Parliament Winter Session: ਸੰਸਦ ਤੋਂ ਹੁਣ ਤੱਕ 151 ਸੰਸਦ ਮੈਂਬਰ ਸਸਪੈਂਡ, ਲੋਕ ਸਭਾ ਅਤੇ ਰਾਜਸਭਾ ਚੋਂ ਕਿੰਨੇ-ਕਿੰਨੇ, ਜਾਣੋ…

Updated On: 

19 Dec 2023 13:19 PM

ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸੋਮਵਾਰ ਨੂੰ ਵੀ ਦੋਹਾਂ ਸਦਨਾਂ 'ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਕਾਫੀ ਹੰਗਾਮਾ ਕੀਤਾ ਗਿਆ ਸੀ। ਸੰਸਦ ਦੀ ਸੁਰੱਖਿਆ 'ਚ ਸੰਨ੍ਹਮਾਰੀ ਦੇ ਮੁੱਦੇ 'ਤੇ ਹੰਗਾਮਾ ਕਰਨ ਤੋਂ ਬਾਅਦ ਹੁਣ ਤੱਕ ਕੁੱਲ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਇਸ ਸਰਦ ਰੁੱਤ ਸੈਸ਼ਨ ਵਿੱਚ ਲੋਕ ਸਭਾ ਅਤੇ ਰਾਜ ਸਭਾ ਤੋਂ ਸੰਸਦ ਮੈਂਬਰਾਂ ਦੀ ਇਤਿਹਾਸਕ ਮੁਅੱਤਲੀ ਹੋਈ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਨਾਰਾਜ਼ ਹੈ। ਸਰਕਾਰ ਇਸ ਨੂੰ ਸਦਨ ਵਿੱਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਵਹਾਰ ਨਾਲ ਜੋੜ ਰਹੀ ਹੈ।

Parliament Winter Session: ਸੰਸਦ ਤੋਂ ਹੁਣ ਤੱਕ 151 ਸੰਸਦ ਮੈਂਬਰ ਸਸਪੈਂਡ, ਲੋਕ ਸਭਾ ਅਤੇ ਰਾਜਸਭਾ ਚੋਂ ਕਿੰਨੇ-ਕਿੰਨੇ, ਜਾਣੋ...
Follow Us On

ਮੰਗਲਵਾਰ ਨੂੰ ਲੋਕ ਸਭਾ ਵਿੱਚ ਮੁੜ ਤੋਂ ਜਬਰਦਸਤ ਹੰਗਾਮਾ ਹੋਇਆ, ਜਿਸ ਤੋਂ ਬਾਅਦ ਲੋਕਸਭਾ ਸਪੀਕ ਓਮ ਬਿਰਲਾ ਨੇ 49 ਸੰਸਦ ਮੈਂਬਰਾਂ ਨੂੰ ਸਸਪੈਂਡ ਕਰ ਦਿੱਤਾ। ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਵਿੱਚ ਸੁਸ਼ੀਲ ਕੁਮਾਰ ਰਿੰਕੂ, ਰਵਨੀਤ ਸਿੰਘ ਬਿਟੂ, ਜਸਵੀਰ ਸਿੰਘ ਗਿੱਲ, ਗੁਰਜੀਤ ਸਿੰਘ ਔਜਲਾ, ਮਨੀਸ਼ ਤਿਵਾਰੀ, ਸ਼ਸ਼ੀ ਥਰੂਰ, ਡਿੰਪਲ ਯਾਦਵ, ਮਨੀਸ਼ ਤਿਵਾਰੀ, ਸੁਪ੍ਰੀਆ ਸੁਲੇ ਅਤੇ ਦਾਨਿਸ਼ ਅਲੀ ਆਦਿ ਦੇ ਨਾਂ ਸ਼ਾਮਲ ਹਨ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਲੋਕ ਸਭਾ ਵਿੱਚ ਪ੍ਰਸਤਾਵ ਰੱਖਿਆ। ਮੁਹੰਮਦ ਫੈਜ਼ਲ, ਕਾਰਤੀ ਚਿਦੰਬਰਮ, ਸੁਦੀਪ ਬੰਧੋਪਾਧਿਆਏ ਸਮੇਤ 49 ਸੰਸਦ ਮੈਂਬਰਾਂ ਦੇ ਨਾਂ ਇਸ ਪ੍ਰਸਤਾਵ ‘ਚ ਸ਼ਾਮਲ ਹਨ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਸੰਸਦ ‘ਚ ਸੁਰੱਖਿਆ ‘ਚ ਕਮੀ ਨੂੰ ਲੈ ਕੇ ਸੰਸਦ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਟਕਰਾਅ ਜਾਰੀ ਹੈ। ਭਾਰੀ ਹੰਗਾਮੇ ਦਰਮਿਆਨ ਸੰਸਦ ਮੈਂਬਰਾਂ ਦੀ ਮੁਅੱਤਲੀ ਮੰਗਲਵਾਰ ਨੂੰ ਵੀ ਜਾਰੀ ਰਹੀ। ਸੋਮਵਾਰ ਅਤੇ ਮੰਗਲਵਾਰ ਨੂੰ ਹੁਣ ਤੱਕ ਕੁੱਲ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ। ਲੋਕ ਸਭਾ ਅਤੇ ਰਾਜ ਸਭਾ ਦੇ 46-46 ਸੰਸਦ ਮੈਂਬਰਾਂ ਨੂੰ ਕੱਲ੍ਹ ਮੁਅੱਤਲ ਕੀਤਾ ਗਿਆ ਸੀ। ਅੱਜ ਲੋਕ ਸਭਾ ਦੇ 49 ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਮੁਅਤੱਲੀ ਦੇ ਨਾਲ ਸੰਸਦ ਮੈਂਬਰਾਂ ਦੀ ਮੁਅੱਤਲੀ ਦੇ ਸਾਰੇ ਰਿਕਾਰਡ ਟੁੱਟ ਗਏ ਹਨ, ਕਿਉਂਕਿ ਇਸ ਤੋਂ ਪਹਿਲਾਂ 1989 ‘ਚ ਇਕ ਦਿਨ ‘ਚ 63 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ ਪਰ ਇੱਥੇ ਸੋਮਵਾਰ ਨੂੰ ਇਕ ਦਿਨ ‘ਚ 92 ਸੰਸਦ ਮੈਂਬਰਾਂ ਨੂੰ ਸਦਨ ‘ਚੋਂ ਬਾਹਰ ਦਾ ਰਾਹ ਵਿਖਾਇਆ ਗਿਆ ਹੈ। ਸਵਾਲ ਇਹ ਪੈਦਾ ਹੁੰਦਾ ਹੈ ਕਿ ਕੀ ਵਿਰੋਧੀ ਧਿਰ ਇਸ ਘਟਨਾ ਤੋਂ ਗੁੱਸੇ ਵਿਚ ਆ ਕੇ 1989 ਦਾ ਇਤਿਹਾਸ ਦੁਹਰਾਏਗੀ?

ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਦੀ ਕੀ ਹੈ ਮੰਗ?

ਦਰਅਸਲ, ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਦੀ ਸੁਰੱਖਿਆ ਵਿੱਚ ਸੰਨ੍ਹਮਾਰੀ ਦੇ ਮੁੱਦੇ ‘ਤੇ ਸਦਨ ‘ਚ ਪੀਐੱਮ ਮੋਦੀ ਦੀ ਮੌਜੂਦਗੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਬਿਆਨ ਦੀ ਮੰਗ ਕਰ ਰਹੇ ਹਨ। ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮਾਮਲੇ ‘ਤੇ ਸਦਨ ‘ਚ ਚਰਚਾ ਕਰਨ ਅਤੇ ਮੁਲਜ਼ਮਾਂ ਨੂੰ ਪਾਸ ਦੀ ਸਹੂਲਤ ਦੇਣ ਵਾਲੇ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਿਮਹਾ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਉੱਧਰ, ਸੱਤਾਧਾਰੀ ਧਿਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਸੰਸਦ ਦੀ ਕਾਰਵਾਈ ਰੋਕ ਕੇ ਸਮਾਂ ਬਰਬਾਦ ਕਰ ਰਹੀ ਹੈ। ਸਪੀਕਰ ਨੇ ਸੰਸਦ ਦੀ ਕਾਰਵਾਈ ‘ਚ ਰੁਕਾਵਟ ਪੈਦਾ ਕਰਨ ਵਾਲੇ ਸੰਸਦ ਮੈਂਬਰਾਂ ਖਿਲਾਫ ਮੁਅੱਤਲੀ ਦਾ ਕਦਮ ਚੁੱਕਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਦੋ ਦਿਨਾਂ ਦੇ ਅੰਦਰ 141 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ।

ਮੋਦੀ ਬਨਾਮ ਮਨਮੋਹਨ ਸਰਕਾਰ

ਨਰਿੰਦਰ ਮੋਦੀ ਸਰਕਾਰ ਵਿੱਚ ਵੱਖ-ਵੱਖ ਸਮੇਂ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਸਪੀਕਰਾਂ ਨੇ ਕੁੱਲ 26 ਵਾਰ ਸੰਸਦ ਮੈਂਬਰਾਂ ਖ਼ਿਲਾਫ਼ ਮੁਅੱਤਲੀ ਦੀ ਕਾਰਵਾਈ ਕੀਤੀ ਹੈ। ਮੋਦੀ ਸਰਕਾਰ ਵਿੱਚ ਕੁੱਲ 282 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ, ਜਿਨ੍ਹਾਂ ਵਿੱਚ 94 ਰਾਜ ਸਭਾ ਮੈਂਬਰ ਅਤੇ 188 ਲੋਕ ਸਭਾ ਮੈਂਬਰ ਸਨ। ਉੱਥੇ ਹੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੇ ਕਾਰਜਕਾਲ ਦੌਰਾਨ 2004 ਤੋਂ 2014 ਤੱਕ 43 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ, ਜਿਨ੍ਹਾਂ ਵਿੱਚ 7 ​​ਰਾਜ ਸਭਾ ਮੈਂਬਰ ਅਤੇ 36 ਲੋਕ ਸਭਾ ਮੈਂਬਰ ਸਨ। ਇਸ ਤਰ੍ਹਾਂ ਮੋਦੀ ਸਰਕਾਰ ਵਿਚ ਮਨਮੋਹਨ ਸਿੰਘ ਸਰਕਾਰ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ‘ਚ ਸੰਸਦ ਮੈਂਬਰਾਂ ਦੀ ਮੁਅੱਤਲੀ ਦੀ ਗਿਣਤੀ ਜ਼ਿਆਦਾ ਰਹੀ ਹੈ।

Exit mobile version