Train Accident: ਕੇਂਦਰੀ ਮੰਤਰੀ ਨੇ ਗ੍ਰਾਉਂਡ ਜ਼ੀਰੋਂ ਤੋਂ ਲਿਆ ਬਚਾਅ ਕੰਮਾਂ ਦਾ ਜਾਇਜ਼ਾ, ਪੀਐੱਮ ਦੇ ਨਾਲ ਜ਼ਖਮੀਆਂ ਨੂੰ ਵੀ ਮਿਲੇ
Odisha News:ਓਡੀਸਾ ਰੇਲ ਹਾਦਸੇ 'ਚ ਹੁਣ ਤੱਕ 261 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ, ਜਦਕਿ 1000 ਤੋਂ ਵੱਧ ਲੋਕ ਜ਼ਖਮੀ ਹਨ। ਇਸ ਦੌਰਾਨ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਰੇਲ ਹਾਦਸੇ ਦਾ ਕਾਰਨ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਤਕਨੀਕੀ ਕਾਰਨਾਂ ਕਰਕੇ ਇਹ ਘਟਨਾ ਵਾਪਰੀ ਹੈ।
ਬਾਲਾਸੋਰ: ਓਡੀਸਾ ਦੇ ਬਾਲਾਸੋਰ ਵਿੱਚ ਹੋਏ ਰੇਲ ਹਾਦਸੇ ਤੋਂ ਬਾਅਦ ਕੇਂਦਰੀ ਮੰਤਰੀ (Union Minister) ਧਰਮਿੰਦਰ ਪ੍ਰਧਾਨ ਨੇ ਲਗਾਤਾਰ ਗਰਾਊਂਡ ਜ਼ੀਰੋ ‘ਤੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਹ ਆਪਣਾ ਕੋਲਕਾਤਾ ਦੌਰਾ ਅੱਧ ਵਿਚਾਲੇ ਛੱਡ ਕੇ ਸਿੱਧੇ ਬਾਲਾਸੋਰ ਪਹੁੰਚੇ। ਉੱਥੇ ਹੀ ਕੇਂਦਰੀ ਅਤੇ ਸੂਬਾਈ ਏਜੰਸੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ।
ਉੱਥੇ, ਉਨ੍ਹਾਂ ਨੇ ਟਵੀਟ ਕੀਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦੇ ਨਾਲ ਬਾਲਾਸੋਰ ਜ਼ਿਲ੍ਹਾ ਹਸਪਤਾਲ ਪਹੁੰਚੇ ਅਤੇ ਜ਼ਖਮੀ ਯਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਪ੍ਰਧਾਨ ਮੰਤਰੀ ਮੋਦੀ ਦੀ ਮੌਜੂਦਗੀ, ਹਮਦਰਦੀ ਦੇ ਸ਼ਬਦ ਅਤੇ ਠੋਸ ਸਮਰਥਨ ਸਾਰਿਆਂ ਦਾ ਮਨੋਬਲ ਉੱਚਾ ਕਰੇਗਾ ਅਤੇ ਸਾਰਿਆਂ ਨੂੰ ਭਰੋਸਾ ਦਿਵਾਏਗਾ।
ਤਕਨੀਕੀ ਕਾਰਨ ਕਰਕੇ ਵਾਪਰੀ ਘਟਨਾ
ਘਟਨਾ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਿੰਦਰ ਪ੍ਰਧਾਨ (Dharmendra Pradhan) ਨੇ ਕਿਹਾ ਕਿ ਇਹ ਘਟਨਾ ਕਿਸੇ ਤਕਨੀਕੀ ਕਾਰਨ ਕਰਕੇ ਵਾਪਰੀ ਹੈ। ਰੇਲਵੇ ਵਿਭਾਗ ਨੇ ਹਾਦਸੇ ਦੀ ਜਾਂਚ ਲਈ ਇੱਕ ਕਮੇਟੀ ਵੀ ਬਣਾਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਵੀ ਅੱਜ ਯਾਨੀ ਸ਼ਨੀਵਾਰ ਨੂੰ ਬਾਲਾਸੋਰ ‘ਚ ਰੇਲ ਹਾਦਸੇ ਵਾਲੀ ਥਾਂ ‘ਤੇ ਪਹੁੰਚੇ। ਉਨ੍ਹਾਂ ਮੌਕੇ ਦਾ ਮੁਆਇਨਾ ਕੀਤਾ।
ਹਾਦਸੇ ਦੇ ਜਿੰਮੇਵਾਰਾਂ ਨੂੰ ਨਹੀਂ ਬਖਸ਼ਾ ਜਾਵੇਗਾ-ਮੋਦੀ
ਫਿਰ ਪੀਐੱਮ ਬਾਲਾਸੋਰ ਮੈਡੀਕਲ ਕਾਲਜ ਵਿੱਚ ਜ਼ਖਮੀਆਂ ਨੂੰ ਮਿਲੇ। ਪੀਐਮ ਮੋਦੀ ਨੇ ਕਿਹਾ ਕਿ ਇਹ ਘਟਨਾ ਪਰੇਸ਼ਾਨ ਕਰਨ ਵਾਲੀ ਹੈ। ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਹਾਦਸੇ ਵਾਲੀ ਥਾਂ ‘ਤੇ ਪੀਐਮ ਮੋਦੀ ਦੇ ਨਾਲ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵੀ ਮੌਜੂਦ ਸਨ। ਉਨ੍ਹਾਂ ਨੇ ਸਥਾਨਕ ਅਧਿਕਾਰੀਆਂ, ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਲੋਕਾਂ ਅਤੇ ਰੇਲਵੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੂੰ ਮੌਕੇ ਤੋਂ ਬੁਲਾਇਆ।
ਜਾਣੋ ਕਿਵੇਂ ਹੋਇਆ ਹਾਦਸਾ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਓਡੀਸ਼ਾ ਵਿੱਚ ਹੋਏ ਇਸ ਰੇਲ ਹਾਦਸੇ ਵਿੱਚ ਤਿੰਨ ਟਰੇਨਾਂ ਦੀ ਆਪਸ ਵਿੱਚ ਭਿੜ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਚੇਨਈ ਜਾ ਰਹੀ ਕੋਰੋਮੰਡਲ ਐਕਸਪ੍ਰੈਸ ਪਟੜੀ ਤੋਂ ਉਤਰ ਗਈ ਅਤੇ ਅੱਗੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਇਸ ਕਾਰਨ ਕੋਰੋਮੰਡਲ ਐਕਸਪ੍ਰੈਸ ਦੇ ਪਿਛਲੇ ਡੱਬੇ ਤੀਜੇ ਟਰੈਕ ‘ਤੇ ਪਹੁੰਚ ਗਏ। ਉਸੇ ਸਮੇਂ ਦੂਜੇ ਪਾਸੇ ਤੋਂ ਆ ਰਹੀ ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਪਟੜੀ ਤੋਂ ਉਤਰੀਆਂ ਬੋਗੀਆਂ ਨਾਲ ਟਕਰਾ ਗਈ। ਜਿਸ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਜਿਸ ਵਿੱਚ 280 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਇੱਕ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।
ਇਹ ਵੀ ਪੜ੍ਹੋ
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ