ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ

Published: 

14 Jan 2023 08:31 AM

ਪ੍ਰਧਾਨ ਮੰਤਰੀ ਨੇ ਨੀਤੀ ਆਯੋਗ ਵਿੱਚ ਅਰਥਸ਼ਾਸਤਰੀਆਂ ਨਾਲ ਕੀਤੀ ਮੀਟਿੰਗ, ਬਜਟ ਤੋਂ ਪਹਿਲਾਂ ਲਏ ਸੁਝਾਅ

ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ
Follow Us On

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀ ਆਯੋਗ ਵਿੱਚ ਅਰਥਸ਼ਾਸਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ ਤੋਂ ਪਹਿਲਾਂ ਅਰਥਸ਼ਾਸਤਰੀਆਂ ਤੋਂ ਸੁਝਾਅ ਲੈਣ ਦੇ ਨਾਲ-ਨਾਲ ਭਾਰਤੀ ਅਰਥਵਿਵਸਥਾ ਦੀ ਸਥਿਤੀ ਅਤੇ ਇਸ ਦੀਆਂ ਚੁਣੌਤੀਆਂ ਦਾ ਮੁਲਾਂਕਣ ਕੀਤਾ।

31 ਜਨਵਰੀ ਤੋਂ 6 ਅਪ੍ਰੈਲ ਤੱਕ ਬਜਟ ਸੈਸ਼ਨ

ਇਸ ਦੌਰਾਨ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਕੇ 6 ਅਪ੍ਰੈਲ ਤੱਕ ਚੱਲੇਗਾ। ਬਜਟ ਸੈਸ਼ਨ ਦੀ ਸ਼ੁਰੂਆਤ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਨਾਲ ਹੋਵੇਗੀ। ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਦੇ ਦੋਵਾਂ ਸਦਨਾਂ ਵਿੱਚ ਆਰਥਿਕ ਸਰਵੇਖਣ ਵੀ ਪੇਸ਼ ਕੀਤਾ ਜਾਵੇਗਾ।

1 ਫਰਵਰੀ ਨੂੰ ਵਿੱਤ ਮੰਤਰੀ ਪੇਸ਼ ਕਰਨਗੇ ਬਜਟ

ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਵਿੱਤੀ ਸਾਲ 2023-24 ਲਈ ਕੇਂਦਰੀ ਬਜਟ ਪੇਸ਼ ਕਰਨਗੇ। ਬਜਟ ਸੈਸ਼ਨ ਦੇ ਕੁੱਲ 66 ਦਿਨਾਂ ਵਿੱਚ 27 ਬੈਠਕਾਂ ਹੋਣਗੀਆਂ। ਇਸ ਦੌਰਾਨ, ਵਿਭਾਗ ਨਾਲ ਸਬੰਧਤ ਸੰਸਦੀ ਸਥਾਈ ਕਮੇਟੀਆਂ ਗ੍ਰਾਂਟਾਂ ਦੀਆਂ ਮੰਗਾਂ ਦੀ ਜਾਂਚ ਅਤੇ ਆਪਣੇ ਮੰਤਰਾਲਿਆਂ ਅਤੇ ਵਿਭਾਗਾਂ ਨਾਲ ਸਬੰਧਤ ਰਿਪੋਰਟਾਂ ਤਿਆਰ ਕਰਨਗੀਆਂ।

ਦੋਵਾਂ ਸਦਨਾਂ ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਹੋਵੇਗੀ ਚਰਚਾ

ਬਜਟ ਸੈਸ਼ਨ ਦੇ ਪਹਿਲੇ ਹਿੱਸੇ ‘ਚ ਦੋਵੇਂ ਸਦਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ‘ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਕੇਂਦਰੀ ਬਜਟ ‘ਤੇ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇਣਗੇ। ਇਸ ਤੋਂ ਬਾਅਦ ਵਿੱਤ ਮੰਤਰੀ ਸੀਤਾਰਮਨ ਵੀ ਕੇਂਦਰੀ ਬਜਟ ‘ਤੇ ਬਹਿਸ ਦਾ ਜਵਾਬ ਦੇਣਗੇ।