ਫਿਲੀਪੀਨਜ਼ ਦੇ ਮਨੀਲਾ ਸਥਿਤ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਨਤਮਸਤਕ ਹੋਏ PM ਮੋਦੀ, ਮੱਥਾ ਟੇਕ ਕੇ ਕੀਤੀ ਅਰਦਾਸ, ਰੱਖਿਆ ਮੁੜ ਨਿਰਮਾਣ ਦਾ ਨੀਂਹ ਪੱਥਰ

Published: 

17 Nov 2026 10:59 AM IST

Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਸਥਿਤ ਗੁਰਦੁਆਰਾ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਬੰਧੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ।

ਫਿਲੀਪੀਨਜ਼ ਦੇ ਮਨੀਲਾ ਸਥਿਤ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਨਤਮਸਤਕ ਹੋਏ PM ਮੋਦੀ, ਮੱਥਾ ਟੇਕ ਕੇ ਕੀਤੀ ਅਰਦਾਸ, ਰੱਖਿਆ ਮੁੜ ਨਿਰਮਾਣ ਦਾ ਨੀਂਹ ਪੱਥਰ

ਫਿਲੀਪੀਨਜ਼ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ PM ਮੋਦੀ Photo Credit : Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਲੀਪੀਨਜ਼ ਦੇ ਦੌਰੇ ‘ਤੇ ਹਨ। ਉਹ ਮੰਗਲਵਾਰ (17 ਨਵੰਬਰ) ਨੂੰ ਮਨੀਲਾ ਸਥਿਤ ਗੁਰਦੁਆਰਾ ਖਾਲਸਾ ਦੀਵਾਨ ਪਹੁੰਚੇ। ਇੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ ਅਰਦਾਸ ਵਿੱਚ ਹਿੱਸਾ ਲਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਗੁਰਦੁਆਰਾ ਸਾਹਿਬ ਦੇ ਮੁੜ ਨਿਰਮਾਣ ਲਈ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ।

ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ਰਾਹੀਂ ਕਿਹਾ, “ਮੈਂ ਆਪਣੇ ਆਪ ਨੂੰ ਬਹੁਤ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਆਉਣ ਦਾ ਮੌਕਾ ਮਿਲਿਆ।” ਗੁਰਦੁਆਰਾ ਖਾਲਸਾ ਦੀਵਾਨ ਫਿਲੀਪੀਨਜ਼ ਦਾ ਸਭ ਤੋਂ ਪੁਰਾਣਾ ਗੁਰਦੁਆਰਾ ਹੈ। ਇਸ ਦੀ ਸਥਾਪਨਾ 1920 ਦੇ ਦਹਾਕੇ ਵਿੱਚ ਹੋਈ ਸੀ। ਇਹ ਲੰਬੇ ਸਮੇਂ ਤੋਂ ਮਨੀਲਾ ਵਿੱਚ ਰਹਿਣ ਵਾਲੇ ਸਿੱਖ ਅਤੇ ਪੰਜਾਬੀ ਭਾਈਚਾਰੇ ਲਈ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦਾ ਇੱਕ ਪ੍ਰਮੁੱਖ ਕੇਂਦਰ ਰਿਹਾ ਹੈ।

ਗੁਰਦੁਆਰਾ ਸਾਹਿਬ ਨੂੰ ਕਈ ਤਰੀਕਿਆਂ ਨਾਲ ਕੀਤਾ ਜਾਵੇਗਾ ਵਿਕਸਤ

ਇਸ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਇੱਕ ਆਧੁਨਿਕ ਅਤੇ ਸ਼ਾਨਦਾਰ 5 ਮੰਜ਼ਿਲਾ ਕੰਪਲੈਕਸ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਵਿੱਚ ਸੰਗਤ ਲਈ ਲੋੜੀਂਦੀ ਜਗ੍ਹਾ ਦੇ ਨਾਲ-ਨਾਲ ਆਧੁਨਿਕ ਸਹੂਲਤਾਂ ਵੀ ਉਪਲਬਧ ਕਰਵਾਈਆਂ ਜਾਣਗੀਆਂ।

ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਪਹੁੰਚੇ ਪੀਐੱਮ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ-ਭਾਰਤ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਸੋਮਵਾਰ ਨੂੰ ਫਿਲੀਪੀਨਜ਼ ਪਹੁੰਚੇ। ਇੱਥੇ ਭਾਰਤੀ ਭਾਈਚਾਰੇ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੰਗਲਵਾਰ ਨੂੰ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਅਤੇ 21ਵੇਂ ਪੂਰਬੀ ਏਸ਼ੀਆ ਸਿਖਰ ਸੰਮੇਲਨ (EAS) ਵਿੱਚ ਸ਼ਾਮਲ ਹੋਣਗੇ। ਇਸ ਦੌਰਾਨ ਦੁਨੀਆ ਦੀਆਂ ਨਜ਼ਰਾਂ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਦੇ ਆਗੂਆਂ ‘ਤੇ ਵੀ ਟਿਕੀਆਂ ਰਹਿਣਗੀਆਂ।

ਇੱਥੇ ਕਵਾਡ (QUAD) ਦੇਸ਼ਾਂ ਦੇ ਆਗੂਆਂ ਦੀ ਪ੍ਰਸਤਾਵਿਤ ਮੀਟਿੰਗ ਲਗਭਗ ਦੋ ਸਾਲਾਂ ਬਾਅਦ ਇਸ ਸਮੂਹ ਨੂੰ ਇੱਕ ਵਾਰ ਫਿਰ ਉੱਚ ਪੱਧਰ ‘ਤੇ ਇਕੱਠਾ ਕਰਨ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਸੰਭਾਵਿਤ ਮੁਲਾਕਾਤ ਵੀ ਇਸ ਮੀਟਿੰਗ ਦਾ ਇੱਕ ਅਹਿਮ ਪਹਿਲੂ ਹੋਵੇਗੀ।

Loading...
Unable to load recommendations.
Follow Us