4 ਤੋਂ 22 ਦਸੰਬਰ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਇਜਲਾਸ, ਸਸੰਦੀ ਕਾਰਜ ਮੰਤਰੀ ਨੇ ਕੀਤਾ ਐਲਾਨ
Parliament Winter Session: ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੈਸ਼ਨ ਵਿੱਚ 15 ਮੀਟਿੰਗਾਂ ਹੋਣਗੀਆਂ। ਅੰਮ੍ਰਿਤ ਕਾਲ ਦਰਮਿਆਨ ਸੈਸ਼ਨ ਦੌਰਾਨ ਵਿਧਾਨਕ ਕੰਮਕਾਜ ਅਤੇ ਹੋਰ ਵਿਸ਼ਿਆਂ ਤੇ ਚਰਚਾ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪੰਜ ਦਿਨਾਂ ਦੇ ਵਿਸ਼ੇਸ਼ ਸੈਸ਼ਨ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਵੀ ਪਾਸ ਹੋਇਆ ਸੀ।
Winter Session, 2023 of Parliament will commence from 4th December and continue till 22nd December having 15 sittings spread over 19 days. Amid Amrit Kaal looking forward to discussions on Legislative Business and other items during the session.#WinterSession2023 pic.twitter.com/KiboOyFxk0
— Pralhad Joshi (@JoshiPralhad) November 9, 2023
ਪੰਜ ਦਿਨ ਦਾ ਸੀ ਵਿਸ਼ੇਸ਼ ਸੈਸ਼ਨ
ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੇ ਸਤੰਬਰ ਵਿੱਚ ਸੰਸਦ ਦਾ ਪੰਜ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਵਿਸ਼ੇਸ਼ ਸੈਸ਼ਨ ਨਵੇਂ ਸੰਸਦ ਭਵਨ ‘ਚ ਕੀਤਾ ਗਿਆ ਸੀ, ਜਿਸ ‘ਚ ਸਰਕਾਰ ਨੇ ਪੁਰਾਣੇ ਸੰਸਦ ਭਵਨ ਦੇ 75 ਸਾਲਾਂ ਦੇ ਇਤਿਹਾਸ ‘ਤੇ ਚਰਚਾ ਕੀਤੀ, ਜਿਸ ਨੂੰ ਸੰਸਦੀ ਕੰਮਾਂ ਲਈ ਵਾਧੂ ਜਗ੍ਹਾ ਮੁਹੱਈਆ ਕਰਵਾਉਣ ਲਈ ਬਣਾਇਆ ਗਿਆ ਸੀ। ਪੁਰਾਣੀ ਇਮਾਰਤ ਦੇ ਇੱਕ ਹਿੱਸੇ ਨੂੰ ਇੱਕ ਅਜਾਇਬ ਘਰ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਜੋ ਇਤਿਹਾਸਕ ਢਾਂਚੇ ਦੇ ਇਤਿਹਾਸ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਪੰਜ ਦਿਨਾਂ ਦੇ ਵਿਸ਼ੇਸ਼ ਸੈਸ਼ਨ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਇਤਿਹਾਸਕ ਮਹਿਲਾ ਰਾਖਵਾਂਕਰਨ ਬਿੱਲ ਵੀ ਪਾਸ ਕੀਤਾ ਗਿਆ ਸੀ। ਬਿੱਲ ‘ਚ ਔਰਤਾਂ ਨੂੰ ਲੋਕ ਸਭਾ ਅਤੇ ਵਿਧਾਨ ਸਭਾਵਾਂ ‘ਚ 33 ਫੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਹੈ। ਕਾਂਗਰਸ ਨੇ ਵੀ ਇਸ ਮੁੱਦੇ ‘ਤੇ ਸਰਕਾਰ ਦਾ ਸਮਰਥਨ ਕੀਤਾ ਸੀ ਪਰ ਕਿਹਾ ਗਿਆ ਸੀ ਕਿ ਉਹ 2029 ਤੱਕ ਮਹਿਲਾ ਰਾਖਵਾਂਕਰਨ ਲਾਗੂ ਕਰ ਸਕਦੀ ਹੈ, ਜਿਸ ‘ਤੇ ਵਿਰੋਧੀ ਧਿਰ ਨੇ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਇੰਨੀ ਦੇਰ ਨਾਲ ਕਿਉਂ ਲਾਗੂ ਕੀਤਾ ਜਾ ਰਿਹਾ ਹੈ।
Follow Us
