PM Modi Meeting On Farmers Protest: ਕਿਸਾਨ ਅੰਦੋਲਨ ਤੇ PM ਨਰੇਂਦਰ ਮੋਦੀ ਨੇ ਕੀਤੀ ਮੀਟਿੰਗ- ਸੂਤਰ
ਸੰਸਦ ਭਵਨ ਵਿੱਚ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਮੌਜੂਦ ਰਹੇ। ਦਰਅਸਲ ਕੁੱਝ ਦਿਨ ਪਹਿਲਾਂ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈਕੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ।
ਸ਼ੰਭੂ ਅਤੇ ਖਨੌਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੱਕ ਅਹਿਮ ਬੈਠਕ ਕੀਤੀ ਹੈ। ਸੂਤਰਾਂ ਅਨੁਸਾਰ ਉਹਨਾਂ ਨੇ ਮੰਤਰੀਆਂ ਤੋਂ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਲਈ ਹੈ। ਦਰਅਸਲ ਸੁਪਰੀਮ ਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਸਰਕਾਰ ਐਕਟਿਵ ਹੁੰਦੀ ਨਜ਼ਰ ਆ ਰਹੀ ਹੈ।
ਸੰਸਦ ਭਵਨ ਵਿੱਚ ਹੋਈ ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿਹਤ ਮੰਤਰੀ ਜਗਤ ਪ੍ਰਕਾਸ਼ ਨੱਡਾ ਮੌਜੂਦ ਰਹੇ। ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਨੇ ਅੰਦੋਲਨ ਦੀ ਸਥਿਤੀ ਬਾਰੇ ਜਾਣਕਾਰੀ ਲਈ ਹੈ।
ਦਰਅਸਲ ਕੁੱਝ ਦਿਨ ਪਹਿਲਾਂ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈਕੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਇਸ ਕਰਕੇ ਉਹਨਾਂ ਨੂੰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਪਰ ਕਿਸਾਨਾਂ ਦਾ ਅੰਦੋਲਨ ਸਾਂਤ ਚੱਲ ਰਿਹਾ ਹੈ। ਇਸ ਕਰਕੇ ਉਹਨਾਂ ਉੱਪਰ ਕਿਸੇ ਪ੍ਰਕਾਰ ਦੀ ਕੋਈ ਸਖ਼ਤੀ ਨਾ ਕੀਤੀ ਜਾਵੇ।
ਪੁਲਿਸ ਨੇ ਸੁੱਟੇ ਹੰਝੂ ਗੈਸ ਦੇ ਗੋਲੇ
14 ਦਸੰਬਰ ਨੂੰ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਸੰਭੂ ਬਾਰਡਰ ਤੋਂ ਹਟਾਉਣ ਦੀ ਕੋਸ਼ਿਸ ਕੀਤੀ। ਜਿਸ ਦੌਰਾਨ ਕਿਸਾਨ ਉੱਪਰ ਹੰਝੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਜਿਸ ਵਿੱਚ ਕਈ ਕਿਸਾਨ ਜਖਮੀ ਹੋ ਗਏ। ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਵੀ ਕੀਤਾ।
ਰੇਲਾਂ ਰੋਕਣਗੇ ਕਿਸਾਨ
ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਕੂਚ ਨੂੰ 18 ਦਸੰਬਰ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ ਕੂਚ ਕਰਨ ਵਾਲੇ ਅਗਲੇ ਜੱਥੇ ਵਿੱਚ ਹਰਿਆਣਾ ਦੇ ਕਿਸਾਨ ਅਤੇ ਮਹਿਲਾਵਾਂ ਵੀ ਸ਼ਾਮਿਲ ਹੋਣਗੀਆਂ। ਉਹਨਾਂ ਨੇ ਕਿਹਾ ਕਿ ਇਹ ਜੱਥਾ ਦਿੱਲੀ ਵੱਲ ਕਦੋਂ ਰਵਾਨਾ ਹੋਵੇਗਾ ਅਜੇ ਇਹ ਸਪੱਸ਼ਟ ਨਹੀਂ ਹੈ।
ਇਹ ਵੀ ਪੜ੍ਹੋ
ਪੰਧੇਰ ਨੇ ਅੰਦੋਲਨ ਦੀ ਅਗਲੀ ਰੂਪ ਰੇਖਾ ਦਾ ਐਲਾਨ ਕਰਦਿਆਂ ਕਿਹਾ ਕਿ 16 ਦਸੰਬਰ ਨੂੰ ਪੰਜਾਬ ਤੋਂ ਬਗੈਰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਜਦੋਂਕਿ ਪੰਜਾਬ ਵਿੱਚ 18 ਦਸੰਬਰ ਨੂੰ ਰੇਲਾਂ ਰੋਕੀਆਂ ਜਾਣਗੀਆਂ। ਇਹ ਰੇਲ ਰੋਕੋ ਅੰਦੋਲਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਵੇਗਾ।
ਕੋਈ ਨੁਕਸਾਨ ਹੋਇਆ ਤਾਂ ਮੋਦੀ ਸਰਕਾਰ ਜਿੰਮੇਵਾਰ- ਡੱਲੇਵਾਲ
ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਨੁਕਸਾਨ ਹੋਇਆ ਤਾਂ ਇਸ ਦੀ ਜ਼ਿੰਮੇਵਾਰੀ ਮੋਦੀ ਸਰਕਾਰ ਦੀ ਹੋਵੇਗੀ। ਉਹਨਾਂ ਕਿ ਡੱਲੇਵਾਲ ਨਾਲੋਂ ਜ਼ਿਆਦਾ ਕਿਸਾਨਾਂ ਦੀ ਜਾਨ ਕੀਮਤੀ ਹੈ।