G20 Summit: PM ਮੋਦੀ ਦਾ ਜੀ-20 ਸੰਮੇਲਨ ‘ਚ ਸੰਬੋਧਨ, ਦੇਸ਼ ਦਾ ਨਾਮ ‘ਭਾਰਤ’ ਵਜੋਂ ਕੀਤਾ ਪ੍ਰਦਰਸ਼ਿਤ

Updated On: 

09 Sep 2023 12:30 PM

G20 Summit 2023 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸੰਮੇਲਨ ਨੂੰ ਦਿੱਲੀ ਵਿੱਚ ਸੰਬੋਧਿਤ ਕੀਤਾ। ਇਸ ਸੰਬੋਧਨ ਦੌਰਾਨ ਪੀਐਮ ਮੋਦੀ ਨੇ ਦੇਸ਼ ਦਾ ਨਾਮ 'ਭਾਰਤ' ਵਜੋਂ ਪੇਸ਼ ਕੀਤਾ। ਪੀਐਮ ਮੋਦੀ ਨੇ ਭਾਰਤ ਮੰਡਪਮ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਸਮੇਤ ਕਈ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ।

G20 Summit: PM ਮੋਦੀ ਦਾ ਜੀ-20 ਸੰਮੇਲਨ ਚ ਸੰਬੋਧਨ, ਦੇਸ਼ ਦਾ ਨਾਮ ਭਾਰਤ ਵਜੋਂ ਕੀਤਾ ਪ੍ਰਦਰਸ਼ਿਤ
Follow Us On

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਜੀ-20 ਸੰਮੇਲਨ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਦੇਸ਼ ਦਾ ਨਾਮ ‘ਭਾਰਤ’ ਵਜੋਂ ਪ੍ਰਦਰਸ਼ਿਤ ਕੀਤਾ। ਸੋਸ਼ਲ ਮੀਡੀਆ ‘ਤੇ ਵਿਆਪਕ ਤੌਰ ‘ਤੇ ਸਾਂਝੀਆਂ ਕੀਤੀਆਂ ਗਈਆਂ ਵੀਡੀਓ ਅਤੇ ਫੋਟੋਆਂ ਵਿੱਚ ‘ਭਾਰਤ’ ਨੂੰ ਪ੍ਰਦਰਸ਼ਿਤ ਕਰਨ ਵਾਲਾ ਇੱਕ ਪਲੇਕਾਰਡ ਦਿਖਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਮੇਲਨ ਵਿੱਚ ਆਪਣਾ ਉਦਘਾਟਨੀ ਭਾਸ਼ਣ ਦਿੱਤਾ। ਪੀਐਮ ਮੋਦੀ ਨੇ ਕਿਹਾ, “ਭਾਰਤ ਦੀ ਜੀ-20 ਪ੍ਰੈਜ਼ੀਡੈਂਸੀ ਦੇਸ਼ ਦੇ ਅੰਦਰ ਅਤੇ ਬਾਹਰ ‘ਸਬਕਾ ਸਾਥ’ ਦਾ ਪ੍ਰਤੀਕ ਬਣ ਗਈ ਹੈ”।

ਵਿਸ਼ਵ ਨੇਤਾਵਾਂ ਦਾ ਸਵਾਗਤ

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਉਦਘਾਟਨੀ ਭਾਸ਼ਣ ਤੋਂ ਪਹਿਲਾਂ ਜੀ-20 ਸਿਖਰ ਸੰਮੇਲਨ ਦੇ ਸਥਾਨ ਭਾਰਤ ਮੰਡਪਮ ਵਿਖੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਸਮੇਤ ਕਈ ਵਿਸ਼ਵ ਨੇਤਾਵਾਂ ਦਾ ਸਵਾਗਤ ਕੀਤਾ।

ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ, ਅੰਤਰਰਾਸ਼ਟਰੀ ਮੁਦਰਾ ਫੰਡ (IMF)ਦੀ ਮੈਨੇਜਿੰਗ ਡਾਇਰੈਕਟਰ ਅਤੇ ਚੇਅਰਮੈਨ ਕ੍ਰਿਸਟਾਲੀਨਾ ਜਾਰਜੀਵਾ ਅਤੇ ਵਿਸ਼ਵ ਵਪਾਰ ਸੰਗਠਨ ਦੇ ਡਾਇਰੈਕਟਰ ਜਨਰਲ ਨਗੋਜੀ ਓਕੋਨਜੋ-ਇਵੇਲਾ ਪ੍ਰਗਤੀ ਮੈਦਾਨ ਵਿੱਚ ਨਵੇਂ ਬਣੇ ਸਥਾਨ ‘ਤੇ ਪਹੁੰਚਣ ਵਾਲੇ ਸਭ ਤੋਂ ਪਹਿਲਾਂ ਸਨ। ਪੀਐਮ ਮੋਦੀ ਨੇ ਕੋਨਾਰਕ ਵ੍ਹੀਲ ਦੀ ਪ੍ਰਤੀਕ੍ਰਿਤੀ ਦੇ ਪਿਛੋਕੜ ਵਿੱਚ ਵਿਸ਼ਵ ਨੇਤਾਵਾਂ ਦਾ ਸੁਆਗਤ ਕੀਤਾ, ਜੋ ਕਿ 13ਵੀਂ ਸਦੀ ਦੇ ਸਮੇਂ, ਤਰੱਕੀ ਅਤੇ ਨਿਰੰਤਰ ਤਬਦੀਲੀ ਦਾ ਪ੍ਰਤੀਕ ਹੈ।

ਮੋਰੱਕੋ ਭੂਚਾਲ ‘ਤੇ ਸੰਵੇਦਨਾ ਪ੍ਰਗਟ ਕੀਤੀ

ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਜੀ-20 ਸੰਬੋਧਨ ਦੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਕਿਹਾ ਕਿ ਮੈਂ ਮੋਰੱਕੋ ਵਿੱਚ ਭੂਚਾਲ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਸੰਵੇਦਨਾ ਪ੍ਰਗਟ ਕਰਨਾ ਚਾਹਾਂਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਰੇ ਜ਼ਖਮੀ ਜਲਦੀ ਤੋਂ ਜਲਦੀ ਠੀਕ ਹੋ ਜਾਣ। ਭਾਰਤ ਇਸ ਮੁਸ਼ਕਲ ਸਮੇਂ ਵਿੱਚ ਮੋਰੋਕੋ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ।