਆਰੋਪ ਲਾਏ ਜਾਣ ਤੋਂ ਬਾਅਦ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ।

Follow Us On

ਸੰਸਦ ਦੀ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਸੁਚਾਰੂ ਢੰਗ ਨਾਲ ਚੱਲਣ ਤੋਂ ਬਾਅਦ ਵੀਰਵਾਰ ਨੂੰ ਮੁੱੜ ਰੁੱਕ ਗਈ। ਅਡਾਨੀ ਮਾਮਲੇ ‘ਤੇ ਦੋਵਾਂ ਸਦਨਾਂ ‘ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹੰਗਾਮਾ ਕੀਤਾ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਨੇ ਅਡਾਨੀ ਗਰੁੱਪ ਨਾਲ ਜੁੜੇ ਮੁੱਦੇ ‘ਤੇ ਅੱਜ ਸੰਸਦ ਕੰਪਲੈਕਸ ‘ਚ ਪ੍ਰਦਰਸ਼ਨ ਕੀਤਾ। ਉਨ੍ਹਾਂ ਇਸ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਵੀ ਦੁਹਰਾਈ।

ਸੰਸਦ ਭਵਨ ਦੇ ਮੱਕੜ ਗੇਟ ਤੋਂ ਥੋੜ੍ਹੀ ਦੂਰੀ ‘ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਇਕੱਠੇ ਹੋਏ ਅਤੇ ਉਥੇ ਪ੍ਰਦਰਸ਼ਨ ਕੀਤਾ। ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਪਹਿਲੀ ਵਾਰ ਸੰਸਦ ਮੈਂਬਰ ਬਣੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਵੀ ਪ੍ਰਦਰਸ਼ਨ ‘ਚ ਹਿੱਸਾ ਲਿਆ। ਪ੍ਰਦਰਸ਼ਨ ਦੌਰਾਨ ਕਾਂਗਰਸ, ਰਾਸ਼ਟਰੀ ਜਨਤਾ ਦਲ (ਆਰਜੇਡੀ) ਅਤੇ ਕੁਝ ਹੋਰ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਜਵਾਬਦੇਹੀ ਤੈਅ ਕੀਤੇ ਜਾਣ ਦੀ ਮੰਗ ਕੀਤੀ। ਪ੍ਰਿਅੰਕਾ ਨੇ ਵੀ ਕਾਲੇ ਰੰਗ ਦੀ ਲੰਬੀ ਜੈਕੇਟ ਪਾਈ ਹੋਈ ਸੀ, ਪਰ ਦੂਜੇ ਸੰਸਦ ਮੈਂਬਰਾਂ ਦੀਆਂ ਜੈਕਟਾਂ ‘ਤੇ ‘ਮੋਦੀ-ਅਡਾਨੀ ਇੱਕ ਹਨ’ ਲਿਖਿਆ ਹੋਇਆ ਸੀ।

ਸਪਾ-ਟੀਐਮਸੀ ਨੇ ਨਹੀਂ ਲਿਆ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ

ਸੰਸਦ ਮੈਂਬਰ ਪ੍ਰਧਾਨ ਮੰਤਰੀ ਨੂੰ ਸਦਨ ਵਿੱਚ ਆਉਣ ਦੀ ਮੰਗ ਕਰ ਰਹੇ ਸਨ। ਨਾਲ ਹੀ, ਅਡਾਨੀ ਇਸ ਮੁੱਦੇ ‘ਤੇ ਜਵਾਬ ਮੰਗ ਰਿਹਾ ਸੀ। ਹਾਲਾਂਕਿ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਅਤੇ ਸਮਾਜਵਾਦੀ ਪਾਰਟੀ ਨੇ ਇਸ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ।

ਪ੍ਰਦਰਸ਼ਨ ਦੌਰਾਨ ਕਈ ਕਾਂਗਰਸੀ ਮੈਂਬਰਾਂ ਨੇ ਕਾਲੀਆਂ ਜੈਕਟਾਂ ਪਾਈਆਂ ਹੋਈਆਂ ਸਨ, ਜਿਨ੍ਹਾਂ ਦੇ ਪਿਛਲੇ ਪਾਸੇ ਮੋਦੀ ਅਡਾਨੀ ਇਕ ਹਨ, ਅਡਾਨੀ ਸੇਫ ਹਨ ਲਿਖਿਆ ਹੋਇਆ ਸੀ। ਇਸ ਦੌਰਾਨ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਕਿਹਾ, ਅਮਰੀਕੀ ਅਦਾਲਤ ਨੇ ਕਿਹਾ ਹੈ ਕਿ ਭਾਰਤ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ, ਪਰ ਇੱਥੋਂ ਦੀ ਸਰਕਾਰ ਸੰਸਦ ਵਿੱਚ ਇਸ ਬਾਰੇ ਚਰਚਾ ਕਰਨ ਲਈ ਤਿਆਰ ਨਹੀਂ ਹੈ। ਜਦੋਂ ਅਸੀਂ ਅਡਾਨੀ ਦਾ ਨਾਂ ਲੈਂਦੇ ਹਾਂ ਤਾਂ ਸਾਡੇ ਮੂੰਹ ਬੰਦ ਹੋ ਜਾਂਦੇ ਹਨ। ਇਸ ਲਈ ਅਸੀਂ ਵਿਰੋਧ ਕਰ ਰਹੇ ਹਾਂ।”

ਸੰਸਦ ਕੰਪਲੈਕਸ ਵਿੱਚ ਵਿਰੋਧੀ ਸੰਸਦ ਮੈਂਬਰਾਂ ਨਾਲ ਪ੍ਰਦਰਸ਼ਨ ਕਰਦੀ ਹੋਈ ਪ੍ਰਿਅੰਕਾ ਗਾਂਧੀ (PTI)

ਜੇਪੀਸੀ ਬਣਾਉਣ ਦੀ ਮੰਗ ਕਰਰਹੇ ਸੰਸਦ ਮੈਂਬਰ

ਇਸ ਤੋਂ ਪਹਿਲਾਂ ਸੰਸਦ ਕੰਪਲੈਕਸ ‘ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਦੇ ਮੱਦੇਨਜ਼ਰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਬੁੱਧਵਾਰ ਨੂੰ ਸਦਨ ‘ਚ ਕਿਹਾ ਸੀ ਕਿ ਸੰਸਦ ਮੈਂਬਰਾਂ ਨੂੰ ਸੰਸਦ ਦੇ ਪ੍ਰਵੇਸ਼ ਦੁਆਰ ‘ਤੇ ਰੋਕ ਨਹੀਂ ਲਗਾਉਣੀ ਚਾਹੀਦੀ।

ਇਹ ਠੀਕ ਨਹੀਂ ਚੱਲ ਰਿਹਾ: ਅਰੁਣ ਗੋਵਿਲ

ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਇਸ ਮੁੱਦੇ ‘ਤੇ ਲਗਾਤਾਰ ਬੋਲ ਰਹੇ ਹਨ। ਹਾਲ ਹੀ ਵਿੱਚ ਉਨ੍ਹਾਂ ਨੇ ਉਦਯੋਗਪਤੀ ਗੌਤਮ ਅਡਾਨੀ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਸੀ। ਜਦੋਂਕਿ ਅਡਾਨੀ ਗਰੁੱਪ ਵੱਲੋਂ ਇਨ੍ਹਾਂ ਆਰੋਪਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਗਿਆ ਹੈ।

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ‘ਤੇ ਭਾਜਪਾ ਸੰਸਦ ਮੈਂਬਰ ਅਰੁਣ ਗੋਵਿਲ ਨੇ ਕਿਹਾ, “ਜੋ ਹੋ ਰਿਹਾ ਹੈ, ਉਹ ਚੰਗਾ ਨਹੀਂ ਹੈ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਦਨ ਨੂੰ ਸਹੀ ਢੰਗ ਨਾਲ ਚੱਲਣ ਦਿੱਤਾ ਜਾਣਾ ਚਾਹੀਦਾ ਹੈ ਅਜਿਹਾ ਨਹੀਂ ਹੁੰਦਾ ਕਿ ਕੋਈ ਪ੍ਰਧਾਨ ਮੰਤਰੀ ਬਾਰੇ ਕੁਝ ਵੀ ਕਹੇ ਅਤੇ ਉਹ ਇਸ ਦਾ ਜਵਾਬ ਦੇਣ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਚਲਾਉਣਾ ਹੁੰਦਾ ਹੈ ਅਤੇ ਉਨ੍ਹਾਂ ਕੋਲ ਹੋਰ ਵੀ ਕਈ ਕੰਮ ਹੁੰਦੇ ਹਨ।

Exit mobile version