ਮੂਲ ਮੰਤਰ ਦਾ ਜਾਪ ਸੁਣ PM ਮੋਦੀ ਹੋਏ ਮੰਤਰ ਮੁਗਧ, ਸਿੱਖ ਸੰਗਤ ਨਾਲ ਕੀਤੀ ਮੁਲਾਕਾਤ, ਕੇਂਦਰੀ ਮੰਤਰੀ ਹਰਦੀਪ ਪੁਰੀ ਵੀ ਰਹੇ ਮੌਜੂਦ
ਮੁਲਾਕਾਤ ਵਿੱਚ ਸ਼ਾਮਿਲ ਹੋਏ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ X 'ਤੇ ਲਿਖਿਆ: "ਸਿੱਖ ਭਾਈਚਾਰੇ ਦੇ ਮਸ਼ਹੂਰ ਅਤੇ ਜਾਣੇ-ਪਛਾਣੇ ਮੈਂਬਰਾਂ ਦੀ ਇੱਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਉਨ੍ਹਾਂ ਦੀ ਪਤਨੀ ਸਾਹਿਬ ਕੌਰ ਨਾਲ ਸਬੰਧਤ ਪਵਿੱਤਰ 'ਜੋੜੇ ਸਾਹਿਬ' ਦੀ ਸੁਰੱਖਿਆ ਲਈ ਕਮੇਟੀ ਦੀਆਂ ਸਿਫ਼ਾਰਸ਼ਾਂ ਪੇਸ਼ ਕੀਤੀਆਂ ਗਈਆਂ।"
PM Modi Meeting: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਿੱਖ ਸੰਗਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਪਵਿੱਤਰ ਜੋੜੇ ਸਾਹਿਬ ਦੀ ਸੁਰੱਖਿਆ ਲਈ ਕਮੇਟੀ ਦੀਆਂ ਸਿਫ਼ਾਰਸ਼ਾਂ ਪੇਸ਼ ਕੀਤੀਆਂ। ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵੀ ਮੌਜੂਦ ਸਨ। ਇਸ ਮੁਲਾਕਾਤ ਦੀ ਵੀਡੀਓ ਨੂੰ ਪ੍ਰਧਾਨ ਮੰਤਰੀ ਨੇ ਆਪਣੇ ਸ਼ੋਸਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਹੈ। ਇਸ ਵੀਡੀਓ ਵਿੱਚ ਪੰਜਾਬੀ ਗਾਇਕਾ ਹਰਸ਼ਦੀਪ ਕੌਰ ਮੂਲ ਮੰਤਰ ਦਾ ਜਾਪ ਕਰਦੀ ਹੋਈ ਵੀ ਨਜ਼ਰ ਆ ਰਹੀ ਹੈ।
ਸ਼ੁੱਕਰਵਾਰ ਨੂੰ ਹੋਈ ਇਸ ਮੀਟਿੰਗ ਦੀ ਇੱਕ ਛੋਟੀ ਜਿਹੀ ਕਲਿੱਪ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਸਾਂਝਾ ਕੀਤਾ, ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਮੋਦੀ ਹੱਥ ਜੋੜ ਕੇ, ਸਿਰ ‘ਤੇ ਢੱਕ ਕੇ ਬੈਠੇ ਹੋਏ ਨਜ਼ਰ ਆਏ। ਸਾਂਝੇ ਕੀਤੇ ਗਏ ਵੀਡੀਓ ਦੇ ਕੈਪਸ਼ਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਲਿਖਿਆ, “ਮਸ਼ਹੂਰ ਗਾਇਕਾ ਹਰਸ਼ਦੀਪ ਕੌਰ ਨੇ ਸਿੱਖ ਭਾਈਚਾਰੇ ਨਾਲ ਮੁਲਾਕਾਤ ਦੌਰਾਨ ਮੂਲ ਮੰਤਰ ਦੀ ਇੱਕ ਸੁੰਦਰ ਪੇਸ਼ਕਾਰੀ ਕੀਤੀ।”
At the meeting with the Sikh Sangat, noted singer Harshdeep Kaur sang a beautiful rendition of the Mool Mantra…@HarshdeepKaur pic.twitter.com/E6vXmLmGuS
— Narendra Modi (@narendramodi) September 19, 2025
ਰਿਪੋਰਟਾਂ ਅਨੁਸਾਰ, ਸਿੱਖ ਪਤਵੰਤਿਆਂ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ, ਖਾਲਸਾ ਪੰਥ ਦੇ ਸੰਸਥਾਪਕ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਉਨ੍ਹਾਂ ਦੀ ਪਤਨੀ ਸਾਹਿਬ ਕੌਰ ਨਾਲ ਸਬੰਧਤ ਪਵਿੱਤਰ ‘ਜੋੜ ਸਾਹਿਬ’ ਦੀ ਸੁਰੱਖਿਆ ਅਤੇ ਸਹੀ ਪ੍ਰਦਰਸ਼ਨੀ ਲਈ ਕਮੇਟੀ ਦੀਆਂ ਸਿਫ਼ਾਰਸ਼ਾਂ ਪੇਸ਼ ਕੀਤੀਆਂ ਗਈਆਂ।
ਇਸ ਮੁਲਾਕਾਤ ਵਿੱਚ ਸ਼ਾਮਿਲ ਹੋਏ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ X ‘ਤੇ ਲਿਖਿਆ: “ਸਿੱਖ ਭਾਈਚਾਰੇ ਦੇ ਮਸ਼ਹੂਰ ਅਤੇ ਜਾਣੇ-ਪਛਾਣੇ ਮੈਂਬਰਾਂ ਦੀ ਇੱਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਅਤੇ ਉਨ੍ਹਾਂ ਦੀ ਪਤਨੀ ਸਾਹਿਬ ਕੌਰ ਨਾਲ ਸਬੰਧਤ ਪਵਿੱਤਰ ‘ਜੋੜੇ ਸਾਹਿਬ’ ਦੀ ਸੁਰੱਖਿਆ ਲਈ ਕਮੇਟੀ ਦੀਆਂ ਸਿਫ਼ਾਰਸ਼ਾਂ ਪੇਸ਼ ਕੀਤੀਆਂ ਗਈਆਂ।”
ਇਹ ਵੀ ਪੜ੍ਹੋ
Alongwith with a committee of several eminent and well known members of the Sikh Sangat, I was deeply privileged to call on Honble PM Sh @narendramodi Ji to submit the recommendations of the committee for the safekeeping and befitting display of holy Jore Sahib, belonging to pic.twitter.com/IoP5uTPTxV
— Hardeep Singh Puri (@HardeepSPuri) September 19, 2025
ਪਵਿੱਤਰ ‘ਜੋੜੇ ਸਾਹਿਬ’, ਜੋ ਕਿ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ (ਸੱਜਾ ਪੈਰ 11″ x 3.5″) ਅਤੇ ਉਨ੍ਹਾਂ ਦੀ ਸਤਿਕਾਰਯੋਗ ਪਤਨੀ, ਮਾਤਾ ਸਾਹਿਬ ਕੌਰ ਜੀ (ਖੱਬਾ ਪੈਰ 9″ x 3″) ਦੇ ਜੁੱਤੇ ਹਨ, ਪੇਸ਼ ਕੀਤੇ ਗਏ ਹਨ। ਪੁਰੀ ਪਰਿਵਾਰ ਨੂੰ ਇਨ੍ਹਾਂ ਪਵਿੱਤਰ ਅਵਸ਼ੇਸ਼ਾਂ ਦੀ ਸੇਵਾ ਕਰਨ ਦਾ ਸਨਮਾਨ ਪ੍ਰਾਪਤ ਹੋਇਆ ਹੈ ਕਿਉਂਕਿ ਗੁਰੂ ਸਾਹਿਬ ਅਤੇ ਮਾਤਾ ਨੇ 300 ਸਾਲ ਪਹਿਲਾਂ ਨਿੱਜੀ ਤੌਰ ‘ਤੇ ਇਨ੍ਹਾਂ ਨੂੰ ਸਾਡੇ ਪੁਰਖਿਆਂ ਨੂੰ ਦਿੱਤਾ ਸੀ।
ਕੇਂਦਰੀ ਮੰਤਰੀ ਨੇ ਸੋਸ਼ਲ ਮੀਡੀਆ ‘ਤੇ ਅੱਗੇ ਲਿਖਿਆ ਕਿ ਸਾਡੇ ਪੁਰਖਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਧੀ ਸੇਵਾ ਵਿੱਚ ਰਹਿਣ ਦਾ ਸੁਭਾਗ ਪ੍ਰਾਪਤ ਹੋਇਆ ਸੀ। ਮੰਨਿਆ ਜਾਂਦਾ ਹੈ ਕਿ ਉਨ੍ਹਾਂ ਦੀ ਸੇਵਾ ਤੋਂ ਖੁਸ਼ ਹੋ ਕੇ, ਗੁਰੂ ਮਹਾਰਾਜ ਨੇ ਉਨ੍ਹਾਂ ਨੂੰ ਬਦਲੇ ਵਿੱਚ ਕੋਈ ਇਨਾਮ ਮੰਗਣ ਦਾ ਹੁਕਮ ਦਿੱਤਾ।
ਸਾਡੇ ਪੁਰਖਿਆਂ ਨੇ ਫਿਰ ਗੁਰੂ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਪਵਿੱਤਰ ‘ਜੋੜੇ ਸਾਹਿਬ’ ਰੱਖਣ ਦੀ ਆਗਿਆ ਦੇਣ ਤਾਂ ਜੋ ਗੁਰੂ ਸਾਹਿਬ ਅਤੇ ਮਾਤਾ ਜੀ ਦਾ ਆਸ਼ੀਰਵਾਦ ਉਨ੍ਹਾਂ ਦੇ ਪਰਿਵਾਰ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ‘ਤੇ ਬਣਿਆ ਰਹੇ। ਸਿੱਖ ਸੰਗਤ ਨਾਲ ਮੁਲਾਕਾਤ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਜੋੜੇ ਸਾਹਿਬ ਦੀ ਸੰਭਾਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
