ਰਾਮਦੇਵ ਨੂੰ SC ਤੋਂ ਝਟਕਾ, ਅਗਲੀ ਸੁਣਵਾਈ 'ਚ ਪੇਸ਼ੀ ਤੋਂ ਛੋਟ ਦੀ ਮੰਗ ਖਾਰਿਜ, IMA ਪ੍ਰਧਾਨ ਨੂੰ ਵੀ ਨੋਟਿਸ | Patanjali misleading advertisement case supreme court new order on Ramdev & acharya balkrishna ima full detail in Punjabi Punjabi news - TV9 Punjabi

ਰਾਮਦੇਵ ਨੂੰ SC ਤੋਂ ਝਟਕਾ, ਅਗਲੀ ਸੁਣਵਾਈ ‘ਚ ਪੇਸ਼ੀ ਤੋਂ ਛੋਟ ਦੀ ਮੰਗ ਖਾਰਿਜ, IMA ਪ੍ਰਧਾਨ ਨੂੰ ਵੀ ਨੋਟਿਸ

Updated On: 

07 May 2024 17:48 PM

SC on Patanjali MIsleading Advertisements: ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਲਈ ਸ਼ਰਤਾਂ ਲਗਾਈਆਂ ਹਨ। ਇਸ ਤੋਂ ਇਲਾਵਾ ਬਾਬਾ ਰਾਮਦੇਵ ਅਤੇ ਆਚਾਰਿਆ ਬਾਲਕ੍ਰਿਸ਼ਨ ਨੂੰ ਵੀ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਕਿਹਾ ਹੈ ਕਿ ਮੀਡੀਆ ਵਿੱਚ ਕਿਸੇ ਵੀ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਜਾਂ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਇਸ਼ਤਿਹਾਰ ਦੇਣ ਵਾਲੇ ਨੂੰ ਸਵੈ-ਘੋਸ਼ਣਾ ਪੱਤਰ ਦੇਣਾ ਹੋਵੇਗਾ।

ਰਾਮਦੇਵ ਨੂੰ SC ਤੋਂ ਝਟਕਾ, ਅਗਲੀ ਸੁਣਵਾਈ ਚ ਪੇਸ਼ੀ ਤੋਂ ਛੋਟ ਦੀ ਮੰਗ ਖਾਰਿਜ, IMA ਪ੍ਰਧਾਨ ਨੂੰ ਵੀ ਨੋਟਿਸ

ਯੋਗਗੁਰੂ ਰਾਮਦੇਵ

Follow Us On

ਸੁਪਰੀਮ ਕੋਰਟ ਨੇ ਪਤੰਜਲੀ ਅਤੇ ਹੋਰ ਕੰਪਨੀਆਂ ਨਾਲ ਜੁੜੇ ਗੁੰਮਰਾਹਕੁੰਨ ਇਸ਼ਤਿਹਾਰਾਂ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਲਈ ਸ਼ਰਤਾਂ ਲਾਗੂ ਕੀਤੀਆਂ ਹਨ। ਇਸ ਦੇ ਨਾਲ ਹੀ ਪਤੰਜਲੀ ਦੇ ਸੰਸਥਾਪਕ ਬਾਬਾ ਰਾਮਦੇਵ ਅਤੇ ਆਚਾਰਿਆ ਬਾਲਕ੍ਰਿਸ਼ਨ ਨੂੰ ਵੀ ਇਸ ਮਾਮਲੇ ‘ਚ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਹੁਣ ਇਸ਼ਤਿਹਾਰ ਦੇਣ ਵਾਲੇ ਨੂੰ ਮੀਡੀਆ ਵਿੱਚ ਕੋਈ ਵੀ ਇਸ਼ਤਿਹਾਰ ਪ੍ਰਸਾਰਿਤ ਜਾਂ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਸੈਲਫ ਡਿਕਲੇਰੇਸ਼ਨ ਦੇਣਾ ਹੋਵੇਗਾ। ਇਸ ਤੋਂ ਬਿਨਾਂ ਕੋਈ ਵੀ ਇਸ਼ਤਿਹਾਰ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਨਹੀਂ ਕੀਤਾ ਜਾਵੇਗਾ। ਚੈਨਲਾਂ ਨੂੰ ਪ੍ਰਸਾਰਣ ਸੇਵਾ ‘ਤੇ ਸੈਲਫ ਡਿਕਲੇਰੇਸ਼ਨ ਪ੍ਰਸਾਰਿਤ ਕਰਨਾ ਹੋਵੇਗਾ। ਸੁਪਰੀਮ ਕੋਰਟ ਨੇ ਸਿਹਤ ਮੰਤਰਾਲੇ ਤੋਂ FSSAI ਵੱਲੋਂ ਪ੍ਰਾਪਤ ਸ਼ਿਕਾਇਤਾਂ ‘ਤੇ ਕੀਤੀ ਗਈ ਕਾਰਵਾਈ ਦਾ ਡਾਟਾ ਵੀ ਮੰਗਿਆ ਹੈ।

‘ਲਾਇਸੈਂਸ ਮੁਅੱਤਲ ਹੈ ਤਾਂ ਉਤਪਾਦ ਨਹੀਂ ਵੇਚਿਆ ਜਾਣਾ ਚਾਹੀਦਾ’

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਚੇਤਾਵਨੀ ਦਿੱਤੀ ਹੈ ਕਿ ਪਤੰਜਲੀ ਦੇ ਉਹ ਉਤਪਾਦ ਜਿਨ੍ਹਾਂ ਦੇ ਸਬੰਧ ਵਿੱਚ ਲਾਇਸੈਂਸ ਮੁਅੱਤਲ ਕੀਤਾ ਗਿਆ ਹੈ, ਉਹ ਵਿਕਰੀ ਲਈ ਉਪਲਬਧ ਨਹੀਂ ਰਹਿਣੇ ਚਾਹੀਦੇ। ਜੇਕਰ ਲਾਇਸੰਸ ਮੁਅੱਤਲ ਕੀਤਾ ਜਾਂਦਾ ਹੈ ਤਾਂ ਉਤਪਾਦ ਨੂੰ ਨਹੀਂ ਵੇਚਿਆ ਜਾਣਾ ਚਾਹੀਦਾ ਹੈ। ਸਾਨੂੰ ਨੋਟਿਸ ਦੇਣਾ ਹੋਵੇਗਾ।

ਦੂਜੇ ਪਾਸੇ ਬਾਬਾ ਰਾਮਦੇਵ ਅਤੇ ਆਚਾਰਿਆ ਬਾਲਕ੍ਰਿਸ਼ਨ ਦੀ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਨੂੰ ਰੱਦ ਕਰਦਿਆਂ ਜਸਟਿਸ ਹਿਮਾ ਕੋਹਲੀ ਨੇ ਕਿਹਾ ਕਿ ਅਸੀਂ ਅੱਜ ਲਈ ਹੀ ਪੇਸ਼ੀ ਤੋਂ ਛੋਟ ਦਿੱਤੀ ਸੀ। ਕਿਰਪਾ ਕਰਕੇ ਅੱਗੇ ਦੀ ਛੋਟ ਲਈ ਬੇਨਤੀ ਨਾ ਕਰੋ। ਅਦਾਲਤ ਨੇ ਆਈਐਮਏ (ਇੰਡੀਅਨ ਮੈਡੀਕਲ ਐਸੋਸੀਏਸ਼ਨ) ਦੇ ਪ੍ਰਧਾਨ ਨੂੰ ਵੀ ਨੋਟਿਸ ਦਿੱਤਾ ਹੈ।

ਇਹ ਵੀ ਪੜ੍ਹੋ – ਪਤੀ ਗੰਜਾ ਹੈ, ਨਾਲ ਨਹੀਂ ਸੌਂਦਾ, ਦੂਜੇ ਮਰਦਾਂ ਨਾਲ, ਹਨੀਮੂਨ ਤੇ ਲਾੜੀ ਨੂੰ ਲੱਗਾ ਅਜਿਹਾ ਝਟਕਾ, ਪਹੁੰਚੀ ਥਾਣੇ

ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਨੋਟਿਸ

ਸੁਪਰੀਮ ਕੋਰਟ ਨੇ ਅਗਲੀ ਸੁਣਵਾਈ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ। ਜਵਾਬ ਦਾਖ਼ਲ ਕਰਨ ਲਈ 14 ਮਈ ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਹ ਨੋਟਿਸ ਸੁਪਰੀਮ ਕੋਰਟ ‘ਤੇ ਕਥਿਤ ਟਿੱਪਣੀ ਦੇ ਮਾਮਲੇ ‘ਚ ਭੇਜਿਆ ਗਿਆ ਹੈ। ਇਸ ‘ਚ ਅਗਲੀ ਸੁਣਵਾਈ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਮਾਮਲੇ ਦੀ ਅਗਲੀ ਸੁਣਵਾਈ 14 ਮਈ ਨੂੰ ਹੋਵੇਗੀ।

Exit mobile version