AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਟਨਾ ਗੋਲੀਬਾਰੀ ਮਾਮਲਾ: ਖਾਨ ਸਰ ਨੇ ਕੀਤਾ ਆਤਮ ਸਮਰਪਣ, ਅਸਲਾ ਐਕਟ ਤਹਿਤ ਮਾਮਲਾ ਦਰਜ

ਬਿਹਾਰ ਦੇ ਮਸ਼ਹੂਰ ਅਧਿਆਪਕ ਤੇ ਖਾਨ ਗਲੋਬਲ ਸਟੱਡੀਜ਼ ਦੇ ਸੰਸਥਾਪਕ ਖਾਨ ਸਰ ਨੇ ਆਪਣੇ ਕੋਚਿੰਗ ਇੰਸਟੀਚਿਊਟ 'ਚ ਹੋਈ ਹਿੰਸਾ ਤੇ ਕਥਿਤ ਗੋਲੀਬਾਰੀ ਦੀ ਘਟਨਾ ਦੇ ਸਬੰਧ 'ਚ ਆਤਮ ਸਮਰਪਣ (ਸਰੈਂਡਰ) ਕਰ ਦਿੱਤਾ ਹੈ। ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਭਾਲ ਕਰ ਰਹੀ ਸੀ।

ਪਟਨਾ ਗੋਲੀਬਾਰੀ ਮਾਮਲਾ: ਖਾਨ ਸਰ ਨੇ ਕੀਤਾ ਆਤਮ ਸਮਰਪਣ, ਅਸਲਾ ਐਕਟ ਤਹਿਤ ਮਾਮਲਾ ਦਰਜ
ਖਾਨ ਸਰ ਨੇ ਕੀਤਾ ਆਤਮ ਸਮਰਪਣ
tv9-punjabi
| Published: 06 Jun 2026 12:55 PM IST
Share

ਬਿਹਾਰ ਦੇ ਮਸ਼ਹੂਰ ਅਧਿਆਪਕ ਤੇ ਖਾਨ ਗਲੋਬਲ ਸਟੱਡੀਜ਼ ਦੇ ਸੰਸਥਾਪਕ ਖਾਨ ਸਰ ਨੇ ਸ਼ਨੀਵਾਰ (6 ਜੂਨ) ਨੂੰ ਆਪਣੇ ਕੋਚਿੰਗ ਇੰਸਟੀਚਿਊਟ ‘ਚ ਹੋਈ ਹਿੰਸਾ ਤੇ ਕਥਿਤ ਗੋਲੀਬਾਰੀ ਦੀ ਘਟਨਾ ਦੇ ਸਬੰਧ ‘ਚ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਗੋਲੀਬਾਰੀ ਦੀ ਘਟਨਾ ਦੇ ਸਬੰਧ ‘ਚ ਉਨ੍ਹਾਂ ਦੀ ਭਾਲ ਕਰ ਰਹੀ ਸੀ। ਇਲਜ਼ਾਮ ਹੈ ਕਿ ਉਨ੍ਹਾਂ ਨੇ ਆਪਣੇ ਅੰਗ ਰੱਖਿਅਕਾਂ ਨੂੰ ਗੋਲੀ ਚਲਾਉਣ ਦੇ ਨਿਰਦੇਸ਼ ਦਿੱਤੇ ਸਨ।

ਪੁਲਿਸ ਨੇ ਇਸ ਮਾਮਲੇ ‘ਚ ਪਹਿਲਾਂ ਉਨ੍ਹਾਂ ਦੇ ਦੋ ਸੁਰੱਖਿਆ ਗਾਰਡਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਖਾਨ ਸਰ ਨੂੰ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ ਤੇ ਉਨ੍ਹਾਂ ਵਿਰੁੱਧ ਗੰਭੀਰ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇੱਕ ਪੁਲਿਸ ਟੀਮ ਸ਼ੁੱਕਰਵਾਰ ਰਾਤ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਕੋਚਿੰਗ ਸੈਂਟਰ ਗਈ ਸੀ, ਪਰ ਉਹ ਉੱਥੇ ਨਹੀਂ ਮਸੇ। ਇਸ ਦੌਰਾਨ ਪੁਲਿਸ ਦਾ ਸਾਹਮਣਾ ਵਿਦਿਆਰਥੀਆਂ ਦੀ ਭੀੜ ਨਾਲ ਹੋਇਆ, ਜੋ ਪੁਲਿਸ ਕਾਰਵਾਈ ਦਾ ਵਿਰੋਧ ਕਰ ਰਹੇ ਸਨ। ਹਾਲਾਂਕਿ, ਪੁਲਿਸ ਨੇ ਸਖ਼ਤ ਰੁਖ਼ ਅਪਣਾਇਆ ਤੇ ਕੋਚਿੰਗ ਸੈਂਟਰ ਅਤੇ ਆਲੇ ਦੁਆਲੇ ਦੇ ਇਲਾਕਿਆਂ ਤੋਂ ਵਿਦਿਆਰਥੀਆਂ ਨੂੰ ਹਟਾ ਦਿੱਤਾ।

ਇਹ ਘਟਨਾ 2 ਜੂਨ ਨੂੰ ਪਟਨਾ ਦੇ ਮੁਸੱਲਹਪੁਰ ਹਾਟ ਖੇਤਰ ‘ਚ ਵਾਪਸੀ ਸੀ, ਜਿੱਥੇ ਲੋਕਾਂ ਦੇ ਇੱਕ ਸਮੂਹ ਨੇ ਖਾਨ ਗਲੋਬਲ ਸਟੱਡੀਜ਼ ਕੋਚਿੰਗ ਇੰਸਟੀਚਿਊਟ ‘ਤੇ ਹਮਲਾ ਕੀਤਾ ਤੇ ਭੰਨਤੋੜ ਕੀਤੀ। ਇਲਜ਼ਾਮ ਹੈ ਕਿ ਝਗੜੇ ਦੌਰਾਨ, ਸੰਸਥਾ ਦੇ ਸੁਰੱਖਿਆ ਗਾਰਡਾਂ ਨੇ ਆਪਣੀਆਂ ਰਾਈਫਲਾਂ ਤੋਂ ਕਈ ਗੋਲੀਆਂ ਚਲਾਈਆਂ। ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਭੱਖ ਗਿਆ।

ਦੋ ਸੁਰੱਖਿਆ ਗਾਰਡ ਗ੍ਰਿਫ਼ਤਾਰ

ਇਸ ਦੌਰਾਨ, ਇਸ ਵਿਵਾਦ ਨੂੰ ਪਟਨਾ ‘ਚ ਕੋਚਿੰਗ ਇੰਸਟੀਚਿਊਟਾਂ ‘ਚ ਦੁਸ਼ਮਣੀ ਤੇ ਦਬਦਬੇ ਦੀ ਲੜਾਈ ਦੇ ਸੰਦਰਭ ‘ਚ ਵੀ ਦੇਖਿਆ ਜਾ ਰਿਹਾ ਹੈ। ਜਾਂਚ ਤੋਂ ਬਾਅਦ, ਪੁਲਿਸ ਨੇ ਇੱਕ ਦੂਜੇ ਕੋਚਿੰਗ ਇੰਸਟੀਚਿਊਟ ਗਿਆਨ ਬਿੰਦੂ ਦੇ ਸੰਚਾਲਕ ਰੋਸ਼ਨ ਆਨੰਦ ਨੂੰ ਮੁੱਖ ਮੁਲਜ਼ਮ ਮੰਨਦੇ ਹੋਏ ਗ੍ਰਿਫ਼ਤਾਰ ਕਰ ਲਿਆ ਤੇ ਉਸ ਨੂੰ ਜੇਲ੍ਹ ਭੇਜ ਦਿੱਤਾ। ਇਸ ਤੋਂ ਇਲਾਵਾ, ਵਾਇਰਲ ਵੀਡੀਓ ਦੇ ਆਧਾਰ ‘ਤੇ ਪੁਲਿਸ ਨੇ ਖਾਨ ਸਰ ਦੇ ਦੋ ਸੁਰੱਖਿਆ ਗਾਰਡਾਂ, ਪ੍ਰਦੀਪ ਤੇ ਤਲੇਸ਼ਵਰ ਨੂੰ ਹਿਰਾਸਤ ‘ਚ ਲੈ ਲਿਆ ਤੇ ਪੁੱਛਗਿੱਛ ਕੀਤੀ। ਪੁਲਿਸ ਦੇ ਅਨੁਸਾਰ, ਦੋਵਾਂ ਨੇ ਗੋਲੀਬਾਰੀ ਦੀ ਗੱਲ ਕਬੂਲ ਕੀਤੀ; ਬਾਅਦ ‘ਚ, ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਦੇ ਹਥਿਆਰ ਵੀ ਜ਼ਬਤ ਕਰ ਲਏ ਗਏ।

ਖਾਨ ਸਰ ਨੇ ਅਦਾਲਤ ‘ਚ ਕੀਤਾ ਆਤਮ ਸਮਰਪਣ

ਖਾਨ ਗਲੋਬਲ ਸਟੱਡੀਜ਼ ‘ਚ ਹੋਈ ਭੰਨਤੋੜ ਦੇ ਸਬੰਧ ‘ਚ ਖਾਨ ਸਰ ਵਿਰੁੱਧ ਇੱਕ ਐਫਆਈਆਰ ਵੀ ਦਰਜ ਕੀਤੀ ਗਈ ਸੀ। ਅਸਲਾ ਐਕਟ ਤੇ ਕਤਲ ਦੀ ਕੋਸ਼ਿਸ਼ ਦੇ ਤਹਿਤ ਐਫਆਈਆਰ ਦਰਜ ਹੋਣ ਤੋਂ ਬਾਅਦ ਤੋਂ ਹੀ ਉਨ੍ਹਾਂ ‘ਤੇ ਗ੍ਰਿਫ਼ਤਾਰੀ ਦਾ ਖ਼ਤਰਾ ਮੰਡਰਾ ਰਿਹਾ ਸੀ। ਉਨ੍ਹਾਂ ਨੇ ਹੁਣ ਆਪਣੀ ਮਰਜ਼ੀ ਨਾਲ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਐਫਆਈਆਰ ਦਰਜ ਹੋਣ ਤੋਂ ਬਾਅਦ ਬਿਹਾਰ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ ਤੇ ਉਨ੍ਹਾਂ ਦੇ ਕੋਚਿੰਗ ਸੈਂਟਰ ਦੇ ਬਾਹਰ ਇੱਕ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। Source: TV9Hindi.com

Follow Us
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ
NPCI ਵਿਵਾਦ 'ਤੇ ਵਿਰੋਧੀ ਧਿਰ ਦਾ ਹੰਗਾਮਾ, ਸਰਬ ਪਾਰਟੀ ਬੈਠਕ ਤੋਂ ਕੀਤਾ ਵਾਕਆਊਟ...
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ
ਲਾਰੈਂਸ ਬਿਸ਼ਨੋਈ ਗੈਂਗ ਨੇ ਆਮਿਰ ਖਾਨ ਨੂੰ ਧਮਕਾਇਆ, ਲਵ ਜੇਹਾਦ ਦੇ ਨਾਮ 'ਤੇ ਦਿੱਤੀ ਚੇਤਾਵਨੀ...
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ
ਧਰਮ ਯੁੱਧ ਮੋਰਚੇ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮਾ, ਬਲਤੇਜ ਪੰਨੂ ਦਾ SAD 'ਤੇ ਨਿਸ਼ਾਨਾ...
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...