AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਕਸਿਤ ਭਾਰਤ ਦਾ ‘ਸਪਤਧਾਰਾ’ ਪਲਾਨ, PM ਮੋਦੀ ਦੇ 7 ਥੰਮ੍ਹ ਜੋ ਦੇਸ਼ ਦੀ ਆਰਥਿਕਤਾ ਨੂੰ ਦੇਣਗੇ ਨਵੀਂ ਉਡਾਣ

Independence Day: ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਦੇ ਸ਼ੁਭ ਅਵਸਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਕ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਕੌਮ ਨੂੰ ਸੰਬੋਧਨ ਕਰਦਿਆਂ ਸਾਲ 2047 ਤੱਕ ਦੇਸ਼ ਨੂੰ 'ਵਿਕਸਿਤ ਭਾਰਤ' ਬਣਾਉਣ ਦੇ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਇਆ ਹੈ। ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨੇ ਆਰਥਿਕ ਵਿਕਾਸ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਕਈ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਜ਼ਿਕਰ ਕੀਤਾ।

ਵਿਕਸਿਤ ਭਾਰਤ ਦਾ 'ਸਪਤਧਾਰਾ' ਪਲਾਨ, PM ਮੋਦੀ ਦੇ 7 ਥੰਮ੍ਹ ਜੋ ਦੇਸ਼ ਦੀ ਆਰਥਿਕਤਾ ਨੂੰ ਦੇਣਗੇ ਨਵੀਂ ਉਡਾਣ
tv9-punjabi
| Updated On: 15 Aug 2026 10:30 AM IST
Share

ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਦੇ ਸ਼ੁਭ ਅਵਸਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸਕ ਲਾਲ ਕਿਲ੍ਹੇ ਦੀ ਫ਼ਸੀਲ ਤੋਂ ਕੌਮ ਨੂੰ ਸੰਬੋਧਨ ਕਰਦਿਆਂ ਸਾਲ 2047 ਤੱਕ ਦੇਸ਼ ਨੂੰ ‘ਵਿਕਸਿਤ ਭਾਰਤ’ ਬਣਾਉਣ ਦੇ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਇਆ ਹੈ। ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨੇ ਆਰਥਿਕ ਵਿਕਾਸ ਦੇ ਟੀਚਿਆਂ ਨੂੰ ਹਾਸਲ ਕਰਨ ਲਈ ਕਈ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਜ਼ਿਕਰ ਕੀਤਾ, ਪਰ ਉਨ੍ਹਾਂ ਦਾ ਸਭ ਤੋਂ ਵੱਧ ਜ਼ੋਰ ‘ਸ਼ਕਤੀ ਦੀ ਸਪਤਧਾਰਾ’ ਦੇ ਵਿਜ਼ਨ ‘ਤੇ ਰਿਹਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਆਉਣ ਵਾਲੇ 5 ਤੋਂ 7 ਸਾਲਾਂ ਵਿੱਚ ਉਹ ਇਤਿਹਾਸਕ ਕਾਰਜ ਕੀਤੇ ਜਾ ਸਕਦੇ ਹਨ, ਜੋ ਪਿਛਲੇ 5 ਤੋਂ 7 ਦਹਾਕਿਆਂ ਦੌਰਾਨ ਨਹੀਂ ਹੋ ਸਕੇ। ਇਸ ਵੱਡੇ ਟੀਚੇ ਨੂੰ ਹਾਸਲ ਕਰਨ ਲਈ ਭਾਰਤ ਨੂੰ ਆਪਣੀਆਂ ਸੱਤ ਪ੍ਰਮੁੱਖ ਸ਼ਕਤੀਆਂ ‘ਤੇ ਤੇਜ਼ੀ ਨਾਲ ਕੰਮ ਕਰਨਾ ਹੋਵੇਗਾ।

ਪਹਿਲੀ ਸ਼ਕਤੀ: ਮੈਨੂਫੈਕਚਰਿੰਗ

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੂੰ ਮੈਨੂਫੈਕਚਰਿੰਗ ਦੇ ਖੇਤਰ ਵਿੱਚ ਵੱਡੀਆਂ ਪਲਾਂਘਾਂ ਪੁੱਟਣੀਆਂ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਡਾ ਧਿਆਨ ਸਿਰਫ਼ ਵੱਡੇ ਉਤਪਾਦ ਤਿਆਰ ਕਰਨ ਤੱਕ ਸੀਮਤ ਨਹੀਂ ਹੋਣਾ ਚਾਹੀਦਾ, ਸਗੋਂ ਛੋਟੇ-ਛੋਟੇ ਪੁਰਜ਼ੇ ਅਤੇ ਕੰਪੋਨੈਂਟ ਵੀ ਦੇਸ਼ ਦੇ ਅੰਦਰ ਹੀ ਬਣਨੇ ਚਾਹੀਦੇ ਹਨ। ਉਨ੍ਹਾਂ ਦਾ ਟੀਚਾ ਛੋਟੇ ਪੁਰਜ਼ਿਆਂ ਤੋਂ ਲੈ ਕੇ ਪੂਰੀਆਂ ਮਸ਼ੀਨਾਂ ਅਤੇ ਅੰਤਿਮ ਉਤਪਾਦ ਭਾਰਤ ਵਿੱਚ ਤਿਆਰ ਕਰਨ ਦਾ ਹੈ। ਪ੍ਰਧਾਨ ਮੰਤਰੀ ਨੇ ਭਾਰਤੀ ਕੰਪਨੀਆਂ ਨੂੰ ਅਪੀਲ ਕੀਤੀ ਕਿ ਉਹ ਗਲੋਬਲ ਮਾਰਕੀਟ ਵਿੱਚ ਆਪਣੀ ਪਛਾਣ ਉੱਚ ਗੁਣਵੱਤਾ ਅਤੇ ਭਰੋਸੇਯੋਗਤਾ ਦੇ ਦਮ ‘ਤੇ ਬਣਾਉਣ, ਕਿਉਂਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਦੂਜੀ ਸ਼ਕਤੀ: ਕਿਸਾਨ ਅਤੇ ਫੂਡ ਪ੍ਰੋਸੈਸਿੰਗ

‘ਸਪਤਧਾਰਾ’ ਦੀ ਦੂਜੀ ਸ਼ਕਤੀ ਵਜੋਂ ਪ੍ਰਧਾਨ ਮੰਤਰੀ ਨੇ ਕਿਸਾਨਾਂ, ਖੇਤੀ ਉਤਪਾਦਨ ਅਤੇ ਫੂਡ ਪ੍ਰੋਸੈਸਿੰਗ ਨੂੰ ਉਭਾਰਿਆ। ਉਨ੍ਹਾਂ ਕਿਹਾ ਕਿ ਭਾਰਤ ਦੇ ਮਸਾਲੇ, ਫਲ, ਫੁੱਲ ਅਤੇ ਹੋਰ ਖੁਰਾਕੀ ਉਤਪਾਦਾਂ ਨੂੰ ਦੁਨੀਆ ਭਰ ਦੇ ਬਾਜ਼ਾਰਾਂ ਤੱਕ ਪਹੁੰਚਾਉਣਾ ਲਾਜ਼ਮੀ ਹੈ। ਭਾਰਤ ਨੂੰ ਸਿਰਫ਼ ਕੱਚੇ ਖੇਤੀ ਉਤਪਾਦ ਵੇਚਣ ਦੀ ਬਜਾਏ, ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਵੱਧ ਮੁੱਲ ਵਾਲੇ (ਵੈਲਿਊ-ਐਡਿਡ) ਸਾਮਾਨ ਤਿਆਰ ਕਰਨ ‘ਤੇ ਵਿਸ਼ੇਸ਼ ਤਵੱਜੋ ਦੇਣੀ ਹੋਵੇਗੀ।

ਤੀਜੀ ਸ਼ਕਤੀ: ਤਕਨਾਲੋਜੀ ਅਤੇ ਇਨੋਵੇਸ਼ਨ

ਤੀਜੀ ਅਹਿਮ ਸ਼ਕਤੀ ਤਕਨਾਲੋਜੀ ਅਤੇ ਖੋਜ (ਇਨੋਵੇਸ਼ਨ) ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਦੌਰ ਡਾਟਾ ਸੈਂਟਰਾਂ, ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਕੁਆਂਟਮ ਤਕਨਾਲੋਜੀ ਦਾ ਹੈ। ਇਹ ਉੱਭਰਦੀਆਂ ਨਵੀਆਂ ਤਕਨੀਕਾਂ ਭਾਰਤ ਲਈ ਜਿੱਥੇ ਚੁਣੌਤੀਆਂ ਲਿਆ ਰਹੀਆਂ ਹਨ, ਉੱਥੇ ਹੀ ਵੱਡੇ ਮੌਕੇ ਵੀ ਪੈਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਇਨੋਵੇਸ਼ਨ ਦਾ ਗਲੋਬਲ ਹੱਬ ਬਣਨਾ ਚਾਹੀਦਾ ਹੈ ਅਤੇ ਦੇਸ਼ ਦੀ ਡਿਜੀਟਲ ਪਬਲਿਕ ਤਕਨਾਲੋਜੀ ਨੂੰ ਵਿਸ਼ਵ ਦੇ ਦੂਜੇ ਦੇਸ਼ਾਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਵੀ ਕੰਮ ਕਰਨਾ ਹੋਵੇਗਾ।

ਚੌਥੀ ਸ਼ਕਤੀ: ਗਤੀ ਸ਼ਕਤੀ ਅਤੇ ਕਨੈਕਟੀਵਿਟੀ

ਚੌਥੀ ਸ਼ਕਤੀ ਵਜੋਂ ਗਤੀ ਸ਼ਕਤੀ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਦੇਸ਼ ਅੰਦਰ ਤੇਜ਼ ਅਤੇ ਬਿਹਤਰ ਕਨੈਕਟੀਵਿਟੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਨੂੰ ਮੈਟਰੋ ਨੈੱਟਵਰਕ ਨਾਲ ਜੋੜਨ, ਬੰਦਰਗਾਹਾਂ (ਪੋਰਟਸ) ਅਤੇ ਜ਼ਮੀਨੀ ਆਵਾਜਾਈ ਦੇ ਰਸਤਿਆਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਪੂਰੇ ਦੇਸ਼ ਵਿੱਚ ਵਪਾਰਕ ਸਾਮਾਨ ਅਤੇ ਲੋਕਾਂ ਦੀ ਆਵਾਜਾਈ ਨੂੰ ਹੋਰ ਸੁਖਾਲਾ ਅਤੇ ਸੁਚਾਰੂ ਬਣਾਉਣ ਦੀ ਲੋੜ ਹੈ।

ਪੰਜਵੀਂ ਸ਼ਕਤੀ: ਰੱਖਿਆ ਅਤੇ ਸਾਈਬਰ ਸੁਰੱਖਿਆ

ਪੰਜਵੀਂ ਸ਼ਕਤੀ ਦੇਸ਼ ਦੀ ਰੱਖਿਆ ਪ੍ਰਣਾਲੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵੱਲੋਂ ਰੱਖਿਆ ਖੇਤਰ ਵਿੱਚ ਹਾਸਲ ਕੀਤੀ ਆਤਮ-ਨਿਰਭਰਤਾ ਨੂੰ ਅੱਜ ਪੂਰਾ ਵਿਸ਼ਵ ਦੇਖ ਰਿਹਾ ਹੈ। ਉਨ੍ਹਾਂ ਸਾਈਬਰ ਸੁਰੱਖਿਆ ਨੂੰ ਵੀ ਰੱਖਿਆ ਪ੍ਰਣਾਲੀ ਦਾ ਅਹਿਮ ਅੰਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਅੱਜ ਹਰ ਘਰ ਅਤੇ ਹਰ ਵਿਅਕਤੀ ਲਈ ਇੱਕ ਵੱਡੀ ਚੁਣੌਤੀ ਬਣ ਰਹੀ ਹੈ ਅਤੇ ਇਸ ਖੇਤਰ ਵਿੱਚ ਦੇਸ਼ ਦੇ ਨੌਜਵਾਨਾਂ ਦੀ ਪ੍ਰਤਿਭਾ ਅਤੇ ਸਮਰੱਥਾ ਦੀ ਭਰਪੂਰ ਵਰਤੋਂ ਕੀਤੀ ਜਾ ਸਕਦੀ ਹੈ।

ਛੇਵੀਂ ਸ਼ਕਤੀ: ਗ੍ਰੀਨ ਅਤੇ ਬਲੂ ਇਕਾਨਮੀ

ਛੇਵੀਂ ਸ਼ਕਤੀ ਵਜੋਂ ਪ੍ਰਧਾਨ ਮੰਤਰੀ ਨੇ ਗ੍ਰੀਨ ਅਤੇ ਬਲੂ ਇਕਾਨਮੀ ਦਾ ਜ਼ਿਕਰ ਕੀਤਾ। ਉਨ੍ਹਾਂ ਗ੍ਰੀਨ ਹਾਈਡ੍ਰੋਜਨ, ਨਵਿਆਉਣਯੋਗ ਊਰਜਾ (ਰੀਨਿਊਏਬਲ ਐਨਰਜੀ), ਐਨਰਜੀ ਸਟੋਰੇਜ, ਗ੍ਰੀਨ ਮੋਬਿਲਿਟੀ ਅਤੇ ਗ੍ਰੀਨ ਮੈਨੂਫੈਕਚਰਿੰਗ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਕੋਲ ਵਾਤਾਵਰਣ ਨਾਲ ਸਬੰਧਤ ਵਿਸ਼ਵ ਵਿਆਪੀ ਸਮੱਸਿਆਵਾਂ ਦੇ ਠੋਸ ਹੱਲ ਦੇਣ ਦੀ ਪੂਰੀ ਸਮਰੱਥਾ ਹੈ। ਇਸ ਦੇ ਨਾਲ ਹੀ ਬਲੂ ਇਕਾਨਮੀ ਲਈ ਭਾਰਤ ਦੀ ਲੰਬੀ ਸਮੁੰਦਰੀ ਸਰਹੱਦ ਇੱਕ ਬਹੁਤ ਵੱਡੀ ਤਾਕਤ ਹੈ, ਜਿਸ ਵਿੱਚ ਮੱਛੀ ਪਾਲਣ, ਤੱਟਵਰਤੀ ਸੈਰ-ਸਪਾਟਾ (ਕੋਸਟਲ ਟੂਰਿਜ਼ਮ) ਅਤੇ ਸਮੁੰਦਰੀ ਤਕਨਾਲੋਜੀ ਵਰਗੇ ਖੇਤਰਾਂ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ ਹਨ।

ਸੱਤਵੀਂ ਸ਼ਕਤੀ: ਭਾਰਤ ਦੀ ਸਾਫ਼ਟ ਪਾਵਰ

ਸੱਤਵੀਂ ਅਤੇ ਅੰਤਿਮ ਸ਼ਕਤੀ ਭਾਰਤ ਦੀ ਸਾਫ਼ਟ ਪਾਵਰ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਯੋਗ ਨੇ ਦੁਨੀਆ ਭਰ ਦੇ ਕਰੋੜਾਂ ਲੋਕਾਂ ਨੂੰ ਭਾਰਤੀ ਪਰੰਪਰਾ ਨਾਲ ਜੋੜਿਆ ਹੈ। ਇਸ ਤੋਂ ਇਲਾਵਾ ਆਯੁਰਵੇਦ, ਹੋਲਿਸਟਿਕ ਹੈਲਥਕੇਅਰ, ਅਧਿਆਤਮਿਕ ਅਤੇ ਧਾਰਮਿਕ ਸੈਰ-ਸਪਾਟਾ, ਦਸਤਕਾਰੀ (ਹੈਂਡੀਕ੍ਰਾਫ਼ਟ), ਅਮੀਰ ਭਾਰਤੀ ਸੱਭਿਆਚਾਰ, ਫ਼ਿਲਮ ਉਦਯੋਗ, ਗੇਮਿੰਗ, VFX, ਐਨੀਮੇਸ਼ਨ ਅਤੇ ਡਿਜੀਟਲ ਕੰਟੈਂਟ ਦੇ ਖੇਤਰ ਵਿੱਚ ਵੀ ਭਾਰਤ ਦੀ ਸਮਰੱਥਾ ਬੇਹੱਦ ਵਿਸ਼ਾਲ ਹੈ।

ਉਨ੍ਹਾਂ ਆਖਿਆ ਕਿ ਇਨ੍ਹਾਂ ਸਾਰੇ ਖੇਤਰਾਂ ਨੂੰ ਗਲੋਬਲ ਪੱਧਰ ‘ਤੇ ਵਿਕਸਿਤ ਕਰਕੇ ਭਾਰਤ ਆਪਣੀ ਵਿਲੱਖਣ ਪਛਾਣ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਦੁਨੀਆ ਭਾਰਤ ਦੇ ‘ਵਰਲਡ ਆਡੀਓ ਵਿਜ਼ੂਅਲ ਐਂਡ ਐਂਟਰਟੇਨਮੈਂਟ ਸਮਿਟ’ (WAVES) ਵਰਗੇ ਵੱਡੇ ਅੰਤਰਰਾਸ਼ਟਰੀ ਸਮਾਗਮਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੀ ਹੈ।

Follow Us
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ
15 ਅਕਤੂਬਰ ਤੋਂ UPI ਕਰਨਾ ਪਵੇਗਾ ਮਹਿੰਗਾ? ਜਾਣੋ... ਕਿਉਂ ਚਿੰਤਤ ਹਨ ਦੁਕਾਨਦਾਰ ਤੇ ਗਾਹਕ...
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...