AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ, ਆਸੀਆਨ ਸੰਮੇਲਨ ਦਾ ਕੀ ਰਹੇਗਾ ਏਜੰਡਾ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਫਿਲੀਪੀਨਜ਼ ਜਾ ਰਹੇ ਹਨ। ਇਸ ਤਿੰਨ ਦਿਨਾਂ ਦੌਰੇ ਦੌਰਾਨ ਸਮੁੰਦਰੀ ਸੁਰੱਖਿਆ ਵਧਾਉਣ ਤੇ ਵਪਾਰਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ 'ਤੇ ਖਾਸ ਜ਼ੋਰ ਰਹੇਗਾ।

ਫਿਲੀਪੀਨਜ਼ 'ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ, ਆਸੀਆਨ ਸੰਮੇਲਨ ਦਾ ਕੀ ਰਹੇਗਾ ਏਜੰਡਾ?
ਪ੍ਰਧਾਨ ਮੰਤਰੀ ਨਰੇਂਦਰ ਮੋਦੀ
tv9-punjabi
| Updated On: 16 Nov 2026 08:49 AM IST
Share

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ 16 ਨਵੰਬਰ ਨੂੰ ਤਿੰਨ ਦਿਨਾਂ ਦੌਰੇ ‘ਤੇ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਜਾ ਰਹੇ ਹਨ। ਉੱਥੇ ਉਹ ਭਾਰਤ-ਆਸੀਆਨ ਸਿਖਰ ਸੰਮੇਲਨ ‘ਚ ਸ਼ਾਮਲ ਹੋਣਗੇ। ਇਸ ਬੈਠਕ ‘ਚ ਸਮੁੰਦਰੀ ਸੁਰੱਖਿਆ ਵਧਾਉਣ ਤੇ ਵਪਾਰ ਤੇ ਕਾਰੋਬਾਰ ਦੀ ਸਾਂਝੇਦਾਰੀ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਸਿਖਰ ਸੰਮੇਲਨ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਈਜ਼ ਇਨਾਸੀਓ ਲੂਲਾ ਦਾ ਸਿਲਵਾ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਕੀ ਰਹੇਗਾ ਪੀਐਮ ਮੋਦੀ ਦਾ ਪ੍ਰੋਗਰਾਮ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਲੀਪੀਨਜ਼ ਦੀ ਮੇਜ਼ਬਾਨੀ ਹੇਠ ਹੋ ਰਹੇ ਆਸੀਆਨ ਸਿਖਰ ਸੰਮੇਲਨ ਦੌਰਾਨ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਤੇ ਅਗਲੇ ਦਿਨ ਹੋਣ ਵਾਲੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ। ਇਸ ਤੋਂ ਇਲਾਵਾ, ਉਨ੍ਹਾਂ ਦੇ ਆਸਟ੍ਰੇਲੀਆ, ਜਾਪਾਨ ਤੇ ਅਮਰੀਕਾ ਦੇ ਆਗੂਆਂ ਨਾਲ ਕਵਾਡ ਲੀਡਰਜ਼ ਸਮਿਟ ‘ਚ ਸ਼ਾਮਲ ਹੋਣ ਤੇ ਕਈ ਦੁਵੱਲੀਆਂ ਬੈਠਕਾਂ ਕਰਨ ਦੀ ਵੀ ਉਮੀਦ ਹੈ।

ਭਾਰਤ-ਆਸੀਆਨ ਤੇ ਪੂਰਬੀ ਏਸ਼ੀਆ ਸਿਖਰ ਸੰਮੇਲਨਾਂ ਦੌਰਾਨ ਨਵੀਂ ਦਿੱਲੀ ਦਾ ਮੁੱਖ ਟੀਚਾ ਹਿੰਦ-ਪ੍ਰਸ਼ਾਂਤ ਖੇਤਰ ਦੇ ਸਮਾਨ ਵਿਚਾਰਧਾਰਾ ਵਾਲੇ ਦੇਸ਼ਾਂ ਵਿਚਾਲੇ ਜਲ ਸੈਨਾ ਤੇ ਸਮੁੰਦਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਕਿਹਾ ਕਿ ਉਹ 16 ਤੇ 17 ਨਵੰਬਰ ਨੂੰ ਫਿਲੀਪੀਨਜ਼ ਦੇ ਮਨੀਲਾ ‘ਚ ਰਹਿਣਗੇ, ਜਿੱਥੇ ਉਹ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਤੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਭਾਰਤ ਆਸੀਆਨ ਦੇਸ਼ਾਂ ਨਾਲ ਆਪਣੀ ਨਜ਼ਦੀਕੀ ਦੋਸਤੀ ਨੂੰ ਬਹੁਤ ਮਹੱਤਵ ਦਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਫਿਲੀਪੀਨਜ਼ ‘ਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕਰਨ ਦੀ ਇੱਛਾ ਵੀ ਜ਼ਾਹਰ ਕੀਤੀ।

ਕੀ ਹੈ ਆਸੀਆਨ?

ਆਸੀਆਨ ਦਾ ਮਤਲਬ ਹੈ ਦੱਖਣ-ਪੂਰਬੀ ਏਸ਼ੀਆਈ ਰਾਸ਼ਟਰਾਂ ਦਾ ਸੰਘ (Association of Southeast Asian Nations)। ਇਹ ਇਸ ਖੇਤਰ ਦੇ ਸਭ ਤੋਂ ਮਹੱਤਵਪੂਰਨ ਭੂ-ਰਾਜਨੀਤਿਕ ਸਮੂਹਾਂ ‘ਚੋਂ ਇੱਕ ਹੈ। ਇਸ ਸਮੂਹ ਵਿੱਚ ਇੰਡੋਨੇਸ਼ੀਆ, ਫਿਲੀਪੀਨਜ਼, ਮਲੇਸ਼ੀਆ, ਸਿੰਗਾਪੁਰ, ਬਰੂਨੇਈ, ਥਾਈਲੈਂਡ, ਵੀਅਤਨਾਮ, ਮਿਆਂਮਾਰ, ਲਾਓਸ, ਕੰਬੋਡੀਆ ਤੇ ਪੂਰਬੀ ਤਿਮੋਰ ਸ਼ਾਮਲ ਹਨ।

ਨਵੀਂ ਦਿੱਲੀ, ਵਾਸ਼ਿੰਗਟਨ, ਬੀਜਿੰਗ, ਟੋਕੀਓ ਤੇ ਕੈਨਬਰਾ ਵਰਗੀਆਂ ਪ੍ਰਮੁੱਖ ਵਿਸ਼ਵ ਸ਼ਕਤੀਆਂ ਦੇ ਨਾਲ ਆਸੀਆਨ ਦੇ ਅਧਿਕਾਰਤ ਸੰਵਾਦ ਭਾਈਵਾਲ ਵਜੋਂ ਜੁੜੀ ਹੋਈ ਹੈ।

ਮਨੀਲਾ ‘ਚ ਇਕੱਠੇ ਹੋਣਗੇ ਦੁਨੀਆ ਦੇ ਪ੍ਰਮੁੱਖ ਆਗੂ

ਫਿਲੀਪੀਨਜ਼ ਦੀ ਸਮਾਚਾਰ ਏਜੰਸੀ ਅਨੁਸਾਰ, ਮੁੱਖ ਪ੍ਰੋਗਰਾਮ ਤੋਂ ਪਹਿਲਾਂ ਦੁਨੀਆ ਭਰ ਦੇ ਵਫ਼ਦ ਦੇਸ਼ ‘ਚ ਪਹੁੰਚਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ‘ਚ ਆਸੀਆਨ ਮੈਂਬਰ ਦੇਸ਼ਾਂ, ਸੰਵਾਦ ਭਾਈਵਾਲਾਂ ਤੇ ਅੰਤਰਰਾਸ਼ਟਰੀ ਸੰਗਠਨਾਂ ਦੇ ਨੁਮਾਇੰਦੇ ਸ਼ਾਮਲ ਹਨ, ਜੋ 15 ਤੋਂ 17 ਨਵੰਬਰ ਤੱਕ ਹੋਣ ਵਾਲੀਆਂ ਉੱਚ ਪੱਧਰੀ ਬੈਠਕਾਂ ਦੀਆਂ ਤਿਆਰੀਆਂ ਕਰ ਰਹੇ ਹਨ।

ਐਸੋਸੀਏਟਿਡ ਪ੍ਰੈੱਸ ਮੁਤਾਬਕ, ਤਿੰਨ ਦਿਨਾਂ ਦੇ ਇਸ ਸਿਖਰ ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਦੁਨੀਆ ਦੇ ਕਈ ਪ੍ਰਮੁੱਖ ਆਗੂਆਂ ਨਾਲ ਗੱਲਬਾਤ ਹੋਵੇਗੀ। ਇਸ ਦੌਰਾਨ ਮਿਆਂਮਾਰ ‘ਚ ਜੰਗ ਵਰਗੇ ਹਾਲਾਤ ਤੇ ਸੰਘਰਸ਼ਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਕੀ ਹਨ ਮੁੱਖ ਮੁੱਦੇ?

ਆਸੀਆਨ ਹੁਣ ਭਾਰਤ ਦੀ ਐਕਟ ਈਸਟ ਨੀਤੀ ਤੇ ਹਿੰਦ-ਪ੍ਰਸ਼ਾਂਤ ਖੇਤਰ ਦੇ ਵਿਜ਼ਨ ਦਾ ਬੇਹੱਦ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਸਕੱਤਰ (ਪੂਰਬ) ਰੁਦ੍ਰੇਂਦਰ ਟੰਡਨ ਨੇ ਦੱਸਿਆ ਕਿ 11 ਦੇਸ਼ਾਂ ਦਾ ਇਹ ਸਮੂਹ ਸ਼ਾਂਤੀ, ਸਥਿਰਤਾ ਅਤੇ ਆਰਥਿਕ ਤਰੱਕੀ ਦਾ ਇੱਕ ਮਹੱਤਵਪੂਰਨ ਕੇਂਦਰ ਹੈ। ਭਾਰਤ ਤੇ ਆਸੀਆਨ ਦੇਸ਼ਾਂ ਵਿਚਾਲੇ ਸਾਲਾਨਾ ਵਪਾਰ ਲਗਭਗ 122 ਅਰਬ ਡਾਲਰ ਦਾ ਹੈ।

ਟੰਡਨ ਨੇ ਕਿਹਾ ਕਿ ਭਾਰਤ ਦਾ ਮੰਨਣਾ ਹੈ ਕਿ ਹਿੰਦ ਮਹਾਸਾਗਰ ਨਾਲ ਜੁੜੇ ਦੇਸ਼ ਹੋਣ ਅਤੇ ਦੱਖਣ-ਪੂਰਬੀ ਏਸ਼ੀਆ ਦੇ ਸਮੁੰਦਰੀ ਖੇਤਰ ਦੇ ਨੇੜੇ ਹੋਣ ਕਾਰਨ ਆਸੀਆਨ ਦੇਸ਼ਾਂ ਨਾਲ ਮਜ਼ਬੂਤ ਸਬੰਧ ਬਣਾਈ ਰੱਖਣਾ ਦੋਵਾਂ ਧਿਰਾਂ ਲਈ ਲਾਹੇਵੰਦ ਹੈ। ਇੱਕ ਸੀਨੀਅਰ ਅਧਿਕਾਰੀ ਅਨੁਸਾਰ, ਬੈਠਕ ਦੌਰਾਨ ਸਮੁੰਦਰੀ ਰੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਵਪਾਰਕ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਮੁੱਖ ਏਜੰਡੇ ਵਿੱਚ ਸ਼ਾਮਲ ਹੋਵੇਗਾ।

Source: TV9Hindi.com

Follow Us
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...