ਭਾਰਤ ਸ਼ਾਂਤੀ ਅਤੇ ਸਥਿਰਤਾ ਦਾ ਪੱਖਧਰ, ਮਿਡਲ ਈਸਟ ਜੰਗ ‘ਤੇ PM ਮੋਦੀ ਨੇ ਦੁਨੀਆ ਨੂੰ ਦਿੱਤਾ ਖ਼ਾਸ ਸੰਦੇਸ਼

Updated On: 

02 Mar 2026 16:00 PM IST

Israel Iran Conflict: ਮੱਧ ਪੂਰਬ ਵਿੱਚ ਤੇਜ਼ੀ ਨਾਲ ਵਿਗੜ ਰਹੇ ਹਾਲਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਸ਼ਾਂਤੀ ਅਤੇ ਸੰਵਾਦ ਦਾ ਰਸਤਾ ਅਪਣਾਉਣ 'ਤੇ ਜ਼ੋਰ ਦਿੱਤਾ ਹੈ। ਪੀਐਮ ਮੋਦੀ ਨੇ ਮੌਜੂਦਾ ਸਥਿਤੀ ਨੂੰ ਬੇਹੱਦ ਚਿੰਤਾਜਨਕ ਦੱਸਦਿਆਂ ਕਿਹਾ ਕਿ ਇਸ ਗੰਭੀਰ ਸੰਕਟ ਦਾ ਹੱਲ ਸਿਰਫ਼ ਆਪਸੀ ਗੱਲਬਾਤ ਅਤੇ ਕੂਟਨੀਤਿਕ ਯਤਨਾਂ ਰਾਹੀਂ ਹੀ ਸੰਭਵ ਹੈ।

ਭਾਰਤ ਸ਼ਾਂਤੀ ਅਤੇ ਸਥਿਰਤਾ ਦਾ ਪੱਖਧਰ, ਮਿਡਲ ਈਸਟ ਜੰਗ ਤੇ PM ਮੋਦੀ ਨੇ ਦੁਨੀਆ ਨੂੰ ਦਿੱਤਾ ਖ਼ਾਸ ਸੰਦੇਸ਼

ਭਾਰਤ ਸ਼ਾਂਤੀ ਦਾ ਪੱਖਧਰ, ਮਿਡਲ ਈਸਟ ਜੰਗ 'ਤੇ ਪੀਐਮ ਮੋਦੀ ਨੇ ਦਿੱਤਾ ਖ਼ਾਸ ਸੰਦੇਸ਼

Follow Us On

ਮੱਧ ਪੂਰਬ ਵਿੱਚ ਤੇਜ਼ੀ ਨਾਲ ਵਿਗੜ ਰਹੇ ਹਾਲਾਤ ‘ਤੇ ਚਿੰਤਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਸ਼ਾਂਤੀ ਅਤੇ ਸੰਵਾਦ ਦਾ ਰਸਤਾ ਅਪਣਾਉਣ ‘ਤੇ ਜ਼ੋਰ ਦਿੱਤਾ ਹੈ। ਪੀਐਮ ਮੋਦੀ ਨੇ ਮੌਜੂਦਾ ਸਥਿਤੀ ਨੂੰ ਬੇਹੱਦ ਚਿੰਤਾਜਨਕ ਦੱਸਦਿਆਂ ਕਿਹਾ ਕਿ ਇਸ ਗੰਭੀਰ ਸੰਕਟ ਦਾ ਹੱਲ ਸਿਰਫ਼ ਆਪਸੀ ਗੱਲਬਾਤ ਅਤੇ ਕੂਟਨੀਤਿਕ ਯਤਨਾਂ ਰਾਹੀਂ ਹੀ ਸੰਭਵ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੰਗ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਇਸ ਤੋਂ ਇਲਾਵਾ ਕੋਈ ਦੂਜਾ ਵਿਕਲਪ ਨਹੀਂ ਹੋਣਾ ਚਾਹੀਦਾ।

ਸ਼ਾਂਤੀ ਅਤੇ ਸਥਿਰਤਾ ਦਾ ਪੱਖਧਰ ਹੈ ਭਾਰਤ

ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰੀ ਦੁਨੀਆ ਇਸ ਵੇਲੇ ਤਣਾਅ ਦੇ ਦੌਰ ਵਿੱਚੋਂ ਗੁਜ਼ਰ ਰਹੀ ਹੈ। ਭਾਰਤ ਹਮੇਸ਼ਾ ਸ਼ਾਂਤੀ ਅਤੇ ਸਥਿਰਤਾ ਦਾ ਸਮਰਥਕ ਰਿਹਾ ਹੈ ਅਤੇ ਵਿਸ਼ਵ ਦੇ ਸਾਰੇ ਦੇਸ਼ਾਂ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹੈ। ਪੀਐਮ ਮੋਦੀ ਨੇ ਜ਼ੋਰ ਦੇ ਕੇ ਕਿਹਾ, “ਜਦੋਂ ਦੋ ਲੋਕਤੰਤਰ ਇਕੱਠੇ ਖੜ੍ਹੇ ਹੁੰਦੇ ਹਨ, ਤਾਂ ਸ਼ਾਂਤੀ ਦੀ ਆਵਾਜ਼ ਹੋਰ ਵੀ ਮਜ਼ਬੂਤ ​​ਹੋ ਜਾਂਦੀ ਹੈ। ਪੱਛਮੀ ਏਸ਼ੀਆ ਦੇ ਹਾਲਾਤ ਸਾਡੇ ਲਈ ਡੂੰਘੀ ਚਿੰਤਾ ਦਾ ਵਿਸ਼ਾ ਹਨ ਅਤੇ ਅਸੀਂ ਹਮੇਸ਼ਾ ਵਿਵਾਦਾਂ ਨੂੰ ਡਿਪਲੋਮੇਸੀ ਰਾਹੀਂ ਸੁਲਝਾਉਣ ਦਾ ਸਮਰਥਨ ਕਰਦੇ ਹਾਂ।”

ਕੈਨੇਡਾ ਨਾਲ ਇਤਿਹਾਸਕ ਯੂਰੇਨੀਅਮ ਸਮਝੌਤਾ

ਪ੍ਰਧਾਨ ਮੰਤਰੀ ਨੇ ਇਹ ਗੱਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਦੁਵੱਲੀ ਵਾਰਤਾ ਤੋਂ ਬਾਅਦ ਕਹੀਆਂ। ਇਸ ਮਹੱਤਵਪੂਰਨ ਮੁਲਾਕਾਤ ਦੌਰਾਨ ਭਾਰਤ ਅਤੇ ਕੈਨੇਡਾ ਨੇ ਯੂਰੇਨੀਅਮ ਦੀ ਸਪਲਾਈ ਲਈ ਇੱਕ ਇਤਿਹਾਸਕ ਸਮਝੌਤੇ ‘ਤੇ ਦਸਤਖ਼ਤ ਕੀਤੇ ਹਨ। ਇਸ ਤੋਂ ਇਲਾਵਾ, ਦੋਵੇਂ ਦੇਸ਼ ਨਾਗਰਿਕ ਪ੍ਰਮਾਣੂ ਸਹਿਯੋਗ ਨੂੰ ਵਧਾਉਣ ਲਈ ‘ਸਮਾਲ ਮਾਡਿਊਲਰ ਰਿਐਕਟਰਾਂ’ ‘ਤੇ ਮਿਲ ਕੇ ਕੰਮ ਕਰਨ ਲਈ ਵੀ ਸਹਿਮਤ ਹੋਏ ਹਨ।

ਬੈਂਜਾਮਿਨ ਨੇਤਨਯਾਹੂ ਨਾਲ ਫੋਨ ‘ਤੇ ਗੱਲਬਾਤ

ਇਸ ਤੋਂ ਪਹਿਲਾਂ ਸੋਮਵਾਰ ਅੱਧੀ ਰਾਤ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫੋਨ ‘ਤੇ ਗੱਲ ਕੀਤੀ ਹੈ। ਪੀਐਮ ਮੋਦੀ ਨੇ ਨੇਤਨਯਾਹੂ ਨਾਲ ਖੇਤਰੀ ਹਾਲਾਤ ‘ਤੇ ਚਰਚਾ ਕੀਤੀ ਅਤੇ “ਦੁਸ਼ਮਣੀ ਨੂੰ ਜਲਦੀ ਖ਼ਤਮ ਕਰਨ” ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹਿੰਸਾ ਨੂੰ ਰੋਕ ਕੇ ਸ਼ਾਂਤੀ ਬਹਾਲੀ ਵੱਲ ਕਦਮ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ।

ਭਾਰਤੀਆਂ ਦੀ ਸੁਰੱਖਿਆ ਲਈ ਕੇਂਦਰ ਵਚਨਬੱਧ

ਦੂਜੇ ਪਾਸੇ, ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੋਮਵਾਰ ਨੂੰ ਭਰੋਸਾ ਦਿਵਾਇਆ ਕਿ ਕੇਂਦਰ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਦੇ ਲਗਾਤਾਰ ਸੰਪਰਕ ਵਿੱਚ ਹੈ।

ਚਿੰਤਤ ਪਰਿਵਾਰਾਂ ਨੂੰ ਦਿੱਤਾ ਭਰੋਸਾ

ਕੇਂਦਰੀ ਮੰਤਰੀ ਨੇ ਕਿਹਾ, “ਜਦੋਂ ਵੀ ਦੁਨੀਆ ਵਿੱਚ ਕਿਤੇ ਵੀ ਭਾਰਤੀ ਸੰਕਟ ਵਿੱਚ ਹੁੰਦੇ ਹਨ, ਕੇਂਦਰ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਂਦੀ ਹੈ। ਜਿਵੇਂ ਅਸੀਂ ਯੂਕਰੇਨ ਵਿੱਚ ਫਸੇ ਨਾਗਰਿਕਾਂ ਨੂੰ ਸੁਰੱਖਿਅਤ ਕੱਢ ਕੇ ਲਿਆਂਦਾ ਸੀ, ਉਸੇ ਤਰ੍ਹਾਂ ਹੁਣ ਵੀ ਹਰ ਭਾਰਤੀ ਦੀ ਸੁਰੱਖਿਆ ਸਾਡੀ ਪਹਿਲ ਹੈ।” ਉਨ੍ਹਾਂ ਚਿੰਤਤ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਰਕਾਰ ਸਾਰੇ ਭਾਰਤੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Follow Us