ਲਗਾਤਾਰ ਲੱਗਣ ਵਾਲੇ ਰੁਜਗਾਰ ਮੇਲੇ ਹੁਣ ਸਾਡੀ ਸਰਕਾਰ ਦੀ ਪਛਾਣ ਹਨ : ਪ੍ਰਧਾਨ ਮੰਤਰੀ ਮੋਦੀ

Published: 

20 Jan 2023 13:58 PM

ਪ੍ਰਧਾਨ ਮੰਤਰੀ ਸ਼ੁੱਕਰਵਾਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਲਗਭਗ 71,000 ਨਵ-ਨਿਯੁਕਤ ਭਰਤੀਆਂ ਨੂੰ ਸੰਬੋਧਨ ਕਰ ਰਹੇ ਸਨ।

ਲਗਾਤਾਰ ਲੱਗਣ ਵਾਲੇ ਰੁਜਗਾਰ ਮੇਲੇ ਹੁਣ ਸਾਡੀ ਸਰਕਾਰ ਦੀ ਪਛਾਣ ਹਨ : ਪ੍ਰਧਾਨ ਮੰਤਰੀ ਮੋਦੀ

ਫਾਈਨ ਫੋਟੋ

Follow Us On

ਦੇਸ਼ ਦੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ‘ਰੁਜਗਾਰ ਮੇਲਾ’ ਦੇਸ਼ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਦਾ ਯਤਨ ਹੈ। ਲਗਾਤਾਰ ਲੱਗਣ ਵਾਲੇ ਰੁਜਗਾਰ ਮੇਲੇ ਹੁਣ ਸਾਡੀ ਸਰਕਾਰ ਦੀ ਪਛਾਣ ਬਣ ਗਏ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸਾਡੀ ਸਰਕਾਰ ਜੋ ਵੀ ਸੰਕਲਪ ਲੈਂਦੀ ਹੈ, ਉਸ ਨੂੰ ਸਾਬਤ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਵੰਡੇ 71,000 ਨਿਯੁਕਤੀ ਪੱਤਰ

ਪ੍ਰਧਾਨ ਮੰਤਰੀ ਸ਼ੁੱਕਰਵਾਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਲਗਭਗ 71,000 ਨਵ-ਨਿਯੁਕਤ ਭਰਤੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ 2023 ਦਾ ਪਹਿਲਾ ਰੋਜ਼ਗਾਰ ਮੇਲਾ ਹੈ, ਜੋ ਨਾਲ 71 ਹਜ਼ਾਰ ਪਰਿਵਾਰਾਂ ਲਈ ਸਰਕਾਰੀ ਰੁਜਗਾਰ ਦਾ ਅਨਮੋਲ ਤੋਹਫ਼ਾ ਲੈ ਕੇ ਆਇਆ ਹੈ। ਪ੍ਰਧਾਨ ਮੰਤਰੀ ਨੇ ਨਵ-ਨਿਯੁਕਤ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਰੁਜਗਾਰ ਦੇ ਮੌਕੇ ਨਾ ਸਿਰਫ਼ ਨਿਯੁਕਤ ਕੀਤੇ ਗਏ ਲੋਕਾਂ ਵਿੱਚ, ਸਗੋਂ ਕਰੋੜਾਂ ਪਰਿਵਾਰਾਂ ਵਿੱਚ ਵੀ ਉਮੀਦ ਦੀ ਇੱਕ ਨਵੀਂ ਕਿਰਨ ਪੈਦਾ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਲੱਖਾਂ ਨਵੇਂ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਨਿਯੁਕਤ ਕੀਤਾ ਜਾਵੇਗਾ ਕਿਉਂਕਿ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਸ਼ਾਸਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰੁਜਗਾਰ ਮੇਲੇ ਲਗਾਤਾਰ ਲਗਾਏ ਜਾ ਰਹੇ ਹਨ।

‘ਨਿਯਮਤ ਨੌਕਰੀ ਮੇਲੇ ਇਸ ਸਰਕਾਰ ਦੀ ਪਛਾਣ ਬਣੇ’

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਸਰਕਾਰ ਨੇ ਕੱਲ੍ਹ ਇੱਕ ਨੌਕਰੀ ਮੇਲੇ ਦਾ ਆਯੋਜਨ ਕੀਤਾ ਸੀ ਅਤੇ ਬਹੁਤ ਜਲਦੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਉੱਤਰਾਖੰਡ ਵਰਗੇ ਰਾਜ ਇਸ ਮੇਲੇ ਦਾ ਆਯੋਜਨ ਕਰਨ ਜਾ ਰਹੇ ਹਨ। ਨਿਯਮਤ ਨੌਕਰੀ ਮੇਲੇ ਇਸ ਸਰਕਾਰ ਦੀ ਪਛਾਣ ਬਣ ਗਏ ਹਨ। ਇਹ ਦਰਸਾਉਂਦੇ ਹਨ ਕਿ ਇਸ ਸਰਕਾਰ ਨੇ ਜੋ ਵੀ ਸੰਕਲਪ ਲਿਆ ਹੈ, ਉਹ ਸੱਚ ਹੋਇਆ ਹੈ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਨਵੇਂ ਨਿਯੁਕਤ ਕੀਤੇ ਗਏ ਉਮੀਦਵਾਰਾਂ ਦੇ ਚਿਹਰਿਆਂ ‘ਤੇ ਖੁਸ਼ੀ ਅਤੇ ਸੰਤੁਸ਼ਟੀ ਨੂੰ ਸਪੱਸ਼ਟ ਤੌਰ ‘ਤੇ ਦੇਖ ਸਕਦੇ ਹਨ ਅਤੇ ਨੋਟ ਕੀਤਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਉਮੀਦਵਾਰ ਆਮ ਪਿਛੋਕੜ ਵਾਲੇ ਹਨ ਅਤੇ ਬਹੁਤ ਸਾਰੇ ਪੰਜ ਪੀੜ੍ਹੀਆਂ ਵਿੱਚ ਆਪਣੇ ਪਰਿਵਾਰ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਨ।

ਪਿੱਛਲੀ ਸਰਕਾਰ ‘ਤੇ ਨਿਸ਼ਾਨਾ

ਉਨ੍ਹਾਂ ਨੇ ਕਿਹਾ, ਤੁਸੀਂ ਭਰਤੀ ਪ੍ਰਕਿਰਿਆ ਵਿੱਚ ਇੱਕ ਵੱਡੇ ਬਦਲਾਅ ਨੂੰ ਦੇਖਿਆ ਹੋਵੇਗਾ। ਕੇਂਦਰੀ ਨੌਕਰੀਆਂ ਵਿੱਚ ਭਰਤੀ ਪ੍ਰਕਿਰਿਆ ਵਧੇਰੇ ਸੁਚਾਰੂ ਅਤੇ ਸਮਾਂਬੱਧ ਹੋ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਗਤੀ ਅੱਜ ਸਰਕਾਰ ਦੇ ਕੰਮਕਾਜ ਦੇ ਹਰ ਪਹਿਲੂ ਨੂੰ ਦਰਸਾਉਂਦੀ ਹੈ। ਮੋਦੀ ਨੇ ਉਸ ਸਮੇਂ ਨੂੰ ਯਾਦ ਕੀਤਾ ਜਦੋਂ ਰੁਟੀਨ ਦੀਆਂ ਤਰੱਕੀਆਂ ਵੀ ਦੇਰੀ ਅਤੇ ਵਿਵਾਦਾਂ ਵਿੱਚ ਫਸੀਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਅਜਿਹੇ ਮੁੱਦਿਆਂ ਨੂੰ ਹੱਲ ਕੀਤਾ ਹੈ ਅਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਭਰਤੀ ਅਤੇ ਤਰੱਕੀਆਂ ਨੌਜਵਾਨਾਂ ਵਿੱਚ ਵਿਸ਼ਵਾਸ ਪੈਦਾ ਕਰਦੀਆਂ ਹਨ।

ਨਵ ਨਿਯੁਕਤ ਨੌਜਵਾਨਾਂ ਨੂੰ ਦਿੱਤਾ ਸਫਲਤਾ ਦਾ ਮੰਤਰ

ਵਪਾਰ ਅਤੇ ਉਦਯੋਗ ਜਗਤ ਵਿੱਚ ਇੱਕ ਕਹਾਵਤ ਹੈ ਕਿ ਖਪਤਕਾਰ ਹਮੇਸ਼ਾ ਸਹੀ ਹੁੰਦਾ ਹੈ, ਜਿਸ ਦੀ ਤੁਲਨਾ ਪ੍ਰਧਾਨ ਮੰਤਰੀ ਨੇ ਸ਼ਾਸਨ ਵਿਵਸਥਾ ਲਈ ਨਵੇਂ ਨਿਯੁਕਤ ਨੌਜਵਾਨਾਂ ਨੂੰ ਨਾਗਰਿਕ ਹਮੇਸ਼ਾ ਸਹੀ ਹੁੰਦਾ ਹੈ ਦਾ ਮੰਤਰ ਦਿੱਤਾ। ਉਨ੍ਹਾਂ ਕਿਹਾ ਕਿ ਨਾਗਰਿਕ ਹਮੇਸ਼ਾ ਸਹੀ ਹੈ ਦੇ ਇਸੇ ਮੰਤਰ ਨੂੰ ਪ੍ਰਸ਼ਾਸਨ ਵਿੱਚ ਲਾਗੂ ਕਰਨਾ ਚਾਹੀਦਾ ਹੈ। ਇਹ ਸੇਵਾ ਦੀ ਭਾਵਨਾ ਨੂੰ ਜਨਮ ਦਿੰਦਾ ਹੈ ਅਤੇ ਇਸ ਨੂੰ ਮਜਬੂਤ ​​ਵੀ ਕਰਦਾ ਹੈ। ਆਈਜੀਓਟੀ ਕਰਮਯੋਗੀ ਪਲੇਟਫਾਰਮ ‘ਤੇ ਕਈ ਸਰਕਾਰੀ ਸੇਵਕਾਂ ਦੇ ਆਨਲਾਈਨ ਕੋਰਸ ਕਰਨ ਦਾ ਜਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਧਿਕਾਰਤ ਸਿਖਲਾਈ ਤੋਂ ਇਲਾਵਾ, ਇਸ ਪਲੇਟਫਾਰਮ ‘ਤੇ ਨਿੱਜੀ ਵਿਕਾਸ ਲਈ ਬਹੁਤ ਸਾਰੇ ਕੋਰਸ ਹਨ। ਉਨ੍ਹਾਂ ਕਿਹਾ ਕਿ ਤਕਨਾਲੋਜੀ ਰਾਹੀਂ ਸਵੈ-ਸਿੱਖਿਆ ਅੱਜ ਦੀ ਪੀੜ੍ਹੀ ਲਈ ਇੱਕ ਮੌਕਾ ਹੈ। ਆਪਣੀ ਹੀ ਮਿਸਾਲ ਦਿੰਦੇ ਹੋਏ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅੰਦਰਲੇ ਵਿਦਿਆਰਥੀ ਨੂੰ ਕਦੇ ਮਰਨ ਨਹੀਂ ਦਿੱਤਾ। “ਸਵੈ ਸਿੱਖਣ ਦਾ ਰੁਝਾਨ ਸਿਖਿਆਰਥੀ, ਉਸ ਦੀਆਂ ਸੰਸਥਾਵਾਂ ਅਤੇ ਭਾਰਤ ਦੀਆਂ ਸਮਰੱਥਾਵਾਂ ਵਿੱਚ ਵੀ ਸੁਧਾਰ ਕਰੇਗਾ,”। ਮੋਦੀ ਨੇ ਜ਼ੋਰ ਦੇ ਕੇ ਕਿਹਾ, ਤੇਜੀ ਨਾਲ ਬਦਲ ਰਹੇ ਭਾਰਤ ਵਿੱਚ ਰੁਜ਼ਗਾਰ ਅਤੇ ਸਵੈ-ਰੁਜਗਾਰ ਦੇ ਮੌਕੇ ਲਗਾਤਾਰ ਸੁਧਰ ਰਹੇ ਹਨ। ਤੇਜ ਵਿਕਾਸ ਸਵੈ-ਰੁਜਗਾਰ ਦੇ ਮੌਕਿਆਂ ਦੇ ਵਿਆਪਕ ਵਿਸਤਾਰ ਵੱਲ ਅਗਵਾਈ ਕਰਦਾ ਹੈ। ਅੱਜ ਦਾ ਭਾਰਤ ਇਹ ਦੇਖ ਰਿਹਾ ਹੈ।

ਵੱਧ ਤੋਂ ਵੱਧ ਪੈਦਾ ਹੋਏ ਰੁਜਗਾਰ ਦੇ ਮੌਕੇ

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਸੰਪੂਰਨ ਪਹੁੰਚ ਨਾਲ ਪਿਛਲੇ ਅੱਠ ਸਾਲਾਂ ਵਿੱਚ ਰੁਜਗਾਰ ਦੇ ਲੱਖਾਂ ਮੌਕੇ ਪੈਦਾ ਹੋਏ ਹਨ। ਉਨ੍ਹਾਂ ਨੇ ਬੁਨਿਆਦੀ ਢਾਂਚੇ ਵਿੱਚ 100 ਲੱਖ ਕਰੋੜ ਦੇ ਨਿਵੇਸ਼ ਦੀ ਉਦਾਹਰਣ ਦਿੱਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਵੇਂ ਨਵੀਂ ਬਣੀ ਸੜਕ ਰਸਤੇ ਵਿੱਚ ਰੁਜਗਾਰ ਦੇ ਮੌਕੇ ਪੈਦਾ ਕਰਦੀ ਹੈ। ਪ੍ਰਧਾਨ ਮੰਤਰੀ ਨੇ ਜਿਕਰ ਕੀਤਾ ਕਿ ਨਵੀਆਂ ਸੜਕਾਂ ਜਾਂ ਰੇਲਵੇ ਲਾਈਨਾਂ ਦੇ ਨਾਲ-ਨਾਲ ਨਵੇਂ ਬਾਜ਼ਾਰ ਉੱਭਰਦੇ ਹਨ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਦੇ ਹੋਏ, ਖੇਤ ਤੋਂ ਖੇਤ ਤੱਕ ਅਨਾਜ ਦੀ ਢੋਆ-ਢੁਆਈ ਨੂੰ ਬਹੁਤ ਆਸਾਨ ਬਣਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਭਾਵਨਾਵਾਂ ਨੇ ਰੁਜਗਾਰ ਦੇ ਮੌਕੇ ਪੈਦਾ ਕੀਤੇ ਹਨ।

ਪ੍ਰਧਾਨ ਮੰਤਰੀ ਨੇ ਨੌਕਰੀ ਮੇਲੇ ਦੇ ਤਹਿਤ 71,000 ਨਿਯੁਕਤੀ ਪੱਤਰ ਵੰਡੇ

ਹਰ ਪਿੰਡ ਨੂੰ ਬਰਾਡਬੈਂਡ ਕਨੈਕਟੀਵਿਟੀ ਪ੍ਰਦਾਨ ਕਰਨ ਦੀ ਭਾਰਤ-ਨੈੱਟ ਪ੍ਰੋਜੈਕਟ ਦਾ ਜ਼ਿਕਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਰੁਜ਼ਗਾਰ ਦੇ ਨਵੇਂ ਮੌਕਿਆਂ ਤੇ ਚਾਣਨਾ ਪਾਇਆ ਜੋ ਇਹ ਸੰਪਰਕ ਪੈਦਾ ਕਰੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਤਕਨੀਕ ਦੀ ਜਾਣਕਾਰੀ ਨਹੀਂ ਰੱਖਦੇ, ਉਨ੍ਹਾਂ ਨੂੰ ਵੀ ਇਸ ਦੇ ਲਾਭਾਂ ਨੂੰ ਸਮਝਣਾ ਚਾਹੀਦਾ ਹੈ। ਇਸ ਨੇ ਪਿੰਡਾਂ ਵਿੱਚ ਆਨਲਾਈਨ ਸੇਵਾਵਾਂ ਪ੍ਰਦਾਨ ਕਰਕੇ ਉੱਦਮਤਾ ਦਾ ਇੱਕ ਨਵਾਂ ਖੇਤਰ ਖੋਲ੍ਹਿਆ ਹੈ। ਮੋਦੀ ਨੇ ਟੀਅਰ 2 ਅਤੇ ਟੀਅਰ 3 ਸ਼ਹਿਰਾਂ ਵਿੱਚ ਵਧ ਰਹੇ ਸਟਾਰਟ-ਅੱਪ ਦ੍ਰਿਸ਼ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਸਫਲਤਾ ਨੇ ਦੁਨੀਆ ਦੇ ਨੌਜਵਾਨਾਂ ਲਈ ਇੱਕ ਨਵੀਂ ਪਛਾਣ ਬਣਾਈ ਹੈ।