AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੋਈ ਲੌਕਡਾਊਨ ਨਹੀਂ ਲੱਗੇਗਾ, ‘ਟੀਮ ਇੰਡੀਆ’ ਵਾਂਗ ਮਿਲ ਕੇ ਕਰਨਾ ਹੋਵੇਗਾ ਕੰਮ… ਪੱਛਮੀ ਏਸ਼ੀਆ ਸੰਕਟ ‘ਤੇ ਮੁੱਖ ਮੰਤਰੀਆਂ ਨਾਲ ਬੋਲੇ PM ਮੋਦੀ

PM Modi CM Meeting: ਪੱਛਮੀ ਏਸ਼ੀਆ ਵਿੱਚ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਅਹਿਮ ਵਰਚੁਅਲ ਮੀਟਿੰਗ ਕੀਤੀ। ਕਰੀਬ ਸਵਾ ਦੋ ਘੰਟੇ ਚੱਲੀ ਇਸ ਉੱਚ ਪੱਧਰੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਸਾਂਝੀ ਕੀਤੀ।

ਕੋਈ ਲੌਕਡਾਊਨ ਨਹੀਂ ਲੱਗੇਗਾ, 'ਟੀਮ ਇੰਡੀਆ' ਵਾਂਗ ਮਿਲ ਕੇ ਕਰਨਾ ਹੋਵੇਗਾ ਕੰਮ... ਪੱਛਮੀ ਏਸ਼ੀਆ ਸੰਕਟ 'ਤੇ ਮੁੱਖ ਮੰਤਰੀਆਂ ਨਾਲ ਬੋਲੇ PM ਮੋਦੀ
ਕੋਈ ਲੌਕਡਾਊਨ ਨਹੀਂ, ਟੀਮ ਇੰਡੀਆ ਵਾਂਗ ਮਿਲ ਕੇ ਕਰੋ ਕੰਮ: PM ਮੋਦੀ
tv9-punjabi
| Updated On: 27 Mar 2026 22:13 PM IST
Share

ਪੱਛਮੀ ਏਸ਼ੀਆ ਵਿੱਚ ਲਗਾਤਾਰ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਅਹਿਮ ਵਰਚੁਅਲ ਮੀਟਿੰਗ ਕੀਤੀ। ਕਰੀਬ ਸਵਾ ਦੋ ਘੰਟੇ ਚੱਲੀ ਇਸ ਉੱਚ ਪੱਧਰੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਨੇ ਰਾਜਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀ ਸਾਂਝੀ ਕੀਤੀ। ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਕੋਈ ਲੌਕਡਾਊਨ ਨਹੀਂ ਲਗਾਇਆ ਜਾਵੇਗਾ ਅਤੇ ਸਾਰਿਆਂ ਨੂੰ ‘ਟੀਮ ਇੰਡੀਆ’ ਵਜੋਂ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਸਾਂਝੇ ਯਤਨਾਂ ਨਾਲ ਦੇਸ਼ ਇਸ ਮੁਸ਼ਕਲ ਸਥਿਤੀ ਵਿੱਚੋਂ ਕਾਮਯਾਬ ਹੋ ਕੇ ਨਿਕਲੇਗਾ।

ਆਰਥਿਕ ਸਥਿਰਤਾ ਅਤੇ ਸਪਲਾਈ ਚੇਨ ‘ਤੇ ਵਿਸ਼ੇਸ਼ ਜ਼ੋਰ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਮੁੱਖ ਤਰਜੀਹ ਆਰਥਿਕ ਅਤੇ ਵਪਾਰਕ ਸਥਿਰਤਾ ਨੂੰ ਬਰਕਰਾਰ ਰੱਖਣਾ, ਊਰਜਾ ਸੁਰੱਖਿਆ (Energy Security) ਨੂੰ ਯਕੀਨੀ ਬਣਾਉਣਾ ਅਤੇ ਉਦਯੋਗਿਕ ਸਪਲਾਈ ਚੇਨ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਰਾਜਾਂ ਨੂੰ ਅਪੀਲ ਕੀਤੀ ਕਿ ਉਹ ਸਪਲਾਈ ਚੇਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜ਼ਖ਼ੀਰੇਬਾਜ਼ੀ ਜਾਂ ਮੁਨਾਫ਼ਾਖੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ।

ਖੇਤੀਬਾੜੀ ਖੇਤਰ ਅਤੇ ਸਰਹੱਦੀ ਰਾਜਾਂ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼

ਖੇਤੀਬਾੜੀ ਸੈਕਟਰ ਬਾਰੇ ਗੱਲ ਕਰਦਿਆਂ ਪੀਐਮ ਮੋਦੀ ਨੇ ਖਾਦਾਂ ਦੇ ਭੰਡਾਰਨ ਅਤੇ ਵੰਡ ਪ੍ਰਣਾਲੀ ਦੀ ਨਿਗਰਾਨੀ ਲਈ ‘ਐਡਵਾਂਸ ਪਲੈਨਿੰਗ’ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਦਲਦੇ ਹਾਲਾਤ ਮੁਤਾਬਕ ਤੁਰੰਤ ਜਵਾਬ ਦੇਣ ਲਈ ਹਰ ਪੱਧਰ ‘ਤੇ ਤਾਲਮੇਲ ਮਜ਼ਬੂਤ ਹੋਣਾ ਚਾਹੀਦਾ ਹੈ। ਖਾਸ ਤੌਰ ‘ਤੇ ਸਮੁੰਦਰੀ ਕਾਰਵਾਈਆਂ ਅਤੇ ਸ਼ਿਪਿੰਗ ਨਾਲ ਜੁੜੀਆਂ ਚੁਣੌਤੀਆਂ ਦੇ ਮੱਦੇਨਜ਼ਰ ਸਰਹੱਦੀ ਅਤੇ ਤੱਟਵਰਤੀ ਰਾਜਾਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਗਿਆ ਹੈ। ਪ੍ਰਧਾਨ ਮੰਤਰੀ ਨੇ ਅਫਵਾਹਾਂ ਤੋਂ ਬਚਣ ਅਤੇ ਲੋਕਾਂ ਤੱਕ ਸਹੀ ਤੇ ਭਰੋਸੇਯੋਗ ਜਾਣਕਾਰੀ ਪਹੁੰਚਾਉਣ ਦੀ ਵੀ ਅਪੀਲ ਕੀਤੀ।

ਮੁੱਖ ਮੰਤਰੀਆਂ ਨੇ ਕੇਂਦਰ ਦੇ ਫੈਸਲਿਆਂ ਦੀ ਕੀਤੀ ਸ਼ਲਾਘਾ

ਬੈਠਕ ਵਿੱਚ ਸ਼ਾਮਲ ਮੁੱਖ ਮੰਤਰੀਆਂ ਨੇ ਪੀਐਮ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਤਾਰੀਫ਼ ਕੀਤੀ। ਖਾਸ ਤੌਰ ‘ਤੇ ਗਲੋਬਲ ਅਨਿਸ਼ਚਿਤਤਾ ਦੇ ਵਿਚਕਾਰ ਤੇਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ। ਮੁੱਖ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਰਾਜਾਂ ਵਿੱਚ ਪੈਟਰੋਲ, ਡੀਜ਼ਲ ਅਤੇ ਐਲਪੀਜੀ ਦੀ ਸਪਲਾਈ ਸਥਿਰ ਹੈ ਅਤੇ ਉਹ ਕੇਂਦਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਨ। ਜ਼ਿਕਰਯੋਗ ਹੈ ਕਿ ਇਸ ਬੈਠਕ ਵਿੱਚ ਉਨ੍ਹਾਂ ਰਾਜਾਂ ਦੇ ਮੁੱਖ ਮੰਤਰੀ ਸ਼ਾਮਲ ਨਹੀਂ ਹੋਏ ਜਿੱਥੇ ਚੋਣ ਜ਼ਾਬਤਾ ਲਾਗੂ ਹੈ।

ਪੱਛਮੀ ਏਸ਼ੀਆ ਦੇ ਹਾਲਾਤ ‘ਤੇ ਡੂੰਘੀ ਚਿੰਤਾ

ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਪੱਛਮੀ ਏਸ਼ੀਆ ਦੇ ਹਾਲਾਤ ਬੇਹੱਦ ਚਿੰਤਾਜਨਕ ਹਨ, ਜਿਸ ਦਾ ਅਸਰ ਸਿਰਫ਼ ਭਾਰਤ ‘ਤੇ ਹੀ ਨਹੀਂ ਸਗੋਂ ਪੂਰੀ ਦੁਨੀਆ ਦੀ ਆਰਥਿਕਤਾ ‘ਤੇ ਪੈ ਰਿਹਾ ਹੈ। ਖਾੜੀ ਦੇਸ਼ਾਂ ਵਿੱਚ ਰਹਿਣ ਵਾਲੇ ਕਰੀਬ 1 ਕਰੋੜ ਭਾਰਤੀਆਂ ਦੀ ਸੁਰੱਖਿਆ ਸਰਕਾਰ ਲਈ ਸਭ ਤੋਂ ਉੱਪਰ ਹੈ।

ਤੇਲ ਦੀਆਂ ਕੀਮਤਾਂ ‘ਤੇ ਵੱਡੀ ਰਾਹਤ

ਇਸ ਸੰਕਟ ਦੌਰਾਨ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ 10-10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਵੱਡਾ ਫੈਸਲਾ ਲਿਆ ਹੈ। ਹਾਲਾਂਕਿ ਇਸ ਨਾਲ ਰਿਟੇਲ ਕੀਮਤਾਂ ਵਿੱਚ ਤੁਰੰਤ ਬਦਲਾਅ ਨਹੀਂ ਹੋਵੇਗਾ, ਪਰ ਤੇਲ ਕੰਪਨੀਆਂ ਇਸ ਦੀ ਵਰਤੋਂ ਕੱਚੇ ਮਾਲ ਦੀਆਂ ਵਧੀਆਂ ਕੀਮਤਾਂ ਦੇ ਬੋਝ ਨੂੰ ਘੱਟ ਕਰਨ ਲਈ ਕਰਨਗੀਆਂ।

Follow Us
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ
PSEB ਨੇ ਐਲਾਨੇ 10ਵੀਂ ਦੇ ਨਤੀਜੇ, ਕੁੜੀਆਂ ਦੇ ਸਿਰ ਮੁੜ ਸੱਜਿਆ ਤਾਜ, ਮੁੰਡੇ ਵੀ ਨਹੀਂ ਪਿੱਛੇ...
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ
ਸੀਐਮ ਮਾਨ ਨੇ ਮਜਾਕੀਆ ਅੰਦਾਜ 'ਚ ਸੁਖਬੀਰ ਬਾਦਲ ਅਤੇ ਰਾਜਾ ਵੜਿੰਗ 'ਤੇ ਕਿਵੇਂ ਸਾਧੇ ਨਿਸ਼ਾਨੇ? ਵੇਖੋ ਵੀਡੀਓ...
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ
ਪੀਐਮ ਮੋਦੀ ਦਾ ਦੇਸ਼ ਨੂੰ ਮੰਤਰ, Work From Home, ਔਨਲਾਈਨ ਬੈਠਕਾਂ ਅਤੇ ਖਾਣ ਵਾਲੇ ਤੇਲ ਵਿੱਚ ਕਟੌਤੀ ਦੀ ਅਪੀਲ...